BREAKING NEWS
ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕਘਰ-ਘਰ ਜਾ ਕੇ ਗਣਨਾ ਕਰਨ ਦੀ ਪ੍ਰਕਿਰਿਆ 24 ਜੁਲਾਈ ਤੱਕ ਜਾਰੀ ਰਹੇਗੀਪੁਨਰ ਸੁਰਜੀਤ ਅਕਾਲੀ ਦਲ ਵੱਲੋਂ ਟਰੁੱਥ ਕਮਿਸ਼ਨ ਬਣਾਉਣ ,ਸਤਲੁਜ ਫਿਲਮ ਰਿਲੀਜ ਕਰਨ, ਅਤੇ ਮੁਜਰਿਮ ਡੀਐਸਪੀ ਨੂੰ ਲੱਭਣ ਦੀ ਮੰਗ ਲਿਖਿਆ ਅਮਿਤ ਸ਼ਾਹ ਨੂੰ ਮੰਗ ਪੱਤਰਭਗਵੰਤ ਮਾਨ ਸਰਕਾਰ ਬੱਸਾਂ ਦੀ ਗਿਣਤੀ 2,267 ਤੋਂ ਵਧਾ ਕੇ 3,546 ਕਰੇਗੀ, 56% ਦਾ ਵਾਧਾ, 2 ਦਹਾਕਿਆਂ ਵਿੱਚ ਸਭ ਤੋਂ ਵੱਡਾ ਵਿਸਥਾਰ: ਹਰਪਾਲ ਸਿੰਘ ਚੀਮਾਕੋਈ ਵੀ ਯੋਗ ਵੋਟਰ ਖਰੜਾ ਵੋਟਰ ਸੂਚੀ ਤੋਂ ਬਾਹਰ ਨਹੀਂ ਰਹੇਗਾ: ਸੀ.ਈ.ਓ. ਪੰਜਾਬਸਾਰੇ ਵੈਟਰਨਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ ਕੰਮਕਾਜ, ਬੁਨਿਆਦੀ ਢਾਂਚੇ ਅਤੇ ਸਫ਼ਾਈ ਮਿਆਰਾਂ ਦੀ ਕੀਤੀ ਸਮੀਖਿਆ

ਨੈਸ਼ਨਲ

ਸ਼ਹੀਦ ਭਾਈ ਲਾਭ ਸਿੰਘ ਦੇ ਸ਼ਹੀਦੀ ਸਮਾਗਮ 'ਚ ਗੂੰਜਿਆ ਸੰਪੂਰਨ ਅਜ਼ਾਦੀ ਦਾ ਸੱਦਾ, ਵੋਟ ਪ੍ਰਣਾਲੀ 'ਤੇ ਉਠੇ ਸਵਾਲ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 12, 2026 08:02 PM

ਨਵੀਂ ਦਿੱਲੀ - ਪਿੰਡ ਪੰਜਵੜ੍ਹ ਵਿਖੇ ਸ਼ਹੀਦ ਭਾਈ ਲਾਭ ਸਿੰਘ ਪੰਜਵੜ੍ਹ ਦੀ 38ਵੀਂ ਸ਼ਹੀਦੀ ਸਮਾਗਮ ਦੌਰਾਨ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ। ਵੱਖ-ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਸਿੱਖ ਕੌਮ ਦੇ ਹੱਕਾਂ ਅਤੇ ਸੰਘਰਸ਼ ਸਬੰਧੀ ਗੱਲਾਂ ਕੀਤੀਆਂ। ਭਾਈ ਨਰਾਇਣ ਸਿੰਘ ਚੌੜਾ ਨੇ ਕਿਹਾ ਕਿ ਜੁਝਾਰੂ ਸਿੰਘਾਂ ਦਾ ਮਕਸਦ ਵੋਟਾਂ ਦੀ ਰਾਜਨੀਤੀ ਨਹੀਂ ਸੀ। ਉੱਘੇ ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਨੇ ਵੀ ਆਪਣੇ ਸੰਬੋਧਨ ਦੌਰਾਨ ਜੁਝਾਰੂ ਲਹਿਰ ਨਾਲ ਸਬੰਧਤ ਇਤਿਹਾਸਕ ਘਟਨਾਵਾਂ ਦਾ ਜ਼ਿਕਰ ਕੀਤਾ। ਦਲ ਖਾਲਸਾ ਦੇ ਭਾਈ ਪਰਮਜੀਤ ਸਿੰਘ ਮੰਡ ਨੇ ਸਿੱਖ ਇਤਿਹਾਸ ਦੀ ਪੇਸ਼ਕਾਰੀ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਜਥਾ ਪੰਜ ਪ੍ਰਧਾਨੀ ਦੇ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਿੱਖ ਕੌਮ ਦੇ ਅਧਿਕਾਰਾਂ ਅਤੇ ਸੁਤੰਤਰਤਾ ਦੇ ਮਸਲੇ ਨੂੰ ਸਿਧਾਂਤਕ ਤੌਰ 'ਤੇ ਅੱਗੇ ਵਧਾਉਣ ਦੀ ਲੋੜ ਹੈ। ਉਨ੍ਹਾਂ ਨੇ ਮੌਜੂਦਾ ਰਾਜਨੀਤਿਕ ਸਥਿਤੀ ਅਤੇ ਵੋਟ ਪ੍ਰਣਾਲੀ ਸਬੰਧੀ ਵੀ ਆਪਣੇ ਵਿਚਾਰ ਪ੍ਰਗਟ ਕੀਤੇ। ਸਮਾਗਮ ਵਿੱਚ ਸ਼ਹੀਦ ਭਾਈ ਲਾਭ ਸਿੰਘ ਪੰਜਵੜ੍ਹ ਦੇ ਪਰਿਵਾਰਕ ਮੈਂਬਰਾਂ ਸਮੇਤ ਵੱਖ-ਵੱਖ ਪੰਥਕ ਜਥੇਬੰਦੀਆਂ ਦੇ ਨੁਮਾਇੰਦੇ, ਲੇਖਕ, ਬੁੱਧੀਜੀਵੀ ਅਤੇ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਵਿੱਚ ਸ਼ਾਮਲ ਹੋਈਆਂ। ਇਸ ਮੌਕੇ 80 ਤੋਂ ਵੱਧ ਸ਼ਹੀਦ ਸਿੰਘਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ, ਜਦਕਿ ਕਥਾਵਾਚਕਾਂ ਅਤੇ ਕਵੀਸ਼ਰੀ ਜਥਿਆਂ ਨੇ ਵੀ ਹਾਜ਼ਰੀ ਭਰੀ।

Have something to say? Post your comment

 
 
 
 

ਨੈਸ਼ਨਲ

ਸੰਗਠਨ ਮਜ਼ਬੂਤ ਕਰਨ ਲਈ ਦੇਸ਼ ਭਰ ਵਿੱਚ ਮੀਟਿੰਗਾਂ ਕਰੇਗਾ ਨੈਸ਼ਨਲ ਅਕਾਲੀ ਦਲ: ਪਰਮਜੀਤ ਸਿੰਘ ਪੰਮਾ

‘ਇੱਕ ਦੇਸ਼, ਇੱਕ ਚੋਣ’ ਦਾ ਫਾਰਮੂਲਾ ਦੇਸ਼ ਅੰਦਰ 2029 ਤੱਕ ਹੋ ਸਕਦਾ ਹੈ ਲਾਗੂ: ਜੇਪੀਸੀ ਮੁਖੀ ਪੀ.ਪੀ. ਚੌਧਰੀ

ਸਿੱਖੀ ਦੇ ਭਵਿੱਖ ਦੀ ਮਜ਼ਬੂਤ ਨੀਂਹ ਹਨ ਗੁਰਮਤਿ ਕੈਂਪ: ਭਾਈ ਸੁਦੀਪ ਸਿੰਘ

ਦਿੱਲੀ: ਲਾਲ ਕਿਲ੍ਹੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨਿਕਲੀ ਝੂਠੀ , ਪੁਲਿਸ ਫੋਨ ਕਰਨ ਵਾਲੇ ਦੀ ਭਾਲ ਵਿੱਚ

ਕੇਜਰੀਵਾਲ ਨੇ ਪੈਟਰੋਲ ਪੰਪ-ਸਰਵਿਸ ਸਟੇਸ਼ਨ 'ਤੇ ਜਾ ਕੇ ਸਰਕਾਰ ਦੇ ਈ-20 'ਤੇ ਚਿੱਟੇ ਝੂਠ ਨੂੰ ਕੀਤਾ ਬੇਨਕਾਬ

ਕਾਲਕਾ-ਕਾਹਲੋਂ ਨੇ ਮੁੱਖ ਮੰਤਰੀ ਮਾਨ ਨੂੰ ਪੱਤਰ ਲਿਖ, ਖਾਲੜਾ ਕੇਸ ਦੇ ਦੋਸ਼ੀਆਂ ਦੇ ਮੈਡਲ ਵਾਪਸ ਲਏ ਜਾਣ ਦੀ ਕੀਤੀ ਮੰਗ

ਨਿਊਜ਼ੀਲੈਂਡ 'ਚ ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੇ ਮਨੁੱਖੀ ਅਧਿਕਾਰ ਜਥੇਬੰਦੀਆਂ ਦਾ ਵੱਡਾ ਰੋਸ ਪ੍ਰਦਰਸ਼ਨ

ਸੰਗਤ ਤੋਂ ਫੰਡ ਮੰਗਣ ਵਾਲੇ ਦਿੱਲੀ ਕਮੇਟੀ ਪ੍ਰਬੰਧਕ ਪਹਿਲਾਂ ਗੁਰੂ ਦੀ ਗੋਲਕ ਦੇ ਇੱਕ-ਇੱਕ ਰੁਪਏ ਦਾ ਹਿਸਾਬ ਦੇਣ: ਸੰਤ ਮੀਤ ਸਿੰਘ

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਮਿਸ਼ਨ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਦਿੱਲੀ ਦੇ ਨੌਜਵਾਨਾਂ ਦੀਆਂ ਅਹਿਮ ਮੰਗਾਂ

ਵਰਲਡ ਪੰਜਾਬੀ ਆਰਗੇਨਾਈਜੇਸ਼ਨ ਨੇ ਪ੍ਰਧਾਨ ਮੰਤਰੀ ਦੇ ਆਸਟ੍ਰੇਲੀਆ-ਨਿਊਜ਼ੀਲੈਂਡ ਦੌਰੇ ਦਾ ਕੀਤਾ ਸਵਾਗਤ