ਪੰਜਾਬ

ਬੇਅਦਬੀ ਦੇ ਦੋਸ਼ੀਆਂ ਨੂੰ ਕਦੇ ਸਜਾ ਵੀ ਮਿਲੇਗੀ ਜਾਂ ਸਿਰਫ ਸੰਮਨ, ਪੇਸ਼ੀਆਂ ਹੀ ਹੁੰਦੀਆਂ ਰਹਿਣਗੀਆਂ- ਗਿਆਨੀ ਹਰਪ੍ਰੀਤ ਸਿੰਘ

ਕੌਮੀ ਮਾਰਗ ਬਿਊਰੋ | July 16, 2026 07:39 PM

ਚੰਡੀਗੜ੍ਹ- ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਲਿਖਤੀ ਪ੍ਰੈੱਸ ਬਿਆਨ ਵਿੱਚ ਸਵਾਲ ਕਰਦਿਆਂ ਕਿਹਾ ਕਿ ਬੇਅਦਬੀਆਂ, ਬਹਿਬਲ ਕਲਾਂ ਅਤੇ ਕੋਟਕਪੂਰਾ ਦੇ ਦੋਸ਼ੀਆਂ ਨੂੰ ਕਦੇ ਸਜਾ ਵੀ ਮਿਲੇਗੀ ਜਾਂ ਹਰ ਵਾਰ ਨਵੀਂ ਸਿੱਟ ਬਣਾ ਕੇ ਪੇਸ਼ੀਆਂ ਲਈ ਸੰਮਨ ਹੀ ਭੇਜੇ ਜਾਂਦੇ ਰਹਿਣਗੇ। ਉਹਨਾਂ ਯਾਦ ਕਰਾਇਆ ਕਿ ਜੂਨ 2015 ਵਿੱਚ ਅਕਾਲੀ ਦਲ ਦੀ ਸਰਕਾਰ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਹੋਏ ਸਨ। ਜਿਸਦੀ ਬੇਅਦਬੀ ਕਰਨ ਲਈ ਕੌਮ ਨੂੰ ਵੰਗਾਰਦੇ ਹੋਏ ਸਤੰਬਰ ਮਹੀਨੇ ਵਿੱਚ ਕੰਧਾਂ ਉੱਤੇ ਸ਼ਰੇਆਮ ਪੋਸਟਰ ਲਾਏ ਗਏ। ਪੋਸਟਰ ਲਾਉਣ ਵਾਲਿਆਂ ਨੇ ਆਪਣੀ ਗੱਲ ਸੱਚ ਕਰ ਵਿਖਾਈ ਅਤੇ ਅਕਤੂਬਰ ਮਹੀਨੇ ਤੋਂ ਬੇਅਦਬੀਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ। ਉਸ ਵੇਲੇ ਬੁਰਜ ਜਵਾਹਰ ਸਿੰਘ ਵਾਲਾ ਦੇ ਲੋਕਾਂ ਨੇ ਡੇਰਾ ਸਿਰਸਾ ਦੇ ਪੈਰੋਕਾਰਾਂ ਦਾ ਨਾਮ ਲਿਆ ਸੀ, ਪਰ ਉਹਨਾਂ ਤੋਂ ਪੁੱਛਗਿੱਛ ਤੱਕ ਨਾ ਕੀਤੀ ਗਈ। ਉਲਟਾ ਗ੍ਰੰਥੀ ਸਿੰਘ ਦੇ ਪਰਿਵਾਰ ਅਤੇ ਕੁਝ ਹੋਰ ਅੰਮ੍ਰਿਤਧਾਰੀ ਸਿੱਖ ਨੌਜਵਾਨਾਂ 'ਤੇ ਭਾਰੀ ਤਸ਼ੱਦਦ ਕੀਤਾ ਗਿਆ। ਉਸ ਵੇਲੇ ਦੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪ੍ਰੈੱਸ ਕਾਨਫਰੰਸ ਕਰਕੇ ਬੇਅਦਬੀਆਂ ਪਿੱਛੇ ਵਿਦੇਸ਼ੀ ਹੱਥ ਹੋਣ ਦੀ ਗੱਲ ਕਹੀ ਸੀ। ਪਰ ਉਹ ਕਿਸੇ ਵੀ ਦੋਸ਼ੀ ਨੂੰ ਸਜਾ ਨਾ ਦਵਾ ਸਕੇ। ਕੈਪਟਨ ਅੰਮਰਿੰਦਰ ਸਿੰਘ ਦੀ ਸਰਕਾਰ ਨੇ ਦੋਸ਼ੀਆਂ ਨੂੰ ਸਜਾ ਦਿਵਾਉਣ ਦਾ ਵਾਅਦਾ ਕਰਕੇ ਬਰਗਾੜੀ ਮੋਰਚਾ ਵੀ ਖਤਮ ਕਰਵਾ ਦਿੱਤਾ ਪਰ ਕੋਈ ਵਾਅਦਾ ਵਫਾ ਨਾਂ ਕੀਤਾ। ਕੈਪਟਨ ਦੀ ਇਸ ਵਾਅਦਾ ਖਿਲਾਫੀ ਦਾ ਫਾਇਦਾ ਅਰਵਿੰਦ ਕੇਜਰੀਵਾਲ ਨੇ ਉਠਾਉਂਦਿਆਂ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਨਾਲ ਲੈ ਕੇ ਗਾਰੰਟੀ ਦਿੱਤੀ ਸੀ ਕਿ ਚੌਵੀ ਘੰਟਿਆਂ ਵਿੱਚ ਬੇਅਦਬੀਆਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਦਾ ਇਨਸਾਫ ਕਰ ਦਿੱਤਾ ਜਾਵੇਗਾ। ਪਰ ਸਾਢੇ ਚਾਰ ਸਾਲਾਂ ਵਿੱਚ ਉਸ ਗਾਰੰਟੀ ਨੂੰ ਪੈਰਾਂ ਹੇਠ ਰੋਲਣ ਤੋਂ ਬਾਦ ਹੁਣ ਵੀ ਸਿਰਫ ਨਵੀਂ ਸਿੱਟ ਬਣੀ ਹੈ ਜੋ ਅਜੇ ਸੰਮਨ ਕਰ ਰਹੀ ਹੈ। ਕਦੋਂ ਇਹ ਸਿੱਟ ਪੁੱਛਗਿੱਛ ਪੂਰੀ ਕਰਕੇ ਰਿਪੋਰਟ ਦੇਵੇਗੀ ਅਤੇ ਕਦੋਂ ਉਸ ਰਿਪੋਰਟ ਉੱਤੇ ਕਾਰਵਾਈ ਹੋਵੇਗੀ?
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਦੋਂ ਪਹਿਲਾਂ ਬਣੀਆਂ ਸਿੱਟਾਂ ਸਭ ਦੇ ਬਿਆਨ ਨੋਟ ਕਰਕੇ ਰਿਪੋਰਟ ਬਣਾ ਚੁੱਕੀਆਂ ਹਨ ਤਾਂ ਹੁਣ ਲਗਦਾ ਹੈ ਕਿ ਨਵੇਂ ਸਿਰੇ ਤੋਂ ਕੀਤੇ ਜਾ ਰਹੇ ਸੰਮਨ ਸਿਰਫ ਇਨਸਾਫ ਦੇਣ ਵਿੱਚ ਦੇਰੀ ਕਰਨ ਲਈ ਹੀ ਹਨ। ਸਭ ਜਾਣਦੇ ਹਨ ਕਿ ਦੇਰੀ ਦਾ ਮਤਲਬ ਇਨਸਾਫ ਦੇਣ ਤੋਂ ਸਪੱਸ਼ਟ ਨਾਂਹ ਹੁੰਦੀ ਹੈ। ਜੇ ਪੰਜਾਬ ਸਰਕਾਰ ਸੱਚਮੁੱਚ ਇਨਸਾਫ ਦੇਣਾ ਚਾਹੁੰਦੀ ਹੈ ਤਾਂ ਪਿਛਲੀਆਂ ਸਾਰੀਆਂ ਰਿਪੋਰਟਾਂ ਦੇ ਆਧਾਰ 'ਤੇ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। ਕਿਉਂਕਿ ਇਹ ਸਿੱਖਾਂ ਦੇ ਜਾਗਤ ਜੋਤ ਗੁਰੂ ਦੀ ਬੇਅਦਬੀ ਦਾ ਮਾਮਲਾ ਹੈ, ਇਸ ਲਈ ਇਸ ਸਰਕਾਰ ਨੂੰ ਆਪਣੇ ਤੋਂ ਪਹਿਲੀਆਂ ਦੋ ਸਰਕਾਰਾਂ ਦਾ ਹਸ਼ਰ ਜਰੂਰ ਯਾਦ ਰੱਖਣਾ ਚਾਹੀਦਾ ਹੈ।

Have something to say? Post your comment

 
 
 
 

ਪੰਜਾਬ

ਮਾਨਸੂਨ ਦੌਰਾਨ ਬੀਮਾਰੀਆਂ ਵਧ ਰਹੀਆਂ ਹਨ, ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ 'ਚ ਸਮੇਂ ਸਿਰ ਕੈਸ਼ਲੈੱਸ ਇਲਾਜ ਯਕੀਨੀ ਬਣਾ ਰਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 2,800 ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪਣ ਨਾਲ ਹੁਣ ਪੂਰੇ ਪੰਜਾਬ ਵਿੱਚ ਘਰਾਂ ਦੇ ਨੇੜੇ ਮਿਲੇਗਾ ਰਾਸ਼ਨ

ਈ-20 ਪੈਟਰੋਲ ਕਾਰਨ ਦੇਸ਼ ਭਰ ਦੇ ਲੋਕਾਂ ਨੂੰ ਆਪਣੇ ਵਾਹਨਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ: ਮੁੱਖ ਮੰਤਰੀ ਭਗਵੰਤ ਮਾਨ

ਸ਼੍ਰੋਮਣੀ ਅਕਾਲੀ ਦਲ ਨੇ ਚੋਣ ਮਨੋਰਥ ਪੱਤਰ ਬਣਾਉਣ ਲਈ ਗਠਿਤ ਕੀਤੀ ਕਮੇਟੀ, ਕਿਹਾ ਕਿ ਉਹ ਇਸਨੂੰ ਕਾਨੂੰਨੀ ਦਸਤਾਵੇਜ਼ ਮੰਨੇਗੀ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

ਸਫ਼ਲਤਾਪੂਰਵਕ ਕੋਰਸ ਪੂਰਾ ਕਰ ਚੁੱਕੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਪੰਜਾਬ ਦੇ ਰਾਜਪਾਲ ਅਤੇ ਕੇਂਦਰੀ ਰਾਜ ਮੰਤਰੀ ਵੱਲੋਂ 1,044 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ' ਐਵਾਰਡ

ਮੈਂ ਸੱਤਾ ਲਈ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀ ਤਰੱਕੀ ਲਈ ਸਿਆਸਤ ਕਰਦਾ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇਸ਼ ਦਾ ਪਹਿਲਾ ਸੂਬਾ, ਜਿੱਥੇ ਹਰ ਜ਼ਿਲ੍ਹੇ ਵਿੱਚ ਸਪੈਸ਼ਲਾਈਜ਼ਡ ਅਡਾਪਸ਼ਨ ਏਜੰਸੀ ਸਥਾਪਿਤ: ਡਾ. ਬਲਜੀਤ ਕੌਰ