BREAKING NEWS
ਪੁਨਰ ਸੁਰਜੀਤ ਅਕਾਲੀ ਦਲ ਵੱਲੋਂ ਟਰੁੱਥ ਕਮਿਸ਼ਨ ਬਣਾਉਣ ,ਸਤਲੁਜ ਫਿਲਮ ਰਿਲੀਜ ਕਰਨ, ਅਤੇ ਮੁਜਰਿਮ ਡੀਐਸਪੀ ਨੂੰ ਲੱਭਣ ਦੀ ਮੰਗ ਲਿਖਿਆ ਅਮਿਤ ਸ਼ਾਹ ਨੂੰ ਮੰਗ ਪੱਤਰਭਗਵੰਤ ਮਾਨ ਸਰਕਾਰ ਬੱਸਾਂ ਦੀ ਗਿਣਤੀ 2,267 ਤੋਂ ਵਧਾ ਕੇ 3,546 ਕਰੇਗੀ, 56% ਦਾ ਵਾਧਾ, 2 ਦਹਾਕਿਆਂ ਵਿੱਚ ਸਭ ਤੋਂ ਵੱਡਾ ਵਿਸਥਾਰ: ਹਰਪਾਲ ਸਿੰਘ ਚੀਮਾਕੋਈ ਵੀ ਯੋਗ ਵੋਟਰ ਖਰੜਾ ਵੋਟਰ ਸੂਚੀ ਤੋਂ ਬਾਹਰ ਨਹੀਂ ਰਹੇਗਾ: ਸੀ.ਈ.ਓ. ਪੰਜਾਬਸਾਰੇ ਵੈਟਰਨਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ ਕੰਮਕਾਜ, ਬੁਨਿਆਦੀ ਢਾਂਚੇ ਅਤੇ ਸਫ਼ਾਈ ਮਿਆਰਾਂ ਦੀ ਕੀਤੀ ਸਮੀਖਿਆਭਗਵੰਤ ਮਾਨ ਸਰਕਾਰ ਨੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਨਿਗਰਾਨੀ ਤੇਜ਼ ਕੀਤੀ, ਵਿੱਤ ਮੰਤਰੀ ਵੱਲੋਂ ਸਖ਼ਤ ਨਿਗਰਾਨੀ ਅਤੇ ਜਵਾਬਦੇਹੀ ਦੇ ਆਦੇਸ਼ਗ੍ਰਿਫਤਾਰ ਮੁਲਜ਼ਮ ਸਰਹੱਦ ਪਾਰ ਦੇ ਤਸਕਰ ਦੇ ਇਸ਼ਾਰੇ 'ਤੇ ਕਰ ਰਹੇ ਸਨ ਕੰਮ: ਡੀਜੀਪੀ ਗੌਰਵ ਯਾਦਵ

ਨੈਸ਼ਨਲ

ਸੰਗਤ ਤੋਂ ਫੰਡ ਮੰਗਣ ਵਾਲੇ ਦਿੱਲੀ ਕਮੇਟੀ ਪ੍ਰਬੰਧਕ ਪਹਿਲਾਂ ਗੁਰੂ ਦੀ ਗੋਲਕ ਦੇ ਇੱਕ-ਇੱਕ ਰੁਪਏ ਦਾ ਹਿਸਾਬ ਦੇਣ: ਸੰਤ ਮੀਤ ਸਿੰਘ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 11, 2026 07:32 PM

ਨਵੀਂ ਦਿੱਲੀ- ਜੀਐਚਪੀਐਸ–ਐਮ.ਓ.ਯੂ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਦੇ ਤਾਜ਼ਾ ਆਦੇਸ਼ਾਂ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਵਾਰਡ ਨੰਬਰ 32 ਤੋਂ ਚੋਣ ਉਮੀਦਵਾਰ ਸ. ਸੰਤ ਮੀਤ ਸਿੰਘ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਸੰਗਤ ਤੋਂ ਫੰਡ ਮੰਗਣ ਤੋਂ ਪਹਿਲਾਂ ਗੁਰੂ ਦੀ ਗੋਲਕ ਦੇ ਇੱਕ-ਇੱਕ ਰੁਪਏ ਦਾ ਹਿਸਾਬ ਜਨਤਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਕਮੇਟੀ ਖੁਦ ਵਿੱਤੀ ਸੰਕਟ ਅਤੇ ਅਦਾਲਤੀ ਨਿਗਰਾਨੀ ਦੇ ਘੇਰੇ ਵਿੱਚ ਹੈ ਤਾਂ ਸੰਗਤ ਤੋਂ ਮੁੜ ਪੈਸਾ ਮੰਗਣਾ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਸ. ਸੰਤ ਮੀਤ ਸਿੰਘ ਨੇ ਕਿਹਾ ਕਿ ਕਮੇਟੀ ਅਦਾਲਤੀ ਆਦੇਸ਼ਾਂ ਨੂੰ ਆਪਣੀ ਜਿੱਤ ਵਜੋਂ ਪੇਸ਼ ਕਰ ਰਹੀ ਹੈ, ਪਰ ਇਹ ਨਹੀਂ ਦੱਸ ਰਹੀ ਕਿ ਹਾਈ ਕੋਰਟ ਨੇ ਐਮਓਯੂ 'ਤੇ ਦਸਤਖ਼ਤ ਨਾ ਕਰਨ ਵਾਲਿਆਂ ਨਾਲ ਕਿਸੇ ਵੀ ਤਰ੍ਹਾਂ ਦੀ ਜ਼ਬਰਦਸਤੀ ਨਾ ਕਰਨ ਦੇ ਵੀ ਸਪੱਸ਼ਟ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਇਹ ਵੀ ਸਵਾਲ ਕੀਤਾ ਕਿ ਜੇ ਵਿੱਤੀ ਹਾਲਤ ਮਜ਼ਬੂਤ ਹੈ ਤਾਂ ਕਮੇਟੀ ਦੀਆਂ ਦੋ ਜਾਇਦਾਦਾਂ ਨੂੰ ਸਕਿਉਰਟੀ ਵਜੋਂ ਰੱਖਣ ਦੀ ਲੋੜ ਕਿਉਂ ਪਈ ਅਤੇ ਅਦਾਲਤ ਨੇ ਹਰ ਤਿੰਨ ਮਹੀਨੇ ਬਾਅਦ ਬਕਾਇਆ ਰਕਮ ਦੀ ਅਦਾਇਗੀ ਬਾਰੇ ਹਲਫਨਾਮਾ ਦਾਇਰ ਕਰਨ ਦੇ ਨਿਰਦੇਸ਼ ਕਿਉਂ ਦਿੱਤੇ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਪ੍ਰਬੰਧਕਾਂ ਨੇ ਕਮੇਟੀ ਦੇ ਸਕੂਲਾਂ ਅਤੇ ਹੋਰ ਅਦਾਰਿਆਂ ਨੂੰ ਬਰਬਾਦੀ ਦੇ ਕੰਢੇ 'ਤੇ ਪਹੁੰਚਾ ਦਿੱਤਾ ਅਤੇ ਹੁਣ ਆਪਣੀਆਂ ਨਾਕਾਮੀਆਂ ਦਾ ਬੋਝ ਸੰਗਤਾਂ 'ਤੇ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਕਮੇਟੀ ਦੇ ਅਹੁਦੇਦਾਰ ਸੱਚਮੁੱਚ ਸੰਸਥਾਵਾਂ ਨੂੰ ਬਚਾਉਣ ਲਈ ਗੰਭੀਰ ਹਨ ਤਾਂ ਸਭ ਤੋਂ ਪਹਿਲਾਂ ਆਪਣੀ ਅਤੇ ਆਪਣੇ ਪਰਿਵਾਰ ਦੀ ਨਿੱਜੀ ਕਮਾਈ ਵਿੱਚੋਂ ਕਿੰਨਾ ਯੋਗਦਾਨ ਦੇ ਰਹੇ ਹਨ, ਇਸ ਦਾ ਖੁੱਲ੍ਹਾ ਐਲਾਨ ਕਰਨ। ਸ. ਸੰਤ ਮੀਤ ਸਿੰਘ ਨੇ ਕਿਹਾ ਕਿ ਜੇ ਅਹੁਦੇਦਾਰ ਆਪਣੀ ਜੇਬ ਵਿੱਚੋਂ ਕੋਈ ਯੋਗਦਾਨ ਨਹੀਂ ਦੇ ਸਕਦੇ ਤਾਂ ਉਨ੍ਹਾਂ ਨੂੰ ਸੰਗਤਾਂ ਕੋਲੋਂ ਚੰਦਾ ਮੰਗਣ ਦਾ ਕੋਈ ਨੈਤਿਕ ਹੱਕ ਨਹੀਂ। ਉਨ੍ਹਾਂ ਕਿਹਾ ਕਿ ਹੁਣ ਸੰਗਤ ਦਾ ਵੀ ਫ਼ਰਜ਼ ਬਣਦਾ ਹੈ ਕਿ ਕੋਈ ਵੀ ਯੋਗਦਾਨ ਦੇਣ ਤੋਂ ਪਹਿਲਾਂ ਪਹਿਲਾਂ ਇਕੱਠੇ ਕੀਤੇ ਗਏ ਫੰਡ ਦਾ ਪੂਰਾ ਹਿਸਾਬ ਮੰਗੇ ਅਤੇ ਇਹ ਵੀ ਪੁੱਛੇ ਕਿ ਮੌਜੂਦਾ ਪ੍ਰਬੰਧਕ ਖੁਦ ਕਿੰਨਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਜੀਐਚਪੀਐਸ ਮਾਮਲੇ ਨਾਲ ਸੰਬੰਧਿਤ ਸਮੁੱਚਾ ਵਿੱਤੀ ਹਿਸਾਬ, ਕਰਜ਼ਿਆਂ ਦਾ ਵੇਰਵਾ, ਜਾਇਦਾਦਾਂ ਦੀ ਸਥਿਤੀ ਅਤੇ ਅਦਾਲਤ ਵਿੱਚ ਦਾਇਰ ਕੀਤੇ ਸਾਰੇ ਦਸਤਾਵੇਜ਼ ਸੰਗਤ ਸਾਹਮਣੇ ਰੱਖੇ ਜਾਣ, ਕਿਉਂਕਿ ਗੁਰੂ ਦੀ ਗੋਲਕ ਦਾ ਹਿਸਾਬ ਮੰਗਣਾ ਹਰ ਸਿੱਖ ਦਾ ਹੱਕ ਹੈ।

Have something to say? Post your comment

 
 
 
 

ਨੈਸ਼ਨਲ

ਕਾਲਕਾ-ਕਾਹਲੋਂ ਨੇ ਮੁੱਖ ਮੰਤਰੀ ਮਾਨ ਨੂੰ ਪੱਤਰ ਲਿਖ, ਖਾਲੜਾ ਕੇਸ ਦੇ ਦੋਸ਼ੀਆਂ ਦੇ ਮੈਡਲ ਵਾਪਸ ਲਏ ਜਾਣ ਦੀ ਕੀਤੀ ਮੰਗ

ਨਿਊਜ਼ੀਲੈਂਡ 'ਚ ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੇ ਮਨੁੱਖੀ ਅਧਿਕਾਰ ਜਥੇਬੰਦੀਆਂ ਦਾ ਵੱਡਾ ਰੋਸ ਪ੍ਰਦਰਸ਼ਨ

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਮਿਸ਼ਨ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਦਿੱਲੀ ਦੇ ਨੌਜਵਾਨਾਂ ਦੀਆਂ ਅਹਿਮ ਮੰਗਾਂ

ਵਰਲਡ ਪੰਜਾਬੀ ਆਰਗੇਨਾਈਜੇਸ਼ਨ ਨੇ ਪ੍ਰਧਾਨ ਮੰਤਰੀ ਦੇ ਆਸਟ੍ਰੇਲੀਆ-ਨਿਊਜ਼ੀਲੈਂਡ ਦੌਰੇ ਦਾ ਕੀਤਾ ਸਵਾਗਤ

ਸਤਲੁਜ ਫਿਲਮ ਉਤੇ ਲਗਾਈ ਗਈ ਰੋਕ ਵਿਧਾਨ ਦੀ ਧਾਰਾ 19 ਨੂੰ ਜ਼ਬਰੀ ਕੁੱਚਲਣ ਵਾਲੀ ਦੁੱਖਦਾਇਕ ਕਾਰਵਾਈ : ਮਾਨ

123 ਕਰੋੜ ਦੇ ਸਰਪਲੱਸ ਤੋਂ 600 ਕਰੋੜ ਦੀਆਂ ਦੇਣਦਾਰੀਆਂ ਤੱਕ: ਡੀਐਸਜੀਐਮਸੀ ਪ੍ਰਬੰਧਕਾਂ ਨੂੰ ਭਾਈ ਪਰਮਜੀਤ ਸਿੰਘ ਵੀਰਜੀ ਦੇ ਗੰਭੀਰ ਸਵਾਲ

ਭਾਰਤੀ ਪਾਸਪੋਰਟ ਦੀ ਰੈਂਕਿੰਗ 125ਵੇਂ ਸਥਾਨ 'ਤੇ ਖਿਸਕੀ, ਨਾਮੀਬੀਆ, ਫਿਲੀਪੀਨਜ਼ ਤੇ ਉਜ਼ਬੇਕਿਸਤਾਨ ਤੋਂ ਵੀ ਹੋਏ ਪਿੱਛੇ

ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿੱਚ ਲੱਗੀ ਅਤਿ ਆਧੁਨਿਕ ਈ.ਈ.ਸੀ.ਪੀ. ਮਸ਼ੀਨ, ਦਿਲ ਦੇ ਮਰੀਜ਼ਾਂ ਨੂੰ ਮਿਲੇਗੀ ਬਿਹਤਰ ਸਿਹਤ ਸੇਵਾ

ਮੈਲਬਰਨ 'ਚ ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਦੌਰਾਨ ਮਨੁੱਖੀ ਅਧਿਕਾਰ ਜਥੇਬੰਦੀਆਂ ਦਾ ਜ਼ਬਰਦਸਤ ਰੋਸ ਪ੍ਰਦਰਸ਼ਨ

ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦੇ ਵੱਡੇ ਭਰਾ ਦੀ ਅੰਤਿਮ ਅਰਦਾਸ 'ਚ ਦੇਸ਼ ਭਰ ਤੋਂ ਸੰਗਤਾਂ ਹੋਈਆਂ ਨਤਮਸਤਕ