BREAKING NEWS
ਚੋਣ ਕਮਿਸ਼ਨ ਨੇ ਆਂਧਰਾ ਪ੍ਰਦੇਸ਼ ਅਤੇ ਹਰਿਆਣਾ ਲਈ ਐਸਆਈਆਰ ਸ਼ਡਿਊਲ ਵਿੱਚ ਬਦਲਾਅ ਕੀਤਾ, ਅੰਤਿਮ ਸੂਚੀ 3 ਅਕਤੂਬਰ ਨੂੰਪਿਛਲੀਆਂ ਸਰਕਾਰਾਂ ਨੇ ਨਹਿਰਾਂ ਅਤੇ ਨਹਿਰੀ ਪਾਣੀ ਵੱਲ ਧਿਆਨ ਨਹੀਂ ਦਿੱਤਾ: ਬਰਿੰਦਰ ਕੁਮਾਰ ਗੋਇਲਪ੍ਰਮੁੱਖ ਮੰਗਾਂ ਦਾ ਹੱਲ ਪਹਿਲਾਂ ਹੀ ਪ੍ਰਕਿਰਿਆ ਅਧੀਨ ਹੈ ਅਤੇ ਇਸ 'ਤੇ ਸਰਗਰਮੀ ਨਾਲ ਕੰਮ ਚੱਲ ਰਿਹਾ ਹੈ: ਹਰਪਾਲ ਸਿੰਘ ਚੀਮਾਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦਪੰਜਾਬ ਦੇ 7,800 ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ 32 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲੇਗੀ ਵੱਡੀ ਰਾਹਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨਸਾਢੇ ਚਾਰ ਸਾਲਾਂ ਵਿੱਚ, ਮੈਂ ਸਿਰਫ਼ ਉਨ੍ਹਾਂ ਫਾਈਲਾਂ 'ਤੇ ਦਸਤਖਤ ਕੀਤੇ ਹਨ ਜਿਨ੍ਹਾਂ ਨਾਲ ਲੋਕਾਂ ਦਾ ਭਲਾ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨੈਸ਼ਨਲ

ਪੀਲੀਭੀਤ ਫ਼ਰਜ਼ੀ ਪੁਲਿਸ ਮੁਕਾਬਲਾ ਭਾਰਤੀ ਲੋਕਤੰਤਰ ਦੇ ਮੱਥੇ 'ਤੇ ਕਾਲਾ ਧੱਬਾ- ਵੀਰਜੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 14, 2026 07:47 PM

ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਅਤੇ ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਮੁੱਖੀ ਸਰਦਾਰ ਪਰਮਜੀਤ ਸਿੰਘ ਵੀਰਜੀ ਨੇ 12 ਜੁਲਾਈ 1991 ਨੂੰ ਉੱਤਰ ਪ੍ਰਦੇਸ਼ ਦੇ ਪੀਲੀਭੀਤ ਵਿੱਚ 11 ਬੇਕਸੂਰ ਸਿੱਖ ਯਾਤਰੀਆਂ ਨੂੰ ਬੱਸ ਵਿੱਚੋਂ ਉਤਾਰ ਕੇ ਕੀਤੇ ਗਏ ਕਥਿਤ ਫ਼ਰਜ਼ੀ ਪੁਲਿਸ ਮੁਕਾਬਲੇ ਨੂੰ ਭਾਰਤੀ ਲੋਕਤੰਤਰ, ਨਿਆਂ ਪ੍ਰਣਾਲੀ ਅਤੇ ਮਨੁੱਖੀ ਅਧਿਕਾਰਾਂ ਦੇ ਇਤਿਹਾਸ ਦਾ ਇੱਕ ਕਾਲਾ ਅਧਿਆਇ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਨਾਨਕਮੱਤਾ ਸਾਹਿਬ ਤੋਂ ਦਰਸ਼ਨ ਕਰਕੇ ਵਾਪਸ ਪਰਤ ਰਹੇ ਨਿਹੱਥੇ ਸਿੱਖਾਂ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਕੇ ਗੋਲੀਆਂ ਨਾਲ ਭੁੰਨ ਦੇਣਾ ਅਤੇ ਫਿਰ ਉਸ ਨੂੰ ਮੁਕਾਬਲੇ ਦਾ ਰੂਪ ਦੇਣਾ ਨਾ ਸਿਰਫ਼ ਕਾਨੂੰਨ ਦਾ ਘੋਰ ਦੁਰਉਪਯੋਗ ਸੀ, ਸਗੋਂ ਬੇਕਸੂਰ ਨਾਗਰਿਕਾਂ ਨਾਲ ਹੋਇਆ ਅਮਾਨਵੀ ਜ਼ੁਲਮ ਵੀ ਸੀ। ਉਨ੍ਹਾਂ ਕਿਹਾ ਕਿ ਅਦਾਲਤਾਂ ਵਿਚ ਲੰਮੀ ਲੜਾਈ ਲੜਨ ਮਗਰੋਂ ਇਸ ਮਾਮਲੇ ਵਿੱਚ ਪੁਲਿਸ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਇਆ ਜਾਣਾ ਇਸ ਗੱਲ ਦਾ ਸਬੂਤ ਹੈ ਕਿ ਸੱਚ ਨੂੰ ਲੰਮੇ ਸਮੇਂ ਲਈ ਦਬਾਇਆ ਨਹੀਂ ਜਾ ਸਕਦਾ। ਸਰਦਾਰ ਪਰਮਜੀਤ ਸਿੰਘ ਵੀਰਜੀ ਨੇ ਕਿਹਾ ਕਿ ਪੀਲੀਭੀਤ ਕਾਂਡ ਸਿਰਫ਼ 11 ਪਰਿਵਾਰਾਂ ਦਾ ਦੁੱਖ ਨਹੀਂ, ਸਗੋਂ ਸਮੁੱਚੀ ਮਨੁੱਖਤਾ ਦੇ ਜ਼ਮੀਰ ਨੂੰ ਝੰਜੋੜਨ ਵਾਲੀ ਘਟਨਾ ਹੈ। ਅਜਿਹੇ ਅਪਰਾਧਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਨਾ ਹੀ ਇਨ੍ਹਾਂ ਲਈ ਜ਼ਿੰਮੇਵਾਰ ਲੋਕਾਂ ਨੂੰ ਇਤਿਹਾਸ ਮੁਆਫ਼ ਕਰੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਲੋਕਤੰਤਰੀ ਦੇਸ਼ ਵਿੱਚ ਬੇਗੁਨਾਹ ਨਾਗਰਿਕਾਂ ਦੀ ਹੱਤਿਆ ਨੂੰ ਕਦੇ ਵੀ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਪੀਲੀਭੀਤ ਦੇ 11 ਸ਼ਹੀਦਾਂ ਦੀ ਯਾਦ ਨੂੰ ਸਦਾ ਜਿਉਂਦਾ ਰੱਖਿਆ ਜਾਵੇ ਅਤੇ ਮਨੁੱਖੀ ਅਧਿਕਾਰਾਂ, ਨਿਆਂ ਅਤੇ ਸੱਚ ਦੀ ਰੱਖਿਆ ਲਈ ਹਮੇਸ਼ਾਂ ਅਵਾਜ਼ ਬੁਲੰਦ ਕੀਤੀ ਜਾਵੇ। ਅੰਤ ਵਿੱਚ ਸਰਦਾਰ ਪਰਮਜੀਤ ਸਿੰਘ ਵੀਰਜੀ ਨੇ ਪੀਲੀਭੀਤ ਫ਼ਰਜ਼ੀ ਪੁਲਿਸ ਮੁਕਾਬਲੇ ਵਿੱਚ ਸ਼ਹੀਦ ਹੋਏ 11 ਬੇਕਸੂਰ ਸਿੱਖਾਂ ਨੂੰ ਨਿਮਰ ਸ਼ਰਧਾਂਜਲੀ ਭੇਟ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਚੜ੍ਹਦੀ ਕਲਾ, ਹੌਸਲਾ ਅਤੇ ਨਿਆਂ ਦੇ ਰਾਹ 'ਤੇ ਅਡਿੱਗ ਰਹਿਣ ਦੀ ਤਾਕਤ ਬਖ਼ਸ਼ਣ। ਓਨ੍ਹਾ ਕਿਹਾ ਪੀਲੀਭੀਤ ਦੇ ਬੇਕਸੂਰ ਸ਼ਹੀਦਾਂ ਦੀ ਯਾਦ ਸਦਾ ਅਮਰ ਰਹੇਗੀ। ਉਨ੍ਹਾਂ ਨਾਲ ਹੋਏ ਅਨਿਆਂ ਨੂੰ ਇਤਿਹਾਸ ਕਦੇ ਨਹੀਂ ਭੁੱਲੇਗਾ ਅਤੇ ਨਾ ਹੀ ਸਿੱਖ ਕੌਮ ਭੁੱਲੇਗੀ।"

Have something to say? Post your comment

 
 
 
 

ਨੈਸ਼ਨਲ

ਰਾਮ ਮੰਦਰ ਵਿੱਚ ਭੇਟਾਂ ਦੀ ਚੋਰੀ ਸਭ ਤੋਂ ਵੱਡਾ ਪਾਪ ਤੇ ਜਨਤਕ ਭਾਵਨਾਵਾਂ ਨਾਲ ਵਿਸ਼ਵਾਸਘਾਤ - ਪ੍ਰਿਯੰਕਾ ਚਤੁਰਵੇਦੀ

ਭਾਰਤ ਟੈਕਸ-2026 'ਚ ਪੰਜਾਬ ਦੀ ਧਾਕ, ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਦਿੱਤਾ ਸੱਦਾ

ਪੰਜਾਬ ਬਣੇਗਾ ਟੈਕਸਟਾਈਲ ਨਿਵੇਸ਼ ਦਾ ਸਭ ਤੋਂ ਵੱਡਾ ਕੇਂਦਰ, ਉਦਯੋਗਪਤੀਆਂ ਨੂੰ ਖੁੱਲ੍ਹਾ ਸੱਦਾ: ਭਗਵੰਤ ਮਾਨ

ਸੰਯੁਕਤ ਰਾਸ਼ਟਰ ਨੇ ਭਾਰਤ ਦੀ ਵੋਟਰ ਸੂਚੀ ਪੁਨਰ-ਸਮੀਖਿਆ (ਐਸ.ਆਈ.ਆਰ) 'ਤੇ ਜਤਾਈ ਚਿੰਤਾ

ਪੰਜ ਪੰਥਕ ਜਥੇਬੰਦੀਆਂ ਵਲੋਂ 14 ਜੁਲਾਈ ਨੂੰ ਗ੍ਰਹਿ ਮੰਤਰੀ ਦੇ ਨਾਮ ਦਿਤਾ ਜਾਵੇਗਾ ਮੰਗ ਪੱਤਰ - ਗਿਆਨੀ ਹਰਪ੍ਰੀਤ ਸਿੰਘ

30 ਦਿਨ ਜੇਲ੍ਹ 'ਚ ਰਹਿਣ 'ਤੇ ਪ੍ਰਧਾਨ ਮੰਤਰੀ, ਮੁੱਖ ਮੰਤਰੀ ਤੇ ਮੰਤਰੀਆਂ ਨੂੰ ਅਹੁਦੇ ਤੋਂ ਹਟਾਉਣ ਵਾਲੇ ਬਿੱਲ ਵਿੱਚ ਜੇਪੀਸੀ ਵੱਲੋਂ 5 ਸੋਧਾਂ ਦੀ ਸਿਫ਼ਾਰਸ਼

ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਮਨਜੀਤ ਸਿੰਘ ਨੇ ਸੇਵਾ ਦੇ 11 ਸਾਲ ਕੀਤੇ ਪੂਰੇ, ਸੰਗਤ ਨੇ ਦਿੱਤੀਆਂ ਵਧਾਈਆਂ

ਐਨਸੀਆਰ ਸਿੱਖ ਕਨਵੈਨਸ਼ਨ ਤੋਂ ਪੰਥਕ ਏਕੇ ਦਾ ਦਿੱਤਾ ਗਿਆ ਸੱਦਾ, ਕਾਲਕਾ-ਕਾਹਲੋਂ ਨੇ ਕੀਤੇ ਵੱਡੇ ਐਲਾਨ

ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਰੋਕਣ ਦੀ ਨਵੀਂ ਚਾਲ.? ਸਰਕਾਰ ਦੀ ਟਾਲਮਟੋਲ 'ਤੇ ਸਿੱਖ ਜਗਤ 'ਚ ਰੋਸ, ਹਾਈ ਕੋਰਟ ਨੇ ਮੰਗਿਆ ਜਵਾਬ

ਸ਼ਹੀਦ ਭਾਈ ਲਾਭ ਸਿੰਘ ਦੇ ਸ਼ਹੀਦੀ ਸਮਾਗਮ 'ਚ ਗੂੰਜਿਆ ਸੰਪੂਰਨ ਅਜ਼ਾਦੀ ਦਾ ਸੱਦਾ, ਵੋਟ ਪ੍ਰਣਾਲੀ 'ਤੇ ਉਠੇ ਸਵਾਲ