BREAKING NEWS
ਪੰਜਾਬ ਦੇ 7,800 ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ 32 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲੇਗੀ ਵੱਡੀ ਰਾਹਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨਸਾਢੇ ਚਾਰ ਸਾਲਾਂ ਵਿੱਚ, ਮੈਂ ਸਿਰਫ਼ ਉਨ੍ਹਾਂ ਫਾਈਲਾਂ 'ਤੇ ਦਸਤਖਤ ਕੀਤੇ ਹਨ ਜਿਨ੍ਹਾਂ ਨਾਲ ਲੋਕਾਂ ਦਾ ਭਲਾ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਲਾਭਪਾਤਰੀ ਨੌਜਵਾਨ ਵਧੀਆ ਆਟਾ ਅਤੇ ਮਸਾਲੇ ਤਿਆਰ ਕਰਕੇ ਚੰਗੀ ਆਮਦਨ ਕਮਾ ਰਿਹਾਮਿਸ਼ਨ ਆਰੰਭ' ਡਿਜੀਟਲ ਮਾਧਿਅਮ ਰਾਹੀਂ 1.6 ਲੱਖ ਤੋਂ ਵੱਧ ਮਾਪਿਆਂ ਨੂੰ ਜੋੜ ਕੇ ਮੁਢਲੀ ਸਿੱਖਿਆ ਨੂੰ ਕਰ ਰਿਹਾ ਮਜ਼ਬੂਤ: ਡਾ. ਬਲਜੀਤ ਕੌਰਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕਘਰ-ਘਰ ਜਾ ਕੇ ਗਣਨਾ ਕਰਨ ਦੀ ਪ੍ਰਕਿਰਿਆ 24 ਜੁਲਾਈ ਤੱਕ ਜਾਰੀ ਰਹੇਗੀ

ਨੈਸ਼ਨਲ

ਪੰਜ ਪੰਥਕ ਜਥੇਬੰਦੀਆਂ ਵਲੋਂ 14 ਜੁਲਾਈ ਨੂੰ ਗ੍ਰਹਿ ਮੰਤਰੀ ਦੇ ਨਾਮ ਦਿਤਾ ਜਾਵੇਗਾ ਮੰਗ ਪੱਤਰ - ਗਿਆਨੀ ਹਰਪ੍ਰੀਤ ਸਿੰਘ

ਕੌਮੀ ਮਾਰਗ ਬਿਊਰੋ | July 13, 2026 07:33 PM

ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ  ਦੱਸਿਆ ਕਿ ਦਿਨ ਮੰਗਲਵਾਰ ਮਿਤੀ 14 ਜੁਲਾਈ ਨੂੰ ਸੂਬੇ ਭਰ ਵਿੱਚ ਦੇਸ਼ ਦੇ ਗ੍ਰਹਿ ਮੰਤਰੀ ਦੇ ਨਾਂ 'ਤੇ ਸਾਡੀਆਂ ਪੰਜ ਪੰਥਕ ਜਥੇਬੰਦੀਆਂ ਵੱਲੋਂ ਸਾਂਝੇ ਤੌਰ 'ਤੇ ਡਿਪਟੀ ਕਮਿਸ਼ਨਰਾਂ ਰਾਹੀਂ ਕੇਂਦਰੀ ਗ੍ਰਹਿ ਮੰਤਰੀ ਦੇ ਨਾਮ ਮੰਗ ਪੱਤਰ ਦਿੱਤੇ ਜਾਣਗੇ। ਇਹਨਾਂ ਮੰਗ ਪੱਤਰਾਂ ਚ ਹੇਠ ਲਿਖੇ ਤਿੰਨ ਮੁੱਦਿਆ ਤੇ ਕਾਰਵਾਈ ਕਰਨ ਲਈ ਲਿਖਿਆ ਜਾਵੇਗਾ। ਜਿੰਨਾਂ ਵਿੱਚ- 1. ਸ਼ਹੀਦ ਸ ਜਸਵੰਤ ਸਿੰਘ ਖਾਲੜਾ ਦੇ ਜੀਵਨ ਸੰਘਰਸ਼ 'ਤੇ ਆਧਾਰਿਤ ਫਿਲਮ 'ਪੰਜਾਬ 95' ਨੂੰ ਉਸੇ ਨਾਮ ਹੇਠ ਬਿਨਾਂ ਕਿਸੇ ਸੈਂਸਰ ਕੱਟ ਤੋਂ ਸਿਨੇਮਾਂ ਘਰਾਂ ਵਿੱਚ ਰਿਲੀਜ ਕੀਤਾ ਜਾਵੇ। 2. ਸ ਜਸਵੰਤ ਸਿੰਘ ਖਾਲੜਾ ਦੇ ਕਤਲ ਕੇਸ ਵਿੱਚ ਸਜਾ-ਜਾਫਤਾ ਮੁਜਰਿਮ ਡੀ.ਐਸ.ਪੀ ਜਸਪਾਲ ਸਿੰਘ ਅਤੇ ਉਸਦੇ ਸਾਥੀ ਜੋ ਲੰਬੇ ਸਮੇਂ ਤੋਂ, ਜੇਲ੍ਹ 'ਚੋਂ ਛੁੱਟੀ ਆਉਣ ਤੋਂ ਬਾਦ, ਫਰਾਰ ਦੱਸੇ ਜਾ ਰਹੇ ਹਨ। ਇਹ ਵੀ ਦੋਸ਼ ਲਗਾਇਆ ਜਾ ਰਿਹਾ ਹੈ ਕਿ ਪੰਜਾਬ ਦੀ ਸਰਕਾਰ ਨੇ ਉਹਨਾਂ ਦੀ ਸਜਾ ਮਾਫੀ ਦੀ ਸਿਫਾਰਸ਼ ਵੀ ਕੀਤੀ ਸੀ। ਇਸ ਸਾਰੇ ਮਾਮਲੇ ਦੀ ਪੜਤਾਲ ਕਰਵਾ ਕੇ, ਮੁਜਰਿਮਾਂ ਨੂੰ ਲੱਭ ਕੇ ਸਲਾਖਾਂ ਪਿੱਛੇ ਪਹੁੰਚਾਇਆ ਜਾਵੇ ਅਤੇ ਸਜਾ ਮਾਫੀ ਦੀਆਂ ਸਿਫਾਰਸ਼ਾਂ ਕਰਨ ਵਾਲਿਆਂ ਨੂੰ ਨਸ਼ਰ ਕੀਤਾ ਜਾਵੇ।3. ਅਸੀਂ ਸਮੂਹ ਸਿੱਖਾਂ ਦੀਆਂ ਨੁਮਾਇੰਦਾ ਜਥੇਬੰਦੀਆਂ ਹੋਣ ਦੇ ਨਾਤੇ ਭਾਰਤ ਸਰਕਾਰ ਤੋਂ ਪੁਰਜੋਰ ਮੰਗ ਕਰਦੇ ਹਾਂ ਕਿ 1982 ਦੇ ਧਰਮਯੁੱਧ ਮੋਰਚੇ ਦੀ ਸ਼ੁਰੂਆਤ ਤੋਂ ਲੈ ਕੇ 1995 ਵਿੱਚ ਸ ਜਸਵੰਤ ਸਿੰਘ ਖਾਲੜਾ ਦੇ ਲਾਪਤਾ ਹੋਣ ਤੱਕ ਦੇ ਸਮੇਂ ਵਿੱਚ ਵਾਪਰੇ ਘਟਨਾਕ੍ਰਮ ਦੀ ਜਾਂਚ ਲਈ ਇਕ 'ਪੰਜਾਬ ਸੱਚ, ਜਵਾਬਦੇਹੀ ਅਤੇ ਮੇਲ-ਮਿਲਾਪ ਕਮਿਸ਼ਨ' (Punjab Truth, Accountability & Reconciliation Commission) ਬਣਾਇਆ ਜਾਵੇ। ਜੋ ਤੱਥਾਂ 'ਤੇ ਅਧਾਰਿਤ ਰਿਪੋਰਟ ਲੋਕਾਂ ਸਾਹਮਣੇ ਰੱਖੇ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਵੇਲੇ ਬਣੇ ਹਾਲਾਤ ਵਿੱਚ ਇਹ ਤਿੰਨੇ ਮੁੱਦੇ ਬਹੁਤ ਹੀ ਮਹੱਤਵਪੂਰਨ ਬਣੇ ਹੋਏ ਹਨ। ਅਸੀਂ ਇਸ ਸਾਰੇ ਵਰਤਾਰੇ ਦੀ ਨਿਰਪੱਖ ਕਮਿਸ਼ਨ ਰਾਹੀਂ ਜਾਂਚ ਦੀ ਮੰਗ ਇਸ ਲਈ ਕਰ ਰਹੇ ਹਾਂ ਕਿਉਂਕਿ ਸੁਲਗਦੇ ਜਖਮਾਂ ਦੀ ਤਪਸ਼ ਨੂੰ ਸ਼ਾਂਤ ਕਰਨ ਲਈ ਉਸ ਸਾਰੇ ਘਟਨਾਕ੍ਰਮ ਦੇ ਕਾਰਨਾਂ ਅਤੇ ਦੋਸ਼ੀਆਂ ਨੂੰ ਲੋਕਾਂ ਸਾਹਮਣੇ ਲਿਆਂਦਾ ਜਾਣਾ ਬਹੁਤ ਜਰੂਰੀ ਹੈ। ਇਹ ਮੰਗ ਪੱਤਰ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਨਾਲ ਦੂਜੀਆਂ ਪੰਥਕ ਜਥੇਬੰਦੀਆਂ, ਜਿੰਨਾ ਵਿੱਚ ਯੁਨਾਈਟਡ ਅਕਾਲੀ ਦਲ, ਇੰਟਰਨੈਸ਼ਨਲ ਪੰਥਕ ਦਲ, ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਪੰਥਕ ਆਜਾਦ ਗਰੁੱਪ ਸ਼ਾਮਲ ਹਨ। ਪ੍ਰੈੱਸ ਨੂੰ ਇਹ ਜਾਣਕਾਰੀ ਮੀਡੀਆ ਇੰਚਾਰਜ ਸ ਤੇਜਿੰਦਰ ਸਿੰਘ ਪੰਨੂੰ ਵੱਲੋਂ ਦਿੱਤੀ ਗਈ।

Have something to say? Post your comment

 
 
 
 

ਨੈਸ਼ਨਲ

30 ਦਿਨ ਜੇਲ੍ਹ 'ਚ ਰਹਿਣ 'ਤੇ ਪ੍ਰਧਾਨ ਮੰਤਰੀ, ਮੁੱਖ ਮੰਤਰੀ ਤੇ ਮੰਤਰੀਆਂ ਨੂੰ ਅਹੁਦੇ ਤੋਂ ਹਟਾਉਣ ਵਾਲੇ ਬਿੱਲ ਵਿੱਚ ਜੇਪੀਸੀ ਵੱਲੋਂ 5 ਸੋਧਾਂ ਦੀ ਸਿਫ਼ਾਰਸ਼

ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਮਨਜੀਤ ਸਿੰਘ ਨੇ ਸੇਵਾ ਦੇ 11 ਸਾਲ ਕੀਤੇ ਪੂਰੇ, ਸੰਗਤ ਨੇ ਦਿੱਤੀਆਂ ਵਧਾਈਆਂ

ਐਨਸੀਆਰ ਸਿੱਖ ਕਨਵੈਨਸ਼ਨ ਤੋਂ ਪੰਥਕ ਏਕੇ ਦਾ ਦਿੱਤਾ ਗਿਆ ਸੱਦਾ, ਕਾਲਕਾ-ਕਾਹਲੋਂ ਨੇ ਕੀਤੇ ਵੱਡੇ ਐਲਾਨ

ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਰੋਕਣ ਦੀ ਨਵੀਂ ਚਾਲ.? ਸਰਕਾਰ ਦੀ ਟਾਲਮਟੋਲ 'ਤੇ ਸਿੱਖ ਜਗਤ 'ਚ ਰੋਸ, ਹਾਈ ਕੋਰਟ ਨੇ ਮੰਗਿਆ ਜਵਾਬ

ਸ਼ਹੀਦ ਭਾਈ ਲਾਭ ਸਿੰਘ ਦੇ ਸ਼ਹੀਦੀ ਸਮਾਗਮ 'ਚ ਗੂੰਜਿਆ ਸੰਪੂਰਨ ਅਜ਼ਾਦੀ ਦਾ ਸੱਦਾ, ਵੋਟ ਪ੍ਰਣਾਲੀ 'ਤੇ ਉਠੇ ਸਵਾਲ

ਸੰਗਠਨ ਮਜ਼ਬੂਤ ਕਰਨ ਲਈ ਦੇਸ਼ ਭਰ ਵਿੱਚ ਮੀਟਿੰਗਾਂ ਕਰੇਗਾ ਨੈਸ਼ਨਲ ਅਕਾਲੀ ਦਲ: ਪਰਮਜੀਤ ਸਿੰਘ ਪੰਮਾ

‘ਇੱਕ ਦੇਸ਼, ਇੱਕ ਚੋਣ’ ਦਾ ਫਾਰਮੂਲਾ ਦੇਸ਼ ਅੰਦਰ 2029 ਤੱਕ ਹੋ ਸਕਦਾ ਹੈ ਲਾਗੂ: ਜੇਪੀਸੀ ਮੁਖੀ ਪੀ.ਪੀ. ਚੌਧਰੀ

ਸਿੱਖੀ ਦੇ ਭਵਿੱਖ ਦੀ ਮਜ਼ਬੂਤ ਨੀਂਹ ਹਨ ਗੁਰਮਤਿ ਕੈਂਪ: ਭਾਈ ਸੁਦੀਪ ਸਿੰਘ

ਦਿੱਲੀ: ਲਾਲ ਕਿਲ੍ਹੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨਿਕਲੀ ਝੂਠੀ , ਪੁਲਿਸ ਫੋਨ ਕਰਨ ਵਾਲੇ ਦੀ ਭਾਲ ਵਿੱਚ

ਕੇਜਰੀਵਾਲ ਨੇ ਪੈਟਰੋਲ ਪੰਪ-ਸਰਵਿਸ ਸਟੇਸ਼ਨ 'ਤੇ ਜਾ ਕੇ ਸਰਕਾਰ ਦੇ ਈ-20 'ਤੇ ਚਿੱਟੇ ਝੂਠ ਨੂੰ ਕੀਤਾ ਬੇਨਕਾਬ