BREAKING NEWS

ਪੰਜਾਬ

ਹਰਬੰਸ ਸੋਢੀ ਦੀ ਵਾਰਤਕ ਪੁਸਤਕ “ ਉਫ਼ ਇਹ ਜ਼ਿੰਦਗੀ “ ਦਾ ਹੋਇਆ ਲੋਕ ਅਰਪਣ

ਕੌਮੀ ਮਾਰਗ ਬਿਊਰੋ | July 18, 2026 07:45 PM

ਚੰਡੀਗੜ੍ਹ - ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਕਰਵਾਏ ਗਏ ਇੱਕ ਭਰਵੇਂ ਸਮਾਗਮ ਦੌਰਾਨ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਉੱਘੇ ਲੇਖਕ ਅਤੇ ਪੱਤਰਕਾਰ ਹਰਬੰਸ ਸੋਢੀ ਦੀ ਵਾਰਤਕ ਪੁਸਤਕ “ ਉਫ਼ ਇਹ ਜ਼ਿੰਦਗੀ “ ( ਪੰਜਾਬੀ ਅਤੇ ਹਿੰਦੀ ) ਦਾ ਲੋਕ ਅਰਪਣ ਸਮਾਗਮ ਕੀਤਾ ਗਿਆ । ਅੱਜ ਦੇ ਇਸ ਸਮਾਰੋਹ ਦੀ ਪ੍ਰਧਾਨਗੀ ਸ਼੍ਰੋਮਣੀ ਸਾਹਿਤਕਾਰ ਮਨਮੋਹਨ ਸਿੰਘ ਦਾਊਂ ਨੇ ਕੀਤੀ ਅਤੇ ਸੁਭਾਸ਼ ਭਾਸਕਰ ( ਜਨਰਲ ਸਕੱਤਰ ਸਾਹਿਤ ਅਕਾਦਮੀ ਚੰਡੀਗੜ੍ਹ ) ਇਸ ਮੌਕੇ ਮੁੱਖ ਮਹਿਮਾਨ ਸਨ । ਸਭਾ ਦੇ ਪ੍ਰਧਾਨ ਦੀਪਕ ਸ਼ਰਮਾਂ ਚਨਾਰਥਲ ਨੇ ਸਵਾਗਤੀ ਸ਼ਬਦ ਬੋਲਦਿਆਂ ਕਿਹਾ ਕਿ ਹਰਬੰਸ ਸੋਢੀ ਕਮਾਲ ਦਾ ਲੇਖਕ ਹੈ ਜੋ ਵੱਡੇ ਤੋਂ ਵੱਡਾ ਵਿਅੰਗ ਵੀ ਸਹਿਜ ਰੂਪ ਵਿੱਚ ਕਰ ਜਾਂਦਾ ਹੈ। ਸਭਾ ਦੇ ਸਕੱਤਰ ਸੁਖਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਇਹ ਪੁਸਤਕ ਪਾਠਕਾਂ ਨੂੰ ਜ਼ਿੰਦਗੀ ਦੀਆਂ ਉਨ੍ਹਾਂ ਤਲਖ਼ ਹਕੀਕਤਾਂ ਤੋਂ ਜਾਣੂੰ ਕਰਵਾਉਂਦੀ ਹੈ ਜੋ ਅਕਸਰ ਸਾਡੀ ਨਜ਼ਰ ਤੋਂ ਓਹਲੇ ਰਹਿ ਜਾਂਦੀਆਂ ਹਨ । ਡਾ. ਅਵਤਾਰ ਸਿੰਘ ਪਤੰਗ ਨੇ ਪਰਚਾ ਪੜ੍ਹਦਿਆਂ ਕਿਹਾ ਕਿ ਕਿਤਾਬ ਦਾ ਵਿਸ਼ਾ ਵਸਤੂ ਬਾ ਕਮਾਲ ਹੈ ਤੇ ਇਸ ਦੀ ਤਰਤੀਬ ਵਾਰ ਸਿਰਜਣਾ ਲਈ ਲੇਖਕ ਵਧਾਈ ਦਾ ਪਾਤਰ ਹੈ। ਹਿੰਦੀ ਵਾਲੀ ਪੁਸਤਕ ਦਾ ਪਰਚਾ ਪੜ੍ਹਦਿਆਂ ਡਾ. ਸੱਤਿਆਪਾਲ ਸਹਿਗਲ ਨੇ ਕਿਹਾ ਕਿ ਇਹ ਕਿਤਾਬ ਸਮਾਜਿਕ ਜੀਵਨ ਦੀਆਂ ਵੱਖ-ਵੱਖ ਪਰਤਾਂ ਨੂੰ ਫਰੋਲਦੀ ਹੋਈ ਸੱਚ ਨੂੰ ਪਾਠਕਾਂ ਦੇ ਸਨਮੁੱਖ ਰੱਖਦੀ ਹੈ । ਮੁੱਖ ਮਹਿਮਾਨ ਵੱਜੋਂ ਬੋਲਿਦਆਂ ਸੁਭਾਸ਼ ਭਾਸਕਰ ਨੇ ਕਿਹਾ ਕਿ ਇਹ ਕਿਤਾਬ ਜ਼ਿੰਦਗੀ ਦੇ ਯਥਾਰਥ ਨੂੰ ਪੇਸ਼ ਕਰਦੀ ਹੈ ਅਤੇ ਇਸ ਦੀ ਵਿਸ਼ੇਸ਼ਤਾ ਇਹ ਹੈ ਕਿ ਤੁਸੀਂ ਇਸ ਨੂੰ ਕਿਤੋਂ ਵੀ ਖੋਲ੍ਹ ਕੇ ਪੜ੍ਹ ਸਕਦੇ ਹੋ ਇਸਦੀ ਰੌਚਿਕਤਾ ਪਾਠਕ ਨੂੰ ਆਪਣੇ ਨਾਲ ਜੋੜੀ ਰੱਖਦੀ ਹੈ । ਪ੍ਰਧਾਨਗੀ ਭਾਸ਼ਨ ਪੇਸ਼ ਕਰਦਿਆਂ ਮਨਮੋਹਨ ਸਿੰਘ ਦਾਊਂ ਨੇ ਕਿਹਾ ਕਿ ਕਿਸੇ ਵੀ ਲਿਖਤ ਵਿੱਚ ਲੇਖਕ ਦੀ ਵੇਦਨਾ ਅਤੇ ਸੰਵੇਦਨਾ ਦਾ ਹੋਣਾ ਜ਼ਰੂਰੀ ਹੈ । ਉਨਾਂ ਕਿਹਾ ਕਿ ਇਹ ਪੁਸਤਕ ਅਜੋਕੇ ਸਮੇਂ ਤੇ ਤਬਸਰਾ ਕਰਦੀ ਹੋਈ ਪਾਠਕ ਨੂੰ ਬੀਤੇ ਸਮੇਂ ਨਾਲ ਜੋੜਦੀ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚੋਂ ਦਾਰਸ਼ਨਿਕਤਾ ਦੇ ਦਰਸ਼ਨ ਹੁੰਦੇ ਹਨ । ਅਜਿਹਿਆਂ ਪੁਸਤਕਾਂ ਬਾਰੇ ਸਾਹਿਤ ਵਿੱਚ ਚਰਚਾ ਲਗਾਤਾਰ ਹੋਣੀ ਚਾਹੀਦੀ ਹੈ । ਸਭਾ ਦੇ ਸਾਬਕਾ ਪ੍ਰਧਾਨ ਬਲਕਾਰ ਸਿੱਧੂ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ।ਅੱਜ ਦੇ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਲੇਖਕਾਂ ਨੇ ਸ਼ਿਰਕਤ ਕੀਤੀ।

Have something to say? Post your comment

 
 
 
 

ਪੰਜਾਬ

ਪੰਜਾਬੀ ਖੋਖਲੇ ਨਾਅਰਿਆਂ ਅਤੇ ਪ੍ਰਚਾਰ ਦੀ ਨਹੀਂ, ਸਗੋਂ ਜਵਾਬਦੇਹੀ ਅਤੇ ਇਨਸਾਫ਼ ਚਾਹੁੰਦੇ ਹਨ: ਬਲਤੇਜ ਪੰਨੂ

ਭਾਜਪਾ ਪੰਜਾਬ ਨੇ ਸੂਬੇ ਭਰ ਵਿੱਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਿਲ੍ਹਾ ਪ੍ਰਧਾਨਾਂ ਦੀ ਕੀਤੀ ਨਿਯੁਕਤੀ

ਗੁਰਿੰਦਰਜੀਤ ਨਾਗਰਾ ਦੀ ਪੁਸ਼ਤਪਨਾਹੀ ਕੌਣ ਕਰ ਰਿਹੈ, ਇਸਦੀ ਨਿਰਪੱਖ ਜਾਂਚ ਹੋਵੇ: ਅਕਾਲੀ ਦਲ

ਰੋਟਰੀ ਕਲੱਬ ਆਫ਼ ਲੁਧਿਆਣਾ ਹਰਮੋਨੀ ਵੱਲੋ ਆਯੋਜਿਤ ਕੀਤੀ ਗਈ ਇੰਸਟਾਲੇਸ਼ਨ ਸੈਰਾਮਨੀ

ਅਮਰੀਕਾ ਵਿੱਚ ਰਹਿਣ ਵਾਲੇ ਪਰਿਵਾਰ ਤੋਂ ਲੱਖਾਂ ਦੀ ਫਿਰੌਤੀ ਦੇ ਦੋਸ਼ ਵਿੱਚ ਟਾਂਡਾ ਦੇ ਸਾਬਕਾ ਐਸ ਐਚ ਓ ਨਾਗਰਾ ਨੂੰ ਗ੍ਰਿਫ਼ਤਾਰ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪੰਜਾਬ ਸਰਕਾਰ ਦੇ ਨਵੇਂ ਨਿਯੁਕਤ ਬੋਰਡ ਚੇਅਰਪਰਸਨਾਂ ਦਾ ਸਨਮਾਨ

ਸੀ.ਈ.ਓ. ਨੇ ਵੋਟਰਾਂ ਨੂੰ 19 ਜੁਲਾਈ ਦੇ ਵਿਸ਼ੇਸ਼ ਕੈਂਪਾਂ ਵਿੱਚ ਸ਼ਾਮਲ ਹੋਣ ਲਈ ਕੀਤੀ ਅਪੀਲ

ਮੇਨਟੇਨੈਂਸ ਟ੍ਰਿਬਿਊਨਲ ਦੇਣਗੇ ਜਲਦੀ ਇਨਸਾਫ਼; ਅਣਗਹਿਲੀ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

ਪੀਐਮ ਮੋਦੀ ਨੇ ਸੂਬੇ ਦੇ ਬਕਾਇਆ ਫੰਡਾਂ ਨੂੰ ਨਜ਼ਰਅੰਦਾਜ਼ ਕਰਕੇ ਪੰਜਾਬ ਦੇ ਹਰ ਵਰਗ ਨੂੰ ਨਿਰਾਸ਼ ਕੀਤਾ: ਹਰਪਾਲ ਸਿੰਘ ਚੀਮਾ