BREAKING NEWS

ਪੰਜਾਬ

ਪ੍ਰਵਾਸੀਆਂ ਦੀ ਇਕਜੁੱਟਤਾ ਕਾਰਨ ਪੰਜਾਬ ਦੀ ਜਵਾਨੀ- ਕਿਸਾਨੀ ਦੇ ਨਾਲ ਸਿੱਖ ਵੀ ਸੁਰਖਿਅਤ ਨਹੀ ਹਨ- ਗਿਆਨੀ ਹਰਪ੍ਰੀਤ ਸਿੰਘ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | July 19, 2026 09:35 PM

ਅੰਮ੍ਰਿਤਸਰ :  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ, ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਾਰੀਆਂ ਸਿੱਖ ਧਿਰਾਂ ਨੂੰ ਇਕੱਠੇ ਹੋਣ ਦੀ ਅਪੀਲ ਕੀਤੀ ਹੈ।ਉਨਾਂ ਕਿਹਾ ਕਿ ਪੰਥਕ ਏਕਤਾ ਸਮੇ ਦੀ ਲੋੜ ਹੈ ਤੇ ਜੇਕਰ ਅੱਜ ਅਸੀ ਇਕੱਠੇ ਨਾ ਹੋਏ ਤਾਂ ਇਤਿਹਾਸ ਸਾਨੂੰ ਕਦੇ ਮੁਆਫ ਨਹੀ ਕਰੇਗਾ।  ਜਾਰੀ ਬਿਆਨ ਵਿਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦਿੱਲੀ ਤੋ ਚਲਦੀਆਂ ਪੰਜਾਬ ਵਿਰੋਧੀ ਤਾਕਤਾਂ ਨੇ ਪੰਜਾਬ ਨੂੰ ਲੁੱਟਿਆ ਕੁੱਟਿਆ ਤੇ ਘਸਿਆਰਾ ਬਣਾਉਣ ਵਿਚ ਕੋਈ ਕਸਰ ਬਾਕੀ ਨਹੀ ਛੱਡੀ।ਸਾਡੀ ਆਪਸੀ ਫੁੱਟ ਕਾਰਨ ਅਸੀ ਪੰਜਾਬ ਵਿਰੋਧੀ ਤਾਕਤਾਂ ਦੀਆਂ ਕੁਟਿਲ ਚਾਲਾਂ ਵਿਚ ਉਲਝੇ ਰਹੇ। ਪੰਜਾਬ ਵਿਚ ਦੂਜੇ ਰਾਜਾਂ ਤੋ ਆਏ ਪ੍ਰਵਾਸੀ ਵੀ ਇਕਜੁਟ ਹੋ ਕੇ ਪੰਜਾਬ ਵਾਸੀਆਂ ਨੂੰ ਸ਼ਰਮਸਾਰ ਕਰ ਰਹੇ ਹਨ। ਪੰਥਕ ਸ਼ਕਤੀ ਖੇਰੂ ਖੇਰੂ ਹੋਣ ਕਾਰਨ ਅਸੀ ਕਿਸੇ ਵੀ ਬਾਹਰੀ ਦੁਸ਼ਮਣ ਦਾ ਮੁਕਾਬਲਾ ਨਹੀ ਕਰ ਸਕਦੇ।ਪ੍ਰਵਾਸੀਆਂ ਦੀ ਇਕਜੁੱਟਤਾ ਕਾਰਨ ਪੰਜਾਬ ਦੀ ਜਵਾਨੀ ਤੇ ਕਿਸਾਨੀ ਦੇ ਨਾਲ ਨਾਲ ਪੰਜਾਬ ਦੇ ਵਿਚ ਵਸਦੇ ਸਿੱਖ ਵੀ ਸੁਰਖਿਅਤ ਨਹੀ ਹਨ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਵੋਟਬੈਂਕ ਮਜਬੂਤ ਕਰਨ ਲਈ ਸਾਰੇ ਸਿੱਖ ਧੜਿਆਂ ਨੂੰ ਸਿੱਖ ਮਿਸਲਾਂ ਦੀ ਤਰਜ ਕੇ ਇਕੱਠੇ ਹੋ ਪੰਜਾਬ ਵਿਚ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੀ ਤਰਜ ਤੇ ਰਾਜ ਸਥਾਪਿਤ ਕਰਨਾ ਹੋਵੇਗਾ ਤਾਂ ਕਿ ਪੰਜਾਬ ਦਾ ਭਵਿਖ ਸੁਰਖਿਅਤ ਰਹਿ ਸਕੇ। ਉਨਾਂ ਕਿਹਾ ਕਿ ਮੈ ਕੋਈ ਸਿਆਸੀ ਆਹੁੱਦਾ ਨਹੀ ਲੈਣਾ ਮੈ ਸਿਰਫ ਪੰਜਾਬ ਬਚਾਉਣ ਤੇ ਪੰਜਾਬ ਦੀ ਭਾਈਚਾਰਕ ਸਾਂਝ ਮਜਬੂਤ ਕਰਨਾ ਹੈ।ਪੰਜਾਬ ਵਿਚ ਸ ਸਾਰੇ ਪੰਥਕ ਦਲ ਇਕੱਠੇ ਹੋ ਕੇ ਸਰਕਾਰ ਬਣਾਉਣ ਤੇ ਸਾਰੇ ਪੰਥਕ ਧੜਿਆਂ ਦੀ ਉਸ  ਸਰਕਾਰ ਵਿਚ ਸ਼ਮੂਲੀਅਤ ਹੋਵੇ। ਜਿਸ ਤਰਾਂ ਨਾਲ ਦਿੱਲੀ ਵਾਲੇ ਸਿੱਖ ਮਸਲਿਆਂ ਨੂੰ ਲੈ ਕੇ ਪੰਜਾਬੀਆਂ ਖਾਸਕਰ ਸਿੱਖਾਂ ਨੂੰ ਬਦਨਾਮ ਕਰ ਰਹੇ ਹਨ ਉਹ ਵੀ ਸਾਬਤ ਕਰਦਾ ਹੈ ਕਿ ਪੰਜਾਬ ਕੇਵਲ ਖੇਤਰੀ ਪਾਰਟੀ ਦੇ ਹੱਥਾ ਵਿਚ ਹੀ ਸੁਰਖਿਅਤ ਹੈ। ਜਥੇਦਾਰ ਨੇ ਕਿਹਾ ਕਿ ਮੇਰਾ ਮਕਸਦ  ਪੰਥਕ ਏਕਤਾ ਹੈ। ਉਨਾਂ ਫਿਰ ਦੁਹਰਾਇਆ ਕਿ ਪੰਥ ਦੇ ਨਾਮ ਤੇ ਸਾਰੇ ਪੰਥਕ ਧੜੇ ਇਕ ਹੋ ਕੇ ਪੰਜਾਬ ਵਿਚ ਪੰਥਕ ਸਰਕਾਰ ਬਣਾਉਣ ਲਈ ਪਹਿਲ ਕਰਨ।

 

Have something to say? Post your comment

 
 
 
 

ਪੰਜਾਬ

ਦੋ ਘੰਟਿਆਂ ਤੱਕ ਹੋਈ ਪੁੱਛ-ਗਿੱਛ ਦੌਰਾਨ ਐਸ ਆਈ ਟੀ ਵੱਲੋਂ ਪੁੱਛੇ ਸਾਰੇ ਸਵਾਲਾਂ ਦੇ ਜਵਾਬ ਦਿੱਤੇ-ਸੁਖਬੀਰ ਸਿੰਘ ਬਾਦਲ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਕਮੇਟੀ ਨੇ ਕੀਤੀ ਇਕੱਤਰਤਾ

ਡੱਬਵਾਲੀ ਅਤੇ ਪਿੰਡ ਸੱਕਾ ਵਾਲੀ ’ਚ ਪਾਵਨ ਗੁਰਬਾਣੀ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

ਫ਼ਰੀਦਕੋਟ, ਲੁਧਿਆਣਾ, ਪਟਿਆਲਾ, ਗੁਰਦਾਸਪੁਰ, ਮੋਹਾਲੀ ਅਤੇ ਜਲੰਧਰ ਵਿੱਚ ਸਮਰਪਿਤ ਮੈਥਾਡੋਨ ਕਲੀਨਿਕ ਚਾਲੂ

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ- ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

ਜੰਤਰ ਮੰਤਰ ਤੇ ਇਕੱਠੇ ਹੋਏ ਨੌਜਵਾਨ ਮੰਗ ਰਹੇ ਹਨ ਇਨਸਾਫ ਸਰਕਾਰ ਕਰ ਰਹੀ ਹੈ ਲਾਠੀਚਾਰਜ ਪ੍ਰਧਾਨ ਮੰਤਰੀ ਜੀ ਆਪਣਾ ਹੰਕਾਰ ਛੱਡੋ- ਕੇਜਰੀਵਾਲ

ਭਾਈ ਖਾਲੜਾ ਨੂੰ ਕਤਲ ਕਰਨ ਵਾਲੇ ਪੁਲਸੀਆਂ ਦੇ ਕੇਸ ਲੜਨ ਵਾਲੇ ਵਕੀਲ ਪੰਥਕ ਸੰਸਥਾਵਾਂ ਉੱਤੇ ਕਾਬਜ ਹਨ ਜਥੇਦਾਰ ਸਾਹਿਬ ਉਹਨਾਂ ਨੂੰ ਨੰਗਾ ਕਰੋ-ਛੋਟੇਪੁਰ

ਪ੍ਰਧਾਨ ਮੰਤਰੀ ਮੋਦੀ ਦੇ ₹5,470 ਕਰੋੜ ਦੇ ਇੰਫਰਾਸਟਰੱਕਚਰ ਪੈਕੇਜ ਨਾਲ ਪੰਜਾਬ ਦੇ 12 ਜ਼ਿਲ੍ਹਿਆਂ ਨੂੰ ਸਿੱਧਾ ਲਾਭ : ਢਿੱਲੋਂ

ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਕੌਮ ਨੂੰ ਮੀਰੀ-ਪੀਰੀ ਦੇ ਸਿਧਾਂਤ ਹੇਠ ਇਕੱਤਰ ਹੋਣ ਦੇ ਵਿਚਾਰ ਸਮੇ ਦੀ ਮੁੱਖ ਲੋੜ : ਟਿਵਾਣਾ

ਬਾਬਾ ਬੰਦਾ ਸਿੰਘ ਬਹਾਦਰ ਭਵਨ ਵਿਖੇ ਸਾਉਣ ਮਹੀਨੇ ਦੇ ਪ੍ਰਸੰਗ ਵਿੱਚ “ਬਲਿਹਾਰੀ ਕੁਦਰਤ ਵਸਿਆ” ਵਿਸ਼ੇ ਤੇ ਰਾਜ ਪੱਧਰੀ ਵਿਚਾਰ ਗੋਸ਼ਟੀ