ਪੰਜਾਬ

ਪੰਜਾਬ ਦੇ ਰਾਜਪਾਲ ਅਤੇ ਕੇਂਦਰੀ ਰਾਜ ਮੰਤਰੀ ਵੱਲੋਂ 1,044 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਖਾਲਸਾ /ਕੌਮੀ ਮਾਰਗ ਬਿਊਰੋ | July 16, 2026 07:37 PM

ਲੁਧਿਆਣਾ- ਵਿਸ਼ਵ ਯੁਵਾ ਹੁਨਰ ਦਿਵਸ ਦੇ ਮੌਕੇ 'ਤੇ ਸਨ ਫਾਊਂਡੇਸ਼ਨ ਵੱਲੋਂ ਚਲਾਏ ਜਾ ਰਹੇ ਮਲਟੀ ਸਕਿਲ ਡਿਵੈਲਪਮੈਂਟ ਸੈਂਟਰਾਂ (ਐੱਮ.ਐੱਸ.ਡੀ.ਸੀ.) ਦਾ ਸ਼ਾਨਦਾਰ ਕਨਵੋਕੇਸ਼ਨ ਸਮਾਰੋਹ ਅੱਜ ਵਰਲਡ ਸਕਿਲ ਕੈਂਪਸ ਆਫ ਐਕਸੀਲੈਂਸ, ਸਰਕਾਰੀ ਆਈ.ਟੀ.ਆਈ. ਕੈਂਪਸ, ਗਿੱਲ ਰੋਡ, ਲੁਧਿਆਣਾ ਵਿਖੇ ਆਯੋਜਿਤ ਕੀਤਾ ਗਿਆ। ਇਸ ਮੌਕੇ ਸਨ ਫਾਊਂਡੇਸ਼ਨ ਦੇ ਪੰਜਾਬ ਭਰ ਦੇ ਹੁਨਰ ਵਿਕਾਸ ਕੇਂਦਰਾਂ ਤੋਂ ਸਿਖਲਾਈ ਪ੍ਰਾਪਤ 1, 044 ਨੌਜਵਾਨਾਂ ਨੂੰ ਸਰਟੀਫਿਕੇਟ ਅਤੇ ਨਿਯੁਕਤੀ ਪੱਤਰ ਪ੍ਰਦਾਨ ਕੀਤੇ ਗਏ।

ਸਮਾਰੋਹ ਵਿੱਚ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਕੌਸ਼ਲ ਵਿਕਾਸ ਅਤੇ ਉਦਯਮਤਾ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ (ਸੁਤੰਤਰ ਪ੍ਰਭਾਰ) ਸ੍ਰੀ ਜਯੰਤ ਚੌਧਰੀ ਨੇ ਸਮਾਰੋਹ ਦੀ ਪ੍ਰਧਾਨਗੀ ਕੀਤੀ। ਇਸ ਸਮਾਗਮ ਦੀ ਮੇਜ਼ਬਾਨੀ ਪਦਮ ਸ਼੍ਰੀ ਡਾ. ਵਿਕਰਮਜੀਤ ਸਿੰਘ ਸਾਹਨੀ, ਰਾਜ ਸਭਾ ਮੈਂਬਰ ਅਤੇ ਸਨ ਫਾਊਂਡੇਸ਼ਨ ਦੇ ਚੇਅਰਮੈਨ ਨੇ ਕੀਤੀ।

ਇਸ ਸਮਾਗਮ ਵਿੱਚ ਪੰਜਾਬ ਭਰ ਤੋਂ 3, 000 ਤੋਂ ਵੱਧ ਨੌਜਵਾਨਾਂ, ਉਦਯੋਗ ਜਗਤ ਦੇ ਨੁਮਾਇੰਦਿਆਂ, ਸਿੱਖਿਆ ਸੰਸਥਾਵਾਂ, ਰੁਜ਼ਗਾਰਦਾਤਾਵਾਂ ਅਤੇ ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਾਗ ਲਿਆ, ਜਿਸ ਕਾਰਨ ਇਹ ਪੰਜਾਬ ਵਿੱਚ ਵਿਸ਼ਵ ਯੁਵਾ ਹੁਨਰ ਦਿਵਸ ਦੇ ਸਭ ਤੋਂ ਵੱਡੇ ਸਮਾਗਮਾਂ ਵਿੱਚੋਂ ਇੱਕ ਬਣ ਗਿਆ।

ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਹੁਨਰ ਵਿਕਾਸ ਅਤੇ ਰੁਜ਼ਗਾਰ ਸਿਰਜਣ ਦੇ ਖੇਤਰ ਵਿੱਚ ਸਨ ਫਾਊਂਡੇਸ਼ਨ ਵੱਲੋਂ ਕੀਤੇ ਜਾ ਰਹੇ ਸ਼ਾਨਦਾਰ ਕਾਰਜਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਪਦਮ ਸ਼੍ਰੀ ਡਾ. ਵਿਕਰਮਜੀਤ ਸਿੰਘ ਸਾਹਨੀ ਦੀ ਦੂਰਅੰਦੇਸ਼ੀ ਅਗਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਫਾਊਂਡੇਸ਼ਨ ਦੀਆਂ ਪਹਿਲਕਦਮੀਆਂ ਪੰਜਾਬ ਦੇ ਹਜ਼ਾਰਾਂ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਦੇ ਨਾਲ-ਨਾਲ ਉਨ੍ਹਾਂ ਲਈ ਸਨਮਾਨਜਨਕ ਰੁਜ਼ਗਾਰ ਦੇ ਮੌਕੇ ਵੀ ਯਕੀਨੀ ਬਣਾ ਰਹੀਆਂ ਹਨ।

ਕੇਂਦਰੀ ਰਾਜ ਮੰਤਰੀ (ਸੁਤੰਤਰ ਪ੍ਰਭਾਰ) ਸ੍ਰੀ ਜਯੰਤ ਚੌਧਰੀ ਨੇ ਪੰਜਾਬ ਵਿੱਚ ਵਿਸ਼ਵ ਪੱਧਰੀ ਹੁਨਰ ਵਿਕਾਸ ਕੇਂਦਰ ਸਥਾਪਤ ਕਰਨ ਲਈ ਪਦਮ ਸ਼੍ਰੀ ਡਾ. ਵਿਕਰਮਜੀਤ ਸਿੰਘ ਸਾਹਨੀ ਅਤੇ ਸਨ ਫਾਊਂਡੇਸ਼ਨ ਦੀ ਟੀਮ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸਨ ਫਾਊਂਡੇਸ਼ਨ ਨੂੰ ਹੁਨਰ ਵਿਕਾਸ ਅਤੇ ਰੁਜ਼ਗਾਰ ਦੇ ਖੇਤਰ ਵਿੱਚ ਇੱਕ ਮਿਸਾਲੀ ਸੰਸਥਾ ਕਰਾਰ ਦਿੰਦਿਆਂ ਨੌਜਵਾਨਾਂ ਦੇ ਸਸ਼ਕਤੀਕਰਨ ਅਤੇ ਰਾਸ਼ਟਰ ਨਿਰਮਾਣ ਵਿੱਚ ਡਾ. ਸਾਹਨੀ ਦੇ ਵਿਲੱਖਣ ਯੋਗਦਾਨ ਲਈ ਉਨ੍ਹਾਂ ਨੂੰ ਵਧਾਈ ਦਿੱਤੀ।

ਇਸ ਮੌਕੇ ਸੰਬੋਧਨ ਕਰਦਿਆਂ ਰਾਜ ਸਭਾ ਮੈਂਬਰ ਅਤੇ ਸਨ ਫਾਊਂਡੇਸ਼ਨ ਦੇ ਚੇਅਰਮੈਨ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਹੁਨਰ ਵਿਕਾਸ ਅਤੇ ਰੁਜ਼ਗਾਰ ਸਿਰਜਣਾ ਪੰਜਾਬ ਵਿੱਚ ਬੇਰੁਜ਼ਗਾਰੀ, ਨਸ਼ਾਖੋਰੀ ਅਤੇ ਪਰਵਾਸ ਵਰਗੀਆਂ ਚੁਣੌਤੀਆਂ ਦਾ ਸਭ ਤੋਂ ਪ੍ਰਭਾਵਸ਼ਾਲੀ ਹੱਲ ਹੈ। ਉਨ੍ਹਾਂ ਦੱਸਿਆ ਕਿ ਸਨ ਫਾਊਂਡੇਸ਼ਨ ਅੱਜ ਪੰਜਾਬ ਭਰ ਵਿੱਚ ਆਪਣੇ ਮਲਟੀ ਸਕਿਲ ਡਿਵੈਲਪਮੈਂਟ ਸੈਂਟਰਾਂ ਦੇ ਨੈੱਟਵਰਕ ਰਾਹੀਂ ਉਦਯੋਗ ਨਾਲ ਜੁੜੀ ਅਤੇ ਭਵਿੱਖ ਦੀਆਂ ਲੋੜਾਂ ਅਨੁਸਾਰ ਸਿਖਲਾਈ ਦੇ ਕੇ ਹਰ ਸਾਲ 5, 000 ਤੋਂ ਵੱਧ ਨੌਜਵਾਨਾਂ ਨੂੰ 'ਸਕਿਲ ਫਾਰ ਜੌਬਸ' ਮੁਹਿੰਮ ਤਹਿਤ ਰੁਜ਼ਗਾਰ ਲਈ ਤਿਆਰ ਕਰ ਰਿਹਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸਨ ਫਾਊਂਡੇਸ਼ਨ ਦੇ ਕੇਂਦਰਾਂ ਤੋਂ ਸਿਖਲਾਈ ਪ੍ਰਾਪਤ ਹਜ਼ਾਰਾਂ ਨੌਜਵਾਨਾਂ ਨੂੰ ਇੰਡੀਗੋ ਏਅਰਲਾਈਨਜ਼, ਤਾਜ ਹੋਟਲਜ਼, ਮੈਰੀਅਟ, ਰੈਡੀਸਨ, ਸ਼ਾਹੀ ਐਕਸਪੋਰਟਸ, ਏਵਨ ਸਾਈਕਲਜ਼ ਸਮੇਤ ਨਿਰਮਾਣ, ਸਿਹਤ ਸੰਭਾਲ ਅਤੇ ਸੇਵਾ ਖੇਤਰ ਦੀਆਂ ਕਈ ਨਾਮਵਰ ਕੰਪਨੀਆਂ ਵਿੱਚ ਰੁਜ਼ਗਾਰ ਮਿਲਿਆ ਹੈ।

ਡਾ. ਸਾਹਨੀ ਨੇ ਕਿਹਾ ਕਿ ਸਨ ਫਾਊਂਡੇਸ਼ਨ ਬਾਜ਼ਾਰ ਦੀ ਮੰਗ ਅਨੁਸਾਰ ਕੋਰਸ ਤਿਆਰ ਕਰਕੇ ਉਦਯੋਗਾਂ ਦੀਆਂ ਲੋੜਾਂ ਅਤੇ ਨੌਜਵਾਨਾਂ ਦੀਆਂ ਉਮੀਦਾਂ ਵਿਚਕਾਰ ਪਾੜੇ ਨੂੰ ਸਫਲਤਾਪੂਰਵਕ ਪੂਰਾ ਕਰ ਰਹੀ ਹੈ ਅਤੇ ਨੌਜਵਾਨਾਂ ਲਈ ਸਨਮਾਨਜਨਕ ਰੁਜ਼ਗਾਰ ਦੇ ਮੌਕੇ ਯਕੀਨੀ ਬਣਾ ਰਹੀ ਹੈ।

ਸਮਾਰੋਹ ਦੌਰਾਨ ਪਤਵੰਤੇ ਮਹਿਮਾਨਾਂ ਨੇ ਵਰਲਡ ਸਕਿਲ ਕੈਂਪਸ ਆਫ ਐਕਸੀਲੈਂਸ ਦਾ ਦੌਰਾ ਵੀ ਕੀਤਾ। ਉਨ੍ਹਾਂ ਨੇ ਸਿਖਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਆਰਟੀਫ਼ਿਸ਼ਲ ਇੰਟੈਲੀਜੈਂਸ, ਐਡਵਾਂਸਡ ਮੈਨੂਫੈਕਚਰਿੰਗ, ਹੋਸਪਿਟੈਲਿਟੀ, ਹੈਲਥਕੇਅਰ ਅਤੇ ਹੋਰ ਉਭਰਦੇ ਖੇਤਰਾਂ ਨਾਲ ਸਬੰਧਤ ਹੁਨਰਾਂ ਦੀਆਂ ਪ੍ਰਦਰਸ਼ਨੀਆਂ ਅਤੇ ਲਾਈਵ ਡੈਮੋਨਸਟ੍ਰੇਸ਼ਨਾਂ ਦਾ ਜਾਇਜ਼ਾ ਲਿਆ।

 

Have something to say? Post your comment

 
 
 
 

ਪੰਜਾਬ

ਸ਼੍ਰੋਮਣੀ ਅਕਾਲੀ ਦਲ ਨੇ ਚੋਣ ਮਨੋਰਥ ਪੱਤਰ ਬਣਾਉਣ ਲਈ ਗਠਿਤ ਕੀਤੀ ਕਮੇਟੀ, ਕਿਹਾ ਕਿ ਉਹ ਇਸਨੂੰ ਕਾਨੂੰਨੀ ਦਸਤਾਵੇਜ਼ ਮੰਨੇਗੀ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

ਸਫ਼ਲਤਾਪੂਰਵਕ ਕੋਰਸ ਪੂਰਾ ਕਰ ਚੁੱਕੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਬੇਅਦਬੀ ਦੇ ਦੋਸ਼ੀਆਂ ਨੂੰ ਕਦੇ ਸਜਾ ਵੀ ਮਿਲੇਗੀ ਜਾਂ ਸਿਰਫ ਸੰਮਨ, ਪੇਸ਼ੀਆਂ ਹੀ ਹੁੰਦੀਆਂ ਰਹਿਣਗੀਆਂ- ਗਿਆਨੀ ਹਰਪ੍ਰੀਤ ਸਿੰਘ

ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ' ਐਵਾਰਡ

ਮੈਂ ਸੱਤਾ ਲਈ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀ ਤਰੱਕੀ ਲਈ ਸਿਆਸਤ ਕਰਦਾ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇਸ਼ ਦਾ ਪਹਿਲਾ ਸੂਬਾ, ਜਿੱਥੇ ਹਰ ਜ਼ਿਲ੍ਹੇ ਵਿੱਚ ਸਪੈਸ਼ਲਾਈਜ਼ਡ ਅਡਾਪਸ਼ਨ ਏਜੰਸੀ ਸਥਾਪਿਤ: ਡਾ. ਬਲਜੀਤ ਕੌਰ

ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਜ਼ਿਆਦਾਤਰ ਮੰਗਾਂ 'ਤੇ ਪਹਿਲਾਂ ਹੀ ਕਾਰਵਾਈ ਜਾਰੀ, ਬਾਕੀ ਮੰਗਾਂ ਵੀ ਸਮਾਂਬੱਧ ਤਰੀਕੇ ਨਾਲ ਕੀਤੀਆਂ ਜਾਣਗੀਆਂ ਹੱਲ: ਹਰਪਾਲ ਸਿੰਘ ਚੀਮਾ