BREAKING NEWS
ਚੋਣ ਕਮਿਸ਼ਨ ਨੇ ਆਂਧਰਾ ਪ੍ਰਦੇਸ਼ ਅਤੇ ਹਰਿਆਣਾ ਲਈ ਐਸਆਈਆਰ ਸ਼ਡਿਊਲ ਵਿੱਚ ਬਦਲਾਅ ਕੀਤਾ, ਅੰਤਿਮ ਸੂਚੀ 3 ਅਕਤੂਬਰ ਨੂੰਪਿਛਲੀਆਂ ਸਰਕਾਰਾਂ ਨੇ ਨਹਿਰਾਂ ਅਤੇ ਨਹਿਰੀ ਪਾਣੀ ਵੱਲ ਧਿਆਨ ਨਹੀਂ ਦਿੱਤਾ: ਬਰਿੰਦਰ ਕੁਮਾਰ ਗੋਇਲਪ੍ਰਮੁੱਖ ਮੰਗਾਂ ਦਾ ਹੱਲ ਪਹਿਲਾਂ ਹੀ ਪ੍ਰਕਿਰਿਆ ਅਧੀਨ ਹੈ ਅਤੇ ਇਸ 'ਤੇ ਸਰਗਰਮੀ ਨਾਲ ਕੰਮ ਚੱਲ ਰਿਹਾ ਹੈ: ਹਰਪਾਲ ਸਿੰਘ ਚੀਮਾਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦਪੰਜਾਬ ਦੇ 7,800 ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ 32 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲੇਗੀ ਵੱਡੀ ਰਾਹਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨਸਾਢੇ ਚਾਰ ਸਾਲਾਂ ਵਿੱਚ, ਮੈਂ ਸਿਰਫ਼ ਉਨ੍ਹਾਂ ਫਾਈਲਾਂ 'ਤੇ ਦਸਤਖਤ ਕੀਤੇ ਹਨ ਜਿਨ੍ਹਾਂ ਨਾਲ ਲੋਕਾਂ ਦਾ ਭਲਾ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਪ੍ਰਮੁੱਖ ਮੰਗਾਂ ਦਾ ਹੱਲ ਪਹਿਲਾਂ ਹੀ ਪ੍ਰਕਿਰਿਆ ਅਧੀਨ ਹੈ ਅਤੇ ਇਸ 'ਤੇ ਸਰਗਰਮੀ ਨਾਲ ਕੰਮ ਚੱਲ ਰਿਹਾ ਹੈ: ਹਰਪਾਲ ਸਿੰਘ ਚੀਮਾ

ਕੌਮੀ ਮਾਰਗ ਬਿਊਰੋ | July 14, 2026 07:45 PM

ਚੰਡੀਗੜ੍ਹ-ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਾਇਜ਼ ਮੰਗਾਂ ਅਤੇ ਸ਼ਿਕਾਇਤਾਂ ਦਾ ਹੱਲ ਕੱਢਣ ਲਈ ਅੱਜ ਇੱਥੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਭਗਵੰਤ ਮਾਨ ਸਰਕਾਰ ਦੀ ਮੁਲਾਜ਼ਮ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਇਹਨਾਂ ਮੀਟਿੰਗਾਂ ਦਾ ਮੁੱਖ ਉਦੇਸ਼ ਸੌਂਪੇ ਗਏ ਮੰਗ ਪੱਤਰਾਂ ਨੂੰ ਘੋਖਣਾ ਅਤੇ ਸਿੱਖਿਆ, ਸਿਹਤ ਸੰਭਾਲ ਅਤੇ ਜੰਗਲਾਤ ਖੇਤਰਾਂ ਵਿੱਚ ਭਰਤੀ, ਤਰੱਕੀਆਂ, ਪੱਕੇ ਕਰਨ ਅਤੇ ਪੇ-ਸਕੇਲ ਵਰਗੀਆਂ ਅਹਿਮ ਮੰਗਾਂ ਦਾ ਸਮਾਂ-ਬੱਧ ਹੱਲ ਯਕੀਨੀ ਬਣਾਉਣਾ ਸੀ।

ਮੀਟਿੰਗ ਵਿੱਚ ਸ਼ਾਮਲ ਯੂਨੀਅਨਾਂ ਨੂੰ ਭਰੋਸਾ ਦਿਵਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਯੂਨੀਅਨਾਂ ਵੱਲੋਂ ਸੌਂਪੇ ਗਏ ਸਾਰੇ ਮੰਗ ਪੱਤਰਾਂ ਅਤੇ ਮੰਗਾਂ 'ਤੇ ਕੈਬਨਿਟ ਸਬ-ਕਮੇਟੀ ਵੱਲੋਂ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਦਾ ਜਲਦ, ਨਿਰਪੱਖ ਅਤੇ ਢੁਕਵਾਂ ਹੱਲ ਕੱਢਿਆ ਜਾ ਸਕੇ।"

ਵਿਚਾਰ-ਵਟਾਂਦਰੇ ਦੌਰਾਨ, ਸਿੱਖਿਆ ਖੇਤਰ ਨਾਲ ਸਬੰਧਤ ਮੁੱਦੇ ਕੇਂਦਰ ਵਿੱਚ ਰਹੇ। ਬੇਰੁਜ਼ਗਾਰ ਸਪੈਸ਼ਲ ਐਜੂਕੇਟਰ ਫਰੰਟ ਪੰਜਾਬ ਅਤੇ ਪੰਜਾਬ ਐਜੂਕੇਸ਼ਨ ਡਿਪਾਰਟਮੈਂਟ ਮਨਿਸਟੀਰੀਅਲ ਸਟਾਫ ਐਸੋਸੀਏਸ਼ਨ, ਪੰਜਾਬ ਦੇ ਨੁਮਾਇੰਦਿਆਂ ਨੇ ਆਪਣੇ ਮੰਗ ਪੱਤਰ ਪੇਸ਼ ਕੀਤੇ। ਬੇਰੁਜ਼ਗਾਰ ਸਪੈਸ਼ਲ ਐਜੂਕੇਟਰ ਫਰੰਟ ਨੇ ਸਰਕਾਰ ਨੂੰ 2026 ਲਈ 1, 200 ਸਪੈਸ਼ਲ ਐਜੂਕੇਸ਼ਨ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ। ਮਨਿਸਟੀਰੀਅਲ ਸਟਾਫ ਐਸੋਸੀਏਸ਼ਨ ਨੇ ਪ੍ਰਬੰਧਕੀ ਮੰਗਾਂ ਉਠਾਈਆਂ, ਜਿਸ ਵਿੱਚ ਸੁਪਰਡੈਂਟ ਦੀਆਂ ਤਰੱਕੀਆਂ ਲਈ ਤਜ਼ਰਬੇ ਦੀਆਂ ਸ਼ਰਤਾਂ ਵਿੱਚ ਇੱਕ ਵਾਰ ਛੋਟ ਦੇਣ, ਖਤਮ ਕੀਤੀਆਂ ਅਸਾਮੀਆਂ ਨੂੰ ਬਹਾਲ ਕਰਨ, ਜੂਨੀਅਰ ਸਹਾਇਕਾਂ ਨੂੰ 50% ਅਨੁਪਾਤ 'ਤੇ ਤਰੱਕੀ ਦੇਣ, ਅਤੇ ਅਧਿਆਪਨ ਅਮਲੇ ਦੇ ਬਰਾਬਰ ਮਨਿਸਟੀਰੀਅਲ ਕਲੈਰੀਕਲ ਸਟਾਫ ਨੂੰ ਵੀ ਸਟੇਟ ਐਵਾਰਡ ਦੇਣ ਦੀ ਮੰਗ ਕੀਤੀ ਗਈ।

ਹੋਰਨਾਂ ਯੂਨੀਅਨਾਂ ਨਾਲ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਨੇ ਨੋਵਲ ਇੰਟੀਗ੍ਰੇਟਿਡ ਐਸੋਸੀਏਸ਼ਨ ਆਫ ਕਮਿਊਨਿਟੀ ਹੈਲਥ ਆਫੀਸਰਜ਼, ਪੰਜਾਬ ਅਤੇ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਨਾਲ ਉਸਾਰੂ ਗੱਲਬਾਤ ਕੀਤੀ। ਨੋਵਲ ਇੰਟੀਗ੍ਰੇਟਿਡ ਐਸੋਸੀਏਸ਼ਨ ਆਫ ਕਮਿਊਨਿਟੀ ਹੈਲਥ ਆਫੀਸਰਜ਼ ਨੇ ਤਨਖਾਹ, ਲਾਇਲਟੀ ਬੋਨਸ ਅਤੇ ਪੱਕੇ ਕਰਨ ਨਾਲ ਸਬੰਧਤ ਮੁੱਦਿਆਂ ਦੀ ਪੈਰਵੀ ਕੀਤੀ। ਇਸੇ ਦੌਰਾਨ, ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਸੂਬਾ ਸਰਕਾਰ ਦਾ ਧੰਨਵਾਦ ਕਰਦਿਆਂ ਬਾਕੀ ਰਹਿੰਦੇ ਕੱਚੇ ਅਤੇ ਠੇਕਾ ਆਧਾਰਿਤ ਜੰਗਲਾਤ ਕਾਮਿਆਂ ਨੂੰ ਪੱਕਾ ਕਰਨ ਦੀ ਫੌਰੀ ਲੋੜ 'ਤੇ ਜ਼ੋਰ ਦਿੱਤਾ, ਅਤੇ ਨਾਲ ਹੀ ਤਨਖਾਹ ਤੇ ਸੇਵਾਮੁਕਤੀ ਸਬੰਧੀ ਚਿੰਤਾਵਾਂ ਵੀ ਪ੍ਰਗਟਾਈਆਂ।

ਇਸ ਉਪਰੰਤ ਜੁਆਇੰਟ ਐਸੋਸੀਏਸ਼ਨ ਆਫ ਇੰਡੀਪੈਂਡੈਂਟ ਮੈਡੀਕਲ ਲੈਬਾਰਟਰੀ ਐਂਡ ਅਲਾਈਡ ਪ੍ਰੋਫੈਸ਼ਨਲਜ਼ ਦੀਆਂ ਚਿੰਤਾਵਾਂ ਨੂੰ ਧਿਆਨ ਨਾਲ ਸੁਣਦੇ ਹੋਏ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਤੁਹਾਡੀਆਂ ਪ੍ਰਮੁੱਖ ਮੰਗਾਂ ਦਾ ਹੱਲ ਪਹਿਲਾਂ ਹੀ ਪ੍ਰਕਿਰਿਆ ਅਧੀਨ ਹੈ ਅਤੇ ਇਸ 'ਤੇ ਸਰਗਰਮੀ ਨਾਲ ਕੰਮ ਚੱਲ ਰਿਹਾ ਹੈ।"

ਇਹਨਾਂ ਮੀਟਿੰਗਾਂ ਦੌਰਾਨ ਬੇਰੁਜ਼ਗਾਰ ਸਪੈਸ਼ਲ ਐਜੂਕੇਟਰ ਫਰੰਟ ਪੰਜਾਬ ਤੋਂ ਲਖਵੀਰ ਸਿੰਘ, ਸਰਬਜੀਤ ਸਿੰਘ ਅਤੇ ਮਨਜੀਤ ਸਿੰਘ, ਪੰਜਾਬ ਐਜੂਕੇਸ਼ਨ ਡਿਪਾਰਟਮੈਂਟ ਮਨਿਸਟੀਰੀਅਲ ਸਟਾਫ ਐਸੋਸੀਏਸ਼ਨ ਤੋਂ ਗੁਰਪ੍ਰੀਤ ਸਿੰਘ, ਪਰਮਪਾਲ ਸਿੰਘ, ਅਨੁਰਿਧ ਮੌਦਗਿੱਲ, ਨੋਵਲ ਇੰਟੀਗ੍ਰੇਟਿਡ ਐਸੋਸੀਏਸ਼ਨ ਆਫ ਕਮਿਊਨਿਟੀ ਹੈਲਥ ਆਫੀਸਰਜ਼ ਤੋਂ ਡਾ. ਜਤਿੰਦਰ ਸਿੰਘ, ਡਾ. ਵਿਪਨ, ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਤੋਂ ਰਸ਼ਪਾਲ ਸਿੰਘ ਅਤੇ ਬਲਬੀਰ ਸਿੰਘ, ਅਤੇ ਜੁਆਇੰਟ ਐਸੋਸੀਏਸ਼ਨ ਆਫ ਇੰਡੀਪੈਂਡੈਂਟ ਮੈਡੀਕਲ ਲੈਬਾਰਟਰੀ ਐਂਡ ਅਲਾਈਡ ਪ੍ਰੋਫੈਸ਼ਨਲਜ਼ ਤੋਂ ਜਗਦੀਪ ਭਾਰਦਵਾਜ, ਰਾਜਨ ਬੈਕਟਰ ਅਤੇ ਅਸ਼ੋਕ ਗੋਇਲ ਨੇ ਆਪੋ-ਆਪਣੀਆਂ ਯੂਨੀਅਨਾਂ ਦੇ ਮੁੱਦੇ ਅਤੇ ਸਮੱਸਿਆਵਾਂ ਪੇਸ਼ ਕੀਤੀਆਂ।

 

Have something to say? Post your comment

 
 
 
 

ਪੰਜਾਬ

ਪ੍ਰਧਾਨ ਮੰਤਰੀ ਮੋਦੀ 17 ਜੁਲਾਈ ਨੂੰ ਪੰਜਾਬ ਦੇ ਚਾਰ ਨਵੀਨੀਕਰਨ ਕੀਤੇ ਗਏ ਰੇਲਵੇ ਸਟੇਸ਼ਨਾਂ ਦਾ ਕਰਨਗੇ ਉਦਘਾਟਨ: ਕੇਵਲ ਸਿੰਘ ਢਿੱਲੋਂ

ਪਿਛਲੀਆਂ ਸਰਕਾਰਾਂ ਨੇ ਨਹਿਰਾਂ ਅਤੇ ਨਹਿਰੀ ਪਾਣੀ ਵੱਲ ਧਿਆਨ ਨਹੀਂ ਦਿੱਤਾ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

ਜਥੇਦਾਰ ਸ੍ਰੀ ਅਕਾਲ ਤਖ਼ਤ ਵੱਲੋਂ ਸੰਗਤ ਨੂੰ ਪੰਜਾਬ ਅੰਦਰ ਆਪਣੀਆਂ ਮੂਲ ਜ਼ਮੀਨਾਂ ਨਾ ਵੇਚਣ ਦੀ ਕੀਤੀ ਤਾਕੀਦ

ਨੌਜਵਾਨ ਸ਼ਕਤੀ ਨੂੰ ਜਥੇਬੰਦ ਕਰਕੇ ਪੰਥ ਤੇ ਪੰਜਾਬ ਦੇ ਹੱਕਾਂ ਦੀ ਲੜਾਈ ਹੋਰ ਮਜ਼ਬੂਤ ਕਰੇਗਾ ਯੂਥ ਵਿੰਗ ਅਕਾਲੀ ਦਲ ਵਾਰਿਸ ਪੰਜਾਬ ਦੇ

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹਣ ਲਈ ਐਡਵੋਕੇਟ ਧਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ

ਪੰਜਾਬ ਦੇ 7,800 ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ 32 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲੇਗੀ ਵੱਡੀ ਰਾਹਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਢੇ ਚਾਰ ਸਾਲਾਂ ਵਿੱਚ, ਮੈਂ ਸਿਰਫ਼ ਉਨ੍ਹਾਂ ਫਾਈਲਾਂ 'ਤੇ ਦਸਤਖਤ ਕੀਤੇ ਹਨ ਜਿਨ੍ਹਾਂ ਨਾਲ ਲੋਕਾਂ ਦਾ ਭਲਾ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲਾਭਪਾਤਰੀ ਨੌਜਵਾਨ ਵਧੀਆ ਆਟਾ ਅਤੇ ਮਸਾਲੇ ਤਿਆਰ ਕਰਕੇ ਚੰਗੀ ਆਮਦਨ ਕਮਾ ਰਿਹਾ

ਮਿਸ਼ਨ ਆਰੰਭ' ਡਿਜੀਟਲ ਮਾਧਿਅਮ ਰਾਹੀਂ 1.6 ਲੱਖ ਤੋਂ ਵੱਧ ਮਾਪਿਆਂ ਨੂੰ ਜੋੜ ਕੇ ਮੁਢਲੀ ਸਿੱਖਿਆ ਨੂੰ ਕਰ ਰਿਹਾ ਮਜ਼ਬੂਤ: ਡਾ. ਬਲਜੀਤ ਕੌਰ