BREAKING NEWS
ਪੁਨਰ ਸੁਰਜੀਤ ਅਕਾਲੀ ਦਲ ਵੱਲੋਂ ਟਰੁੱਥ ਕਮਿਸ਼ਨ ਬਣਾਉਣ ,ਸਤਲੁਜ ਫਿਲਮ ਰਿਲੀਜ ਕਰਨ, ਅਤੇ ਮੁਜਰਿਮ ਡੀਐਸਪੀ ਨੂੰ ਲੱਭਣ ਦੀ ਮੰਗ ਲਿਖਿਆ ਅਮਿਤ ਸ਼ਾਹ ਨੂੰ ਮੰਗ ਪੱਤਰਭਗਵੰਤ ਮਾਨ ਸਰਕਾਰ ਬੱਸਾਂ ਦੀ ਗਿਣਤੀ 2,267 ਤੋਂ ਵਧਾ ਕੇ 3,546 ਕਰੇਗੀ, 56% ਦਾ ਵਾਧਾ, 2 ਦਹਾਕਿਆਂ ਵਿੱਚ ਸਭ ਤੋਂ ਵੱਡਾ ਵਿਸਥਾਰ: ਹਰਪਾਲ ਸਿੰਘ ਚੀਮਾਕੋਈ ਵੀ ਯੋਗ ਵੋਟਰ ਖਰੜਾ ਵੋਟਰ ਸੂਚੀ ਤੋਂ ਬਾਹਰ ਨਹੀਂ ਰਹੇਗਾ: ਸੀ.ਈ.ਓ. ਪੰਜਾਬਸਾਰੇ ਵੈਟਰਨਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ ਕੰਮਕਾਜ, ਬੁਨਿਆਦੀ ਢਾਂਚੇ ਅਤੇ ਸਫ਼ਾਈ ਮਿਆਰਾਂ ਦੀ ਕੀਤੀ ਸਮੀਖਿਆਭਗਵੰਤ ਮਾਨ ਸਰਕਾਰ ਨੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਨਿਗਰਾਨੀ ਤੇਜ਼ ਕੀਤੀ, ਵਿੱਤ ਮੰਤਰੀ ਵੱਲੋਂ ਸਖ਼ਤ ਨਿਗਰਾਨੀ ਅਤੇ ਜਵਾਬਦੇਹੀ ਦੇ ਆਦੇਸ਼ਗ੍ਰਿਫਤਾਰ ਮੁਲਜ਼ਮ ਸਰਹੱਦ ਪਾਰ ਦੇ ਤਸਕਰ ਦੇ ਇਸ਼ਾਰੇ 'ਤੇ ਕਰ ਰਹੇ ਸਨ ਕੰਮ: ਡੀਜੀਪੀ ਗੌਰਵ ਯਾਦਵ

ਪੰਜਾਬ

ਪੁਨਰ ਸੁਰਜੀਤ ਅਕਾਲੀ ਦਲ ਵੱਲੋਂ ਟਰੁੱਥ ਕਮਿਸ਼ਨ ਬਣਾਉਣ ,ਸਤਲੁਜ ਫਿਲਮ ਰਿਲੀਜ ਕਰਨ, ਅਤੇ ਮੁਜਰਿਮ ਡੀਐਸਪੀ ਨੂੰ ਲੱਭਣ ਦੀ ਮੰਗ ਲਿਖਿਆ ਅਮਿਤ ਸ਼ਾਹ ਨੂੰ ਮੰਗ ਪੱਤਰ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | July 11, 2026 07:51 PM

ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜਨਰਲ ਸਕੱਤਰ ਸ ਗੁਰਪ੍ਰਤਾਪ ਸਿੰਘ ਵਡਾਲਾ ਨੇ ਇਕ ਲਿਖਤੀ ਪ੍ਰੈੱਸ ਬਿਆਨ ਵਿੱਚ ਦੱਸਿਆ ਕਿ ਦਿਨ ਮੰਗਲਵਾਰ ਮਿਤੀ 14 ਜੁਲਾਈ ਨੂੰ ਸੂਬੇ ਭਰ ਵਿੱਚ ਦੇਸ਼ ਦੇ ਗ੍ਰਹਿ ਮੰਤਰੀ ਦੇ ਨਾਂ 'ਤੇ ਸਾਡੀਆਂ ਪੰਜ ਪੰਥਕ ਜਥੇਬੰਦੀਆਂ ਵੱਲੋਂ ਸਾਂਝੇ ਤੌਰ 'ਤੇ ਡਿਪਟੀ ਕਮਿਸ਼ਨਰਾਂ ਰਾਹੀਂ ਮੰਗ ਪੱਤਰ ਦਿੱਤੇ ਜਾਣਗੇ। ਇਹਨਾਂ ਮੰਗ ਪੱਤਰਾਂ ਚ ਹੇਠ ਲਿਖੇ ਤਿੰਨ ਮੁੱਦਿਆ ਤੇ ਕਾਰਵਾਈ ਕਰਨ ਲਈ ਲਿਖਿਆ ਜਾਵੇਗਾ। ਜਿੰਨਾਂ ਵਿੱਚ ਸ਼ਹੀਦ ਸ ਜਸਵੰਤ ਸਿੰਘ ਖਾਲੜਾ ਦੇ ਜੀਵਨ ਸੰਘਰਸ਼ 'ਤੇ ਆਧਾਰਿਤ ਫਿਲਮ 'ਪੰਜਾਬ 95' ਨੂੰ ਉਸੇ ਨਾਮ ਹੇਠ ਬਿਨਾਂ ਕਿਸੇ ਸੈਂਸਰ ਕੱਟ ਤੋਂ ਸਿਨੇਮਾਂ ਘਰਾਂ ਵਿੱਚ ਰਿਲੀਜ ਕੀਤਾ ਜਾਵੇ।
ਸ ਜਸਵੰਤ ਸਿੰਘ ਖਾਲੜਾ ਦੇ ਕਤਲ ਕੇਸ ਵਿੱਚ ਸਜਾ-ਜਾਫਤਾ ਮੁਜਰਿਮ ਡੀ.ਐਸ.ਪੀ ਜਸਪਾਲ ਸਿੰਘ ਲੰਬੇ ਸਮੇਂ ਤੋਂ, ਜੇਲ੍ਹ 'ਚੋਂ ਛੁੱਟੀ ਆਉਣ 'ਤੇ, ਫਰਾਰ ਦੱਸਿਆ ਜਾ ਰਿਹਾ ਹੈ। ਇਹ ਵੀ ਦੋਸ਼ ਲਗਾਇਆ ਜਾ ਰਿਹਾ ਹੈ ਕਿ ਪੰਜਾਬ ਦੀ ਸਰਕਾਰ ਨੇ ਉਸਦੀ ਸਜਾ ਮਾਫੀ ਦੀ ਸਿਫਾਰਸ਼ ਵੀ ਕੀਤੀ ਸੀ। ਇਸ ਸਾਰੇ ਮਾਮਲੇ ਦੀ ਪੜਤਾਲ ਕਰਵਾ ਕੇ, ਮੁਜਰਿਮ ਨੂੰ ਲੱਭ ਕੇ ਸਲਾਖਾਂ ਪਿੱਛੇ ਪਹੁੰਚਾਇਆ ਜਾਵੇ ਅਤੇ ਸਜਾ ਮਾਫੀ ਦੀਆਂ ਸਿਫਾਰਸ਼ਾਂ ਕਰਨ ਵਾਲਿਆਂ ਨੂੰ ਨਸ਼ਰ ਕੀਤਾ ਜਾਵੇ।
ਅਸੀਂ ਸਮੂਹ ਸਿੱਖਾਂ ਦੀ ਨੁਮਾਇੰਦਾ ਜਮਾਤ ਹੋਣ ਦੇ ਨਾਤੇ ਭਾਰਤ ਸਰਕਾਰ ਤੋਂ ਪੁਰਜੋਰ ਮੰਗ ਕਰਦੇ ਹਾਂ ਕਿ 1982 ਦੇ ਧਰਮਯੁੱਧ ਮੋਰਚੇ ਦੀ ਸ਼ੁਰੂਆਤ ਤੋਂ ਲੈ ਕੇ 1995 ਵਿੱਚ ਸ ਜਸਵੰਤ ਸਿੰਘ ਖਾਲੜਾ ਦੇ ਲਾਪਤਾ ਹੋਣ ਤੱਕ ਦੇ ਸਮੇਂ ਵਿੱਚ ਵਾਪਰੇ ਘਟਨਾਕ੍ਰਮ ਦੀ ਜਾਂਚ ਲਈ ਇਕ 'ਪੰਜਾਬ ਸੱਚ, ਜਵਾਬਦੇਹੀ ਅਤੇ ਮੇਲ-ਮਿਲਾਪ ਕਮਿਸ਼ਨ' (Punjab Truth, Accountability & Reconciliation Commission) ਬਣਾਇਆ ਜਾਵੇ। ਜੋ ਤੱਥਾਂ 'ਤੇ ਅਧਾਰਿਤ ਰਿਪੋਰਟ ਲੋਕਾਂ ਸਾਹਮਣੇ ਰੱਖੇ।
ਸ ਵਡਾਲਾ ਨੇ ਕਿਹਾ ਕਿ ਇਸ ਵੇਲੇ ਬਣੇ ਹਾਲਾਤ ਵਿੱਚ ਇਹ ਤਿੰਨੇ ਮੁੱਦੇ ਬਹੁਤ ਹੀ ਮਹੱਤਵਪੂਰਨ ਬਣੇ ਹੋਏ ਹਨ। ਅਸੀਂ ਇਸ ਸਾਰੇ ਵਰਤਾਰੇ ਦੀ ਨਿਰਪੱਖ ਕਮਿਸ਼ਨ ਰਾਹੀਂ ਜਾਂਚ ਦੀ ਮੰਗ ਇਸ ਲਈ ਕਰ ਰਹੇ ਹਾਂ ਕਿਉਂਕਿ ਸੁਲਗਦੇ ਜਖਮਾਂ ਦੀ ਤਪਸ਼ ਨੂੰ ਸ਼ਾਂਤ ਕਰਨ ਲਈ ਉਸ ਸਾਰੇ ਘਟਨਾਕ੍ਰਮ ਦੇ ਕਾਰਨਾਂ ਅਤੇ ਦੋਸ਼ੀਆਂ ਨੂੰ ਲੋਕਾਂ ਸਾਹਮਣੇ ਲਿਆਂਦਾ ਜਾਣਾ ਬਹੁਤ ਜਰੂਰੀ ਹੈ। ਇਹ ਮੰਗ ਪੱਤਰ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਨਾਲ ਦੂਜੀਆਂ ਪੰਥਕ ਜਥੇਬੰਦੀਆਂ, ਜਿੰਨਾ ਵਿੱਚ ਯੁਨਾਈਟਡ ਅਕਾਲੀ ਦਲ, ਇੰਟਰਨੈਸ਼ਨਲ ਪੰਥਕ ਦਲ, ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਪੰਥਕ ਆਜਾਦ ਗਰੁੱਪ ਸ਼ਾਮਲ ਹਨ।

Have something to say? Post your comment

 
 
 
 

ਪੰਜਾਬ

ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਕੇ ਜਨਤਾ ਦਾ ਫ਼ਤਵਾ ਚੋਰੀ ਕੀਤਾ ਆਪ' ਨੇ- ਢਿੱਲੋਂ

ਪੰਜਾਬ ਕਾਂਗਰਸ ਦੇ ਵਿਰੋਧੀ ਧੜੇ ਨੇ ਕੀਤੀ ਬਘੇਲ ਨਾਲ ਮੁਲਾਕਾਤ , ਵੜਿੰਗ ਨੂੰ ਹਟਾਉਣ 'ਤੇ ਦਿੱਤਾ ਜ਼ੋਰ 

ਸ਼੍ਰੋਮਣੀ ਕਮੇਟੀ ਵੱਲੋਂ ਹਲਕਾ ਜੋਗਾ ’ਚ ਗੁਰਮਤਿ ਕੈਂਪ ਦੌਰਾਨ 3500 ਤੋਂ ਵੱਧ ਬੱਚਿਆਂ ਨੇ ਕੀਤੀ ਸ਼ਮੂਲੀਅਤ

ਭਗਵੰਤ ਮਾਨ ਸਰਕਾਰ ਬੱਸਾਂ ਦੀ ਗਿਣਤੀ 2,267 ਤੋਂ ਵਧਾ ਕੇ 3,546 ਕਰੇਗੀ, 56% ਦਾ ਵਾਧਾ, 2 ਦਹਾਕਿਆਂ ਵਿੱਚ ਸਭ ਤੋਂ ਵੱਡਾ ਵਿਸਥਾਰ: ਹਰਪਾਲ ਸਿੰਘ ਚੀਮਾ

ਯੋਗ ਪਰਿਵਾਰ ਮਾਨਸੂਨ ਦੌਰਾਨ ‘ਮੁੱਖ ਮੰਤਰੀ ਸਿਹਤ ਯੋਜਨਾ’ ਅਧੀਨ ਸਮੇਂ ਸਿਰ ਕੈਸ਼ਲੈੱਸ ਇਲਾਜ ਲੈ ਸਕਦੇ ਹਨ: ਡਾ. ਬਲਬੀਰ ਸਿੰਘ

ਕੋਈ ਵੀ ਯੋਗ ਵੋਟਰ ਖਰੜਾ ਵੋਟਰ ਸੂਚੀ ਤੋਂ ਬਾਹਰ ਨਹੀਂ ਰਹੇਗਾ: ਸੀ.ਈ.ਓ. ਪੰਜਾਬ

ਜਦੋਂ ਪੁਲਿਸ ਥਾਣੇ ਹੀ ਸੁਰੱਖਿਅਤ ਨਹੀਂ, ਤਾਂ ਆਮ ਲੋਕਾਂ ਦੀ ਸੁਰੱਖਿਆ ਰੱਬ ਆਸਰੇ: ਢਿੱਲੋਂ

ਫਿਲਮ ਸਤਲੁਜ ਗੁਰਦੁਆਰਿਆਂ ਵਿੱਚ ਭਾਈਚਾਰਕ ਥਾਵਾਂ ਤੇ ਅਤੇ ਖੁੱਲੇ ਮੈਦਾਨਾਂ ਵਿੱਚ ਦਿਖਾਈ ਜਾ ਰਹੀ ਹੈ ਪਰਿਵਾਰਾ ਸਮੇਤ ਲੋਕ ਪਹੁੰਚ ਰਹੇ ਨੇ ਫਿਲਮ ਦੇਖਣ

ਪਾਕਿਸਤਾਨ ਦੀ ਸਕਾਲਰ ਬੀਬੀ ਪਾ ਰਹੀ ਹੈ ਸਿੱਖ ਇਤਿਹਾਸ ਦੀਆਂ ਬਾਤਾਂ

ਬਗਲ ਮੇ ਛੁਰੀ ਮੂੰਹ ਮੇਂ ਰਾਮ ਰਾਮ ਸੁਪ੍ਰੀਆ ਸ਼੍ਰੀਨੇਤ ਨੇ ਬੋਲਿਆ ਭਾਜਪਾ ਅਤੇ ਆਰਐਸਐਸ ਤੇ ਸ਼ਬਦੀ ਹਮਲਾ