BREAKING NEWS
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਕੁਲਤਾਰ ਸਿੰਘ ਸੰਧਵਾਂਜ਼ਿਆਦਾਤਰ ਮੰਗਾਂ 'ਤੇ ਪਹਿਲਾਂ ਹੀ ਕਾਰਵਾਈ ਜਾਰੀ, ਬਾਕੀ ਮੰਗਾਂ ਵੀ ਸਮਾਂਬੱਧ ਤਰੀਕੇ ਨਾਲ ਕੀਤੀਆਂ ਜਾਣਗੀਆਂ ਹੱਲ: ਹਰਪਾਲ ਸਿੰਘ ਚੀਮਾਚੋਣ ਕਮਿਸ਼ਨ ਨੇ ਆਂਧਰਾ ਪ੍ਰਦੇਸ਼ ਅਤੇ ਹਰਿਆਣਾ ਲਈ ਐਸਆਈਆਰ ਸ਼ਡਿਊਲ ਵਿੱਚ ਬਦਲਾਅ ਕੀਤਾ, ਅੰਤਿਮ ਸੂਚੀ 3 ਅਕਤੂਬਰ ਨੂੰਪਿਛਲੀਆਂ ਸਰਕਾਰਾਂ ਨੇ ਨਹਿਰਾਂ ਅਤੇ ਨਹਿਰੀ ਪਾਣੀ ਵੱਲ ਧਿਆਨ ਨਹੀਂ ਦਿੱਤਾ: ਬਰਿੰਦਰ ਕੁਮਾਰ ਗੋਇਲਪ੍ਰਮੁੱਖ ਮੰਗਾਂ ਦਾ ਹੱਲ ਪਹਿਲਾਂ ਹੀ ਪ੍ਰਕਿਰਿਆ ਅਧੀਨ ਹੈ ਅਤੇ ਇਸ 'ਤੇ ਸਰਗਰਮੀ ਨਾਲ ਕੰਮ ਚੱਲ ਰਿਹਾ ਹੈ: ਹਰਪਾਲ ਸਿੰਘ ਚੀਮਾਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

ਨੈਸ਼ਨਲ

ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹਿਆ ਜਾਵੇ, ਪ੍ਰਧਾਨ ਮੰਤਰੀ ਪੰਜਾਬ ਦੌਰੇ ਦੌਰਾਨ ਕਰਨ ਐਲਾਨ: ਕਾਲਕਾ, ਕਾਹਲੋਂ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 15, 2026 07:48 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਰੋਜ਼ਾਨਾ ਯਾਤਰਾ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ ਹੈ। ਕਮੇਟੀ ਨੇ ਅਪੀਲ ਕੀਤੀ ਹੈ ਕਿ ਪ੍ਰਧਾਨ ਮੰਤਰੀ ਆਪਣੇ ਆਗਾਮੀ ਪੰਜਾਬ ਦੌਰੇ ਦੌਰਾਨ ਲਾਂਘਾ ਮੁੜ ਖੋਲ੍ਹਣ ਦਾ ਐਲਾਨ ਕਰਨ। ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਪੱਤਰ ਵਿੱਚ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦੁਨੀਆ ਭਰ ਦੀ ਗੁਰੂ ਨਾਨਕ ਨਾਮ ਲੇਵਾ ਸੰਗਤ ਲਈ ਅਤਿ ਪਵਿੱਤਰ ਅਸਥਾਨ ਹੈ ਅਤੇ ਲਾਂਘਾ ਬੰਦ ਹੋਣ ਕਾਰਨ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਪ੍ਰਭਾਵਿਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਨੇ ਪਿਛਲੇ ਸਮੇਂ ਦੌਰਾਨ ਵਿਸ਼ੇਸ਼ ਜਥਿਆਂ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਇਜਾਜ਼ਤ ਦਿੱਤੀ ਹੈ, ਪਰ ਹੁਣ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਰੋਜ਼ਾਨਾ ਯਾਤਰਾ ਵੀ ਜਲਦ ਤੋਂ ਜਲਦ ਬਹਾਲ ਕੀਤੀ ਜਾਣੀ ਚਾਹੀਦੀ ਹੈ। ਕਮੇਟੀ ਨੇ ਕਿਹਾ ਕਿ ਸੁਰੱਖਿਆ ਅਤੇ ਹੋਰ ਲੋੜੀਂਦੇ ਪ੍ਰਬੰਧ ਮੁਕੰਮਲ ਕਰਕੇ ਲਾਂਘਾ ਖੋਲ੍ਹਿਆ ਜਾਵੇ ਤਾਂ ਜੋ ਸੰਗਤਾਂ ਮੁੜ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣ। ਨਾਲ ਹੀ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਗਈ ਕਿ ਉਹ ਪੰਜਾਬ ਦੌਰੇ ਦੌਰਾਨ ਇਸ ਸਬੰਧੀ ਰਸਮੀ ਐਲਾਨ ਕਰਕੇ ਕਰੋੜਾਂ ਸ਼ਰਧਾਲੂਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਉਡੀਕ ਖ਼ਤਮ ਕਰਨ।

Have something to say? Post your comment

 
 
 
 

ਨੈਸ਼ਨਲ

ਝੂਠੇ ਪ੍ਰਚਾਰ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਬੰਦ ਕਰਨ ਰਵਨੀਤ ਬਿੱਟੂ: ਸੰਤ ਮੀਤ ਸਿੰਘ

'ਸਤਲੁਜ' ਨੇ ਫਿਰ ਖੋਲ੍ਹੇ ਪੰਜਾਬ ਦੇ ਕਾਲੇ ਦੌਰ ਦੇ ਜ਼ਖ਼ਮ, ਸੱਚ ਸਾਹਮਣੇ ਲਿਆਉਣ ਲਈ ਬਣੇ ਟ੍ਰਥ ਐਂਡ ਰਿਕਾਨਸਿਲੀਏਸ਼ਨ ਕਮਿਸ਼ਨ: ਬੀਬੀ ਕਿਰਨਜੋਤ ਕੌਰ

ਬਰਤਾਨੀਆ 'ਚ ਸਿੱਖ ਵਿਰੋਧੀ ਨਫ਼ਰਤੀ ਅਪਰਾਧਾਂ 'ਚ ਭਾਰੀ ਵਾਧਾ, ਸਰਕਾਰ ਦੀ ਚੁੱਪੀ ਖ਼ਿਲਾਫ਼ ਸੰਸਦ 'ਚ ਉੱਠੇਗੀ ਆਵਾਜ਼

ਰਾਮ ਮੰਦਰ ਵਿੱਚ ਭੇਟਾਂ ਦੀ ਚੋਰੀ ਸਭ ਤੋਂ ਵੱਡਾ ਪਾਪ ਤੇ ਜਨਤਕ ਭਾਵਨਾਵਾਂ ਨਾਲ ਵਿਸ਼ਵਾਸਘਾਤ - ਪ੍ਰਿਯੰਕਾ ਚਤੁਰਵੇਦੀ

ਭਾਰਤ ਟੈਕਸ-2026 'ਚ ਪੰਜਾਬ ਦੀ ਧਾਕ, ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਦਿੱਤਾ ਸੱਦਾ

ਪੰਜਾਬ ਬਣੇਗਾ ਟੈਕਸਟਾਈਲ ਨਿਵੇਸ਼ ਦਾ ਸਭ ਤੋਂ ਵੱਡਾ ਕੇਂਦਰ, ਉਦਯੋਗਪਤੀਆਂ ਨੂੰ ਖੁੱਲ੍ਹਾ ਸੱਦਾ: ਭਗਵੰਤ ਮਾਨ

ਸੰਯੁਕਤ ਰਾਸ਼ਟਰ ਨੇ ਭਾਰਤ ਦੀ ਵੋਟਰ ਸੂਚੀ ਪੁਨਰ-ਸਮੀਖਿਆ (ਐਸ.ਆਈ.ਆਰ) 'ਤੇ ਜਤਾਈ ਚਿੰਤਾ

ਪੀਲੀਭੀਤ ਫ਼ਰਜ਼ੀ ਪੁਲਿਸ ਮੁਕਾਬਲਾ ਭਾਰਤੀ ਲੋਕਤੰਤਰ ਦੇ ਮੱਥੇ 'ਤੇ ਕਾਲਾ ਧੱਬਾ- ਵੀਰਜੀ

ਪੰਜ ਪੰਥਕ ਜਥੇਬੰਦੀਆਂ ਵਲੋਂ 14 ਜੁਲਾਈ ਨੂੰ ਗ੍ਰਹਿ ਮੰਤਰੀ ਦੇ ਨਾਮ ਦਿਤਾ ਜਾਵੇਗਾ ਮੰਗ ਪੱਤਰ - ਗਿਆਨੀ ਹਰਪ੍ਰੀਤ ਸਿੰਘ

30 ਦਿਨ ਜੇਲ੍ਹ 'ਚ ਰਹਿਣ 'ਤੇ ਪ੍ਰਧਾਨ ਮੰਤਰੀ, ਮੁੱਖ ਮੰਤਰੀ ਤੇ ਮੰਤਰੀਆਂ ਨੂੰ ਅਹੁਦੇ ਤੋਂ ਹਟਾਉਣ ਵਾਲੇ ਬਿੱਲ ਵਿੱਚ ਜੇਪੀਸੀ ਵੱਲੋਂ 5 ਸੋਧਾਂ ਦੀ ਸਿਫ਼ਾਰਸ਼