BREAKING NEWS
'ਸੱਚ ਕਮਿਸ਼ਨ' ਬਣਾਉਣ ਦੀ ਬਜਾਏ, ਬਾਦਲਾਂ ਨੇ ਸੱਤਾ ਵਿੱਚ ਆਉਂਦੇ ਹੀ ਬੀਬੀ ਖਾਲੜਾ 'ਤੇ ਪਰਚੇ ਦਰਜ ਕੀਤੇ: ਬਲਤੇਜ ਪੰਨੂਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇਸਫ਼ਲਤਾਪੂਰਵਕ ਕੋਰਸ ਪੂਰਾ ਕਰ ਚੁੱਕੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਕੁਲਤਾਰ ਸਿੰਘ ਸੰਧਵਾਂਜ਼ਿਆਦਾਤਰ ਮੰਗਾਂ 'ਤੇ ਪਹਿਲਾਂ ਹੀ ਕਾਰਵਾਈ ਜਾਰੀ, ਬਾਕੀ ਮੰਗਾਂ ਵੀ ਸਮਾਂਬੱਧ ਤਰੀਕੇ ਨਾਲ ਕੀਤੀਆਂ ਜਾਣਗੀਆਂ ਹੱਲ: ਹਰਪਾਲ ਸਿੰਘ ਚੀਮਾ

ਪੰਜਾਬ

ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ ਅਮਰੀਕਾ ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ ਆਰੰਭ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | July 17, 2026 08:51 PM

ਅੰਮ੍ਰਿਤਸਰ-ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ ਦੇ ਮਕਸਦ ਤਹਿਤ ਖਾਲਸਾ ਯੂਨੀਵਰਸਿਟੀ ਅਤੇ ਅਮਰੀਕਾ ਸਥਿਤ ਰਾਊਂਡਗਲਾਸ ਫਾਊਂਡੇਸ਼ਨ ਵੱਲੋਂ ਕੈਂਪਸ ’ਚ ਬਣਨ ਜਾ ਰਹੇ ਅਤਿ-ਆਧੁਨਿਕ ਹਾਕੀ ਅਤੇ ਫੁੱਟਬਾਲ ਸਟੇਡੀਅਮ ਦਾ ’ਵਰਸਿਟੀ ਦੇ ਪ੍ਰੋ-ਚਾਂਸਲਰ ਸ: ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਅੱਜ ਟੱਕ ਲਗਾ ਕੇ ਕਾਰਜ ਦੀ ਆਰੰਭਤਾ ਕੀਤੀ ਗਈ। ਇਹ ਵਿਸ਼ਵ ਪੱਧਰੀ ਖੇਡ ਮੈਦਾਨ ਲਗਭਗ ਡੇਢ ਸਾਲ ’ਚ ਤਿਆਰ ਹੋਵੇਗਾ, ਜਿੱਥੇ ਭਵਿੱਖ ’ਚ ਓਲੰਪਿਕ ਅਤੇ ਫੀਫਾ ਮਿਆਰ ਦੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲੇ ਕਰਵਾਏ ਜਾਣਗੇ।

ਇਸ ਸਬੰਧੀ ਖਾਲਸਾ ਯੂਨੀਵਰਸਿਟੀ ਅਤੇ ਰਾਊਂਡਗਲਾਸ ਫ਼ਾਊਂਡੇਸ਼ਨ ਦਰਮਿਆਨ ਬੀਤੇ ਦਿਨੀਂ ਇਕ ਸਮਝੌਤਾ ਕੀਤਾ ਗਿਆ ਸੀ, ਜਿਸ ਦੇ ਤਹਿਤ ਵਿਦਿਆਰਥੀਆਂ ਅਤੇ ਉਭਰਦੇ ਖਿਡਾਰੀਆਂ ਨੂੰ 24 ਘੰਟੇ ਅੰਤਰਰਾਸ਼ਟਰੀ ਮਿਆਰ ਮੁਤਾਬਕ ਅਭਿਆਸ ਦੀਆਂ ਸਹੂਲਤਾਂ ਪ੍ਰਦਾਨ ਕਰਨ ਦਾ ਸੰਕਲਪ ਲਿਆ ਗਿਆ। ਅੱਜ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਉਕਤ ਸਟੇਡੀਅਮ ਦਾ ਨੀਂਹ ਪੱਥਰ ਸ: ਛੀਨਾ ਨੇ ’ਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ, ’ਵਰਸਿਟੀ ਦੇ ਗਵਰਨਿੰਗ ਬਾਡੀ ਦੇ ਮੈਂਬਰਜ਼, ਡੀਨਜ਼, ਡਾਇਰੈਕਟਰਜ਼ ਦੀ ਮੌਜ਼ੂਦਗੀ ’ਚ ਰੱਖਿਆ।

ਇਸ ਦੌਰਾਨ ਸ: ਛੀਨਾ ਨੇ ਕਿਹਾ ਕਿ ਉਸਾਰੀ ਦੇ ਬਾਅਦ ਵਿਦਿਆਰਥੀਆਂ ਅਤੇ ਨੌਜਵਾਨ ਖਿਡਾਰੀ ਇਸ ਖੇਡ ਕੰਪਲੈਕਸ ਵਿਖੇ ਵਿਸ਼ਵ ਪੱਧਰੀ ਮੁਕਾਬਲਿਆਂ ਲਈ ਦਿਨ-ਰਾਤ ਅਭਿਆਸ ਕਰ ਸਕਣਗੇ। ਉਨ੍ਹਾਂ ਉਮੀਦ ਜਾਹਿਰ ਕਰਦਿਆਂ ਕਿਹਾ ਕਿ ਭਵਿੱਖ ’ਚ ਇਹ ਕੰਪਲੈਕਸ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਟੂਰਨਾਮੈਂਟਾਂ ਦੀ ਮੇਜ਼ਬਾਨੀ ਵੀ ਕਰੇਗਾ ਅਤੇ ਹਾਕੀ ਤੇ ਫੁੱਟਬਾਲ ਪ੍ਰਤੀ ਨੌਜਵਾਨਾਂ ਦੀ ਦਿਲਚਸਪੀ ’ਚ ਵਾਧਾ ਕਰੇਗਾ। ਇਸ ਮੌਕੇ ਉਨ੍ਹਾਂ ਸਮਝੌਤੇ ਨੂੰ ਸਫਲ ਬਣਾਉਣ ਸਬੰਧੀ ਯੂਨੀਵਰਸਿਟੀ ਦੇ ਐਗਜੇਮੀਨੇਸ਼ਨ ਕੰਟਰੋਲਰ ਅਤੇ ਸਪੋਰਟਸ ਡੀਨ ਡਾ. ਕੰਵਲਜੀਤ ਸਿੰਘ ਦੀ ਮਹੱਤਵਪੂਰਨ ਭੂਮਿਕਾ ਦੀ ਵੀ ਸ਼ਲਾਘਾ ਕੀਤੀ।

ਉਨ੍ਹਾਂ ਦੱਸਿਆ ਕਿ ਲਗਭਗ 12 ਏਕੜ ਰਕਬੇ ’ਚ ਬਣਨ ਵਾਲੇ ਇਸ ਸਟੇਡੀਅਮ ’ਚ ਵਿਸ਼ਵ ਪੱਧਰੀ ਐਸਟਰੋ ਟਰਫ, ਆਧੁਨਿਕ ਪੈਵੇਲੀਅਨ, ਰਾਤ ਸਮੇਂ ਮੈਚ ਕਰਵਾਉਣ ਲਈ ਉੱਚ-ਗੁਣਵੱਤਾ ਵਾਲੀ ਲਾਈਟਿੰਗ ਅਤੇ ਸ਼ੁਰੂਆਤੀ ਪੜਾਅ ’ਚ 30 ਹਜ਼ਾਰ ਤੋਂ ਵੱਧ ਦਰਸ਼ਕਾਂ ਲਈ ਬੈਠਣ ਦੀ ਵਿਵਸਥਾ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬੇ ’ਚ ਅਜਿਹਾ ਖੇਡ ਕੰਪਲੈਕਸ ਮੌਜੂਦ ਨਹੀਂ ਹੈ ਅਤੇ ਇਹ ਪੂਰੇ ਖੇਤਰ ਲਈ ਇੱਕ ਵੱਡਾ ਵਰਦਾਨ ਸਾਬਤ ਹੋਵੇਗਾ। ਇਸ ਮੌਕੇ ਓਲੰਪੀਅਨ ਸ: ਰਜਿੰਦਰ ਸਿੰਘ, ਸ੍ਰੀ ਬਲਵਿੰਦਰ ਸ਼ੰਮੀ, ਸ੍ਰੀ ਸੰਜੀਵ ਕੁਮਾਰ ਅਤੇ ਸ: ਸ਼ਮਸ਼ੇਰ ਸਿੰਘ ਸਮੇਤ ਯੂਨੀਵਰਸਿਟੀ ਦੇ ਗਵਰਨਿੰਗ ਬਾਡੀ ਦੇ ਮੈਂਬਰ ਡਾ. ਦਲਬੀਰ ਸਿੰਘ ਘੁੰਮਣ, ਸ: ਗੁਨਬੀਰ ਸਿੰਘ, ਸ: ਪਰਮਜੀਤ ਸਿੰਘ ਬੱਲ, ਡੀਨ ਡਾ. ਸੁਰਿੰਦਰ ਕੌਰ, ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ, ਡੀਨ ਡਾ. ਆਰ. ਕੇ. ਧਵਨ, ਡੀਨ ਡਾ. ਜਸਪਾਲ ਸਿੰਘ ਤੋਂ ਇਲਾਵਾ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਸ: ਸੰਤੋਖ ਸਿੰਘ ਸੇਠੀ, ਸ: ਲਖਵਿੰਦਰ ਸਿੰਘ ਢਿੱਲੋਂ, ਸ: ਗੁਰਪ੍ਰੀਤ ਸਿੰਘ ਗਿੱਲ, ਮੈਂਬਰ ਸ: ਮੇਜ਼ਰ ਸਿੰਘ ਸੰਧੂ, ਡਾ. ਰਮਿੰਦਰ ਕੌਰ, ਡਾ. ਸੁਖਪਾਲ ਸਿੰਘ ਸੰਧੂ ਹਾਜ਼ਰ ਸਨ।

ਇਸ ਮੌਕੇ ਰਾਊਂਡਗਲਾਸ ਫ਼ਾਊਂਡੇਸ਼ਨ ਦੇ ਸਰਪ੍ਰਸਤ ਅਤੇ ਅਰਜੁਨ ਐਵਾਰਡੀ ਸ: ਸਰਪਾਲ ਸਿੰਘ, ਅਮਰੀਕਾ ਤੋਂ ਉਨ੍ਹਾਂ ਦੇ ਉਦਯੋਗਪਤੀ ਸਪੁੱਤਰ ਸ: ਗੁਰਪ੍ਰੀਤ ਸੰਨੀ ਸਿੰਘ ਅਤੇ ਟੀਮ ਨੇ ਆਪਣੇ ਸੰਦੇਸ਼ ’ਚ ਕਿਹਾ ਕਿ ਫਾਊਂਡੇਸ਼ਨ ਦਾ ਉਦੇਸ਼ ਉੱਤਰੀ ਭਾਰਤ ’ਚ ਹਾਕੀ ਅਤੇ ਫੁੱਟਬਾਲ ਦੀ ਪ੍ਰਤਿਭਾ ਦੀ ਪਛਾਣ ਕਰਕੇ ਉਸ ਨੂੰ ਨਿਖਾਰਨਾ ਹੈ। ਉਨ੍ਹਾਂ ਕਿਹਾ ਕਿ ਫਾਊਂਡੇਸ਼ਨ ਵੱਲੋਂ ਕੁਝ ਸਮਾਂ ਪਹਿਲਾਂ ਹੀ ਮੋਹਾਲੀ ’ਚ ਅਤਿ-ਆਧੁਨਿਕ ਐਸਟਰੋ ਟਰਫ ਸਥਾਪਿਤ ਕੀਤਾ ਗਿਆ ਹੈ ਅਤੇ ਹੁਣ ਖਾਲਸਾ ਯੂਨੀਵਰਸਿਟੀ ’ਚ ਵੀ ਇਸੇ ਮਿਆਰ ਦਾ ਢਾਂਚਾ ਵਿਕਸਿਤ ਕੀਤਾ ਜਾਵੇਗਾ, ਜਿਸਦਾ ਸਾਰਾ ਖਰਚਾ ਫੈਡਰੇਸ਼ਨ ਦੁਆਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਦੇ 121 ਪਿੰਡਾਂ ’ਚ ਖੇਡ ਕਮੇਟੀਆਂ ਬਣਾਕੇ ਪ੍ਰਤਿਭਾਵਾਂ ਦੀ ਭਾਲ ਦਾ ਕੰਮ ਵੀ ਸ਼ੁਰੂ ਕੀਤਾ ਗਿਆ ਹੈ।

ਇਸ ਮੌਕੇ ਡਾ. ਮਹਿਲ ਸਿੰਘ ਨੇ ’ਵਰਸਿਟੀ ਦੇ ਚਾਂਸਲਰ ਸ: ਸੱਤਿਆਜੀਤ ਸਿੰਘ ਮਜੀਠੀਆ ਅਤੇ ਹੋਰਨਾਂ ਅਹੁਦੇਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਨਾਲ ਸਿੱਖਿਆ ਅਤੇ ਖੇਡਾਂ ਦੇ ਖੇਤਰ ’ਚ ਨਵੇਂ ਮਾਪਦੰਡ ਸਥਾਪਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਵਿਦਿਆਰਥੀਆਂ ਨੂੰ ਆਧੁਨਿਕ ਸਿਖਲਾਈ ਸਹੂਲਤਾਂ ਪ੍ਰਦਾਨ ਕਰੇਗਾ ਅਤੇ ਉਨ੍ਹਾਂ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਆਪਣੀ ਪ੍ਰਤਿਭਾ ਦਿਖਾਉਣ ਦੇ ਮੌਕੇ ਮਿਲਣਗੇ। ਉਨ੍ਹਾਂ ਵਿਦਿਆਰਥੀਆਂ ਨੂੰ ਖੇਡਾਂ ’ਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਖੇਡਾਂ ਰਾਹੀਂ ਅਨੁਸ਼ਾਸਨ, ਸਮਰਪਣ, ਟੀਮ ਭਾਵਨਾ ਅਤੇ ਲੀਡਰਸ਼ਿਪ ਵਰਗੇ ਗੁਣਾਂ ਦਾ ਵਿਕਾਸ ਹੁੰਦਾ ਹੈ।

ਇਸ ਮੌਕੇ ਹੋਰਨਾਂ ’ਚ ਸਿੱਖ ਇਤਿਹਾਸ ਖੋਜ ਕੇਂਦਰ ਦੇ ਮੁੱਖੀ ਡਾ. ਇੰਦਰਜੀਤ ਸਿੰਘ ਗੋਗੋਆਣੀ, ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ, ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਮੈਨੇਜਿੰਗ ਡਾਇਰੈਕਟਰ ਡਾ. ਐੱਸ. ਕੇ. ਨਾਗਪਾਲ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ਼ਰਨਜੀਤ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਸ: ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ, ਪ੍ਰੋਜੈਕਟ ਮੈਨੇਜ਼ਰ ਸ੍ਰੀ ਐੱਨ. ਕੇ. ਸ਼ਰਮਾ ਆਦਿ ਹੋਰ ਪਤਵੰਤੇ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਪੰਜਾਬ ਵਿੱਚ ਧਰੁਵੀਕਰਨ ਦੀ ਸਿਆਸਤ ਨਹੀਂ ਚੱਲੇਗੀ- ਮੋਦੀ ਦੀ ਫੇਰੀ ਉੱਪਰ ਬੋਲੇ ਵੜਿੰਗ

ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ : ਢਿੱਲੋਂ

ਬਲੌਂਗੀ ਵਿੱਚ ਪਾਣੀ ਦਾ ਗੰਭੀਰ ਸੰਕਟ: ਲੋਕ ਟੈਂਕਰਾਂ ਦੇ ਸਹਾਰੇ- ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ

ਗੁਰਦੁਆਰਾ ਸੁਧਾਰ ਲਹਿਰ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਿੱਖ ਪੰਥ ਲਈ ਰਾਹ ਦਸੇਰਾ- ਜਥੇਦਾਰ ਕੁਲਦੀਪ ਸਿੰਘ ਗੜਗੱਜ

ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਰਾਜ ਸਰਕਾਰ 'ਤੇ ਨਿਸ਼ਾਨਾ ਸਾਧਿਆ

'ਸੱਚ ਕਮਿਸ਼ਨ' ਬਣਾਉਣ ਦੀ ਬਜਾਏ, ਬਾਦਲਾਂ ਨੇ ਸੱਤਾ ਵਿੱਚ ਆਉਂਦੇ ਹੀ ਬੀਬੀ ਖਾਲੜਾ 'ਤੇ ਪਰਚੇ ਦਰਜ ਕੀਤੇ: ਬਲਤੇਜ ਪੰਨੂ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਮਾਨਸੂਨ ਦੌਰਾਨ ਬੀਮਾਰੀਆਂ ਵਧ ਰਹੀਆਂ ਹਨ, ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ 'ਚ ਸਮੇਂ ਸਿਰ ਕੈਸ਼ਲੈੱਸ ਇਲਾਜ ਯਕੀਨੀ ਬਣਾ ਰਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 2,800 ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪਣ ਨਾਲ ਹੁਣ ਪੂਰੇ ਪੰਜਾਬ ਵਿੱਚ ਘਰਾਂ ਦੇ ਨੇੜੇ ਮਿਲੇਗਾ ਰਾਸ਼ਨ

ਈ-20 ਪੈਟਰੋਲ ਕਾਰਨ ਦੇਸ਼ ਭਰ ਦੇ ਲੋਕਾਂ ਨੂੰ ਆਪਣੇ ਵਾਹਨਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ: ਮੁੱਖ ਮੰਤਰੀ ਭਗਵੰਤ ਮਾਨ