BREAKING NEWS
ਪੰਜਾਬ ਦੇ 7,800 ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ 32 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲੇਗੀ ਵੱਡੀ ਰਾਹਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨਸਾਢੇ ਚਾਰ ਸਾਲਾਂ ਵਿੱਚ, ਮੈਂ ਸਿਰਫ਼ ਉਨ੍ਹਾਂ ਫਾਈਲਾਂ 'ਤੇ ਦਸਤਖਤ ਕੀਤੇ ਹਨ ਜਿਨ੍ਹਾਂ ਨਾਲ ਲੋਕਾਂ ਦਾ ਭਲਾ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਲਾਭਪਾਤਰੀ ਨੌਜਵਾਨ ਵਧੀਆ ਆਟਾ ਅਤੇ ਮਸਾਲੇ ਤਿਆਰ ਕਰਕੇ ਚੰਗੀ ਆਮਦਨ ਕਮਾ ਰਿਹਾਮਿਸ਼ਨ ਆਰੰਭ' ਡਿਜੀਟਲ ਮਾਧਿਅਮ ਰਾਹੀਂ 1.6 ਲੱਖ ਤੋਂ ਵੱਧ ਮਾਪਿਆਂ ਨੂੰ ਜੋੜ ਕੇ ਮੁਢਲੀ ਸਿੱਖਿਆ ਨੂੰ ਕਰ ਰਿਹਾ ਮਜ਼ਬੂਤ: ਡਾ. ਬਲਜੀਤ ਕੌਰਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕਘਰ-ਘਰ ਜਾ ਕੇ ਗਣਨਾ ਕਰਨ ਦੀ ਪ੍ਰਕਿਰਿਆ 24 ਜੁਲਾਈ ਤੱਕ ਜਾਰੀ ਰਹੇਗੀ

ਪੰਜਾਬ

ਨੌਜਵਾਨ ਸ਼ਕਤੀ ਨੂੰ ਜਥੇਬੰਦ ਕਰਕੇ ਪੰਥ ਤੇ ਪੰਜਾਬ ਦੇ ਹੱਕਾਂ ਦੀ ਲੜਾਈ ਹੋਰ ਮਜ਼ਬੂਤ ਕਰੇਗਾ ਯੂਥ ਵਿੰਗ ਅਕਾਲੀ ਦਲ ਵਾਰਿਸ ਪੰਜਾਬ ਦੇ

ਕੌਮੀ ਮਾਰਗ ਬਿਊਰੋ | July 13, 2026 07:40 PM


ਅੰਮ੍ਰਿਤਸਰ - ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਪੰਜਾਬ ਦੀ ਨੌਜਵਾਨ ਸ਼ਕਤੀ ਨੂੰ ਪੰਥ ਤੇ ਪੰਜਾਬ ਦੇ ਹੱਕਾਂ ਲਈ ਲਾਮਬੰਦ ਕਰਨ ਦੀ ਮੁਹਿੰਮ ਤਹਿਤ ਬੀਤੀ ਦੇਰ ਰਾਤ ਯੂਥ ਵਿੰਗ ਵਿੱਚ ਵੱਡੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਲਈ 8 ਯੂਥ ਪ੍ਰਧਾਨ ਨਿਯੁਕਤ ਕੀਤੇ ਗਏ ਹਨ। ਪਾਰਟੀ ਦੇ ਮੀਡੀਆ ਇੰਚਾਰਜ ਭਾਈ ਸ਼ਮਸ਼ੇਰ ਸਿੰਘ ਪੱਧਰੀ ਵੱਲੋਂ ਜਾਰੀ ਪ੍ਰੈਸ ਨੋਟ ਰਾਹੀਂ ਜਾਣਕਾਰੀ ਸਾਂਝੀ ਕੀਤੀ ਗਈ ਕਿ ਇਨ੍ਹਾਂ ਨਿਯੁਕਤੀਆਂ ਤਹਿਤ ਜੁਗਰਾਜ ਸਿੰਘ ਉਦੋਨੰਗਲ ਨੂੰ ਅੰਮ੍ਰਿਤਸਰ ਦਿਹਾਤੀ-1, ਗੁਰਵਿੰਦਰ ਸਿੰਘ ਝੰਡੇਰ ਨੂੰ ਅੰਮ੍ਰਿਤਸਰ ਦਿਹਾਤੀ-2, ਪ੍ਰਭਜੋਤ ਸਿੰਘ ਨੂੰ ਗੁਰਦਾਸਪੁਰ, ਗੁਰਤੇਜ ਸਿੰਘ ਨੂੰ ਬਟਾਲਾ, ਸ. ਕਰਮਜੀਤ ਸਿੰਘ ਨੂੰ ਪਠਾਨਕੋਟ, ਹਰਵਿੰਦਰ ਸਿੰਘ ਦੇਸੂ ਮਾਜਰਾ ਨੂੰ ਮੋਹਾਲੀ, ਸ. ਨਰਿੰਦਰ ਸਿੰਘ ਨੂੰ ਪਟਿਆਲਾ ਅਤੇ ਸਤਨਾਮ ਸਿੰਘ ਲੋਪੋ ਨੂੰ ਮੋਗਾ ਜ਼ਿਲ੍ਹੇ ਦਾ ਯੂਥ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਕੀਤੀਆਂ ਗਈਆਂ ਇਨ੍ਹਾਂ ਨਿਯੁਕਤੀਆਂ ਸਬੰਧੀ ਬਕਾਇਦਾ ਪਾਰਟੀ ਦੇ ਲੈਟਰ ਹੈੱਡ ਉੱਪਰ ਮੁੱਖ ਦਫ਼ਤਰ ਸਕੱਤਰ ਭਾਈ ਪ੍ਰਗਟ ਸਿੰਘ ਮੀਆਂਵਿੰਡ ਦੇ ਦਸਤਖ਼ਤਾਂ ਹੇਠ ਨਿਯੁਕਤੀ ਪੱਤਰ ਜਾਰੀ ਕੀਤਾ ਗਿਆ। ਪਾਰਟੀ ਵੱਲੋਂ ਕਿਹਾ ਗਿਆ ਕਿ ਪੰਜਾਬ ਦਾ ਨੌਜਵਾਨ ਅੱਜ ਨਸ਼ਿਆਂ, ਬੇਰੁਜ਼ਗਾਰੀ, ਪਰਵਾਸ ਅਤੇ ਸਰਕਾਰੀ ਬੇਰੁਖ਼ੀ ਵਰਗੀਆਂ ਗੰਭੀਰ ਚੁਣੌਤੀਆਂ ਨਾਲ ਜੂਝ ਰਿਹਾ ਹੈ। ਅਜਿਹੇ ਸਮੇਂ ਨੌਜਵਾਨਾਂ ਨੂੰ ਸਿਰਫ਼ ਸਿਆਸੀ ਭੀੜ ਵਜੋਂ ਵਰਤਣ ਦੀ ਬਜਾਏ ਉਨ੍ਹਾਂ ਨੂੰ ਜ਼ਿੰਮੇਵਾਰੀਆਂ ਸੌਂਪ ਕੇ ਪੰਥ ਅਤੇ ਪੰਜਾਬ ਦੀ ਸੇਵਾ ਲਈ ਅੱਗੇ ਲਿਆਉਣਾ ਸਮੇਂ ਦੀ ਵੱਡੀ ਲੋੜ ਹੈ। ਪਾਰਟੀ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਯੂਥ ਵਿੰਗ ਪੰਜਾਬ ਦੀ ਧਰਤੀ, ਪਾਣੀਆਂ, ਪੰਜਾਬੀ ਬੋਲੀ, ਸਿੱਖੀ ਸਰੂਪ ਅਤੇ ਪੰਥਕ ਹੱਕਾਂ ਦੀ ਰਾਖੀ ਲਈ ਇੱਕ ਮਜ਼ਬੂਤ ਜਥੇਬੰਦਕ ਤਾਕਤ ਵਜੋਂ ਉੱਭਰੇਗਾ। ਆਉਣ ਵਾਲੇ ਸਮੇਂ ਵਿੱਚ ਪਿੰਡ, ਵਾਰਡ ਅਤੇ ਹਲਕਾ ਪੱਧਰ ਤੱਕ ਨੌਜਵਾਨਾਂ ਨੂੰ ਜਥੇਬੰਦ ਕਰਕੇ ਯੂਥ ਵਿੰਗ ਦਾ ਵਿਸਥਾਰ ਹੋਰ ਤੇਜ਼ ਕੀਤਾ ਜਾਵੇਗਾ। ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਸਮੂਹ ਨਵ-ਨਿਯੁਕਤ ਯੂਥ ਪ੍ਰਧਾਨਾਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਪੰਥਕ ਜਜ਼ਬੇ ਨਾਲ ਨਿਭਾਉਂਦਿਆਂ ਨੌਜਵਾਨਾਂ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਝੰਡੇ ਹੇਠ ਇਕਜੁੱਟ ਕਰਨ ਲਈ ਦਿਨ-ਰਾਤ ਮਿਹਨਤ ਕਰਨਗੇ।

Have something to say? Post your comment

 
 
 
 

ਪੰਜਾਬ

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹਣ ਲਈ ਐਡਵੋਕੇਟ ਧਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ

ਪੰਜਾਬ ਦੇ 7,800 ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ 32 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲੇਗੀ ਵੱਡੀ ਰਾਹਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਢੇ ਚਾਰ ਸਾਲਾਂ ਵਿੱਚ, ਮੈਂ ਸਿਰਫ਼ ਉਨ੍ਹਾਂ ਫਾਈਲਾਂ 'ਤੇ ਦਸਤਖਤ ਕੀਤੇ ਹਨ ਜਿਨ੍ਹਾਂ ਨਾਲ ਲੋਕਾਂ ਦਾ ਭਲਾ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲਾਭਪਾਤਰੀ ਨੌਜਵਾਨ ਵਧੀਆ ਆਟਾ ਅਤੇ ਮਸਾਲੇ ਤਿਆਰ ਕਰਕੇ ਚੰਗੀ ਆਮਦਨ ਕਮਾ ਰਿਹਾ

ਮਿਸ਼ਨ ਆਰੰਭ' ਡਿਜੀਟਲ ਮਾਧਿਅਮ ਰਾਹੀਂ 1.6 ਲੱਖ ਤੋਂ ਵੱਧ ਮਾਪਿਆਂ ਨੂੰ ਜੋੜ ਕੇ ਮੁਢਲੀ ਸਿੱਖਿਆ ਨੂੰ ਕਰ ਰਿਹਾ ਮਜ਼ਬੂਤ: ਡਾ. ਬਲਜੀਤ ਕੌਰ

'ਸਤਲੁਜ' ਨਹੀ 'ਸੱਚ' ਤੋਂ ਡਰਦੀ ਹੈ ਸਰਕਾਰ : ਸ਼ਮਸ਼ੇਰ ਸਿੰਘ ਪੱਧਰੀ

ਕੇਂਦਰ ਸਰਕਾਰ ਗੈਰ-ਭਾਜਪਾ ਸਰਕਾਰਾਂ ਖ਼ਿਲਾਫ਼ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਦੀ ਹੈ- ਸੀਪੀਆਈ,

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ

ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ

ਘਰ-ਘਰ ਜਾ ਕੇ ਗਣਨਾ ਕਰਨ ਦੀ ਪ੍ਰਕਿਰਿਆ 24 ਜੁਲਾਈ ਤੱਕ ਜਾਰੀ ਰਹੇਗੀ