BREAKING NEWS
ਪੰਜਾਬ ਦੇ 7,800 ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ 32 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲੇਗੀ ਵੱਡੀ ਰਾਹਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨਸਾਢੇ ਚਾਰ ਸਾਲਾਂ ਵਿੱਚ, ਮੈਂ ਸਿਰਫ਼ ਉਨ੍ਹਾਂ ਫਾਈਲਾਂ 'ਤੇ ਦਸਤਖਤ ਕੀਤੇ ਹਨ ਜਿਨ੍ਹਾਂ ਨਾਲ ਲੋਕਾਂ ਦਾ ਭਲਾ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਲਾਭਪਾਤਰੀ ਨੌਜਵਾਨ ਵਧੀਆ ਆਟਾ ਅਤੇ ਮਸਾਲੇ ਤਿਆਰ ਕਰਕੇ ਚੰਗੀ ਆਮਦਨ ਕਮਾ ਰਿਹਾਮਿਸ਼ਨ ਆਰੰਭ' ਡਿਜੀਟਲ ਮਾਧਿਅਮ ਰਾਹੀਂ 1.6 ਲੱਖ ਤੋਂ ਵੱਧ ਮਾਪਿਆਂ ਨੂੰ ਜੋੜ ਕੇ ਮੁਢਲੀ ਸਿੱਖਿਆ ਨੂੰ ਕਰ ਰਿਹਾ ਮਜ਼ਬੂਤ: ਡਾ. ਬਲਜੀਤ ਕੌਰਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕਘਰ-ਘਰ ਜਾ ਕੇ ਗਣਨਾ ਕਰਨ ਦੀ ਪ੍ਰਕਿਰਿਆ 24 ਜੁਲਾਈ ਤੱਕ ਜਾਰੀ ਰਹੇਗੀ

ਨੈਸ਼ਨਲ

ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਰੋਕਣ ਦੀ ਨਵੀਂ ਚਾਲ.? ਸਰਕਾਰ ਦੀ ਟਾਲਮਟੋਲ 'ਤੇ ਸਿੱਖ ਜਗਤ 'ਚ ਰੋਸ, ਹਾਈ ਕੋਰਟ ਨੇ ਮੰਗਿਆ ਜਵਾਬ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 13, 2026 07:20 PM

ਨਵੀਂ ਦਿੱਲੀ - ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਆਮ ਚੋਣਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਨੇ ਇੱਕ ਹੋਰ ਅਹਿਮ ਮੋੜ ਲੈ ਲਿਆ ਹੈ। ਦਿੱਲੀ ਹਾਈ ਕੋਰਟ ਵਿੱਚ ਹੋਈ ਤਾਜ਼ਾ ਸੁਣਵਾਈ ਦੌਰਾਨ ਦਿੱਲੀ ਸਰਕਾਰ ਵੱਲੋਂ ਚੋਣਾਂ ਮੁਲਤਵੀ ਕਰਨ ਲਈ ਦਾਇਰ ਅਰਜ਼ੀ 'ਤੇ ਅਦਾਲਤ ਨੇ ਨੋਟਿਸ ਜਾਰੀ ਕਰ ਦਿੱਤਾ। ਇਸ ਨਾਲ 30 ਸਤੰਬਰ ਤੱਕ ਚੋਣਾਂ ਕਰਵਾਉਣ ਦੀ ਸੰਭਾਵਨਾ 'ਤੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਸੁਣਵਾਈ ਦੌਰਾਨ ਦਿੱਲੀ ਸਰਕਾਰ ਵੱਲੋਂ ਐਡੀਸ਼ਨਲ ਸੋਲਿਸਟਰ ਜਨਰਲ ਪੇਸ਼ ਹੋਏ, ਜਿਨ੍ਹਾਂ ਨੇ ਅਦਾਲਤ ਨੂੰ ਦੱਸਿਆ ਕਿ ਚੋਣਾਂ ਕਰਵਾਉਣ ਲਈ ਲੋੜੀਂਦਾ ਸਟਾਫ਼ ਉਪਲਬਧ ਨਹੀਂ ਹੈ। ਇਸ ਦਲੀਲ ਤੋਂ ਬਾਅਦ ਅਦਾਲਤ ਨੇ ਗੁਰਦੁਆਰਾ ਚੋਣ ਡਾਇਰੈਕਟਰ ਨੂੰ ਤਲਬ ਕਰਦਿਆਂ ਮਾਮਲੇ ਦੀ ਅਗਲੀ ਸੁਣਵਾਈ 12 ਅਗਸਤ ਲਈ ਨਿਰਧਾਰਤ ਕਰ ਦਿੱਤੀ। ਦੂਜੇ ਪਾਸੇ, ਇਸ ਮਾਮਲੇ ਨੇ ਸਿੱਖ ਸਿਆਸੀ ਅਤੇ ਧਾਰਮਿਕ ਹਲਕਿਆਂ ਵਿੱਚ ਤਿੱਖੀ ਪ੍ਰਤੀਕਿਰਿਆ ਪੈਦਾ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਪਾਰਟੀ ਦੇ ਬੁਲਾਰੇ ਸਰਦਾਰ ਪਰਮਜੀਤ ਸਿੰਘ ਵੀਰਜੀ ਸਮੇਤ ਕਈ ਸਿੱਖ ਆਗੂਆਂ ਅਤੇ ਪੰਥਕ ਜਥੇਬੰਦੀਆਂ ਨੇ ਦੋਸ਼ ਲਾਇਆ ਹੈ ਕਿ ਪ੍ਰਸ਼ਾਸਨਿਕ ਬਹਾਨਿਆਂ ਦੀ ਆੜ ਹੇਠ ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਨੂੰ ਵਾਰ-ਵਾਰ ਟਾਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਮੇਟੀ ਦਾ ਕਾਰਜਕਾਲ ਕਾਫ਼ੀ ਪਹਿਲਾਂ ਸਮਾਪਤ ਹੋ ਚੁੱਕਾ ਹੈ ਅਤੇ ਚੋਣਾਂ ਵਿੱਚ ਲਗਾਤਾਰ ਦੇਰੀ ਸਿੱਖ ਸੰਗਤ ਦੇ ਜਮਹੂਰੀ ਹੱਕਾਂ ਨੂੰ ਕਮਜ਼ੋਰ ਕਰਦੀ ਹੈ। ਆਗੂਆਂ ਨੇ ਮੰਗ ਕੀਤੀ ਹੈ ਕਿ ਜੇਕਰ ਹੋਰ ਚੋਣਾਂ ਅਤੇ ਸਰਕਾਰੀ ਪ੍ਰਕਿਰਿਆਵਾਂ ਲਈ ਸਟਾਫ਼ ਦਾ ਪ੍ਰਬੰਧ ਕੀਤਾ ਜਾ ਸਕਦਾ ਹੈ ਤਾਂ ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਲਈ ਇਹ ਦਲੀਲ ਕਿਉਂ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਅਦਾਲਤ ਤੋਂ ਅਪੀਲ ਕੀਤੀ ਹੈ ਕਿ ਪਹਿਲਾਂ ਦਿੱਤੇ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕਰਵਾਇਆ ਜਾਵੇ ਅਤੇ ਚੋਣਾਂ ਨੂੰ ਹੋਰ ਲਟਕਾਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਰੋਕਿਆ ਜਾਵੇ। ਹੁਣ ਸਾਰਿਆਂ ਦੀਆਂ ਨਜ਼ਰਾਂ 12 ਅਗਸਤ ਦੀ ਸੁਣਵਾਈ 'ਤੇ ਟਿਕੀਆਂ ਹੋਈਆਂ ਹਨ, ਜਦੋਂ ਦਿੱਲੀ ਹਾਈ ਕੋਰਟ ਇਹ ਤੈਅ ਕਰੇਗੀ ਕਿ ਚੋਣਾਂ ਨੂੰ ਹੋਰ ਸਮਾਂ ਦਿੱਤਾ ਜਾਵੇ ਜਾਂ ਪਹਿਲਾਂ ਨਿਰਧਾਰਤ ਸਮਾਂ-ਸੀਮਾ ਅਨੁਸਾਰ ਚੋਣ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾਵੇ।

Have something to say? Post your comment

 
 
 
 

ਨੈਸ਼ਨਲ

ਪੰਜ ਪੰਥਕ ਜਥੇਬੰਦੀਆਂ ਵਲੋਂ 14 ਜੁਲਾਈ ਨੂੰ ਗ੍ਰਹਿ ਮੰਤਰੀ ਦੇ ਨਾਮ ਦਿਤਾ ਜਾਵੇਗਾ ਮੰਗ ਪੱਤਰ - ਗਿਆਨੀ ਹਰਪ੍ਰੀਤ ਸਿੰਘ

30 ਦਿਨ ਜੇਲ੍ਹ 'ਚ ਰਹਿਣ 'ਤੇ ਪ੍ਰਧਾਨ ਮੰਤਰੀ, ਮੁੱਖ ਮੰਤਰੀ ਤੇ ਮੰਤਰੀਆਂ ਨੂੰ ਅਹੁਦੇ ਤੋਂ ਹਟਾਉਣ ਵਾਲੇ ਬਿੱਲ ਵਿੱਚ ਜੇਪੀਸੀ ਵੱਲੋਂ 5 ਸੋਧਾਂ ਦੀ ਸਿਫ਼ਾਰਸ਼

ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਮਨਜੀਤ ਸਿੰਘ ਨੇ ਸੇਵਾ ਦੇ 11 ਸਾਲ ਕੀਤੇ ਪੂਰੇ, ਸੰਗਤ ਨੇ ਦਿੱਤੀਆਂ ਵਧਾਈਆਂ

ਐਨਸੀਆਰ ਸਿੱਖ ਕਨਵੈਨਸ਼ਨ ਤੋਂ ਪੰਥਕ ਏਕੇ ਦਾ ਦਿੱਤਾ ਗਿਆ ਸੱਦਾ, ਕਾਲਕਾ-ਕਾਹਲੋਂ ਨੇ ਕੀਤੇ ਵੱਡੇ ਐਲਾਨ

ਸ਼ਹੀਦ ਭਾਈ ਲਾਭ ਸਿੰਘ ਦੇ ਸ਼ਹੀਦੀ ਸਮਾਗਮ 'ਚ ਗੂੰਜਿਆ ਸੰਪੂਰਨ ਅਜ਼ਾਦੀ ਦਾ ਸੱਦਾ, ਵੋਟ ਪ੍ਰਣਾਲੀ 'ਤੇ ਉਠੇ ਸਵਾਲ

ਸੰਗਠਨ ਮਜ਼ਬੂਤ ਕਰਨ ਲਈ ਦੇਸ਼ ਭਰ ਵਿੱਚ ਮੀਟਿੰਗਾਂ ਕਰੇਗਾ ਨੈਸ਼ਨਲ ਅਕਾਲੀ ਦਲ: ਪਰਮਜੀਤ ਸਿੰਘ ਪੰਮਾ

‘ਇੱਕ ਦੇਸ਼, ਇੱਕ ਚੋਣ’ ਦਾ ਫਾਰਮੂਲਾ ਦੇਸ਼ ਅੰਦਰ 2029 ਤੱਕ ਹੋ ਸਕਦਾ ਹੈ ਲਾਗੂ: ਜੇਪੀਸੀ ਮੁਖੀ ਪੀ.ਪੀ. ਚੌਧਰੀ

ਸਿੱਖੀ ਦੇ ਭਵਿੱਖ ਦੀ ਮਜ਼ਬੂਤ ਨੀਂਹ ਹਨ ਗੁਰਮਤਿ ਕੈਂਪ: ਭਾਈ ਸੁਦੀਪ ਸਿੰਘ

ਦਿੱਲੀ: ਲਾਲ ਕਿਲ੍ਹੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨਿਕਲੀ ਝੂਠੀ , ਪੁਲਿਸ ਫੋਨ ਕਰਨ ਵਾਲੇ ਦੀ ਭਾਲ ਵਿੱਚ

ਕੇਜਰੀਵਾਲ ਨੇ ਪੈਟਰੋਲ ਪੰਪ-ਸਰਵਿਸ ਸਟੇਸ਼ਨ 'ਤੇ ਜਾ ਕੇ ਸਰਕਾਰ ਦੇ ਈ-20 'ਤੇ ਚਿੱਟੇ ਝੂਠ ਨੂੰ ਕੀਤਾ ਬੇਨਕਾਬ