BREAKING NEWS
ਪੁਨਰ ਸੁਰਜੀਤ ਅਕਾਲੀ ਦਲ ਵੱਲੋਂ ਟਰੁੱਥ ਕਮਿਸ਼ਨ ਬਣਾਉਣ ,ਸਤਲੁਜ ਫਿਲਮ ਰਿਲੀਜ ਕਰਨ, ਅਤੇ ਮੁਜਰਿਮ ਡੀਐਸਪੀ ਨੂੰ ਲੱਭਣ ਦੀ ਮੰਗ ਲਿਖਿਆ ਅਮਿਤ ਸ਼ਾਹ ਨੂੰ ਮੰਗ ਪੱਤਰਭਗਵੰਤ ਮਾਨ ਸਰਕਾਰ ਬੱਸਾਂ ਦੀ ਗਿਣਤੀ 2,267 ਤੋਂ ਵਧਾ ਕੇ 3,546 ਕਰੇਗੀ, 56% ਦਾ ਵਾਧਾ, 2 ਦਹਾਕਿਆਂ ਵਿੱਚ ਸਭ ਤੋਂ ਵੱਡਾ ਵਿਸਥਾਰ: ਹਰਪਾਲ ਸਿੰਘ ਚੀਮਾਕੋਈ ਵੀ ਯੋਗ ਵੋਟਰ ਖਰੜਾ ਵੋਟਰ ਸੂਚੀ ਤੋਂ ਬਾਹਰ ਨਹੀਂ ਰਹੇਗਾ: ਸੀ.ਈ.ਓ. ਪੰਜਾਬਸਾਰੇ ਵੈਟਰਨਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ ਕੰਮਕਾਜ, ਬੁਨਿਆਦੀ ਢਾਂਚੇ ਅਤੇ ਸਫ਼ਾਈ ਮਿਆਰਾਂ ਦੀ ਕੀਤੀ ਸਮੀਖਿਆਭਗਵੰਤ ਮਾਨ ਸਰਕਾਰ ਨੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਨਿਗਰਾਨੀ ਤੇਜ਼ ਕੀਤੀ, ਵਿੱਤ ਮੰਤਰੀ ਵੱਲੋਂ ਸਖ਼ਤ ਨਿਗਰਾਨੀ ਅਤੇ ਜਵਾਬਦੇਹੀ ਦੇ ਆਦੇਸ਼ਗ੍ਰਿਫਤਾਰ ਮੁਲਜ਼ਮ ਸਰਹੱਦ ਪਾਰ ਦੇ ਤਸਕਰ ਦੇ ਇਸ਼ਾਰੇ 'ਤੇ ਕਰ ਰਹੇ ਸਨ ਕੰਮ: ਡੀਜੀਪੀ ਗੌਰਵ ਯਾਦਵ

ਨੈਸ਼ਨਲ

ਨਿਊਜ਼ੀਲੈਂਡ 'ਚ ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੇ ਮਨੁੱਖੀ ਅਧਿਕਾਰ ਜਥੇਬੰਦੀਆਂ ਦਾ ਵੱਡਾ ਰੋਸ ਪ੍ਰਦਰਸ਼ਨ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 11, 2026 09:29 PM

ਨਵੀਂ ਦਿੱਲੀ - ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਊਜ਼ੀਲੈਂਡ ਦੌਰੇ ਦੌਰਾਨ ਸਿੱਖ ਭਾਈਚਾਰੇ, ਮਨੁੱਖੀ ਅਧਿਕਾਰ ਸੰਸਥਾਵਾਂ ਅਤੇ ਹੋਰ ਸਮਰਥਕਾਂ ਨੇ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਦਿਆਂ  ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਔਕਲੈਂਡ ਦੇ ਸਪਾਰਕ ਐਰੀਨਾ ਅਤੇ ਵੈਲਿੰਗਟਨ ਸਮੇਤ ਕਈ ਥਾਵਾਂ 'ਤੇ ਹੋਏ ਪ੍ਰਦਰਸ਼ਨਾਂ ਵਿੱਚ  ਸਿੱਖ ਕੌਮ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੇ ਮੁੱਦਿਆਂ ਨੂੰ ਅੰਤਰਰਾਸ਼ਟਰੀ ਭਾਈਚਾਰੇ ਦੇ ਸਾਹਮਣੇ ਉਠਾਇਆ। ਰੋਸ ਪ੍ਰਦਰਸ਼ਨ ਦੌਰਾਨ ਕਈ ਪ੍ਰਤੀਕਾਤਮਕ ਝਾਕੀਆਂ ਅਤੇ ਬੈਨਰਾਂ ਨੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ। ਇੱਕ ਝਾਕੀ ਵਿੱਚ ਪੀਐਮ ਨਰਿੰਦਰ ਮੋਦੀ ਦਾ ਪੁਤਲਾ  ਜੋ ਪ੍ਰਦਰਸ਼ਨਕਾਰੀਆਂ ਵੱਲੋਂ 2002 ਦੇ ਗੁਜਰਾਤ ਦੰਗਿਆਂ ਸਬੰਧੀ ਉਨ੍ਹਾਂ ਦੀ ਆਲੋਚਨਾ ਨੂੰ ਦਰਸਾਉਂਦਾ ਸੀ। ਪ੍ਰਦਰਸ਼ਨ ਵਿੱਚ ਫ਼ਲਸਤੀਨ ਦੇ ਝੰਡੇ ਵੀ ਲਹਿਰਾਏ ਗਏ ਅਤੇ ਕੁਝ ਮਨੁੱਖੀ ਅਧਿਕਾਰ ਕਾਰਕੁਨਾਂ ਨੇ ਫ਼ਲਸਤੀਨੀ ਲੋਕਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਵੀ ਕੀਤਾ। ਪ੍ਰਦਰਸ਼ਨ ਦੀ ਅਗਵਾਈ ਪਾਤਸ਼ਾਹੀ ਦਾਵਾ ਅਤੇ ਐਸਐਫਜੇ ਸਮੇਤ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਕੀਤੀ। ਆਪਣੇ ਸੰਬੋਧਨਾਂ ਵਿੱਚ ਉਨ੍ਹਾਂ ਕਿਹਾ ਕਿ ਉਹ ਖਾਲਿਸਤਾਨ ਦੇ ਸਵੈ-ਨਿਰਣੇ ਦੇ ਅਧਿਕਾਰ, ਪੰਜਾਬ ਨਾਲ ਜੁੜੇ ਮਨੁੱਖੀ ਅਧਿਕਾਰਾਂ ਦੇ ਮੁੱਦਿਆਂ, ਵਿਦੇਸ਼ਾਂ ਵਿੱਚ ਰਹਿੰਦੇ ਸਿੱਖ ਕਾਰਕੁਨਾਂ ਦੀ ਸੁਰੱਖਿਆ, ਧਾਰਮਿਕ ਅਤੇ ਅਭਿਵੈਕਤੀ ਦੀ ਆਜ਼ਾਦੀ ਅਤੇ ਇਨ੍ਹਾਂ ਮਾਮਲਿਆਂ 'ਤੇ ਅੰਤਰਰਾਸ਼ਟਰੀ ਭਾਈਚਾਰੇ ਦੇ ਧਿਆਨ ਦੀ ਮੰਗ ਨੂੰ ਸ਼ਾਂਤੀਪੂਰਨ ਅਤੇ ਲੋਕਤੰਤਰੀ ਢੰਗ ਨਾਲ ਦੁਨੀਆ ਸਾਹਮਣੇ ਰੱਖ ਰਹੇ ਹਨ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਦੋਸ਼ਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ, ਸਿੱਖ ਭਾਈਚਾਰੇ ਦੇ ਹੱਕਾਂ ਦੀ ਰੱਖਿਆ ਕੀਤੀ ਜਾਵੇ ਅਤੇ ਸ਼ਾਂਤੀਪੂਰਨ ਢੰਗ ਨਾਲ ਆਪਣੇ ਰਾਜਨੀਤਿਕ ਵਿਚਾਰ ਪ੍ਰਗਟ ਕਰਨ ਦੇ ਅਧਿਕਾਰ ਦਾ ਪੂਰਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਭਾਰੀ ਇਕੱਠ ਨੂੰ ਦੇਖਦਿਆਂ ਨਿਊਜ਼ੀਲੈਂਡ ਪੁਲਿਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਅਤੇ ਮੋਦੀ ਦੇ ਸਮਰਥਕਾਂ ਅਤੇ ਰੋਸ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਆਹਮੋ-ਸਾਹਮਣੇ ਹੋਣ ਤੋਂ ਰੋਕਣ ਲਈ ਵੱਡੇ ਪੱਧਰ 'ਤੇ ਬੈਰੀਕੇਡਿੰਗ ਕੀਤੀ। ਇਸ ਦੇ ਬਾਵਜੂਦ ਪ੍ਰਦਰਸ਼ਨ ਸ਼ਾਂਤੀਪੂਰਨ ਢੰਗ ਨਾਲ ਜਾਰੀ ਰਹੇ ਅਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਉਹ ਖਾਲਿਸਤਾਨ, ਮਨੁੱਖੀ ਅਧਿਕਾਰਾਂ ਅਤੇ ਇਨਸਾਫ਼ ਨਾਲ ਜੁੜੇ ਮੁੱਦਿਆਂ ਨੂੰ ਭਵਿੱਖ ਵਿੱਚ ਵੀ ਅੰਤਰਰਾਸ਼ਟਰੀ ਪੱਧਰ 'ਤੇ ਇਸੇ ਤਰ੍ਹਾਂ ਉਠਾਉਂਦੇ ਰਹਿਣਗੇ। ਇਸ ਮੌਕੇ ਰਵਿੰਦਰ ਸਿੰਘ, ਹਰਵਿੰਦਰ ਸਿੰਘ, ਬਾਨੀ ਸਿੰਘ, ਜੁਝਾਰ ਸਿੰਘ, ਬਲਜਿੰਦਰ ਸਿੰਘ ਨਿੱਝਰ, ਨਵਜੋਤ ਸਿੰਘ, ਅਮਨਦੀਪ ਸਿੰਘ, ਜਗਦੇਵ ਸਿੰਘ, ਰਜਿੰਦਰ ਸਿੰਘ ਸਮੇਤ ਵਡੀ ਗਿਣਤੀ ਵਿਚ ਸਿੰਘ ਹਾਜਿਰ ਸਨ।

Have something to say? Post your comment

 
 
 
 

ਨੈਸ਼ਨਲ

ਦਿੱਲੀ: ਲਾਲ ਕਿਲ੍ਹੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨਿਕਲੀ ਝੂਠੀ , ਪੁਲਿਸ ਫੋਨ ਕਰਨ ਵਾਲੇ ਦੀ ਭਾਲ ਵਿੱਚ

ਕੇਜਰੀਵਾਲ ਨੇ ਪੈਟਰੋਲ ਪੰਪ-ਸਰਵਿਸ ਸਟੇਸ਼ਨ 'ਤੇ ਜਾ ਕੇ ਸਰਕਾਰ ਦੇ ਈ-20 'ਤੇ ਚਿੱਟੇ ਝੂਠ ਨੂੰ ਕੀਤਾ ਬੇਨਕਾਬ

ਕਾਲਕਾ-ਕਾਹਲੋਂ ਨੇ ਮੁੱਖ ਮੰਤਰੀ ਮਾਨ ਨੂੰ ਪੱਤਰ ਲਿਖ, ਖਾਲੜਾ ਕੇਸ ਦੇ ਦੋਸ਼ੀਆਂ ਦੇ ਮੈਡਲ ਵਾਪਸ ਲਏ ਜਾਣ ਦੀ ਕੀਤੀ ਮੰਗ

ਸੰਗਤ ਤੋਂ ਫੰਡ ਮੰਗਣ ਵਾਲੇ ਦਿੱਲੀ ਕਮੇਟੀ ਪ੍ਰਬੰਧਕ ਪਹਿਲਾਂ ਗੁਰੂ ਦੀ ਗੋਲਕ ਦੇ ਇੱਕ-ਇੱਕ ਰੁਪਏ ਦਾ ਹਿਸਾਬ ਦੇਣ: ਸੰਤ ਮੀਤ ਸਿੰਘ

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਮਿਸ਼ਨ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਦਿੱਲੀ ਦੇ ਨੌਜਵਾਨਾਂ ਦੀਆਂ ਅਹਿਮ ਮੰਗਾਂ

ਵਰਲਡ ਪੰਜਾਬੀ ਆਰਗੇਨਾਈਜੇਸ਼ਨ ਨੇ ਪ੍ਰਧਾਨ ਮੰਤਰੀ ਦੇ ਆਸਟ੍ਰੇਲੀਆ-ਨਿਊਜ਼ੀਲੈਂਡ ਦੌਰੇ ਦਾ ਕੀਤਾ ਸਵਾਗਤ

ਸਤਲੁਜ ਫਿਲਮ ਉਤੇ ਲਗਾਈ ਗਈ ਰੋਕ ਵਿਧਾਨ ਦੀ ਧਾਰਾ 19 ਨੂੰ ਜ਼ਬਰੀ ਕੁੱਚਲਣ ਵਾਲੀ ਦੁੱਖਦਾਇਕ ਕਾਰਵਾਈ : ਮਾਨ

123 ਕਰੋੜ ਦੇ ਸਰਪਲੱਸ ਤੋਂ 600 ਕਰੋੜ ਦੀਆਂ ਦੇਣਦਾਰੀਆਂ ਤੱਕ: ਡੀਐਸਜੀਐਮਸੀ ਪ੍ਰਬੰਧਕਾਂ ਨੂੰ ਭਾਈ ਪਰਮਜੀਤ ਸਿੰਘ ਵੀਰਜੀ ਦੇ ਗੰਭੀਰ ਸਵਾਲ

ਭਾਰਤੀ ਪਾਸਪੋਰਟ ਦੀ ਰੈਂਕਿੰਗ 125ਵੇਂ ਸਥਾਨ 'ਤੇ ਖਿਸਕੀ, ਨਾਮੀਬੀਆ, ਫਿਲੀਪੀਨਜ਼ ਤੇ ਉਜ਼ਬੇਕਿਸਤਾਨ ਤੋਂ ਵੀ ਹੋਏ ਪਿੱਛੇ

ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿੱਚ ਲੱਗੀ ਅਤਿ ਆਧੁਨਿਕ ਈ.ਈ.ਸੀ.ਪੀ. ਮਸ਼ੀਨ, ਦਿਲ ਦੇ ਮਰੀਜ਼ਾਂ ਨੂੰ ਮਿਲੇਗੀ ਬਿਹਤਰ ਸਿਹਤ ਸੇਵਾ