BREAKING NEWS

ਨੈਸ਼ਨਲ

ਸਰਦਾਰ ਸਮੁੰਦਰੀ ਦੇ ਸ਼ਹੀਦੀ ਦਿਹਾੜੇ 'ਤੇ ਚੀਫ ਜਸਟਿਸ ਆਫ , ਸਾਬਕਾ ਰਾਸ਼ਟਰਪਤੀ ਤੇ ਦਿੱਲੀ ਮੁੱਖ ਮੰਤਰੀ ਸਮੇਤ ਹਜ਼ਾਰਾਂ ਵੱਲੋਂ ਭੇਂਟ ਕੀਤੀ ਗਈ ਸ਼ਰਧਾਂਜਲੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 18, 2026 07:38 PM

ਨਵੀਂ ਦਿੱਲੀ- ਗੁਰਦੁਆਰਾ ਸੁਧਾਰ ਲਹਿਰ ਦੇ ਮਹਾਨ ਆਗੂ ਅਤੇ ਅਕਾਲੀ ਲਹਿਰ ਦੇ ਪ੍ਰਮੁੱਖ ਸ਼ਿਲਪਕਾਰ ਸਰਦਾਰ ਤੇਜਾ ਸਿੰਘ ਸਮੁੰਦਰੀ ਦੇ 100ਵੇਂ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਵਿਸ਼ਾਲ ਯਾਦਗਾਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭਾਰਤ ਦੇ ਚੀਫ ਜਸਟਿਸ ਆਫ ਇੰਡੀਆ ਜਸਟਿਸ ਸੂਰਿਆ ਕਾਂਤ, ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਧਰਮ ਪਤਨੀ ਗੁਰਸ਼ਰਨ ਕੌਰ ਸਮੇਤ ਦੇਸ਼ ਦੀਆਂ ਪ੍ਰਮੁੱਖ ਸ਼ਖਸੀਅਤਾਂ ਅਤੇ ਹਜ਼ਾਰਾਂ ਸੰਗਤਾਂ ਨੇ ਸਰਦਾਰ ਸਮੁੰਦਰੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਵਿੱਚ ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਡੀਐੱਸਜੀਐੱਮਸੀ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ, ਪੰਜਾਬ ਅਤੇ ਦਿੱਲੀ ਦੀਆਂ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਹਸਤੀਆਂ ਨੇ ਵੀ ਹਾਜ਼ਰੀ ਭਰੀ। ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ 17 ਜੁਲਾਈ 1926 ਨੂੰ ਦਿੱਤੀ ਗਈ ਸਰਦਾਰ ਤੇਜਾ ਸਿੰਘ ਸਮੁੰਦਰੀ ਦੀ ਸ਼ਹਾਦਤ ਨਿਸ਼ਕਾਮ ਸੇਵਾ, ਨਿਆਂ, ਧਰਮ ਅਤੇ ਸਿਧਾਂਤਾਂ ਪ੍ਰਤੀ ਅਟੱਲ ਵਚਨਬੱਧਤਾ ਦੀ ਮਿਸਾਲ ਹੈ, ਜੋ ਅੱਜ ਵੀ ਸਮਾਜ ਨੂੰ ਪ੍ਰੇਰਿਤ ਕਰ ਰਹੀ ਹੈ। ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸਰਦਾਰ ਤੇਜਾ ਸਿੰਘ ਸਮੁੰਦਰੀ ਨੇ ਰਕਾਬ ਗੰਜ, ਚਾਬੀਆਂ, ਗੁਰੂ ਕਾ ਬਾਗ਼ ਅਤੇ ਜੈਤੋ-ਨਾਭਾ ਮੋਰਚਿਆਂ ਵਿੱਚ ਅਹਿਮ ਅਗਵਾਈ ਕਰਦਿਆਂ ਗੁਰਦੁਆਰਾ ਸੁਧਾਰ ਲਹਿਰ ਨੂੰ ਨਵੀਂ ਦਿਸ਼ਾ ਦਿੱਤੀ। ਉਨ੍ਹਾਂ ਕਿਹਾ ਕਿ ਸਰਦਾਰ ਸਮੁੰਦਰੀ ਨੇ ਪੰਥਕ ਸਿਧਾਂਤਾਂ ਦੇ ਨਾਲ-ਨਾਲ ਸਿੱਖਿਆ ਦੇ ਪ੍ਰਸਾਰ, ਸਕੂਲਾਂ ਦੀ ਸਥਾਪਨਾ, ਸਮਾਜਿਕ ਬਰਾਬਰੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਵੀ ਵਿਲੱਖਣ ਯੋਗਦਾਨ ਪਾਇਆ। ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਐਲਾਨ ਕੀਤਾ ਗਿਆ ਕਿ ਸਰਦਾਰ ਤੇਜਾ ਸਿੰਘ ਸਮੁੰਦਰੀ ਅਤੇ ਮਨੁੱਖੀ ਅਧਿਕਾਰਾਂ ਦੇ ਯੋਧੇ ਸਰਦਾਰ ਜਸਵੰਤ ਸਿੰਘ ਖਾਲੜਾ ਦੀਆਂ ਤਸਵੀਰਾਂ ਗੁਰਦੁਆਰਾ ਬੰਗਲਾ ਸਾਹਿਬ ਦੇ ਮਿਊਜ਼ੀਅਮ ਵਿੱਚ ਸਥਾਪਤ ਕੀਤੀਆਂ ਜਾਣਗੀਆਂ। ਸਮਾਗਮ ਦੌਰਾਨ ਭਾਈ ਸਰਬਜੀਤ ਸਿੰਘ ਪਟਨਾ ਸਾਹਿਬ ਵਾਲੇ ਅਤੇ ਪਦਮ ਸ਼੍ਰੀ ਭਾਈ ਹਰਜਿੰਦਰ ਸਿੰਘ (ਸ੍ਰੀਨਗਰ ਵਾਲਿਆਂ) ਨੇ ਰੂਹਾਨੀ ਸ਼ਬਦ ਕੀਰਤਨ ਕੀਤਾ, ਜਿਸ ਉਪਰੰਤ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ।

Have something to say? Post your comment

 
 
 
 

ਨੈਸ਼ਨਲ

ਸੱਚੇ ਭਗਤਾਂ ਦਾ ਅਸਲ ਫਰਜ਼ ਰਾਮ ਦੀ ਰੱਖਿਆ ਕਰਨਾ ਹੈ: ਊਧਵ ਠਾਕਰੇ

ਚੰਡੀਗੜ੍ਹ: ਸੀਜੇਆਈ ਨੇ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਮਲਟੀ-ਲੈਵਲ ਪਾਰਕਿੰਗ ਦਾ ਉਦਘਾਟਨ ਕੀਤਾ, ਕਿਹਾ ਵੱਡੀ ਲੋੜ 

ਪੰਜਾਬੀ ਹੈਲਪ ਲਾਈਨ ਦਿੱਲੀ ਵੱਲੋਂ ਮਾਂ ਬੋਲੀ ਪੰਜਾਬੀ ਦੇ ਵਿਕਾਸ ਲਈ ਹਰਮੀਤ ਸਿੰਘ ਕਾਲਕਾ ਤੇ ਜਗਦੀਪ ਸਿੰਘ ਕਾਹਲੋਂ ਸਨਮਾਨਿਤ

ਰਾਜੌਰੀ ਗਾਰਡਨ ਦੇ ਗੁਰੂ ਨਾਨਕ ਪਬਲਿਕ ਸਕੂਲ 'ਚ ਮਨੁੱਖੀ ਅਧਿਕਾਰ ਸੈਮੀਨਾਰ, ਵਿਦਿਆਰਥੀਆਂ ਨੂੰ ਕਾਨੂੰਨੀ ਹੱਕਾਂ ਪ੍ਰਤੀ ਕੀਤਾ ਜਾਗਰੂਕ

ਤੀਸ ਹਜ਼ਾਰੀ ਦੇ ਸਿੱਖ ਇਤਿਹਾਸ ਨੂੰ ਸਥਾਈ ਪਛਾਣ ਦੇਣ ਦੀ ਮੰਗ ਕਰਦਿਆਂ ਦਿੱਲੀ ਬਾਰ ਐਸੋਸੀਏਸ਼ਨ ਨੂੰ ਸੌਂਪਿਆ ਮੰਗ-ਪੱਤਰ

ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਹੋਇਆ ਸਰਗਰਮ- ਹੋਈ ਅਹਿਮ ਮੀਟਿੰਗ

ਚੰਡੀਗੜ੍ਹ ਸਿਰਫ਼ ਇੱਕ ਸ਼ਹਿਰ ਨਹੀਂ ਹੈ, ਇਹ ਭਾਰਤ ਦੇ ਵਿਕਾਸ ਲਈ ਇੱਕ ਮਾਡਲ ਹੈ': ਪ੍ਰਧਾਨ ਮੰਤਰੀ ਮੋਦੀ

ਦਿੱਲੀ ਵਿੱਚ ਐਸਆਈਆਰ ਦੇ ਨਾਮ 'ਤੇ ਗਰੀਬ, ਦਲਿਤ ਅਤੇ ਪ੍ਰਵਾਸੀ ਵੋਟਰਾਂ ਦੀਆਂ ਵੋਟਾਂ ਕੱਟੀਆਂ ਜਾ ਰਹੀਆਂ ਹਨ- ਆਮ ਆਦਮੀ ਪਾਰਟੀ

ਯੂਕੇ ਵਿੱਚ ਸਿੱਖ ਵਿਰੋਧੀ ਨਫ਼ਰਤ ਚਿੰਤਾਜਨਕ ਪੱਧਰ 'ਤੇ, ਸੁਰੱਖਿਆ ਅਤੇ ਪੁਲਿਸ ਪ੍ਰਤੀ ਭਰੋਸੇ 'ਤੇ ਉੱਠੇ ਸਵਾਲ

ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿਖੇ 4 ਦਿਨਾਂ ਦੇ ਹੈਲਥ ਸੈਮੀਨਾਰ ਦਾ ਆਯੋਜਨ, ਬਿਨਾਂ ਦਵਾਈ ਤੰਦਰੁਸਤ ਜੀਵਨ ਸ਼ੈਲੀ 'ਤੇ ਰਹੇਗਾ ਕੇਂਦਰਿਤ