ਪੰਜਾਬ

ਸਫ਼ਲਤਾਪੂਰਵਕ ਕੋਰਸ ਪੂਰਾ ਕਰ ਚੁੱਕੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਕੌਮੀ ਮਾਰਗ ਬਿਊਰੋ | July 16, 2026 07:47 PM

ਚੰਡੀਗੜ੍ਹ-ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੋਹਾਲੀ ਸਥਿਤ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਵਿਖੇ ਆਯੋਜਿਤ ਸਮਾਗਮ ਦੌਰਾਨ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਹੁਨਰ ਵਿਕਾਸ ਅਤੇ ਸਵੈ-ਨਿਰਭਰਤਾ ਵੱਲ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਸਫ਼ਲਤਾਪੂਰਵਕ ਕੋਰਸ ਪੂਰਾ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਵੰਡੇ।

ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ, ਜਿਸ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਸੰਸਦ ਮੈਂਬਰ ਸ੍ਰੀ ਮਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਨੇ ਸ਼ਿਰਕਤ ਕਰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇੰਸਟੀਚਿਊਟ ਦੀ ਇਮਾਰਤ ਦੇ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਸਰਕਾਰ ਵੱਲੋਂ 1.35 ਕਰੋੜ ਰੁਪਏ ਖਰਚ ਕੀਤੇ ਗਏ ਹਨ ਤਾਂ ਜੋ ਵਿਦਿਆਰਥੀਆਂ ਨੂੰ ਵਧੀਆ ਸਿੱਖਣ ਦਾ ਮਾਹੌਲ ਮਿਲ ਸਕੇ।

ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਸਿੱਖਿਆ, ਹੁਨਰ ਵਿਕਾਸ ਅਤੇ ਰੁਜ਼ਗਾਰ ਨੂੰ ਉਤਸ਼ਾਹਿਤ ਕਰਨ ਲਈ ਕਈ ਲੋਕ-ਭਲਾਈ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਵਿਖੇ ਬੈਂਕ ਪੀ.ਓ., ਏ.ਏ.ਓ., ਪੰਜਾਬੀ ਅਤੇ ਅੰਗਰੇਜ਼ੀ ਸਟੈਨੋਗ੍ਰਾਫੀ ਅਤੇ ਆਈ.ਏ.ਐਸ. ਅਤੇ ਪੀ.ਸੀ.ਐਸ. ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ ਦੀ ਸਹੂਲਤ ਉਪਲਬਧ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਖਿਆਰਥੀਆਂ ਲਈ ਹੋਸਟਲ ਦੀ ਸਹੂਲਤ ਵੀ ਉਪਲਬਧ ਹੈ ਅਤੇ ਨਿਯਮਾਂ ਅਨੁਸਾਰ ਉਨ੍ਹਾ ਨੂੰ ਵਜ਼ੀਫ਼ਾ ਵੀ ਦਿੱਤਾ ਜਾਂਦਾ ਹੈ। ਮੰਤਰੀ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਸਿਖਲਾਈ ਪ੍ਰੋਗਰਾਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਸੁਨਹਿਰੇ ਭਵਿੱਖ ਦੀ ਮਜ਼ਬੂਤ ਨੀਂਹ ਰੱਖਣ।

ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਇੰਸਟੀਚਿਊਟ ਦੇ ਕੰਮਕਾਜ ਸਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਵੀ ਕੀਤੀ। ਇਸ ਦੌਰਾਨ ਇੰਸਟੀਚਿਊਟ ਨਾਲ ਸਬੰਧਤ ਪ੍ਰਸ਼ਾਸਨਿਕ ਮਾਮਲਿਆਂ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੀਆਂ ਵੱਖ-ਵੱਖ ਭਲਾਈ ਸਕੀਮਾਂ ਅਤੇ ਇੰਸਟੀਚਿਊਟ ਦੇ ਹੋਰ ਵਿਕਾਸ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਵਿੱਚ ਚੱਲ ਰਹੇ ਹੁਨਰ ਵਿਕਾਸ ਅਤੇ ਰੁਜ਼ਗਾਰਮੁਖੀ ਕੋਰਸਾਂ ਬਾਰੇ ਪ੍ਰਭਾਵਸ਼ਾਲੀ ਜਾਗਰੂਕਤਾ ਮੁਹਿੰਮ ਚਲਾਈ ਜਾਵੇ ਤਾਂ ਜੋ ਵੱਧ ਤੋਂ ਵੱਧ ਯੋਗ ਨੌਜਵਾਨ ਇਨ੍ਹਾਂ ਕੋਰਸਾਂ ਵਿੱਚ ਦਾਖ਼ਲਾ ਲੈ ਸਕਣ, ਆਪਣੇ ਹੁਨਰ ਨੂੰ ਨਿਖਾਰ ਸਕਣ ਅਤੇ ਰੁਜ਼ਗਾਰ ਦੇ ਬਿਹਤਰ ਮੌਕੇ ਹਾਸਲ ਕਰ ਸਕਣ।

ਇਸ ਮੌਕੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਪ੍ਰਮੁੱਖ ਸਕੱਤਰ ਵੀ.ਕੇ. ਮੀਨਾ, ਡਾਇਰੈਕਟਰ ਸ੍ਰੀਮਤੀ ਵਿੰਮੀ ਭੂੱਲਰ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

Have something to say? Post your comment

 
 
 
 

ਪੰਜਾਬ

ਸ਼੍ਰੋਮਣੀ ਅਕਾਲੀ ਦਲ ਨੇ ਚੋਣ ਮਨੋਰਥ ਪੱਤਰ ਬਣਾਉਣ ਲਈ ਗਠਿਤ ਕੀਤੀ ਕਮੇਟੀ, ਕਿਹਾ ਕਿ ਉਹ ਇਸਨੂੰ ਕਾਨੂੰਨੀ ਦਸਤਾਵੇਜ਼ ਮੰਨੇਗੀ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

ਬੇਅਦਬੀ ਦੇ ਦੋਸ਼ੀਆਂ ਨੂੰ ਕਦੇ ਸਜਾ ਵੀ ਮਿਲੇਗੀ ਜਾਂ ਸਿਰਫ ਸੰਮਨ, ਪੇਸ਼ੀਆਂ ਹੀ ਹੁੰਦੀਆਂ ਰਹਿਣਗੀਆਂ- ਗਿਆਨੀ ਹਰਪ੍ਰੀਤ ਸਿੰਘ

ਪੰਜਾਬ ਦੇ ਰਾਜਪਾਲ ਅਤੇ ਕੇਂਦਰੀ ਰਾਜ ਮੰਤਰੀ ਵੱਲੋਂ 1,044 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ' ਐਵਾਰਡ

ਮੈਂ ਸੱਤਾ ਲਈ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀ ਤਰੱਕੀ ਲਈ ਸਿਆਸਤ ਕਰਦਾ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇਸ਼ ਦਾ ਪਹਿਲਾ ਸੂਬਾ, ਜਿੱਥੇ ਹਰ ਜ਼ਿਲ੍ਹੇ ਵਿੱਚ ਸਪੈਸ਼ਲਾਈਜ਼ਡ ਅਡਾਪਸ਼ਨ ਏਜੰਸੀ ਸਥਾਪਿਤ: ਡਾ. ਬਲਜੀਤ ਕੌਰ

ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਜ਼ਿਆਦਾਤਰ ਮੰਗਾਂ 'ਤੇ ਪਹਿਲਾਂ ਹੀ ਕਾਰਵਾਈ ਜਾਰੀ, ਬਾਕੀ ਮੰਗਾਂ ਵੀ ਸਮਾਂਬੱਧ ਤਰੀਕੇ ਨਾਲ ਕੀਤੀਆਂ ਜਾਣਗੀਆਂ ਹੱਲ: ਹਰਪਾਲ ਸਿੰਘ ਚੀਮਾ