BREAKING NEWS
'ਸੱਚ ਕਮਿਸ਼ਨ' ਬਣਾਉਣ ਦੀ ਬਜਾਏ, ਬਾਦਲਾਂ ਨੇ ਸੱਤਾ ਵਿੱਚ ਆਉਂਦੇ ਹੀ ਬੀਬੀ ਖਾਲੜਾ 'ਤੇ ਪਰਚੇ ਦਰਜ ਕੀਤੇ: ਬਲਤੇਜ ਪੰਨੂਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇਸਫ਼ਲਤਾਪੂਰਵਕ ਕੋਰਸ ਪੂਰਾ ਕਰ ਚੁੱਕੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਕੁਲਤਾਰ ਸਿੰਘ ਸੰਧਵਾਂਜ਼ਿਆਦਾਤਰ ਮੰਗਾਂ 'ਤੇ ਪਹਿਲਾਂ ਹੀ ਕਾਰਵਾਈ ਜਾਰੀ, ਬਾਕੀ ਮੰਗਾਂ ਵੀ ਸਮਾਂਬੱਧ ਤਰੀਕੇ ਨਾਲ ਕੀਤੀਆਂ ਜਾਣਗੀਆਂ ਹੱਲ: ਹਰਪਾਲ ਸਿੰਘ ਚੀਮਾ

ਪੰਜਾਬ

ਬਲੌਂਗੀ ਵਿੱਚ ਪਾਣੀ ਦਾ ਗੰਭੀਰ ਸੰਕਟ: ਲੋਕ ਟੈਂਕਰਾਂ ਦੇ ਸਹਾਰੇ- ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ

ਕੌਮੀ ਮਾਰਗ ਬਿਊਰੋ | July 17, 2026 08:49 PM

ਮੋਹਾਲੀ-ਮੋਹਾਲੀ ਨਾਲ ਲੱਗਦੇ ਬਲੌਂਗੀ ਪਿੰਡ ਵਿੱਚ ਪੀਣ ਵਾਲੇ ਪਾਣੀ ਦਾ ਸੰਕਟ ਦਿਨੋਂ-ਦਿਨ ਗੰਭੀਰ ਹੁੰਦਾ ਜਾ ਰਿਹਾ ਹੈ। ਪਿੰਡ ਦੇ ਕਈ ਇਲਾਕਿਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਪਾਣੀ ਦੀ ਸਪਲਾਈ ਠੱਪ ਹੋਣ ਕਾਰਨ ਲੋਕਾਂ ਦੀ ਰੋਜ਼ਾਨਾ ਦੀ ਜ਼ਿੰਦਗੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਹਾਲਾਤ ਇੱਥੋਂ ਤੱਕ ਪਹੁੰਚ ਗਏ ਹਨ ਕਿ ਲੋਕਾਂ ਕੋਲ ਨਹਾਉਣ ਤਾਂ ਦੂਰ, ਆਟਾ ਗੁੰਨਣ ਅਤੇ ਘਰੇਲੂ ਲੋੜਾਂ ਲਈ ਵੀ ਪਾਣੀ ਉਪਲਬਧ ਨਹੀਂ ਹੈ। ਮਜਬੂਰੀ ਵੱਸ ਲੋਕ ਮਹਿੰਗੇ ਭਾਅ 'ਤੇ ਪ੍ਰਾਈਵੇਟ ਟੈਂਕਰਾਂ ਰਾਹੀਂ ਪਾਣੀ ਮੰਗਵਾ ਰਹੇ ਹਨ।
ਇਸ ਗੰਭੀਰ ਸਥਿਤੀ ਦਾ ਜਾਇਜ਼ਾ ਲੈਣ ਲਈ ਮੋਹਾਲੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਬਲੌਂਗੀ ਪਹੁੰਚੇ ਅਤੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਨੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ 'ਤੇ ਹਾਲਾਤ ਦਾ ਜਾਇਜ਼ਾ ਲਿਆ। ਵਸਨੀਕਾਂ ਨੇ ਦੱਸਿਆ ਕਿ ਪਾਣੀ ਦੀ ਸਪਲਾਈ ਨਾ ਹੋਣ ਕਾਰਨ ਉਨ੍ਹਾਂ ਨੂੰ ਰੋਜ਼ਾਨਾ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਵਿੱਚ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਲੋਕਾਂ ਨੇ ਦੋਸ਼ ਲਗਾਇਆ ਕਿ ਉਹ ਨਗਰ ਨਿਗਮ ਅਤੇ ਪ੍ਰਸ਼ਾਸਨ ਦੇ ਦਫ਼ਤਰਾਂ ਦੇ ਚੱਕਰ ਲਗਾ ਰਹੇ ਹਨ, ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਇੱਕ ਪਾਸੇ ਪੰਚਾਇਤ ਜ਼ਿੰਮੇਵਾਰੀ ਤੋਂ ਪਾਸਾ ਵੱਟ ਰਹੀ ਹੈ ਅਤੇ ਦੂਜੇ ਪਾਸੇ ਨਗਰ ਨਿਗਮ ਇਹ ਕਹਿ ਕੇ ਪੱਲਾ ਝਾੜ ਰਿਹਾ ਹੈ ਕਿ ਇਲਾਕੇ ਦਾ ਪੂਰਾ ਟੇਕਓਵਰ ਹਾਲੇ ਨਹੀਂ ਹੋਇਆ। ਇਸ ਕਾਰਨ ਲੋਕ ਦੋ ਵਿਭਾਗਾਂ ਦੇ ਵਿਚਕਾਰ ਫਸ ਕੇ ਰਹਿ ਗਏ ਹਨ ਅਤੇ ਉਨ੍ਹਾਂ ਦੀ ਸਮੱਸਿਆ ਦਾ ਕੋਈ ਸਥਾਈ ਹੱਲ ਨਹੀਂ ਨਿਕਲ ਰਿਹਾ।
ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਉਹ ਇਸ ਤੋਂ ਪਹਿਲਾਂ ਵੀ ਨਗਰ ਨਿਗਮ ਨੂੰ ਇਸ ਸੰਬੰਧੀ ਲਿਖਤੀ ਰੂਪ ਵਿੱਚ ਜਾਣੂ ਕਰਵਾ ਚੁੱਕੇ ਹਨ, ਪਰ ਹਾਲਾਤ ਵਿੱਚ ਕੋਈ ਸੁਧਾਰ ਨਹੀਂ ਆਇਆ। ਉਨ੍ਹਾਂ ਕਿਹਾ ਕਿ ਇੰਨੀ ਭਿਆਨਕ ਗਰਮੀ ਵਿੱਚ ਲੋਕਾਂ ਨੂੰ ਪਾਣੀ ਵਰਗੀ ਬੁਨਿਆਦੀ ਸਹੂਲਤ ਤੋਂ ਵਾਂਝਾ ਰੱਖਣਾ ਬਹੁਤ ਹੀ ਦੁਖਦਾਈ ਅਤੇ ਚਿੰਤਾਜਨਕ ਹੈ। ਬਲੌਂਗੀ ਦੇ ਵੱਡੇ ਹਿੱਸੇ ਵਿੱਚ ਰਹਿਣ ਵਾਲੇ ਲੋਕ ਛੋਟੀਆਂ-ਛੋਟੀਆਂ ਨੌਕਰੀਆਂ ਕਰਕੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰਦੇ ਹਨ ਅਤੇ ਹੁਣ ਉਨ੍ਹਾਂ ਨੂੰ ਆਪਣੀ ਆਮਦਨ ਦਾ ਵੱਡਾ ਹਿੱਸਾ ਪਾਣੀ ਦੇ ਟੈਂਕਰਾਂ 'ਤੇ ਖਰਚਣਾ ਪੈ ਰਿਹਾ ਹੈ।
ਬੇਦੀ ਨੇ ਕਿਹਾ ਕਿ ਟੈਂਕਰਾਂ ਰਾਹੀਂ ਆਉਣ ਵਾਲੇ ਪਾਣੀ ਦੀ ਗੁਣਵੱਤਾ ਅਤੇ ਸਫ਼ਾਈ ਦੀ ਕੋਈ ਗਰੰਟੀ ਨਹੀਂ ਹੁੰਦੀ। ਅਜਿਹੇ ਵਿੱਚ ਲੋਕਾਂ ਦੀ ਸਿਹਤ ਵੀ ਖ਼ਤਰੇ ਵਿੱਚ ਪੈ ਸਕਦੀ ਹੈ। ਉਨ੍ਹਾਂ ਯਾਦ ਦਿਵਾਇਆ ਕਿ ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ ਇਲਾਕੇ ਵਿੱਚ ਡਾਇਰੀਆ ਦੇ ਮਾਮਲੇ ਪਹਿਲਾਂ ਹੀ ਵੱਧ ਰਹੇ ਹਨ ਅਤੇ ਰੋਜ਼ਾਨਾ ਕਈ ਮਰੀਜ਼ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਲਈ ਪਹੁੰਚ ਰਹੇ ਹਨ। ਜੇਕਰ ਦੂਸ਼ਿਤ ਪਾਣੀ ਦੀ ਵਰਤੋਂ ਜਾਰੀ ਰਹੀ ਤਾਂ ਹਾਲਾਤ ਹੋਰ ਵੀ ਗੰਭੀਰ ਹੋ ਸਕਦੇ ਹਨ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਫ਼ ਅਤੇ ਸੁਰੱਖਿਅਤ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਬੁਨਿਆਦੀ ਜ਼ਿੰਮੇਵਾਰੀ ਹੈ। ਜੇਕਰ ਸਰਕਾਰ ਇਸ ਜ਼ਰੂਰੀ ਸੇਵਾ ਨੂੰ ਵੀ ਯਕੀਨੀ ਨਹੀਂ ਬਣਾ ਸਕਦੀ ਤਾਂ ਲੋਕਾਂ ਦਾ ਸਰਕਾਰੀ ਪ੍ਰਬੰਧ 'ਤੇ ਭਰੋਸਾ ਕਮਜ਼ੋਰ ਹੋਣਾ ਸੁਭਾਵਿਕ ਹੈ।
ਸਾਬਕਾ ਡਿਪਟੀ ਮੇਅਰ ਨੇ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਨੂੰ ਅਪੀਲ ਕੀਤੀ ਕਿ ਬਲੌਂਗੀ ਦੇ ਪਾਣੀ ਸੰਕਟ ਨੂੰ ਤੁਰੰਤ ਹੱਲ ਕਰਨ ਲਈ ਜੰਗੀ ਪੱਧਰ 'ਤੇ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਪਾਣੀ ਦੀ ਨਿਯਮਤ ਸਪਲਾਈ ਬਹਾਲ ਕੀਤੀ ਜਾਵੇ, ਖਰਾਬ ਪ੍ਰਬੰਧਾਂ ਨੂੰ ਤੁਰੰਤ ਠੀਕ ਕੀਤਾ ਜਾਵੇ ਅਤੇ ਜਦੋਂ ਤੱਕ ਸਮੱਸਿਆ ਦਾ ਸਥਾਈ ਹੱਲ ਨਹੀਂ ਹੁੰਦਾ, ਉਦੋਂ ਤੱਕ ਸਾਫ਼ ਅਤੇ ਸੁਰੱਖਿਅਤ ਪਾਣੀ ਦੇ ਟੈਂਕਰ ਸਰਕਾਰੀ ਪੱਧਰ 'ਤੇ ਮੁਹੱਈਆ ਕਰਵਾਏ ਜਾਣ।
ਬੇਦੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਲੋਕਾਂ ਦੀ ਇਸ ਜਾਇਜ਼ ਅਤੇ ਬੁਨਿਆਦੀ ਮੰਗ ਵੱਲ ਤੁਰੰਤ ਧਿਆਨ ਨਾ ਦਿੱਤਾ ਗਿਆ ਤਾਂ ਉਹ ਆਪਣੇ ਹੱਕ ਲਈ ਸੜਕਾਂ 'ਤੇ ਉਤਰ ਕੇ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਅਜਿਹੀ ਕਿਸੇ ਵੀ ਸਥਿਤੀ ਲਈ ਪੂਰੀ ਜ਼ਿੰਮੇਵਾਰੀ ਮੋਹਾਲੀ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੀ ਹੋਵੇਗੀ।

Have something to say? Post your comment

 
 
 
 

ਪੰਜਾਬ

ਪੰਜਾਬ ਵਿੱਚ ਧਰੁਵੀਕਰਨ ਦੀ ਸਿਆਸਤ ਨਹੀਂ ਚੱਲੇਗੀ- ਮੋਦੀ ਦੀ ਫੇਰੀ ਉੱਪਰ ਬੋਲੇ ਵੜਿੰਗ

ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ : ਢਿੱਲੋਂ

ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ ਅਮਰੀਕਾ ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ ਆਰੰਭ

ਗੁਰਦੁਆਰਾ ਸੁਧਾਰ ਲਹਿਰ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਿੱਖ ਪੰਥ ਲਈ ਰਾਹ ਦਸੇਰਾ- ਜਥੇਦਾਰ ਕੁਲਦੀਪ ਸਿੰਘ ਗੜਗੱਜ

ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਰਾਜ ਸਰਕਾਰ 'ਤੇ ਨਿਸ਼ਾਨਾ ਸਾਧਿਆ

'ਸੱਚ ਕਮਿਸ਼ਨ' ਬਣਾਉਣ ਦੀ ਬਜਾਏ, ਬਾਦਲਾਂ ਨੇ ਸੱਤਾ ਵਿੱਚ ਆਉਂਦੇ ਹੀ ਬੀਬੀ ਖਾਲੜਾ 'ਤੇ ਪਰਚੇ ਦਰਜ ਕੀਤੇ: ਬਲਤੇਜ ਪੰਨੂ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਮਾਨਸੂਨ ਦੌਰਾਨ ਬੀਮਾਰੀਆਂ ਵਧ ਰਹੀਆਂ ਹਨ, ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ 'ਚ ਸਮੇਂ ਸਿਰ ਕੈਸ਼ਲੈੱਸ ਇਲਾਜ ਯਕੀਨੀ ਬਣਾ ਰਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 2,800 ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪਣ ਨਾਲ ਹੁਣ ਪੂਰੇ ਪੰਜਾਬ ਵਿੱਚ ਘਰਾਂ ਦੇ ਨੇੜੇ ਮਿਲੇਗਾ ਰਾਸ਼ਨ

ਈ-20 ਪੈਟਰੋਲ ਕਾਰਨ ਦੇਸ਼ ਭਰ ਦੇ ਲੋਕਾਂ ਨੂੰ ਆਪਣੇ ਵਾਹਨਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ: ਮੁੱਖ ਮੰਤਰੀ ਭਗਵੰਤ ਮਾਨ