BREAKING NEWS
ਪੁਨਰ ਸੁਰਜੀਤ ਅਕਾਲੀ ਦਲ ਵੱਲੋਂ ਟਰੁੱਥ ਕਮਿਸ਼ਨ ਬਣਾਉਣ ,ਸਤਲੁਜ ਫਿਲਮ ਰਿਲੀਜ ਕਰਨ, ਅਤੇ ਮੁਜਰਿਮ ਡੀਐਸਪੀ ਨੂੰ ਲੱਭਣ ਦੀ ਮੰਗ ਲਿਖਿਆ ਅਮਿਤ ਸ਼ਾਹ ਨੂੰ ਮੰਗ ਪੱਤਰਭਗਵੰਤ ਮਾਨ ਸਰਕਾਰ ਬੱਸਾਂ ਦੀ ਗਿਣਤੀ 2,267 ਤੋਂ ਵਧਾ ਕੇ 3,546 ਕਰੇਗੀ, 56% ਦਾ ਵਾਧਾ, 2 ਦਹਾਕਿਆਂ ਵਿੱਚ ਸਭ ਤੋਂ ਵੱਡਾ ਵਿਸਥਾਰ: ਹਰਪਾਲ ਸਿੰਘ ਚੀਮਾਕੋਈ ਵੀ ਯੋਗ ਵੋਟਰ ਖਰੜਾ ਵੋਟਰ ਸੂਚੀ ਤੋਂ ਬਾਹਰ ਨਹੀਂ ਰਹੇਗਾ: ਸੀ.ਈ.ਓ. ਪੰਜਾਬਸਾਰੇ ਵੈਟਰਨਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ ਕੰਮਕਾਜ, ਬੁਨਿਆਦੀ ਢਾਂਚੇ ਅਤੇ ਸਫ਼ਾਈ ਮਿਆਰਾਂ ਦੀ ਕੀਤੀ ਸਮੀਖਿਆਭਗਵੰਤ ਮਾਨ ਸਰਕਾਰ ਨੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਨਿਗਰਾਨੀ ਤੇਜ਼ ਕੀਤੀ, ਵਿੱਤ ਮੰਤਰੀ ਵੱਲੋਂ ਸਖ਼ਤ ਨਿਗਰਾਨੀ ਅਤੇ ਜਵਾਬਦੇਹੀ ਦੇ ਆਦੇਸ਼ਗ੍ਰਿਫਤਾਰ ਮੁਲਜ਼ਮ ਸਰਹੱਦ ਪਾਰ ਦੇ ਤਸਕਰ ਦੇ ਇਸ਼ਾਰੇ 'ਤੇ ਕਰ ਰਹੇ ਸਨ ਕੰਮ: ਡੀਜੀਪੀ ਗੌਰਵ ਯਾਦਵ

ਪੰਜਾਬ

ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਕੇ ਜਨਤਾ ਦਾ ਫ਼ਤਵਾ ਚੋਰੀ ਕੀਤਾ ਆਪ' ਨੇ- ਢਿੱਲੋਂ

ਕੌਮੀ ਮਾਰਗ ਬਿਊਰੋ | July 11, 2026 09:07 PM

ਚੰਡੀਗੜ੍ਹ-ਪੰਜਾਬ ਵਿੱਚ ਸਥਾਨਕ ਨਗਰ ਕੌਂਸਲ, ਨਗਰ ਨਿਗਮ ਅਤੇ ਮੇਅਰ ਚੋਣਾਂ ਦੌਰਾਨ ਸੱਤਾਧਾਰੀ 'ਆਪ' ਸਰਕਾਰ ਵੱਲੋਂ ਕੀਤੀ ਗਈ ਕਥਿਤ ਗੁੰਡਾਗਰਦੀ ਅਤੇ ਸਰਕਾਰੀ ਮਸ਼ੀਨਰੀ ਦੀ ਨੰਗੀ-ਚਿੱਟੀ ਦੁਰਵਰਤੋਂ ਖ਼ਿਲਾਫ਼ ਭਾਰਤੀ ਜਨਤਾ ਪਾਰਟੀ ਨੇ ਸਿੱਧਾ ਮੋਰਚਾ ਖੋਲ੍ਹ ਦਿੱਤਾ ਹੈ। ਅੱਜ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਇੱਕ ਉੱਚ ਪੱਧਰੀ ਵਫ਼ਦ ਨੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ ਅਤੇ ਸੂਬੇ ਵਿੱਚ ਸੰਵਿਧਾਨਕ ਮਰਿਆਦਾਵਾਂ ਨੂੰ ਬਚਾਉਣ ਲਈ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ।

ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ 'ਆਪ' ਸਰਕਾਰ 'ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਸੱਤਾਧਾਰੀ ਧਿਰ ਨੇ ਸਥਾਨਕ ਨਿਕਾਏ ਚੋਣਾਂ ਚ ਸਿਆਸੀ ਲਾਹਾ ਲੈਣ ਲਈ ਸਾਰੇ ਨਿਯਮਾਂ ਨੂੰ ਛਿੱਕੇ ਟੰਗ ਕੇ ਸਭ ਤੋਂ ਪਹਲੇ ਵਾਰਡਾਂ ਦੀ ਗਲਤ ਹੱਦਬੰਦੀ ਕੀਤੀ, ਫੇਰ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਡਰਾ-ਧਮਕਾ ਕੇ ਤੇ ਨਾਮਜ਼ਦਗੀ ਪੱਤਰ ਖੋਹ ਕੇ ਚੋਣ ਪ੍ਰਕਿਰਿਆ ਤੋਂ ਬਾਹਰ ਰੱਖਣ ਦੀ ਕੋਸ਼ਿਸ਼ ਕੀਤੀ , ਚੋਣ ਪ੍ਰਚਾਰ ਦੋਰਾਨ ਧੱਕੇ ਕਿਤੇ, ਵੋਟਿੰਗ ਤੇ ਗਿਣਤੀ ਦੌਰਾਨ ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਸ਼ਰੇਆਮ ਧਾਂਦਲੀਆਂ ਕੀਤੀਆਂ ਅਤੇ ਹੁਣ ਬਿਨਾਂ ਬਹੁਮਤ ਦੇ ਨਗਰ ਨਿਗਮਾਂ ਦੇ ਮੇਅਰ ਅਤੇ ਨਗਰ ਕੌਂਸਲਾਂ ਦੇ ਪ੍ਰਧਾਨ ਬਨਾ ਰਹੀ ਹੈ ।

ਵਫ਼ਦ ਨੇ ਰਾਜਪਾਲ ਦੇ ਸਾਹਮਣੇ ਸਬੂਤਾਂ ਸਮੇਤ ਮਾਮਲਾ ਰੱਖਦਿਆਂ ਦੱਸਿਆ ਕਿ ਜਿੱਥੇ 'ਆਪ' ਕੋਲ ਬਹੁਮਤ ਨਹੀਂ ਸੀ, ਉੱਥੇ ਅਫ਼ਸਰਸ਼ਾਹੀ ਰਾਹੀਂ ਜਨਤਾ ਦੇ ਫ਼ਤਵੇ ਨੂੰ ਬਦਲਿਆ ਗਿਆ।

ਉਹਨਾਂ ਅਬੋਹਰ ਨਿਗਮ ਦੇ ਮਾਮਲੇ ਨੂੰ ਸਾਂਝਾ ਕਰਦਿਆਂ ਕਿਹਾ ਕਿ 50 ਮੈਂਬਰੀ ਹਾਊਸ ਵਿੱਚ ਭਾਜਪਾ ਕੋਲ 28 ਕੌਂਸਲਰਾਂ ਅਤੇ ਇੱਕ ਵਿਧਾਇਕ ਨਾਲ ਪੂਰਨ ਬਹੁਮਤ ਸੀ, ਜਦਕਿ 'ਆਪ' ਕੋਲ ਸਿਰਫ਼ 20 ਵੋਟਾਂ ਸਨ। ਇਸ ਦੇ ਬਾਵਜੂਦ ਅਫ਼ਸਰਸ਼ਾਹੀ ਨੇ 'ਆਪ' ਦਾ ਮੇਅਰ ਐਲਾਨ ਦਿੱਤਾ, ਜਿਸ ਨੂੰ ਭਾਜਪਾ ਦੇ ਤਿੱਖੇ ਵਿਰੋਧ ਤੋਂ ਬਾਅਦ ਮੁਲਤਵੀ ਕਰਨਾ ਪਿਆ।

ਉਹਨਾਂ ਕਿਹਾ ਕਿ ਇਸੇ ਤਰ੍ਹਾਂ ਦੀ ਧੱਕੇਸ਼ਾਹੀ ਰਾਜਪੁਰਾ, ਕਪੂਰਥਲਾ, ਬਰਨਾਲਾ ਅਤੇ ਪੰਜਾਬ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਕੀਤੀ ਗਈ ਹੈ, ਜੋ ਕਿ ਸੰਵਿਧਾਨਕ ਲੋਕਤੰਤਰ 'ਤੇ ਇੱਕ ਗੰਭੀਰ ਹਮਲਾ ਹੈ।

ਭਾਜਪਾ ਵਫ਼ਦ ਨੇ ਰਾਜਪਾਲ ਨੂੰ ਸੌਂਪੇ ਮੰਗ ਪੱਤਰ ਵਿੱਚ ਮੰਗ ਕੀਤੀ ਹੈ ਕਿ ਚੋਣਾਂ ਦੌਰਾਨ ਹੋਈਆਂ ਸੰਵਿਧਾਨਕ ਉਲੰਘਣਾਵਾਂ ਅਤੇ ਅਧਿਕਾਰੀਆਂ ਦੇ ਰੋਲ ਦੀ ਜਾਂਚ ਲਈ ਸੂਬਾ ਸਰਕਾਰ ਤੋਂ ਬਾਹਰਲੀ ਕਿਸੇ ਸੁਤੰਤਰ, ਨਿਰਪੱਖ ਅਤੇ ਸਮਾਂਬੱਧ ਅਥਾਰਟੀ ਦਾ ਗਠਨ ਕੀਤਾ ਜਾਵੇ। ਇਸ ਦੇ ਨਾਲ ਹੀ ਅਬੋਹਰ, ਕਪੂਰਥਲਾ, ਰਾਜਪੁਰਾ ਅਤੇ ਬਰਨਾਲਾ ਸਮੇਤ ਪ੍ਰਭਾਵਿਤ ਸ਼ਹਿਰਾਂ ਦੀਆਂ ਚੋਣਾਂ ਦਾ ਸਮੁੱਚਾ ਰਿਕਾਰਡ, ਵੀਡੀਓਗ੍ਰਾਫੀ ਅਤੇ ਸਰਕਾਰੀ ਦਸਤਾਵੇਜ਼ ਤੁਰੰਤ ਤਲਬ ਕੀਤੇ ਜਾਣ। ਉਨ੍ਹਾਂ ਸਿਆਸੀ ਦਬਾਅ ਹੇਠ ਗੈਰ-ਕਾਨੂੰਨੀ ਕੰਮ ਕਰਨ ਵਾਲੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ, ਪ੍ਰਭਾਵਿਤ ਥਾਵਾਂ 'ਤੇ ਕਾਨੂੰਨ ਅਨੁਸਾਰ ਦੁਬਾਰਾ ਨਿਰਪੱਖ ਚੋਣਾਂ ਕਰਵਾਉਣ ਅਤੇ ਭਵਿੱਖ ਵਿੱਚ ਸਿਵਲ ਪ੍ਰਸ਼ਾਸਨ ਦੀ ਸਿਆਸੀ ਨਿਰਪੱਖਤਾ ਯਕੀਨੀ ਬਣਾਉਣ ਲਈ ਸਰਕਾਰ ਨੂੰ ਸਖ਼ਤ ਨਿਰਦੇਸ਼ ਦੇਣ ਦੀ ਅਪੀਲ ਵੀ ਕੀਤੀ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਲੜੀਆਂ ਨਹੀਂ, ਬਲਕਿ ਲੁੱਟੀਆਂ ਹਨ।

ਮਾਨਯੋਗ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਭਾਜਪਾ ਵਫ਼ਦ ਦੀਆਂ ਇਨ੍ਹਾਂ ਗੰਭੀਰ ਸ਼ਿਕਾਇਤਾਂ ਨੂੰ ਬਹੁਤ ਧਿਆਨ ਨਾਲ ਸੁਣਿਆ ਅਤੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਬਣਦੀ ਸਖ਼ਤ ਕਾਰਵਾਈ ਕਰਨ ਦਾ ਪੂਰਨ ਭਰੋਸਾ ਦਿੱਤਾ।

ਇਸ ਉੱਚ ਪੱਧਰੀ ਵਫ਼ਦ ਵਿੱਚ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਨਾਲ ਪੰਜਾਬ ਭਾਜਪਾ ਦੇ ਆਗੂ ਸੁਨੀਲ ਜਾਖੜ, ਅਸ਼ਵਨੀ ਸ਼ਰਮਾ, ਜੰਗੀ ਲਾਲ ਮਹਾਜਨ, ਰਾਕੇਸ਼ ਰਾਠੌਰ, ਦਿਆਲ ਸਿੰਘ ਸੋਢੀ, ਪਰਮਿੰਦਰ ਸਿੰਘ ਬਰਾੜ, ਅਮਨਜੋਤ ਕੌਰ ਰਾਮੂਵਾਲੀਆ, ਸੁਭਾਸ਼ ਸ਼ਰਮਾ, ਵਿਨੀਤ ਜੋਸ਼ੀ ਅਤੇ ਕਾਕਾ ਕਮ੍ਬੋਜ ਵੀ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਪੰਜਾਬ ਕਾਂਗਰਸ ਦੇ ਵਿਰੋਧੀ ਧੜੇ ਨੇ ਕੀਤੀ ਬਘੇਲ ਨਾਲ ਮੁਲਾਕਾਤ , ਵੜਿੰਗ ਨੂੰ ਹਟਾਉਣ 'ਤੇ ਦਿੱਤਾ ਜ਼ੋਰ 

ਸ਼੍ਰੋਮਣੀ ਕਮੇਟੀ ਵੱਲੋਂ ਹਲਕਾ ਜੋਗਾ ’ਚ ਗੁਰਮਤਿ ਕੈਂਪ ਦੌਰਾਨ 3500 ਤੋਂ ਵੱਧ ਬੱਚਿਆਂ ਨੇ ਕੀਤੀ ਸ਼ਮੂਲੀਅਤ

ਪੁਨਰ ਸੁਰਜੀਤ ਅਕਾਲੀ ਦਲ ਵੱਲੋਂ ਟਰੁੱਥ ਕਮਿਸ਼ਨ ਬਣਾਉਣ ,ਸਤਲੁਜ ਫਿਲਮ ਰਿਲੀਜ ਕਰਨ, ਅਤੇ ਮੁਜਰਿਮ ਡੀਐਸਪੀ ਨੂੰ ਲੱਭਣ ਦੀ ਮੰਗ ਲਿਖਿਆ ਅਮਿਤ ਸ਼ਾਹ ਨੂੰ ਮੰਗ ਪੱਤਰ

ਭਗਵੰਤ ਮਾਨ ਸਰਕਾਰ ਬੱਸਾਂ ਦੀ ਗਿਣਤੀ 2,267 ਤੋਂ ਵਧਾ ਕੇ 3,546 ਕਰੇਗੀ, 56% ਦਾ ਵਾਧਾ, 2 ਦਹਾਕਿਆਂ ਵਿੱਚ ਸਭ ਤੋਂ ਵੱਡਾ ਵਿਸਥਾਰ: ਹਰਪਾਲ ਸਿੰਘ ਚੀਮਾ

ਯੋਗ ਪਰਿਵਾਰ ਮਾਨਸੂਨ ਦੌਰਾਨ ‘ਮੁੱਖ ਮੰਤਰੀ ਸਿਹਤ ਯੋਜਨਾ’ ਅਧੀਨ ਸਮੇਂ ਸਿਰ ਕੈਸ਼ਲੈੱਸ ਇਲਾਜ ਲੈ ਸਕਦੇ ਹਨ: ਡਾ. ਬਲਬੀਰ ਸਿੰਘ

ਕੋਈ ਵੀ ਯੋਗ ਵੋਟਰ ਖਰੜਾ ਵੋਟਰ ਸੂਚੀ ਤੋਂ ਬਾਹਰ ਨਹੀਂ ਰਹੇਗਾ: ਸੀ.ਈ.ਓ. ਪੰਜਾਬ

ਜਦੋਂ ਪੁਲਿਸ ਥਾਣੇ ਹੀ ਸੁਰੱਖਿਅਤ ਨਹੀਂ, ਤਾਂ ਆਮ ਲੋਕਾਂ ਦੀ ਸੁਰੱਖਿਆ ਰੱਬ ਆਸਰੇ: ਢਿੱਲੋਂ

ਫਿਲਮ ਸਤਲੁਜ ਗੁਰਦੁਆਰਿਆਂ ਵਿੱਚ ਭਾਈਚਾਰਕ ਥਾਵਾਂ ਤੇ ਅਤੇ ਖੁੱਲੇ ਮੈਦਾਨਾਂ ਵਿੱਚ ਦਿਖਾਈ ਜਾ ਰਹੀ ਹੈ ਪਰਿਵਾਰਾ ਸਮੇਤ ਲੋਕ ਪਹੁੰਚ ਰਹੇ ਨੇ ਫਿਲਮ ਦੇਖਣ

ਪਾਕਿਸਤਾਨ ਦੀ ਸਕਾਲਰ ਬੀਬੀ ਪਾ ਰਹੀ ਹੈ ਸਿੱਖ ਇਤਿਹਾਸ ਦੀਆਂ ਬਾਤਾਂ

ਬਗਲ ਮੇ ਛੁਰੀ ਮੂੰਹ ਮੇਂ ਰਾਮ ਰਾਮ ਸੁਪ੍ਰੀਆ ਸ਼੍ਰੀਨੇਤ ਨੇ ਬੋਲਿਆ ਭਾਜਪਾ ਅਤੇ ਆਰਐਸਐਸ ਤੇ ਸ਼ਬਦੀ ਹਮਲਾ