BREAKING NEWS
ਪੁਨਰ ਸੁਰਜੀਤ ਅਕਾਲੀ ਦਲ ਵੱਲੋਂ ਟਰੁੱਥ ਕਮਿਸ਼ਨ ਬਣਾਉਣ ,ਸਤਲੁਜ ਫਿਲਮ ਰਿਲੀਜ ਕਰਨ, ਅਤੇ ਮੁਜਰਿਮ ਡੀਐਸਪੀ ਨੂੰ ਲੱਭਣ ਦੀ ਮੰਗ ਲਿਖਿਆ ਅਮਿਤ ਸ਼ਾਹ ਨੂੰ ਮੰਗ ਪੱਤਰਭਗਵੰਤ ਮਾਨ ਸਰਕਾਰ ਬੱਸਾਂ ਦੀ ਗਿਣਤੀ 2,267 ਤੋਂ ਵਧਾ ਕੇ 3,546 ਕਰੇਗੀ, 56% ਦਾ ਵਾਧਾ, 2 ਦਹਾਕਿਆਂ ਵਿੱਚ ਸਭ ਤੋਂ ਵੱਡਾ ਵਿਸਥਾਰ: ਹਰਪਾਲ ਸਿੰਘ ਚੀਮਾਕੋਈ ਵੀ ਯੋਗ ਵੋਟਰ ਖਰੜਾ ਵੋਟਰ ਸੂਚੀ ਤੋਂ ਬਾਹਰ ਨਹੀਂ ਰਹੇਗਾ: ਸੀ.ਈ.ਓ. ਪੰਜਾਬਸਾਰੇ ਵੈਟਰਨਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ ਕੰਮਕਾਜ, ਬੁਨਿਆਦੀ ਢਾਂਚੇ ਅਤੇ ਸਫ਼ਾਈ ਮਿਆਰਾਂ ਦੀ ਕੀਤੀ ਸਮੀਖਿਆਭਗਵੰਤ ਮਾਨ ਸਰਕਾਰ ਨੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਨਿਗਰਾਨੀ ਤੇਜ਼ ਕੀਤੀ, ਵਿੱਤ ਮੰਤਰੀ ਵੱਲੋਂ ਸਖ਼ਤ ਨਿਗਰਾਨੀ ਅਤੇ ਜਵਾਬਦੇਹੀ ਦੇ ਆਦੇਸ਼ਗ੍ਰਿਫਤਾਰ ਮੁਲਜ਼ਮ ਸਰਹੱਦ ਪਾਰ ਦੇ ਤਸਕਰ ਦੇ ਇਸ਼ਾਰੇ 'ਤੇ ਕਰ ਰਹੇ ਸਨ ਕੰਮ: ਡੀਜੀਪੀ ਗੌਰਵ ਯਾਦਵ

ਨੈਸ਼ਨਲ

ਕਾਲਕਾ-ਕਾਹਲੋਂ ਨੇ ਮੁੱਖ ਮੰਤਰੀ ਮਾਨ ਨੂੰ ਪੱਤਰ ਲਿਖ, ਖਾਲੜਾ ਕੇਸ ਦੇ ਦੋਸ਼ੀਆਂ ਦੇ ਮੈਡਲ ਵਾਪਸ ਲਏ ਜਾਣ ਦੀ ਕੀਤੀ ਮੰਗ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 11, 2026 07:41 PM

ਨਵੀਂ ਦਿੱਲੀ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਸ਼ਹੀਦ ਜਸਵੰਤ ਸਿੰਘ ਖਾਲੜਾ ਅਗਵਾਹ, ਤਸ਼ੱਦਦ ਅਤੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਜਾ ਚੁੱਕੇ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਦਿੱਤੇ ਗਏ ਰਾਸ਼ਟਰਪਤੀ ਪੁਲਿਸ ਬਹਾਦਰੀ ਮੈਡਲ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਗ੍ਰਹਿ ਮੰਤਰਾਲੇ ਵੱਲੋਂ 29 ਮਈ 2017 ਨੂੰ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੋਸ਼ੀ ਅਧਿਕਾਰੀਆਂ ਦੇ ਬਹਾਦਰੀ ਮੈਡਲ ਵਾਪਸ ਲੈਣ ਦੀ ਕਾਰਵਾਈ ਹੋਣੀ ਚਾਹੀਦੀ ਹੈ। ਕਮੇਟੀ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਮਾਮਲੇ ਦੀ ਜਾਂਚ ਕਰਕੇ ਤੁਰੰਤ ਕੇਂਦਰ ਸਰਕਾਰ ਨੂੰ ਸਿਫ਼ਾਰਸ਼ ਭੇਜੀ ਜਾਵੇ, ਦੋਸ਼ੀ ਅਧਿਕਾਰੀਆਂ ਦੇ ਮੈਡਲ ਰੱਦ ਕਰਵਾਏ ਜਾਣ ਅਤੇ ਉਨ੍ਹਾਂ ਦੇ ਨਾਂ ਬਹਾਦਰੀ ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਦੀ ਸੂਚੀ ਅਤੇ ਪੰਜਾਬ ਪੁਲਿਸ ਦੀ ਵੈੱਬਸਾਈਟ ਤੋਂ ਹਟਾਏ ਜਾਣ। ਕਾਲਕਾ ਅਤੇ ਕਾਹਲੋਂ ਨੇ ਕਿਹਾ ਕਿ ਅਦਾਲਤਾਂ ਵੱਲੋਂ ਦੋਸ਼ ਸਾਬਤ ਹੋਣ ਦੇ ਬਾਵਜੂਦ ਅਜਿਹੇ ਅਧਿਕਾਰੀਆਂ ਦੇ ਨਾਂ ਬਹਾਦਰੀ ਸਨਮਾਨਾਂ ਨਾਲ ਜੁੜੇ ਰਹਿਣਾ ਕਾਨੂੰਨ ਦੀ ਭਾਵਨਾ ਅਤੇ ਗ੍ਰਹਿ ਮੰਤਰਾਲੇ ਦੇ ਨਿਯਮਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਨਾਲ ਕਾਨੂੰਨ ਦੇ ਰਾਜ ਅਤੇ ਇਨਸਾਫ਼ ਪ੍ਰਣਾਲੀ 'ਤੇ ਲੋਕਾਂ ਦਾ ਵਿਸ਼ਵਾਸ ਹੋਰ ਮਜ਼ਬੂਤ ਹੋਵੇਗਾ।

Have something to say? Post your comment

 
 
 
 

ਨੈਸ਼ਨਲ

ਦਿੱਲੀ: ਲਾਲ ਕਿਲ੍ਹੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨਿਕਲੀ ਝੂਠੀ , ਪੁਲਿਸ ਫੋਨ ਕਰਨ ਵਾਲੇ ਦੀ ਭਾਲ ਵਿੱਚ

ਕੇਜਰੀਵਾਲ ਨੇ ਪੈਟਰੋਲ ਪੰਪ-ਸਰਵਿਸ ਸਟੇਸ਼ਨ 'ਤੇ ਜਾ ਕੇ ਸਰਕਾਰ ਦੇ ਈ-20 'ਤੇ ਚਿੱਟੇ ਝੂਠ ਨੂੰ ਕੀਤਾ ਬੇਨਕਾਬ

ਨਿਊਜ਼ੀਲੈਂਡ 'ਚ ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੇ ਮਨੁੱਖੀ ਅਧਿਕਾਰ ਜਥੇਬੰਦੀਆਂ ਦਾ ਵੱਡਾ ਰੋਸ ਪ੍ਰਦਰਸ਼ਨ

ਸੰਗਤ ਤੋਂ ਫੰਡ ਮੰਗਣ ਵਾਲੇ ਦਿੱਲੀ ਕਮੇਟੀ ਪ੍ਰਬੰਧਕ ਪਹਿਲਾਂ ਗੁਰੂ ਦੀ ਗੋਲਕ ਦੇ ਇੱਕ-ਇੱਕ ਰੁਪਏ ਦਾ ਹਿਸਾਬ ਦੇਣ: ਸੰਤ ਮੀਤ ਸਿੰਘ

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਮਿਸ਼ਨ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਦਿੱਲੀ ਦੇ ਨੌਜਵਾਨਾਂ ਦੀਆਂ ਅਹਿਮ ਮੰਗਾਂ

ਵਰਲਡ ਪੰਜਾਬੀ ਆਰਗੇਨਾਈਜੇਸ਼ਨ ਨੇ ਪ੍ਰਧਾਨ ਮੰਤਰੀ ਦੇ ਆਸਟ੍ਰੇਲੀਆ-ਨਿਊਜ਼ੀਲੈਂਡ ਦੌਰੇ ਦਾ ਕੀਤਾ ਸਵਾਗਤ

ਸਤਲੁਜ ਫਿਲਮ ਉਤੇ ਲਗਾਈ ਗਈ ਰੋਕ ਵਿਧਾਨ ਦੀ ਧਾਰਾ 19 ਨੂੰ ਜ਼ਬਰੀ ਕੁੱਚਲਣ ਵਾਲੀ ਦੁੱਖਦਾਇਕ ਕਾਰਵਾਈ : ਮਾਨ

123 ਕਰੋੜ ਦੇ ਸਰਪਲੱਸ ਤੋਂ 600 ਕਰੋੜ ਦੀਆਂ ਦੇਣਦਾਰੀਆਂ ਤੱਕ: ਡੀਐਸਜੀਐਮਸੀ ਪ੍ਰਬੰਧਕਾਂ ਨੂੰ ਭਾਈ ਪਰਮਜੀਤ ਸਿੰਘ ਵੀਰਜੀ ਦੇ ਗੰਭੀਰ ਸਵਾਲ

ਭਾਰਤੀ ਪਾਸਪੋਰਟ ਦੀ ਰੈਂਕਿੰਗ 125ਵੇਂ ਸਥਾਨ 'ਤੇ ਖਿਸਕੀ, ਨਾਮੀਬੀਆ, ਫਿਲੀਪੀਨਜ਼ ਤੇ ਉਜ਼ਬੇਕਿਸਤਾਨ ਤੋਂ ਵੀ ਹੋਏ ਪਿੱਛੇ

ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿੱਚ ਲੱਗੀ ਅਤਿ ਆਧੁਨਿਕ ਈ.ਈ.ਸੀ.ਪੀ. ਮਸ਼ੀਨ, ਦਿਲ ਦੇ ਮਰੀਜ਼ਾਂ ਨੂੰ ਮਿਲੇਗੀ ਬਿਹਤਰ ਸਿਹਤ ਸੇਵਾ