BREAKING NEWS
ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕਘਰ-ਘਰ ਜਾ ਕੇ ਗਣਨਾ ਕਰਨ ਦੀ ਪ੍ਰਕਿਰਿਆ 24 ਜੁਲਾਈ ਤੱਕ ਜਾਰੀ ਰਹੇਗੀਪੁਨਰ ਸੁਰਜੀਤ ਅਕਾਲੀ ਦਲ ਵੱਲੋਂ ਟਰੁੱਥ ਕਮਿਸ਼ਨ ਬਣਾਉਣ ,ਸਤਲੁਜ ਫਿਲਮ ਰਿਲੀਜ ਕਰਨ, ਅਤੇ ਮੁਜਰਿਮ ਡੀਐਸਪੀ ਨੂੰ ਲੱਭਣ ਦੀ ਮੰਗ ਲਿਖਿਆ ਅਮਿਤ ਸ਼ਾਹ ਨੂੰ ਮੰਗ ਪੱਤਰਭਗਵੰਤ ਮਾਨ ਸਰਕਾਰ ਬੱਸਾਂ ਦੀ ਗਿਣਤੀ 2,267 ਤੋਂ ਵਧਾ ਕੇ 3,546 ਕਰੇਗੀ, 56% ਦਾ ਵਾਧਾ, 2 ਦਹਾਕਿਆਂ ਵਿੱਚ ਸਭ ਤੋਂ ਵੱਡਾ ਵਿਸਥਾਰ: ਹਰਪਾਲ ਸਿੰਘ ਚੀਮਾਕੋਈ ਵੀ ਯੋਗ ਵੋਟਰ ਖਰੜਾ ਵੋਟਰ ਸੂਚੀ ਤੋਂ ਬਾਹਰ ਨਹੀਂ ਰਹੇਗਾ: ਸੀ.ਈ.ਓ. ਪੰਜਾਬਸਾਰੇ ਵੈਟਰਨਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ ਕੰਮਕਾਜ, ਬੁਨਿਆਦੀ ਢਾਂਚੇ ਅਤੇ ਸਫ਼ਾਈ ਮਿਆਰਾਂ ਦੀ ਕੀਤੀ ਸਮੀਖਿਆ

ਪੰਜਾਬ

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ

ਕੌਮੀ ਮਾਰਗ ਬਿਊਰੋ | July 12, 2026 08:08 PM


ਲੁਧਿਆਣਾ-ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਸੱਚ ਤੇ ਮਨੁੱਖੀ ਅਧਿਕਾਰਾਂ ਲਈ ਦਿੱਤੀ ਅਦੁੱਤੀ ਕੁਰਬਾਨੀ ਹੈ।ਖਾਸ ਕਰਕੇ ਭਾਈ ਖਾਲੜਾ ਨੇ ਉਸ ਦੌਰ ਵਿਚ ਹਿੰਮਤ ਕਰਕੇ ਪੰਜਾਬ ਦੇ ਲਾਪਤਾ ਨੌਜੁਆਨਾਂ ਦੀ ਜਾਣਕਾਰੀ ਇਕੱਠੀ ਕੀਤੀ, ਜਦੋਂ ਡਰ ਅਤੇ ਦਹਿਸ਼ਤ ਦਾ ਮਾਹੌਲ ਸੀ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਮਨਜੀਤ ਸਿੰਘ ਪਠਾਨਕੋਟ ਵਾਲਿਆਂ ਨੇ ਅੱਜ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਮਨੁੱਖੀ ਅਧਿਕਾਰਾਂ ਦੇ ਰਾਖੇ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਆਯੋਜਿਤ ਕੀਤੇ ਗਏ ਹਫ਼ਤਾਵਰੀ ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਕੀਤਾ। ਇਸ ਦੌਰਾਨ ਭਾਈ
ਮਨਜੀਤ ਸਿੰਘ ਪਠਾਨਕੋਟ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਨੇ ਪੰਜਾਬ ਦੇ ਵੱਖ-ਵੱਖ ਸ਼ਮਸ਼ਾਨਘਾਟਾਂ ਅਤੇ ਨਗਰ ਕੌਂਸਲਾਂ ਤੋਂ ਉਹ ਰਿਕਾਰਡ ਇਕੱਠੇ ਕੀਤੇ, ਜਿਨ੍ਹਾਂ ਵਿਚ ਅਣਪਛਾਤੇ ਦਸ ਕੇ ਸਸਕਾਰ ਕੀਤੇ ਗਏ ਨੌਜਵਾਨਾਂ ਦੇ ਵੇਰਵੇ ਦਰਜ ਸਨ। ਇਹ ਕੰਮ ਕਿਸੇ ਇਕ ਵਿਅਕਤੀ ਲਈ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਸੱਚ ਨੂੰ ਸਾਹਮਣੇ ਲਿਆਉਣ ਦਾ ਇਤਿਹਾਸਕ ਯਤਨ ਸੀ। ਸੋ ਅੱਜ ਲੋੜ ਹੈ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ, ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਵੱਲੋਂ ਕੀਤੇ ਕਾਰਜਾਂ, ਪੁਲਿਸ ਵੱਲੋਂ ਉਨ੍ਹਾਂ ਨੂੰ ਅਗਵਾ ਕਰਕੇ ਸ਼ਹੀਦ ਕਰਨ ਅਤੇ 1980 ਤੋਂ ਬਾਅਦ ਦੇ ਦਹਾਕਿਆਂ ਦੌਰਾਨ ਸਿੱਖ ਨੌਜਵਾਨਾਂ ’ਤੇ ਹੋਏ ਜ਼ੁਲਮਾਂ ਨੂੰ ਬਿਆਨ ਕਰਦੀ ਫ਼ਿਲਮ ‘ਸਤਲੁਜ’ ’ਤੇ ਲੱਗੀ ਰੋਕ ਹਟਾਏ ਜਾਣ ਦੀ ਤਾਂ ਸਾਡੀ ਮੌਜੂਦਾ ਸਮੇਂ ਦੀ ਪੀੜ੍ਹੀ ਨੂੰ ਸੱਚੇ ਇਤਿਹਾਸਕ ਤੱਥਾਂ ਦੀ ਜਾਣਕਾਰੀ ਮਿਲ ਸਕੇ!ਇਸ ਤੋ ਪਹਿਲਾ ਆਯੋਜਿਤ ਕੀਤੇ ਗਏ ਕੀਰਤਨ ਸਮਾਗਮ
ਅੰਦਰ ਭਾਈ ਮਨਜੀਤ ਸਿੰਘ ਪਠਾਨਕੋਟ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰੂ ਸਾਹਿਬਾਂ ਵੱਲੋਂ ਉਚਰੀ ਇਲਾਹੀ ਬਾਣੀ ਦਾ ਆਨੰਦਮਈ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਨੇ ਕਿਹਾ ਕਿ ਸੱਚ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਪਹਿਰੇਦਾਰੀ ਕਰਨ ਵਾਲੇ ਭਾਈ
ਜਸਵੰਤ ਸਿੰਘ ਖਾਲੜਾ ਦੀ ਕੁਰਬਾਨੀ
ਸਾਨੂੰ ਨਿਰਭਉ ਤੇ ਨਿਰਵੈਰ ਹੋਣ ਦੀ ਪ੍ਰੇਣਾ ਦਿੰਦੀ ਹੈ।ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਮੌਜੂਦਾ ਸਮੇਂ ਦੀ ਨੌਜਵਾਨ ਪੀੜੀ ਉਨ੍ਹਾਂ ਦੇ ਵੱਲੋ ਕੀਤੇ ਵੱਡੇ ਕਾਰਜਾਂ ਤੋ ਸੇਧ ਲੈ ਕੇ ਸੱਚ ਦੀ ਆਵਾਜ ਬੁਲੰਦ ਕਰੇ । ਸਮਾਗਮ ਦੀ ਸਮਾਪਤੀ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ, ਜਤਿੰਦਰਪਾਲ ਸਿੰਘ ਸਲੂਜਾ, ਗੁਰਦੀਪ ਸਿੰਘ ਡੀਮਾਰਟੇ, ਦਵਿੰਦਰਪਾਲ ਸਿੰਘ ( ਦਿੱਲੀ ਇਲੈਕਟ੍ਰਾਨਿਕ ਵਾਲੇ ) ਵੱਲੋ ਸਾਂਝੇ ਰੂਪ ਵਿੱਚ ਭਾਈ ਮਨਜੀਤ ਸਿੰਘ ਪਠਾਨਕੋਟ ਵਾਲਿਆਂ ਦੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਓ ਬਖਸ਼ਿਸ ਕਰਕੇ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ।ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਹਫ਼ਤਾਵਰੀ ਕੀਰਤਨ ਸਮਾਗਮ ਦੀ ਲੜੀ ਤਹਿਤ ਅਗਲੇ ਹਫ਼ਤਾਵਾਰੀ ਸਮਾਗਮ ਵਿੱਚ ਬੀਬੀ ਕੰਵਲਜੀਤ ਕੌਰ ਮਸਕੀਨ ਸ਼ਾਹਬਾਦ ਮਾਰਕੰਡਾ ਵਾਲਿਆਂ ਦਾ ਕੀਰਤਨੀ ਜੱਥਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕਰੇਗਾ।ਕੀਰਤਨ ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮਕੱੜ, ਜਤਿੰਦਰਪਾਲ ਸਿੰਘ ਸਲੂਜਾ , ਕਰਨੈਲ ਸਿੰਘ ਬੇਦੀ ਪ੍ਰਿਤਪਾਲ ਸਿੰਘ, ਮਨਜੀਤ ਸਿੰਘ ਟੋਨੀ , ਬਲਜੀਤ ਸਿੰਘ ਦੂਆ (ਨਵਦੀਪ ਰੀਜ਼ੋਰਟ) ਦਵਿੰਦਰਪਾਲ ਸਿੰਘ, ਗੁਰਦੀਪ ਸਿੰਘ ਡੀਮਾਰਟੇ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਰਜਿੰਦਰ ਸਿੰਘ ਮਕੱੜ, ਹਰਵਿੰਦਰ ਸਿੰਘ (ਬਲਬੀਰ ਕਲਾਥ ਵਾਲੇ, )ਜਤਿੰਦਰ ਸਿੰਘ ਪ੍ਰਧਾਨ, ਕਵੰਲਪ੍ਰੀਤ ਸਿੰਘ ਸਚਦੇਵਾ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਗੁਰਪ੍ਰੀਤ ਸਿੰਘ ਪ੍ਰਿੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾ਼ਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ , ਕਮਲਦੀਪ ਸਿੰਘ ਕਾਲੜਾ ਪਰਮਜੀਤ ਸਿੰਘ ਡੀਮਾਰਟੇ ਪਰਮਿੰਦਰਪਾਲ ਸਿੰਘ ਡੀਮਾਰਟੇ , ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ, ਡਾ. ਮਨਰੂਪ ਕੌਰ ਬਾਣੀ ਵਿਸੇਸ਼ ਤੌਰ ਤੇ ਹਾਜਰ ਸਨ!

Have something to say? Post your comment

 
 
 
 

ਪੰਜਾਬ

'ਸਤਲੁਜ' ਨਹੀ 'ਸੱਚ' ਤੋਂ ਡਰਦੀ ਹੈ ਸਰਕਾਰ : ਸ਼ਮਸ਼ੇਰ ਸਿੰਘ ਪੱਧਰੀ

ਕੇਂਦਰ ਸਰਕਾਰ ਗੈਰ-ਭਾਜਪਾ ਸਰਕਾਰਾਂ ਖ਼ਿਲਾਫ਼ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਦੀ ਹੈ- ਸੀਪੀਆਈ,

ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ

ਘਰ-ਘਰ ਜਾ ਕੇ ਗਣਨਾ ਕਰਨ ਦੀ ਪ੍ਰਕਿਰਿਆ 24 ਜੁਲਾਈ ਤੱਕ ਜਾਰੀ ਰਹੇਗੀ

ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਕੇ ਜਨਤਾ ਦਾ ਫ਼ਤਵਾ ਚੋਰੀ ਕੀਤਾ ਆਪ' ਨੇ- ਢਿੱਲੋਂ

ਪੰਜਾਬ ਕਾਂਗਰਸ ਦੇ ਵਿਰੋਧੀ ਧੜੇ ਨੇ ਕੀਤੀ ਬਘੇਲ ਨਾਲ ਮੁਲਾਕਾਤ , ਵੜਿੰਗ ਨੂੰ ਹਟਾਉਣ 'ਤੇ ਦਿੱਤਾ ਜ਼ੋਰ 

ਸ਼੍ਰੋਮਣੀ ਕਮੇਟੀ ਵੱਲੋਂ ਹਲਕਾ ਜੋਗਾ ’ਚ ਗੁਰਮਤਿ ਕੈਂਪ ਦੌਰਾਨ 3500 ਤੋਂ ਵੱਧ ਬੱਚਿਆਂ ਨੇ ਕੀਤੀ ਸ਼ਮੂਲੀਅਤ

ਪੁਨਰ ਸੁਰਜੀਤ ਅਕਾਲੀ ਦਲ ਵੱਲੋਂ ਟਰੁੱਥ ਕਮਿਸ਼ਨ ਬਣਾਉਣ ,ਸਤਲੁਜ ਫਿਲਮ ਰਿਲੀਜ ਕਰਨ, ਅਤੇ ਮੁਜਰਿਮ ਡੀਐਸਪੀ ਨੂੰ ਲੱਭਣ ਦੀ ਮੰਗ ਲਿਖਿਆ ਅਮਿਤ ਸ਼ਾਹ ਨੂੰ ਮੰਗ ਪੱਤਰ

ਭਗਵੰਤ ਮਾਨ ਸਰਕਾਰ ਬੱਸਾਂ ਦੀ ਗਿਣਤੀ 2,267 ਤੋਂ ਵਧਾ ਕੇ 3,546 ਕਰੇਗੀ, 56% ਦਾ ਵਾਧਾ, 2 ਦਹਾਕਿਆਂ ਵਿੱਚ ਸਭ ਤੋਂ ਵੱਡਾ ਵਿਸਥਾਰ: ਹਰਪਾਲ ਸਿੰਘ ਚੀਮਾ

ਯੋਗ ਪਰਿਵਾਰ ਮਾਨਸੂਨ ਦੌਰਾਨ ‘ਮੁੱਖ ਮੰਤਰੀ ਸਿਹਤ ਯੋਜਨਾ’ ਅਧੀਨ ਸਮੇਂ ਸਿਰ ਕੈਸ਼ਲੈੱਸ ਇਲਾਜ ਲੈ ਸਕਦੇ ਹਨ: ਡਾ. ਬਲਬੀਰ ਸਿੰਘ