BREAKING NEWS
ਪੰਜਾਬ ਦੇ 7,800 ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ 32 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲੇਗੀ ਵੱਡੀ ਰਾਹਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨਸਾਢੇ ਚਾਰ ਸਾਲਾਂ ਵਿੱਚ, ਮੈਂ ਸਿਰਫ਼ ਉਨ੍ਹਾਂ ਫਾਈਲਾਂ 'ਤੇ ਦਸਤਖਤ ਕੀਤੇ ਹਨ ਜਿਨ੍ਹਾਂ ਨਾਲ ਲੋਕਾਂ ਦਾ ਭਲਾ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਲਾਭਪਾਤਰੀ ਨੌਜਵਾਨ ਵਧੀਆ ਆਟਾ ਅਤੇ ਮਸਾਲੇ ਤਿਆਰ ਕਰਕੇ ਚੰਗੀ ਆਮਦਨ ਕਮਾ ਰਿਹਾਮਿਸ਼ਨ ਆਰੰਭ' ਡਿਜੀਟਲ ਮਾਧਿਅਮ ਰਾਹੀਂ 1.6 ਲੱਖ ਤੋਂ ਵੱਧ ਮਾਪਿਆਂ ਨੂੰ ਜੋੜ ਕੇ ਮੁਢਲੀ ਸਿੱਖਿਆ ਨੂੰ ਕਰ ਰਿਹਾ ਮਜ਼ਬੂਤ: ਡਾ. ਬਲਜੀਤ ਕੌਰਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕਘਰ-ਘਰ ਜਾ ਕੇ ਗਣਨਾ ਕਰਨ ਦੀ ਪ੍ਰਕਿਰਿਆ 24 ਜੁਲਾਈ ਤੱਕ ਜਾਰੀ ਰਹੇਗੀ

ਪੰਜਾਬ

ਲਾਭਪਾਤਰੀ ਨੌਜਵਾਨ ਵਧੀਆ ਆਟਾ ਅਤੇ ਮਸਾਲੇ ਤਿਆਰ ਕਰਕੇ ਚੰਗੀ ਆਮਦਨ ਕਮਾ ਰਿਹਾ

ਕੌਮੀ ਮਾਰਗ ਬਿਊਰੋ | July 13, 2026 07:20 PM

ਚੰਡੀਗੜ -ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਬਾਗ਼ਬਾਨੀ ਵਿਭਾਗ ਜੋਕਿ ਰਾਜ ਵਿੱਚ ਐਗਰੀਕਲਚਰ ਇੰਫਰਾਸਟਰਕਚਰ ਫੰਡ (ਏਆਈਐਫ) ਸਕੀਮ ਨੂੰ ਲਾਗੂ ਕਰਨ ਲਈ ਨੋਡਲ ਏਜੰਸੀ ਹੈ, ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਰਾਹੀਂ ਨੌਜਵਾਨਾਂ ਨੂੰ ਸਫਲ ਉਦਮੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ।

ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਸਕੀਮ ਖੇਤੀ ਨਾਲ ਸੰਬੰਧਤ ਆਧੁਨਿਕ ਬੁਨਿਆਦੀ ਢਾਂਚਾ ਸਥਾਪਿਤ ਕਰਨ ਲਈ ਸਸਤੀ ਵਿਆਜ ਦਰ 'ਤੇ ਕਰਜ਼ਾ ਪ੍ਰਦਾਨ ਕਰਨ ਵਿੱਚ ਨੌਜਵਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਏਆਈਐਫ ਸਕੀਮ ਨੌਜਵਾਨਾਂ ਨੂੰ ਖੇਤੀ-ਅਧਾਰਿਤ ਉਦਯੋਗ ਸਥਾਪਿਤ ਕਰਨ ਲਈ ਪ੍ਰੇਰਿਤ ਕਰ ਰਹੀ ਹੈ ਜਿਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋ ਰਹੇ ਹਨ ਅਤੇ ਪਿੰਡਾਂ ਦੀ ਅਰਥ-ਵਿਵਸਥਾ ਮਜ਼ਬੂਤ ਹੋ ਰਹੀ ਹੈ।

ਇਕ ਸਫਲਤਾ ਕਹਾਣੀ ਨੂੰ ਸਾਂਝਾ ਕਰਦਿਆਂ ਉਨ੍ਹਾ ਦੱਸਿਆ ਕਿ ਐੱਸ.ਏ.ਐੱਸ. ਨਗਰ ਦੇ ਨੌਜਵਾਨ ਸ੍ਰੀ ਸਰਬਜੀਤ ਸਿੰਘ ਨੂੰ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਸਕੀਮ ਤਹਿਤ ਕੇਵਲ 6 ਫੀਸਦੀ ਵਿਆਜ ਦਰ 'ਤੇ ਕਰਜ਼ਾ ਉਪਲਬਧ ਹੋਇਆ ਜਿਸ ਨਾਲ ਉਸ ਨੂੰ ਘੱਟ ਵਿੱਤੀ ਬੋਝ ਵਿੱਚ ਆਪਣਾ ਉਦਯੋਗ ਸੁਰੂ ਕਰਨਾ ਸੰਭਵ ਹੋਇਆ। ਅੱਜ ਉਹ ਨੌਜਵਾਨ ਯੂਨਿਟ ਉੱਚ ਗੁਣਵੱਤਾ ਵਾਲਾ ਆਟਾ ਅਤੇ ਮਸਾਲੇ ਤਿਆਰ ਕਰਕੇ ਨਾ ਸਿਰਫ਼ ਚੰਗੀ ਆਮਦਨ ਕਮਾ ਰਿਹਾ ਹੈ, ਸਗੋਂ ਸਥਾਨਕ ਪੱਧਰ 'ਤੇ ਰੁਜ਼ਗਾਰ ਵੀ ਪੈਦਾ ਕਰ ਰਿਹਾ ਹੈ।

ਨੌਜਵਾਨ ਸਰਬਜੀਤ ਸਿੰਘ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਉਹ ਪਹਿਲਾਂ ਫੋਟੋਗ੍ਰਾਫਰ ਵਜੋਂ ਕੰਮ ਕਰਦੇ ਸਨ, ਪਰ ਐਗਰੀਕਲਚਰ ਇੰਫਰਾਸਟਰਕਚਰ ਫੰਡ (AIF) ਸਕੀਮ ਦੀ ਮਦਦ ਨਾਲ ਅੱਜ ਇੱਕ ਸਫਲ ਖੇਤੀ-ਉਦਮੀ ਬਣੇ ਹਨ। ਉਨ੍ਹਾਂ ਕਿਹਾ ਕਿ ਏ.ਆਈ.ਐੱਫ. ਸਕੀਮ ਨੇ ਉਨ੍ਹਾਂ ਦੀ ਜ਼ਿੰਦਗੀ ਨੂੰ ਨਵੀਂ ਦਿਸ਼ਾ ਦਿੱਤੀ ਹੈ ਅਤੇ ਉਨ੍ਹਾਂ ਨੂੰ ਆਤਮਨਿਰਭਰ ਬਣਾਇਆ ਹੈ।

ਬਾਗਬਾਨੀ ਮੰਤਰੀ ਨੇ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਕਿਉਂਕਿ ਏਆਈਐਫ ਸਕੀਮ ਖੇਤੀ-ਅਧਾਰਿਤ ਕਾਰੋਬਾਰ ਸਥਾਪਿਤ ਕਰਕੇ ਰੁਜ਼ਗਾਰ ਸਿਰਜਣ ਅਤੇ ਪੰਜਾਬ ਦੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ ਦਾ ਸ਼ਾਨਦਾਰ ਮੌਕਾ ਪ੍ਰਦਾਨ ਕਰਦੀ ਹੈ।

 

Have something to say? Post your comment

 
 
 
 

ਪੰਜਾਬ

ਨੌਜਵਾਨ ਸ਼ਕਤੀ ਨੂੰ ਜਥੇਬੰਦ ਕਰਕੇ ਪੰਥ ਤੇ ਪੰਜਾਬ ਦੇ ਹੱਕਾਂ ਦੀ ਲੜਾਈ ਹੋਰ ਮਜ਼ਬੂਤ ਕਰੇਗਾ ਯੂਥ ਵਿੰਗ ਅਕਾਲੀ ਦਲ ਵਾਰਿਸ ਪੰਜਾਬ ਦੇ

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹਣ ਲਈ ਐਡਵੋਕੇਟ ਧਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ

ਪੰਜਾਬ ਦੇ 7,800 ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ 32 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲੇਗੀ ਵੱਡੀ ਰਾਹਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਢੇ ਚਾਰ ਸਾਲਾਂ ਵਿੱਚ, ਮੈਂ ਸਿਰਫ਼ ਉਨ੍ਹਾਂ ਫਾਈਲਾਂ 'ਤੇ ਦਸਤਖਤ ਕੀਤੇ ਹਨ ਜਿਨ੍ਹਾਂ ਨਾਲ ਲੋਕਾਂ ਦਾ ਭਲਾ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਿਸ਼ਨ ਆਰੰਭ' ਡਿਜੀਟਲ ਮਾਧਿਅਮ ਰਾਹੀਂ 1.6 ਲੱਖ ਤੋਂ ਵੱਧ ਮਾਪਿਆਂ ਨੂੰ ਜੋੜ ਕੇ ਮੁਢਲੀ ਸਿੱਖਿਆ ਨੂੰ ਕਰ ਰਿਹਾ ਮਜ਼ਬੂਤ: ਡਾ. ਬਲਜੀਤ ਕੌਰ

'ਸਤਲੁਜ' ਨਹੀ 'ਸੱਚ' ਤੋਂ ਡਰਦੀ ਹੈ ਸਰਕਾਰ : ਸ਼ਮਸ਼ੇਰ ਸਿੰਘ ਪੱਧਰੀ

ਕੇਂਦਰ ਸਰਕਾਰ ਗੈਰ-ਭਾਜਪਾ ਸਰਕਾਰਾਂ ਖ਼ਿਲਾਫ਼ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਦੀ ਹੈ- ਸੀਪੀਆਈ,

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ

ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ

ਘਰ-ਘਰ ਜਾ ਕੇ ਗਣਨਾ ਕਰਨ ਦੀ ਪ੍ਰਕਿਰਿਆ 24 ਜੁਲਾਈ ਤੱਕ ਜਾਰੀ ਰਹੇਗੀ