BREAKING NEWS
ਚੋਣ ਕਮਿਸ਼ਨ ਨੇ ਆਂਧਰਾ ਪ੍ਰਦੇਸ਼ ਅਤੇ ਹਰਿਆਣਾ ਲਈ ਐਸਆਈਆਰ ਸ਼ਡਿਊਲ ਵਿੱਚ ਬਦਲਾਅ ਕੀਤਾ, ਅੰਤਿਮ ਸੂਚੀ 3 ਅਕਤੂਬਰ ਨੂੰਪਿਛਲੀਆਂ ਸਰਕਾਰਾਂ ਨੇ ਨਹਿਰਾਂ ਅਤੇ ਨਹਿਰੀ ਪਾਣੀ ਵੱਲ ਧਿਆਨ ਨਹੀਂ ਦਿੱਤਾ: ਬਰਿੰਦਰ ਕੁਮਾਰ ਗੋਇਲਪ੍ਰਮੁੱਖ ਮੰਗਾਂ ਦਾ ਹੱਲ ਪਹਿਲਾਂ ਹੀ ਪ੍ਰਕਿਰਿਆ ਅਧੀਨ ਹੈ ਅਤੇ ਇਸ 'ਤੇ ਸਰਗਰਮੀ ਨਾਲ ਕੰਮ ਚੱਲ ਰਿਹਾ ਹੈ: ਹਰਪਾਲ ਸਿੰਘ ਚੀਮਾਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦਪੰਜਾਬ ਦੇ 7,800 ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ 32 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲੇਗੀ ਵੱਡੀ ਰਾਹਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨਸਾਢੇ ਚਾਰ ਸਾਲਾਂ ਵਿੱਚ, ਮੈਂ ਸਿਰਫ਼ ਉਨ੍ਹਾਂ ਫਾਈਲਾਂ 'ਤੇ ਦਸਤਖਤ ਕੀਤੇ ਹਨ ਜਿਨ੍ਹਾਂ ਨਾਲ ਲੋਕਾਂ ਦਾ ਭਲਾ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨੈਸ਼ਨਲ

ਪੰਜਾਬ ਬਣੇਗਾ ਟੈਕਸਟਾਈਲ ਨਿਵੇਸ਼ ਦਾ ਸਭ ਤੋਂ ਵੱਡਾ ਕੇਂਦਰ, ਉਦਯੋਗਪਤੀਆਂ ਨੂੰ ਖੁੱਲ੍ਹਾ ਸੱਦਾ: ਭਗਵੰਤ ਮਾਨ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 14, 2026 08:09 PM

ਨਵੀਂ ਦਿੱਲੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤਟੈਕਸ–2026 ਦੌਰਾਨ ਪੰਜਾਬ ਰਾਜ ਪੈਵਿਲੀਅਨ ਦਾ ਉਦਘਾਟਨ ਕਰਦਿਆਂ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਟੈਕਸਟਾਈਲ ਖੇਤਰ ਵਿੱਚ ਪੰਜਾਬ ਕੋਲ ਕਪਾਹ ਦੀ ਖੇਤੀ ਤੋਂ ਲੈ ਕੇ ਸੂਤ ਕੱਤਣ, ਕੱਪੜਾ ਤਿਆਰ ਕਰਨ, ਬੁਣਾਈ, ਪ੍ਰੋਸੈਸਿੰਗ, ਤਿਆਰ ਕੱਪੜਿਆਂ ਦੇ ਨਿਰਮਾਣ ਅਤੇ ਨਿਰਯਾਤ ਤੱਕ ਪੂਰੀ ਉਤਪਾਦਨ ਲੜੀ ਮੌਜੂਦ ਹੈ, ਜਿਸ ਕਾਰਨ ਇਹ ਸੂਬਾ ਟੈਕਸਟਾਈਲ ਉਦਯੋਗ ਲਈ ਸਭ ਤੋਂ ਉਚਿਤ ਮੰਜ਼ਿਲ ਬਣ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਵੀਂ ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ ਤਹਿਤ ਇਕੋ ਖਿੜਕੀ ਪ੍ਰਣਾਲੀ ਅਤੇ ਇਕੋ ਦਸਤਖ਼ਤ ਪ੍ਰਣਾਲੀ ਰਾਹੀਂ ਨਿਰਧਾਰਤ ਸਮੇਂ ਅੰਦਰ ਸਾਰੀਆਂ ਮਨਜ਼ੂਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ 2 ਲੱਖ ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ ਅਤੇ 5 ਲੱਖ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਉਦਯੋਗਪਤੀਆਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਹੋਣਾ ਪੈਂਦਾ ਸੀ, ਪਰ ਹੁਣ ਹਰ ਉਦਯੋਗ ਨੂੰ ਰੈੱਡ ਕਾਰਡ ਪ੍ਰਣਾਲੀ ਅਧੀਨ ਸੁਰੱਖਿਆ ਦਿੱਤੀ ਗਈ ਹੈ ਤਾਂ ਜੋ ਕੋਈ ਵੀ ਅਧਿਕਾਰੀ ਉਨ੍ਹਾਂ ਨੂੰ ਬੇਵਜ੍ਹਾ ਪਰੇਸ਼ਾਨ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਕਾਰੋਬਾਰ ਕਰਨ ਦੀ ਸੁਖਾਲਤਾ ਦੇ ਮਾਮਲੇ ਵਿੱਚ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਸ਼ਾਮਲ ਹੈ ਅਤੇ ਸਰਕਾਰ ਉਦਯੋਗਪਤੀਆਂ ਨੂੰ ਆਪਣੇ ਪਰਿਵਾਰ ਦਾ ਹਿੱਸਾ ਸਮਝ ਕੇ ਹਰ ਸੰਭਵ ਸਹਿਯੋਗ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਹੋਰ ਉਦਯੋਗਿਕ ਕੇਂਦਰ ਪਹਿਲਾਂ ਹੀ ਦੇਸ਼ ਦੀ ਟੈਕਸਟਾਈਲ ਅਰਥਵਿਵਸਥਾ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ। ਸੂਬਾ ਤਕਨੀਕੀ ਕੱਪੜਿਆਂ, ਮੈਡੀਕਲ ਵਰਤੋਂ ਵਾਲੇ ਕੱਪੜਿਆਂ, ਸੁਰੱਖਿਆ ਕੱਪੜਿਆਂ, ਸਮਾਰਟ ਫੈਬਰਿਕ, ਟਿਕਾਊ ਰੇਸ਼ਿਆਂ ਅਤੇ ਉੱਚ-ਗੁਣਵੱਤਾ ਵਾਲੇ ਖੇਡਾਂ ਦੇ ਕੱਪੜਿਆਂ ਦੇ ਨਿਰਮਾਣ ਵਿੱਚ ਵੱਡੀਆਂ ਸੰਭਾਵਨਾਵਾਂ ਰੱਖਦਾ ਹੈ ਅਤੇ ਸਰਕਾਰ ਇਸ ਖੇਤਰ ਵਿੱਚ ਖੋਜ, ਨਵੀਨਤਾ, ਹੁਨਰ ਵਿਕਾਸ ਅਤੇ ਨਿਰਯਾਤ ਨੂੰ ਹੋਰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਦੀਆਂ ਬਣੀਆਂ ਟੈਕਸਟਾਈਲ ਵਸਤਾਂ ਦੁਨੀਆ ਦੇ ਕਈ ਦੇਸ਼ਾਂ ਵਿੱਚ ਨਿਰਯਾਤ ਕੀਤੀਆਂ ਜਾ ਰਹੀਆਂ ਹਨ ਅਤੇ ਸੂਬਾ ਦੇਸ਼ ਦੇ ਕੁੱਲ ਟੈਕਸਟਾਈਲ ਅਤੇ ਪਹਿਰਾਵਾ ਨਿਰਯਾਤ ਵਿੱਚ ਅਹਿਮ ਯੋਗਦਾਨ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬੁਨਿਆਦੀ ਢਾਂਚੇ, ਭਰੋਸੇਯੋਗ ਬਿਜਲੀ ਸਪਲਾਈ, ਨਿਵੇਸ਼ਕਾਂ ਲਈ ਸੁਖਾਲੀਆਂ ਸੇਵਾਵਾਂ ਅਤੇ ਨਿਰਯਾਤ ਨੂੰ ਹੋਰ ਮਜ਼ਬੂਤ ਕਰਕੇ ਪੰਜਾਬ ਨੂੰ ਉਦਯੋਗਿਕ ਵਿਕਾਸ ਦਾ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

Have something to say? Post your comment

 
 
 
 

ਨੈਸ਼ਨਲ

ਰਾਮ ਮੰਦਰ ਵਿੱਚ ਭੇਟਾਂ ਦੀ ਚੋਰੀ ਸਭ ਤੋਂ ਵੱਡਾ ਪਾਪ ਤੇ ਜਨਤਕ ਭਾਵਨਾਵਾਂ ਨਾਲ ਵਿਸ਼ਵਾਸਘਾਤ - ਪ੍ਰਿਯੰਕਾ ਚਤੁਰਵੇਦੀ

ਭਾਰਤ ਟੈਕਸ-2026 'ਚ ਪੰਜਾਬ ਦੀ ਧਾਕ, ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਦਿੱਤਾ ਸੱਦਾ

ਸੰਯੁਕਤ ਰਾਸ਼ਟਰ ਨੇ ਭਾਰਤ ਦੀ ਵੋਟਰ ਸੂਚੀ ਪੁਨਰ-ਸਮੀਖਿਆ (ਐਸ.ਆਈ.ਆਰ) 'ਤੇ ਜਤਾਈ ਚਿੰਤਾ

ਪੀਲੀਭੀਤ ਫ਼ਰਜ਼ੀ ਪੁਲਿਸ ਮੁਕਾਬਲਾ ਭਾਰਤੀ ਲੋਕਤੰਤਰ ਦੇ ਮੱਥੇ 'ਤੇ ਕਾਲਾ ਧੱਬਾ- ਵੀਰਜੀ

ਪੰਜ ਪੰਥਕ ਜਥੇਬੰਦੀਆਂ ਵਲੋਂ 14 ਜੁਲਾਈ ਨੂੰ ਗ੍ਰਹਿ ਮੰਤਰੀ ਦੇ ਨਾਮ ਦਿਤਾ ਜਾਵੇਗਾ ਮੰਗ ਪੱਤਰ - ਗਿਆਨੀ ਹਰਪ੍ਰੀਤ ਸਿੰਘ

30 ਦਿਨ ਜੇਲ੍ਹ 'ਚ ਰਹਿਣ 'ਤੇ ਪ੍ਰਧਾਨ ਮੰਤਰੀ, ਮੁੱਖ ਮੰਤਰੀ ਤੇ ਮੰਤਰੀਆਂ ਨੂੰ ਅਹੁਦੇ ਤੋਂ ਹਟਾਉਣ ਵਾਲੇ ਬਿੱਲ ਵਿੱਚ ਜੇਪੀਸੀ ਵੱਲੋਂ 5 ਸੋਧਾਂ ਦੀ ਸਿਫ਼ਾਰਸ਼

ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਮਨਜੀਤ ਸਿੰਘ ਨੇ ਸੇਵਾ ਦੇ 11 ਸਾਲ ਕੀਤੇ ਪੂਰੇ, ਸੰਗਤ ਨੇ ਦਿੱਤੀਆਂ ਵਧਾਈਆਂ

ਐਨਸੀਆਰ ਸਿੱਖ ਕਨਵੈਨਸ਼ਨ ਤੋਂ ਪੰਥਕ ਏਕੇ ਦਾ ਦਿੱਤਾ ਗਿਆ ਸੱਦਾ, ਕਾਲਕਾ-ਕਾਹਲੋਂ ਨੇ ਕੀਤੇ ਵੱਡੇ ਐਲਾਨ

ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਰੋਕਣ ਦੀ ਨਵੀਂ ਚਾਲ.? ਸਰਕਾਰ ਦੀ ਟਾਲਮਟੋਲ 'ਤੇ ਸਿੱਖ ਜਗਤ 'ਚ ਰੋਸ, ਹਾਈ ਕੋਰਟ ਨੇ ਮੰਗਿਆ ਜਵਾਬ

ਸ਼ਹੀਦ ਭਾਈ ਲਾਭ ਸਿੰਘ ਦੇ ਸ਼ਹੀਦੀ ਸਮਾਗਮ 'ਚ ਗੂੰਜਿਆ ਸੰਪੂਰਨ ਅਜ਼ਾਦੀ ਦਾ ਸੱਦਾ, ਵੋਟ ਪ੍ਰਣਾਲੀ 'ਤੇ ਉਠੇ ਸਵਾਲ