BREAKING NEWS
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਕੁਲਤਾਰ ਸਿੰਘ ਸੰਧਵਾਂਜ਼ਿਆਦਾਤਰ ਮੰਗਾਂ 'ਤੇ ਪਹਿਲਾਂ ਹੀ ਕਾਰਵਾਈ ਜਾਰੀ, ਬਾਕੀ ਮੰਗਾਂ ਵੀ ਸਮਾਂਬੱਧ ਤਰੀਕੇ ਨਾਲ ਕੀਤੀਆਂ ਜਾਣਗੀਆਂ ਹੱਲ: ਹਰਪਾਲ ਸਿੰਘ ਚੀਮਾਚੋਣ ਕਮਿਸ਼ਨ ਨੇ ਆਂਧਰਾ ਪ੍ਰਦੇਸ਼ ਅਤੇ ਹਰਿਆਣਾ ਲਈ ਐਸਆਈਆਰ ਸ਼ਡਿਊਲ ਵਿੱਚ ਬਦਲਾਅ ਕੀਤਾ, ਅੰਤਿਮ ਸੂਚੀ 3 ਅਕਤੂਬਰ ਨੂੰਪਿਛਲੀਆਂ ਸਰਕਾਰਾਂ ਨੇ ਨਹਿਰਾਂ ਅਤੇ ਨਹਿਰੀ ਪਾਣੀ ਵੱਲ ਧਿਆਨ ਨਹੀਂ ਦਿੱਤਾ: ਬਰਿੰਦਰ ਕੁਮਾਰ ਗੋਇਲਪ੍ਰਮੁੱਖ ਮੰਗਾਂ ਦਾ ਹੱਲ ਪਹਿਲਾਂ ਹੀ ਪ੍ਰਕਿਰਿਆ ਅਧੀਨ ਹੈ ਅਤੇ ਇਸ 'ਤੇ ਸਰਗਰਮੀ ਨਾਲ ਕੰਮ ਚੱਲ ਰਿਹਾ ਹੈ: ਹਰਪਾਲ ਸਿੰਘ ਚੀਮਾਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

ਨੈਸ਼ਨਲ

'ਸਤਲੁਜ' ਨੇ ਫਿਰ ਖੋਲ੍ਹੇ ਪੰਜਾਬ ਦੇ ਕਾਲੇ ਦੌਰ ਦੇ ਜ਼ਖ਼ਮ, ਸੱਚ ਸਾਹਮਣੇ ਲਿਆਉਣ ਲਈ ਬਣੇ ਟ੍ਰਥ ਐਂਡ ਰਿਕਾਨਸਿਲੀਏਸ਼ਨ ਕਮਿਸ਼ਨ: ਬੀਬੀ ਕਿਰਨਜੋਤ ਕੌਰ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 15, 2026 07:46 PM

ਨਵੀਂ ਦਿੱਲੀ - ਫ਼ਿਲਮ ਸਤਲੁਜ ਦੇ ਰਿਲੀਜ਼ ਹੋਣ ਨਾਲ ਪੰਜਾਬ ਦੇ ਕਾਲੇ ਦੌਰ ਅਤੇ ਸਰਕਾਰੀ ਜ਼ਬਰ-ਜ਼ੁਲਮ ਬਾਰੇ ਚਰਚਾ ਇੱਕ ਵਾਰ ਫਿਰ ਤੇਜ਼ ਹੋ ਗਈ ਹੈ। ਇਸ ਸੰਦਰਭ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਕਿਰਨਜੋਤ ਕੌਰ ਨੇ ਕਿਹਾ ਕਿ ਫ਼ਿਲਮ ਨੇ ਅੱਜ ਦੀ ਨੌਜਵਾਨ ਪੀੜ੍ਹੀ ਨੂੰ 1978 ਤੋਂ 1995 ਤੱਕ ਦੇ ਉਸ ਦੌਰ ਨਾਲ ਰੂ-ਬ-ਰੂ ਕਰਵਾਇਆ ਹੈ, ਜਿਸ ਨੇ ਪੰਜਾਬ ਦੇ ਇਤਿਹਾਸ 'ਤੇ ਡੂੰਘੇ ਜ਼ਖ਼ਮ ਛੱਡੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ 80 ਅਤੇ 90 ਦੇ ਦਹਾਕੇ ਦੌਰਾਨ ਨਾਇਨਸਾਫ਼ੀਆਂ ਨੂੰ ਆਪਣੀਆਂ ਅੱਖਾਂ ਨਾਲ ਦੇਖਿਆ ਅਤੇ ਖ਼ੁਦ ਹੰਢਾਇਆ, ਉਨ੍ਹਾਂ ਲਈ ਇਨਸਾਫ਼ ਦੀ ਮੰਗ ਅੱਜ ਵੀ ਅਧੂਰੀ ਹੈ। ਉਨ੍ਹਾਂ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਇੰਨੇ ਸਾਲਾਂ ਬਾਅਦ ਵੀ ਕਿਸੇ ਵੀ ਸਿਆਸੀ ਪਾਰਟੀ ਨੇ ਉਸ ਦੌਰ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਕੋਈ ਠੋਸ ਅਤੇ ਸਮਾਂਬੱਧ ਪ੍ਰੋਗਰਾਮ ਨਹੀਂ ਦਿੱਤਾ। ਸਿਰਫ਼ "ਮਾਰੇ ਗਏ, ਲੁੱਟੇ ਗਏ, ਦੂਜੇ ਦਰਜੇ ਦੇ ਨਾਗਰਿਕ ਬਣਾਏ ਗਏ ਅਤੇ ਬੇਗਾਨਗੀ ਦਾ ਅਹਿਸਾਸ ਕਰਵਾਇਆ ਗਿਆ" ਵਰਗੀਆਂ ਗੱਲਾਂ ਦੁਹਰਾਉਣ ਨਾਲ ਇਨਸਾਫ਼ ਨਹੀਂ ਮਿਲੇਗਾ। ਬੀਬੀ ਕਿਰਨਜੋਤ ਕੌਰ ਨੇ ਮੰਗ ਕੀਤੀ ਕਿ 1978 ਤੋਂ 1995 ਤੱਕ ਪੰਜਾਬ ਵਿੱਚ ਵਾਪਰੀਆਂ ਘਟਨਾਵਾਂ, ਸਾਜ਼ਿਸ਼ਾਂ, ਮਨੁੱਖੀ ਅਧਿਕਾਰਾਂ ਦੀਆਂ ਕਥਿਤ ਉਲੰਘਣਾਵਾਂ ਅਤੇ ਸਮਾਜਕ-ਰਾਜਨੀਤਿਕ ਹਾਲਾਤਾਂ ਦੀ ਨਿਰਪੱਖ ਪੜਤਾਲ ਲਈ ਟ੍ਰਥ ਐਂਡ ਰਿਕਾਨਸਿਲੀਏਸ਼ਨ ਕਮਿਸ਼ਨ ਦਾ ਗਠਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਕਮਿਸ਼ਨ ਅੱਗੇ ਉਹ ਹਿੰਦੂ ਭਾਈਚਾਰਾ ਵੀ ਆਪਣਾ ਪੱਖ ਰੱਖੇ, ਜੋ ਸਿੱਖਾਂ ਨਾਲ ਹੋਈ ਨਾਇਨਸਾਫ਼ੀ ਨੂੰ ਆਪਣਾ ਵੀ ਦਰਦ ਮੰਨਦਾ ਹੈ। ਇਸ ਦੇ ਨਾਲ ਹੀ ਪੰਜਾਬ ਨੂੰ ਹਿੰਦੂ-ਸਿੱਖ ਦੇ ਨਾਂ 'ਤੇ ਵੰਡਣ ਵਾਲੀਆਂ ਤਾਕਤਾਂ ਅਤੇ ਸਾਜ਼ਿਸ਼ਾਂ ਨੂੰ ਵੀ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਰੂਹ ਨੂੰ ਦਬਾਇਆ ਨਹੀਂ ਜਾ ਸਕਦਾ। ਇਹ ਧਰਤੀ ਨਫ਼ਰਤ ਨਹੀਂ, ਸੱਚ ਅਤੇ ਇਨਸਾਫ਼ ਦੀ ਹਾਮੀ ਹੈ। ਪੰਜਾਬ ਕੋਲ ਪਾਪੀਆਂ ਨੂੰ ਵੀ ਮੁਆਫ਼ ਕਰਨ ਦਾ ਵੱਡਾ ਦਿਲ ਹੈ, ਪਰ ਮੁਆਫ਼ੀ ਤੋਂ ਪਹਿਲਾਂ ਸੱਚ ਦਾ ਸਾਹਮਣੇ ਆਉਣਾ ਅਤੇ ਇਨਸਾਫ਼ ਦਾ ਹੋਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਸਿਰਫ਼ ਅਰਦਾਸਾਂ ਕਰਨ ਦਾ ਨਹੀਂ, ਸਗੋਂ ਸੱਚ ਸਾਹਮਣੇ ਲਿਆਉਣ ਅਤੇ ਇਨਸਾਫ਼ ਨੂੰ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕਣ ਦਾ ਹੈ।

Have something to say? Post your comment

 
 
 
 

ਨੈਸ਼ਨਲ

ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹਿਆ ਜਾਵੇ, ਪ੍ਰਧਾਨ ਮੰਤਰੀ ਪੰਜਾਬ ਦੌਰੇ ਦੌਰਾਨ ਕਰਨ ਐਲਾਨ: ਕਾਲਕਾ, ਕਾਹਲੋਂ

ਝੂਠੇ ਪ੍ਰਚਾਰ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਬੰਦ ਕਰਨ ਰਵਨੀਤ ਬਿੱਟੂ: ਸੰਤ ਮੀਤ ਸਿੰਘ

ਬਰਤਾਨੀਆ 'ਚ ਸਿੱਖ ਵਿਰੋਧੀ ਨਫ਼ਰਤੀ ਅਪਰਾਧਾਂ 'ਚ ਭਾਰੀ ਵਾਧਾ, ਸਰਕਾਰ ਦੀ ਚੁੱਪੀ ਖ਼ਿਲਾਫ਼ ਸੰਸਦ 'ਚ ਉੱਠੇਗੀ ਆਵਾਜ਼

ਰਾਮ ਮੰਦਰ ਵਿੱਚ ਭੇਟਾਂ ਦੀ ਚੋਰੀ ਸਭ ਤੋਂ ਵੱਡਾ ਪਾਪ ਤੇ ਜਨਤਕ ਭਾਵਨਾਵਾਂ ਨਾਲ ਵਿਸ਼ਵਾਸਘਾਤ - ਪ੍ਰਿਯੰਕਾ ਚਤੁਰਵੇਦੀ

ਭਾਰਤ ਟੈਕਸ-2026 'ਚ ਪੰਜਾਬ ਦੀ ਧਾਕ, ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਦਿੱਤਾ ਸੱਦਾ

ਪੰਜਾਬ ਬਣੇਗਾ ਟੈਕਸਟਾਈਲ ਨਿਵੇਸ਼ ਦਾ ਸਭ ਤੋਂ ਵੱਡਾ ਕੇਂਦਰ, ਉਦਯੋਗਪਤੀਆਂ ਨੂੰ ਖੁੱਲ੍ਹਾ ਸੱਦਾ: ਭਗਵੰਤ ਮਾਨ

ਸੰਯੁਕਤ ਰਾਸ਼ਟਰ ਨੇ ਭਾਰਤ ਦੀ ਵੋਟਰ ਸੂਚੀ ਪੁਨਰ-ਸਮੀਖਿਆ (ਐਸ.ਆਈ.ਆਰ) 'ਤੇ ਜਤਾਈ ਚਿੰਤਾ

ਪੀਲੀਭੀਤ ਫ਼ਰਜ਼ੀ ਪੁਲਿਸ ਮੁਕਾਬਲਾ ਭਾਰਤੀ ਲੋਕਤੰਤਰ ਦੇ ਮੱਥੇ 'ਤੇ ਕਾਲਾ ਧੱਬਾ- ਵੀਰਜੀ

ਪੰਜ ਪੰਥਕ ਜਥੇਬੰਦੀਆਂ ਵਲੋਂ 14 ਜੁਲਾਈ ਨੂੰ ਗ੍ਰਹਿ ਮੰਤਰੀ ਦੇ ਨਾਮ ਦਿਤਾ ਜਾਵੇਗਾ ਮੰਗ ਪੱਤਰ - ਗਿਆਨੀ ਹਰਪ੍ਰੀਤ ਸਿੰਘ

30 ਦਿਨ ਜੇਲ੍ਹ 'ਚ ਰਹਿਣ 'ਤੇ ਪ੍ਰਧਾਨ ਮੰਤਰੀ, ਮੁੱਖ ਮੰਤਰੀ ਤੇ ਮੰਤਰੀਆਂ ਨੂੰ ਅਹੁਦੇ ਤੋਂ ਹਟਾਉਣ ਵਾਲੇ ਬਿੱਲ ਵਿੱਚ ਜੇਪੀਸੀ ਵੱਲੋਂ 5 ਸੋਧਾਂ ਦੀ ਸਿਫ਼ਾਰਸ਼