ਧਰਮ

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | July 16, 2026 07:44 PM

ਅੰਮ੍ਰਿਤਸਰ -ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਤੇਜਿੰਦਰਪਾਲ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ ਅਤੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨਾਲ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਜੀਵਨ ਇਤਿਹਾਸ ਸਬੰਧੀ ਵਿਚਾਰਾਂ ਕੀਤੀਆਂ। ਉਨ੍ਹਾਂ ਕਿਹਾ ਕਿ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਜੀਵਨ ਸਿੱਖ ਇਤਿਹਾਸ ਵਿਚ ਨਿਡਰਤਾ ਅਤੇ ਗੁਰੂ ਪ੍ਰਤੀ ਅਟੁੱਟ ਵਿਸ਼ਵਾਸ ਦੀ ਅਦੁੱਤੀ ਮਿਸਾਲ ਹੈ। ਉਨ੍ਹਾਂ ਨੇ ਜੁਲਮ ਅੱਗੇ ਝੁੱਕਣ ਦੀ ਬਜਾਏ ਸਿੱਖ ਸਿਧਾਂਤ ਨੂੰ ਕਾਇਮ ਰੱਖਣ ਲਈ ਸ਼ਹਾਦਤ ਦਿੱਤੀ। ਉਨ੍ਹਾਂ ਨੌਜੁਆਨੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ਹੀਦ ਭਾਈ ਤਾਰੂ ਸਿੰਘ ਦੇ ਜੀਵਨ ਤੋਂ ਸੇਧ ਲੈਂਦਿਆਂ ਸਿੱਖੀ ਸਰੂਪ ਵਿਚ ਪ੍ਰਪੱਕ ਰਹਿਣ ਅਤੇ ਅੰਮ੍ਰਿਤਪਾਨ ਕਰਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ।
ਇਸ ਮੌਕੇ ਸ੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ. ਮਨਜੀਤ ਸਿੰਘ ਤਲਵੰਡੀ, ਸ. ਸੁਖਬੀਰ ਸਿੰਘ, ਸ. ਸਤਨਾਮ ਸਿੰਘ ਰਿਆੜ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਯੁਵਰਾਜ ਸਿੰਘ, ਸ. ਜਸਬੀਰ ਸਿੰਘ, ਮੀਤ ਮੈਨੇਜਰ ਸ. ਅਜੈ ਸਿੰਘ, ਪ੍ਰਚਾਰਕ ਭਾਈ ਤਰਸੇਮ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

Have something to say? Post your comment

 
 
 
 

ਧਰਮ

ਸਿੱਖ ਮਿਸ਼ਨ ਦਿੱਲੀ ਵਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਦਿੱਲੀ ’ਚ ਗੁਰਮਤਿ ਸਮਾਗਮਾਂ ਦੀ ਲੜੀ ਆਰੰਭ

ਕਾਲਕਾ ਅਤੇ ਕਾਹਲੋਂ ਵੱਲੋਂ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ 'ਤੇ ਵਧਾਈਆਂ

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ

ਤਖ਼ਤ ਸ੍ਰੀ ਪਟਨਾ ਸਾਹਿਬ ’ਤੇ ਸੰਗਤ ਦੀ ਸਹੂਲਤ ਲਈ ਵੱਡੀ ਪਹਿਲ, ਨਵੇਂ ਜੋੜਾਘਰ ਦੀ ਕਾਰ ਸੇਵਾ ਆਰੰਭ

ਧੂਮ ਧਾਮ ਨਾਲ ਮਨਾਈ ਗਈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਪੂਰੇ ਦੇਸ਼ ਵਿੱਚ

ਭਗਤ ਕਬੀਰ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ

ਸ਼ੀਸ਼ਾ ਸਵਾਲ ਕਰਦਾ ਹੈ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜੇ ਜਲੌ

ਵਿਸ਼ਾਲ ਪੱਧਰ ’ਤੇ ਮਨਾਈ ਨਾਲ ਮਨਾਈ ਜਾਵੇਗੀ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ- ਐਡਵੋਕੇਟ ਧਾਮੀ

ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ