BREAKING NEWS
ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕਘਰ-ਘਰ ਜਾ ਕੇ ਗਣਨਾ ਕਰਨ ਦੀ ਪ੍ਰਕਿਰਿਆ 24 ਜੁਲਾਈ ਤੱਕ ਜਾਰੀ ਰਹੇਗੀਪੁਨਰ ਸੁਰਜੀਤ ਅਕਾਲੀ ਦਲ ਵੱਲੋਂ ਟਰੁੱਥ ਕਮਿਸ਼ਨ ਬਣਾਉਣ ,ਸਤਲੁਜ ਫਿਲਮ ਰਿਲੀਜ ਕਰਨ, ਅਤੇ ਮੁਜਰਿਮ ਡੀਐਸਪੀ ਨੂੰ ਲੱਭਣ ਦੀ ਮੰਗ ਲਿਖਿਆ ਅਮਿਤ ਸ਼ਾਹ ਨੂੰ ਮੰਗ ਪੱਤਰਭਗਵੰਤ ਮਾਨ ਸਰਕਾਰ ਬੱਸਾਂ ਦੀ ਗਿਣਤੀ 2,267 ਤੋਂ ਵਧਾ ਕੇ 3,546 ਕਰੇਗੀ, 56% ਦਾ ਵਾਧਾ, 2 ਦਹਾਕਿਆਂ ਵਿੱਚ ਸਭ ਤੋਂ ਵੱਡਾ ਵਿਸਥਾਰ: ਹਰਪਾਲ ਸਿੰਘ ਚੀਮਾਕੋਈ ਵੀ ਯੋਗ ਵੋਟਰ ਖਰੜਾ ਵੋਟਰ ਸੂਚੀ ਤੋਂ ਬਾਹਰ ਨਹੀਂ ਰਹੇਗਾ: ਸੀ.ਈ.ਓ. ਪੰਜਾਬਸਾਰੇ ਵੈਟਰਨਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ ਕੰਮਕਾਜ, ਬੁਨਿਆਦੀ ਢਾਂਚੇ ਅਤੇ ਸਫ਼ਾਈ ਮਿਆਰਾਂ ਦੀ ਕੀਤੀ ਸਮੀਖਿਆ

ਨੈਸ਼ਨਲ

ਸਿੱਖੀ ਦੇ ਭਵਿੱਖ ਦੀ ਮਜ਼ਬੂਤ ਨੀਂਹ ਹਨ ਗੁਰਮਤਿ ਕੈਂਪ: ਭਾਈ ਸੁਦੀਪ ਸਿੰਘ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 12, 2026 07:57 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੀਡੀਆ ਸਲਾਹਕਾਰ ਅਤੇ ਸੀਨੀਅਰ ਪੱਤਰਕਾਰ ਭਾਈ ਸੁਦੀਪ ਸਿੰਘ ਨੇ ਕਿਹਾ ਕਿ ਗੁਰਮਤਿ ਕੈਂਪ ਸਿੱਖੀ ਦੇ ਭਵਿੱਖ ਦੀ ਮਜ਼ਬੂਤ ਨੀਂਹ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਕੌਮ ਦਾ ਭਵਿੱਖ ਉਸ ਦੀ ਨਵੀਂ ਪੀੜ੍ਹੀ ਦੇ ਸੰਸਕਾਰਾਂ, ਸਿੱਖਿਆ ਅਤੇ ਆਪਣੀ ਵਿਰਾਸਤ ਨਾਲ ਜੁੜਾਅ 'ਤੇ ਨਿਰਭਰ ਕਰਦਾ ਹੈ। ਅੱਜ ਦਾ ਯੁੱਗ ਤਕਨਾਲੋਜੀ, ਸੋਸ਼ਲ ਮੀਡੀਆ ਅਤੇ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਦਾ ਯੁੱਗ ਹੈ। ਬੱਚਿਆਂ ਕੋਲ ਜਾਣਕਾਰੀ ਦੀ ਕੋਈ ਘਾਟ ਨਹੀਂ, ਪਰ ਆਪਣੀ ਭਾਸ਼ਾ, ਆਪਣੇ ਇਤਿਹਾਸ ਅਤੇ ਆਪਣੇ ਧਰਮ ਬਾਰੇ ਜਾਣਕਾਰੀ ਲਗਾਤਾਰ ਘਟਦੀ ਜਾ ਰਹੀ ਹੈ। ਇਹ ਹਾਲਾਤ ਸਿਰਫ਼ ਸਿੱਖ ਸਮਾਜ ਹੀ ਨਹੀਂ, ਸਗੋਂ ਹਰ ਉਸ ਭਾਈਚਾਰੇ ਲਈ ਚਿੰਤਾ ਦਾ ਵਿਸ਼ਾ ਹਨ ਜੋ ਆਪਣੀ ਸੱਭਿਆਚਾਰਕ ਪਛਾਣ ਨੂੰ ਸੰਭਾਲ ਕੇ ਰੱਖਣਾ ਚਾਹੁੰਦਾ ਹੈ। ਭਾਈ ਸੁਦੀਪ ਸਿੰਘ ਨੇ ਕਿਹਾ ਕਿ ਸਿੱਖ ਧਰਮ ਦੀ ਬੁਨਿਆਦ ਗੁਰਬਾਣੀ, ਗੁਰੂ ਸਾਹਿਬਾਨਾਂ ਦੀ ਸਿੱਖਿਆ ਅਤੇ ਉੱਚੀਆਂ ਮਨੁੱਖੀ ਕਦਰਾਂ-ਕੀਮਤਾਂ 'ਤੇ ਟਿਕੀ ਹੋਈ ਹੈ। ਜੇਕਰ ਨਵੀਂ ਪੀੜ੍ਹੀ ਗੁਰਬਾਣੀ ਨੂੰ ਸਮਝਣ, ਪੰਜਾਬੀ ਪੜ੍ਹਨ ਅਤੇ ਆਪਣੇ ਇਤਿਹਾਸ ਨੂੰ ਜਾਣਨ ਤੋਂ ਦੂਰ ਹੋ ਜਾਵੇਗੀ ਤਾਂ ਸਿੱਖੀ ਨਾਲ ਉਸ ਦਾ ਰਿਸ਼ਤਾ ਸਿਰਫ਼ ਰਸਮਾਂ ਤੱਕ ਸੀਮਤ ਰਹਿ ਜਾਵੇਗਾ। ਇਸ ਲਈ ਬੱਚਿਆਂ ਨੂੰ ਬਚਪਨ ਤੋਂ ਹੀ ਆਪਣੀ ਵਿਰਾਸਤ ਨਾਲ ਜੋੜਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਦੱਸਿਆ ਕਿ ਇਸੇ ਸੋਚ ਨਾਲ ਪੰਜ ਸਾਲ ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਮਤਿ ਕੈਂਪਾਂ ਦੀ ਸ਼ੁਰੂਆਤ ਕੀਤੀ। ਮਕਸਦ ਸਿਰਫ਼ ਧਾਰਮਿਕ ਸਿੱਖਿਆ ਦੇਣਾ ਨਹੀਂ ਸੀ, ਸਗੋਂ ਬੱਚਿਆਂ ਵਿੱਚ ਪੰਜਾਬੀ ਭਾਸ਼ਾ, ਗੁਰਮੁਖੀ ਲਿਪੀ, ਸਿੱਖ ਇਤਿਹਾਸ, ਗੁਰਬਾਣੀ ਅਤੇ ਸੇਵਾ ਦੀ ਭਾਵਨਾ ਪ੍ਰਤੀ ਰੁਚੀ ਪੈਦਾ ਕਰਨੀ ਸੀ। ਇਸ ਲਈ ਵਿਸ਼ੇਸ਼ ਅਧਿਐਨ ਸਮੱਗਰੀ ਤਿਆਰ ਕੀਤੀ ਗਈ ਅਤੇ ਦਿੱਲੀ ਦੀਆਂ ਸਿੰਘ ਸਭਾਵਾਂ ਦੇ ਸਹਿਯੋਗ ਨਾਲ ਕੈਂਪਾਂ ਦੀ ਸ਼ੁਰੂਆਤ ਕੀਤੀ ਗਈ।
ਉਨ੍ਹਾਂ ਕਿਹਾ ਕਿ ਅੱਜ ਇਹ ਉਪਰਾਲਾ ਇੱਕ ਅੰਦੋਲਨ ਦਾ ਰੂਪ ਧਾਰ ਚੁੱਕਾ ਹੈ। ਦਿੱਲੀ ਤੋਂ ਸ਼ੁਰੂ ਹੋਏ ਇਹ ਕੈਂਪ ਹੁਣ ਦੇਸ਼ ਦੇ ਕਈ ਸ਼ਹਿਰਾਂ ਤੱਕ ਪਹੁੰਚ ਚੁੱਕੇ ਹਨ ਅਤੇ ਵਿਦੇਸ਼ਾਂ ਤੋਂ ਵੀ ਇਨ੍ਹਾਂ ਲਈ ਤਿਆਰ ਕੀਤੀਆਂ ਗਈਆਂ ਪੁਸਤਕਾਂ ਦੀ ਮੰਗ ਆ ਰਹੀ ਹੈ। ਇਸ ਸਾਲ 1 ਤੋਂ 20 ਜੂਨ ਤੱਕ ਲਗਾਏ ਗਏ 148 ਗੁਰਮਤਿ ਕੈਂਪਾਂ ਵਿੱਚ 20 ਹਜ਼ਾਰ ਤੋਂ ਵੱਧ ਬੱਚਿਆਂ ਦੀ ਭਾਗੀਦਾਰੀ ਇਸ ਗੱਲ ਦਾ ਸਬੂਤ ਹੈ ਕਿ ਸਮਾਜ ਇਨ੍ਹਾਂ ਯਤਨਾਂ ਨੂੰ ਭਰਪੂਰ ਸਹਿਯੋਗ ਦੇ ਰਿਹਾ ਹੈ। ਭਾਈ ਸੁਦੀਪ ਸਿੰਘ ਨੇ ਕਿਹਾ ਕਿ ਗੁਰਮਤਿ ਕੈਂਪਾਂ ਵਿੱਚ ਗੁਰੂ ਸਾਹਿਬਾਨਾਂ ਦਾ ਜੀਵਨ, ਗੁਰਬਾਣੀ ਦੇ ਮੂਲ ਸਿਧਾਂਤ, ਸਿੱਖ ਇਤਿਹਾਸ, ਪੰਜ ਕਕਾਰਾਂ ਦਾ ਮਹੱਤਵ, ਸ਼ਹੀਦਾਂ ਦੀਆਂ ਕੁਰਬਾਨੀਆਂ, ਗੁਰਮੁਖੀ ਲਿਪੀ, ਪੰਜਾਬੀ ਭਾਸ਼ਾ, ਨਿਤਨੇਮ, ਕੀਰਤਨ ਅਤੇ ਸੇਵਾ ਦੀ ਭਾਵਨਾ ਬਾਰੇ ਸਿੱਖਿਆ ਦਿੱਤੀ ਜਾਂਦੀ ਹੈ। ਇਸ ਦੇ ਨਾਲ-ਨਾਲ ਖੇਡਾਂ, ਕੁਇਜ਼, ਸਮੂਹ ਚਰਚਾਵਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਰਾਹੀਂ ਬੱਚਿਆਂ ਦੇ ਆਤਮ-ਵਿਸ਼ਵਾਸ ਅਤੇ ਲੀਡਰਸ਼ਿਪ ਦੇ ਗੁਣ ਵੀ ਵਿਕਸਤ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ 2022 ਵਿੱਚ ਕਰੀਬ 4 ਹਜ਼ਾਰ ਵਿਦਿਆਰਥੀਆਂ ਨਾਲ ਸ਼ੁਰੂ ਹੋਇਆ ਇਹ ਸਫ਼ਰ ਅੱਜ 20 ਹਜ਼ਾਰ ਤੋਂ ਵੱਧ ਬੱਚਿਆਂ ਤੱਕ ਪਹੁੰਚ ਗਿਆ ਹੈ। ਇਹ ਇਸ ਗੱਲ ਦਾ ਪ੍ਰਮਾਣ ਹੈ ਕਿ ਮਾਪੇ ਵੀ ਆਪਣੇ ਬੱਚਿਆਂ ਨੂੰ ਮਾਂ-ਬੋਲੀ ਅਤੇ ਆਪਣੇ ਗੌਰਵਮਈ ਵਿਰਸੇ ਨਾਲ ਜੋੜਨ ਲਈ ਗੰਭੀਰ ਹਨ।
ਭਾਈ ਸੁਦੀਪ ਸਿੰਘ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਜਿਹੜੇ ਬੱਚੇ ਸ਼ੁਰੂਆਤੀ ਸਾਲਾਂ ਵਿੱਚ ਇਨ੍ਹਾਂ ਕੈਂਪਾਂ ਦੇ ਵਿਦਿਆਰਥੀ ਸਨ, ਉਹ ਅੱਜ ਟ੍ਰੇਨਰ ਅਤੇ ਸੇਵਾਦਾਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਇਹੀ ਕਿਸੇ ਵੀ ਸਮਾਜਿਕ ਉਪਰਾਲੇ ਦੀ ਅਸਲ ਕਾਮਯਾਬੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਹੀ ਬੱਚੇ ਭਵਿੱਖ ਵਿੱਚ ਸਿੱਖ ਸੰਸਥਾਵਾਂ ਦੀ ਜ਼ਿੰਮੇਵਾਰੀ ਸੰਭਾਲਣਗੇ ਅਤੇ ਕੌਮ ਦੀ ਅਗਵਾਈ ਕਰਨਗੇ। ਉਨ੍ਹਾਂ ਕਿਹਾ ਕਿ ਗੁਰਮਤਿ ਕੈਂਪ ਪੰਜਾਬੀ ਭਾਸ਼ਾ ਅਤੇ ਗੁਰਮੁਖੀ ਲਿਪੀ ਦੀ ਸੰਭਾਲ ਵਿੱਚ ਵੀ ਮਹੱਤਵਪੂਰਨ ਯੋਗਦਾਨ ਪਾ ਰਹੇ ਹਨ। ਜਦੋਂ ਬੱਚੇ ਗੁਰਮੁਖੀ ਸਿੱਖਦੇ ਹਨ ਤਾਂ ਉਹ ਗੁਰਬਾਣੀ ਨੂੰ ਅਨੁਵਾਦ ਰਾਹੀਂ ਨਹੀਂ, ਸਗੋਂ ਮੂਲ ਰੂਪ ਵਿੱਚ ਸਮਝਣ ਦੇ ਯੋਗ ਬਣਦੇ ਹਨ। ਇਹ ਉਨ੍ਹਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਦਾ ਸਭ ਤੋਂ ਪ੍ਰਭਾਵਸ਼ਾਲੀ ਮਾਧਿਅਮ ਹੈ। ਅੰਤ ਵਿੱਚ ਭਾਈ ਸੁਦੀਪ ਸਿੰਘ ਨੇ ਕਿਹਾ ਕਿ ਅੱਜ ਲੋੜ ਸਿਰਫ਼ ਕਮੇਟੀਆਂ ਜਾਂ ਸੰਸਥਾਵਾਂ ਦੇ ਯਤਨਾਂ ਦੀ ਨਹੀਂ, ਸਗੋਂ ਹਰ ਸਿੱਖ ਪਰਿਵਾਰ ਦੀ ਸਰਗਰਮ ਭਾਗੀਦਾਰੀ ਦੀ ਹੈ। ਜਦੋਂ ਘਰ, ਗੁਰਦੁਆਰਾ ਅਤੇ ਸਮਾਜ ਮਿਲ ਕੇ ਬੱਚਿਆਂ ਵਿੱਚ ਗੁਰਮਤਿ ਦੇ ਬੀਜ ਬੀਜਣਗੇ, ਤਦ ਹੀ ਸਿੱਖੀ ਦੀ ਰੌਸ਼ਨੀ ਅਤੇ "ਸਰਬੱਤ ਦੇ ਭਲੇ" ਦਾ ਸੰਦੇਸ਼ ਆਉਣ ਵਾਲੀਆਂ ਪੀੜ੍ਹੀਆਂ ਤੱਕ ਮਜ਼ਬੂਤੀ ਨਾਲ ਪਹੁੰਚੇਗਾ। ਉਨ੍ਹਾਂ ਕਿਹਾ ਕਿ ਗੁਰਮਤਿ ਕੈਂਪ ਕੇਵਲ ਗਰਮੀਆਂ ਦੀਆਂ ਛੁੱਟੀਆਂ ਦਾ ਇੱਕ ਪ੍ਰੋਗਰਾਮ ਨਹੀਂ, ਸਗੋਂ ਸਿੱਖੀ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦਾ ਇੱਕ ਦੂਰਅੰਦੇਸ਼ੀ ਉਪਰਾਲਾ ਹਨ। ਅੱਜ ਬੀਜੇ ਜਾ ਰਹੇ ਇਹ ਸੰਸਕਾਰ ਹੀ ਕੱਲ੍ਹ ਸਿੱਖ ਕੌਮ ਦੀ ਸਭ ਤੋਂ ਵੱਡੀ ਤਾਕਤ ਬਣਨਗੇ।

Have something to say? Post your comment

 
 
 
 

ਨੈਸ਼ਨਲ

ਸ਼ਹੀਦ ਭਾਈ ਲਾਭ ਸਿੰਘ ਦੇ ਸ਼ਹੀਦੀ ਸਮਾਗਮ 'ਚ ਗੂੰਜਿਆ ਸੰਪੂਰਨ ਅਜ਼ਾਦੀ ਦਾ ਸੱਦਾ, ਵੋਟ ਪ੍ਰਣਾਲੀ 'ਤੇ ਉਠੇ ਸਵਾਲ

ਸੰਗਠਨ ਮਜ਼ਬੂਤ ਕਰਨ ਲਈ ਦੇਸ਼ ਭਰ ਵਿੱਚ ਮੀਟਿੰਗਾਂ ਕਰੇਗਾ ਨੈਸ਼ਨਲ ਅਕਾਲੀ ਦਲ: ਪਰਮਜੀਤ ਸਿੰਘ ਪੰਮਾ

‘ਇੱਕ ਦੇਸ਼, ਇੱਕ ਚੋਣ’ ਦਾ ਫਾਰਮੂਲਾ ਦੇਸ਼ ਅੰਦਰ 2029 ਤੱਕ ਹੋ ਸਕਦਾ ਹੈ ਲਾਗੂ: ਜੇਪੀਸੀ ਮੁਖੀ ਪੀ.ਪੀ. ਚੌਧਰੀ

ਦਿੱਲੀ: ਲਾਲ ਕਿਲ੍ਹੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨਿਕਲੀ ਝੂਠੀ , ਪੁਲਿਸ ਫੋਨ ਕਰਨ ਵਾਲੇ ਦੀ ਭਾਲ ਵਿੱਚ

ਕੇਜਰੀਵਾਲ ਨੇ ਪੈਟਰੋਲ ਪੰਪ-ਸਰਵਿਸ ਸਟੇਸ਼ਨ 'ਤੇ ਜਾ ਕੇ ਸਰਕਾਰ ਦੇ ਈ-20 'ਤੇ ਚਿੱਟੇ ਝੂਠ ਨੂੰ ਕੀਤਾ ਬੇਨਕਾਬ

ਕਾਲਕਾ-ਕਾਹਲੋਂ ਨੇ ਮੁੱਖ ਮੰਤਰੀ ਮਾਨ ਨੂੰ ਪੱਤਰ ਲਿਖ, ਖਾਲੜਾ ਕੇਸ ਦੇ ਦੋਸ਼ੀਆਂ ਦੇ ਮੈਡਲ ਵਾਪਸ ਲਏ ਜਾਣ ਦੀ ਕੀਤੀ ਮੰਗ

ਨਿਊਜ਼ੀਲੈਂਡ 'ਚ ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੇ ਮਨੁੱਖੀ ਅਧਿਕਾਰ ਜਥੇਬੰਦੀਆਂ ਦਾ ਵੱਡਾ ਰੋਸ ਪ੍ਰਦਰਸ਼ਨ

ਸੰਗਤ ਤੋਂ ਫੰਡ ਮੰਗਣ ਵਾਲੇ ਦਿੱਲੀ ਕਮੇਟੀ ਪ੍ਰਬੰਧਕ ਪਹਿਲਾਂ ਗੁਰੂ ਦੀ ਗੋਲਕ ਦੇ ਇੱਕ-ਇੱਕ ਰੁਪਏ ਦਾ ਹਿਸਾਬ ਦੇਣ: ਸੰਤ ਮੀਤ ਸਿੰਘ

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਮਿਸ਼ਨ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਦਿੱਲੀ ਦੇ ਨੌਜਵਾਨਾਂ ਦੀਆਂ ਅਹਿਮ ਮੰਗਾਂ

ਵਰਲਡ ਪੰਜਾਬੀ ਆਰਗੇਨਾਈਜੇਸ਼ਨ ਨੇ ਪ੍ਰਧਾਨ ਮੰਤਰੀ ਦੇ ਆਸਟ੍ਰੇਲੀਆ-ਨਿਊਜ਼ੀਲੈਂਡ ਦੌਰੇ ਦਾ ਕੀਤਾ ਸਵਾਗਤ