BREAKING NEWS

ਪੰਜਾਬ

ਭਾਜਪਾ ਪੰਜਾਬ ਨੇ ਸੂਬੇ ਭਰ ਵਿੱਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਿਲ੍ਹਾ ਪ੍ਰਧਾਨਾਂ ਦੀ ਕੀਤੀ ਨਿਯੁਕਤੀ

ਕੌਮੀ ਮਾਰਗ ਬਿਊਰੋ | July 18, 2026 09:37 PM

ਚੰਡੀਗੜ੍ਹ-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਅੱਜ ਪੰਜਾਬ ਦੇ ਵੱਖ-ਵੱਖ ਸੰਗਠਨਾਤਮਕ ਜ਼ਿਲ੍ਹਿਆਂ ਲਈ ਭਾਜਪਾ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਦਾ ਐਲਾਨ ਕੀਤਾ। ਇਹ ਨਿਯੁਕਤੀਆਂ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਨਿਤਿਨ ਨਬੀਨ ਦੀ ਸਹਿਮਤੀ ਨਾਲ ਕੀਤੀਆਂ ਗਈਆਂ ਹਨ।

ਨਿਯੁਕਤੀਆਂ ਦਾ ਐਲਾਨ ਕਰਦਿਆਂ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਪੰਜਾਬ ਵਿੱਚ ਆਪਣੇ ਸੰਗਠਨਾਤਮਕ ਢਾਂਚੇ ਨੂੰ ਲਗਾਤਾਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਪਾਰਟੀ ਨੂੰ ਬੂਥ ਅਤੇ ਜ਼ਮੀਨੀ ਪੱਧਰ ਤੱਕ ਹੋਰ ਵਿਸਤਾਰ ਦਿੱਤਾ ਜਾ ਸਕੇ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਨਵੇਂ ਨਿਯੁਕਤ ਕੀਤੇ ਗਏ ਜ਼ਿਲ੍ਹਾ ਪ੍ਰਧਾਨ ਆਪਣੇ ਤਜ਼ਰਬੇ, ਸਮਰਪਣ ਅਤੇ ਮਿਹਨਤ ਨਾਲ ਸੰਗਠਨ ਨੂੰ ਹੋਰ ਮਜ਼ਬੂਤ ਕਰਨਗੇ, ਸਮਾਜ ਦੇ ਹਰ ਵਰਗ ਤੱਕ ਪਹੁੰਚ ਬਣਾਉਣਗੇ ਅਤੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਲੋਕ-ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣਗੇ।

ਨਵੇਂ ਨਿਯੁਕਤ ਜ਼ਿਲ੍ਹਾ ਪ੍ਰਧਾਨਾਂ ਵਿੱਚ ਅੰਮ੍ਰਿਤਸਰ ਦਿਹਾਤੀ-2 (ਮਜੀਠਾ) ਤੋਂ ਸਰਦਾਰ ਕਨਵਰ ਬੀਰ ਸਿੰਘ ਮੰਜ਼ਿਲ, ਅੰਮ੍ਰਿਤਸਰ ਸ਼ਹਿਰੀ ਤੋਂ ਸਲੀਲ ਕਪੂਰ, ਬਰਨਾਲਾ ਤੋਂ ਨਰਿੰਦਰ ਗਰਗ ਨੀਟਾ, ਫਰੀਦਕੋਟ ਤੋਂ ਗੌਰਵ ਕੱਕੜ, ਫਾਜ਼ਿਲਕਾ ਤੋਂ ਸੁਖਵਿੰਦਰ ਸਿੰਘ ਕਾਕਾ ਕੰਬੋਜ, ਹੁਸ਼ਿਆਰਪੁਰ ਦਿਹਾਤੀ ਤੋਂ ਯੋਗੇਸ਼ ਸਪਰਾ, ਹੁਸ਼ਿਆਰਪੁਰ ਸ਼ਹਿਰੀ ਤੋਂ ਸਤੀਸ਼ ਠਾਕੁਰ ਬਾਵਾ, ਜਲੰਧਰ ਸ਼ਹਿਰੀ ਤੋਂ ਅਸ਼ੋਕ ਸਰੀਨ ਹਿੱਕੀ, ਜਲੰਧਰ ਦਿਹਾਤੀ ਨੌਰਥ ਤੋਂ ਮਨਮੀਤ ਸਿੰਘ ਵਿੱਕੀ, ਜਲੰਧਰ ਦਿਹਾਤੀ ਸਿਉਠ ਤੋਂ ਜਗਬੀਰ ਸਿੰਘ ਬਰਾੜ, ਕਪੂਰਥਲਾ ਤੋਂ ਚੇਤਨ ਸੂਰੀ, ਲੁਧਿਆਣਾ ਸ਼ਹਿਰੀ ਤੋਂ ਸੁਨੀਲ ਮੌਦਗਿੱਲ, ਸ੍ਰੀ ਮੁਕਤਸਰ ਸਾਹਿਬ ਤੋਂ ਸਤੀਸ਼ ਆਸੀਜਾ, ਰੂਪਨਗਰ (ਰੋਪੜ) ਤੋਂ ਅਜੈ ਵੀਰ ਸਿੰਘ ਲਾਲਪੁਰਾ, ਸੰਗਰੂਰ-1 ਤੋਂ ਮਤਿੰਦਰ ਸਿੰਘ ਅਤੇ ਤਰਨ ਤਾਰਨ ਤੋਂ ਸਤਨਾਮ ਸਿੰਘ ਭੁੱਲਰ ਸ਼ਾਮਲ ਹਨ।

ਨਵੇਂ ਨਿਯੁਕਤ ਜ਼ਿਲ੍ਹਾ ਪ੍ਰਧਾਨਾਂ ਨੂੰ ਵਧਾਈ ਦਿੰਦਿਆਂ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਇੱਕ ਮਜ਼ਬੂਤ, ਸਰਗਰਮ ਅਤੇ ਲੋਕ-ਕੇਂਦਰਿਤ ਸੰਗਠਨ ਖੜ੍ਹਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਉਮੀਦ ਜਤਾਈ ਕਿ ਸਾਰੇ ਨਵੇਂ ਜ਼ਿਲ੍ਹਾ ਪ੍ਰਧਾਨ ਪੂਰੀ ਇਮਾਨਦਾਰੀ, ਅਨੁਸ਼ਾਸਨ ਅਤੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ ਅਤੇ ਸੂਬੇ ਵਿੱਚ ਪਾਰਟੀ ਨੂੰ ਆਉਣ ਵਾਲੀਆਂ ਸੰਗਠਨਾਤਮਕ ਅਤੇ ਚੋਣੀ ਚੁਣੌਤੀਆਂ ਲਈ ਹੋਰ ਮਜ਼ਬੂਤੀ ਨਾਲ ਤਿਆਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।

Have something to say? Post your comment

 
 
 
 

ਪੰਜਾਬ

ਭਗਵੰਤ ਮਾਨ ਸਰਕਾਰ ਆਪਣੇ ਕਰਮਚਾਰੀਆਂ ਦੇ ਹੱਕਾਂ ਦੀ ਲੜਾਈ ਲੜਦੀ ਰਹੇਗੀ: ਤਰੁਨਪ੍ਰੀਤ ਸਿੰਘ ਸੌਂਦ

ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ

ਪੰਜਾਬੀ ਖੋਖਲੇ ਨਾਅਰਿਆਂ ਅਤੇ ਪ੍ਰਚਾਰ ਦੀ ਨਹੀਂ, ਸਗੋਂ ਜਵਾਬਦੇਹੀ ਅਤੇ ਇਨਸਾਫ਼ ਚਾਹੁੰਦੇ ਹਨ: ਬਲਤੇਜ ਪੰਨੂ

ਗੁਰਿੰਦਰਜੀਤ ਨਾਗਰਾ ਦੀ ਪੁਸ਼ਤਪਨਾਹੀ ਕੌਣ ਕਰ ਰਿਹੈ, ਇਸਦੀ ਨਿਰਪੱਖ ਜਾਂਚ ਹੋਵੇ: ਅਕਾਲੀ ਦਲ

ਰੋਟਰੀ ਕਲੱਬ ਆਫ਼ ਲੁਧਿਆਣਾ ਹਰਮੋਨੀ ਵੱਲੋ ਆਯੋਜਿਤ ਕੀਤੀ ਗਈ ਇੰਸਟਾਲੇਸ਼ਨ ਸੈਰਾਮਨੀ

ਅਮਰੀਕਾ ਵਿੱਚ ਰਹਿਣ ਵਾਲੇ ਪਰਿਵਾਰ ਤੋਂ ਲੱਖਾਂ ਦੀ ਫਿਰੌਤੀ ਦੇ ਦੋਸ਼ ਵਿੱਚ ਟਾਂਡਾ ਦੇ ਸਾਬਕਾ ਐਸ ਐਚ ਓ ਨਾਗਰਾ ਨੂੰ ਗ੍ਰਿਫ਼ਤਾਰ

ਹਰਬੰਸ ਸੋਢੀ ਦੀ ਵਾਰਤਕ ਪੁਸਤਕ “ ਉਫ਼ ਇਹ ਜ਼ਿੰਦਗੀ “ ਦਾ ਹੋਇਆ ਲੋਕ ਅਰਪਣ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪੰਜਾਬ ਸਰਕਾਰ ਦੇ ਨਵੇਂ ਨਿਯੁਕਤ ਬੋਰਡ ਚੇਅਰਪਰਸਨਾਂ ਦਾ ਸਨਮਾਨ

ਸੀ.ਈ.ਓ. ਨੇ ਵੋਟਰਾਂ ਨੂੰ 19 ਜੁਲਾਈ ਦੇ ਵਿਸ਼ੇਸ਼ ਕੈਂਪਾਂ ਵਿੱਚ ਸ਼ਾਮਲ ਹੋਣ ਲਈ ਕੀਤੀ ਅਪੀਲ

ਮੇਨਟੇਨੈਂਸ ਟ੍ਰਿਬਿਊਨਲ ਦੇਣਗੇ ਜਲਦੀ ਇਨਸਾਫ਼; ਅਣਗਹਿਲੀ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ