BREAKING NEWS

ਨੈਸ਼ਨਲ

ਹਰਿਦੁਆਰ ਗਿਆਨ ਗੋਦੜੀ ਸਾਹਿਬ ਮਾਮਲਾ: ਮੁੱਖ ਮੰਤਰੀ ਧਾਮੀ ਨੇ ਸਿੱਖ ਪ੍ਰਤੀਨਿਧ ਮੰਡਲ ਨੂੰ ਦਿੱਤਾ ਹੱਲ ਦਾ ਭਰੋਸਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 19, 2026 09:35 PM

ਨਵੀਂ ਦਿੱਲੀ- ਹਰਿਦੁਆਰ ਸਥਿਤ ਇਤਿਹਾਸਕ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੇ ਮਾਮਲੇ ਨੂੰ ਲੈ ਕੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਉੱਤਰ ਪ੍ਰਦੇਸ਼ ਸਿੱਖ ਗੁਰਦੁਆਰਾ ਕੋਆਰਡੀਨੇਸ਼ਨ ਕਮੇਟੀ ਦੇ ਪ੍ਰਧਾਨ ਐਡਵੋਕੇਟ ਪਰਵਿੰਦਰ ਸਿੰਘ ਦੀ ਅਗਵਾਈ ਹੇਠ ਪੰਜ ਮੈਂਬਰੀ ਵਫ਼ਦ ਨੇ ਮੁਲਾਕਾਤ ਕੀਤੀ। ਵਫ਼ਦ ਨੇ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦਾ ਇਤਿਹਾਸਕ ਸਥਾਨ ਸਿੱਖ ਕੌਮ ਨੂੰ ਸੌਂਪਣ ਦੀ ਮੰਗ ਕਰਦਿਆਂ ਇਸ ਧਾਰਮਿਕ ਵਿਰਾਸਤ ਦੇ ਸਨਮਾਨਜਨਕ ਹੱਲ ਦੀ ਲੋੜ ਉਭਾਰੀ। ਇਸ ਦੇ ਨਾਲ ਹੀ ਹੇਮਕੁੰਟ ਸਾਹਿਬ ਯਾਤਰਾ ਦੌਰਾਨ ਕੀਤੀਆਂ ਸੁਵਿਧਾਵਾਂ ਅਤੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਉੱਤਰਾਖੰਡ ਸਰਕਾਰ ਦਾ ਧੰਨਵਾਦ ਵੀ ਕੀਤਾ ਗਿਆ। ਐਡਵੋਕੇਟ ਪਰਵਿੰਦਰ ਸਿੰਘ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ-ਛੋਹ ਪ੍ਰਾਪਤ ਇਤਿਹਾਸਕ ਅਸਥਾਨਾਂ ਵਿੱਚੋਂ ਇੱਕ ਹੈ ਅਤੇ ਸਿੱਖ ਸੰਗਤ ਲੰਮੇ ਸਮੇਂ ਤੋਂ ਇਸ ਦੇ ਸਨਮਾਨਜਨਕ ਹੱਲ ਦੀ ਉਡੀਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਲ 2017 ਤੋਂ ਉਹ ਇਸ ਮਾਮਲੇ ਨੂੰ ਲਗਾਤਾਰ ਵੱਖ-ਵੱਖ ਮੰਚਾਂ 'ਤੇ ਉਠਾਉਂਦੇ ਆ ਰਹੇ ਹਨ ਅਤੇ ਇਸ ਸਬੰਧੀ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ, ਉੱਤਰਾਖੰਡ ਦੇ ਰਾਜਪਾਲ ਅਤੇ ਮੁੱਖ ਮੰਤਰੀ ਨੂੰ ਵੀ ਕਈ ਵਾਰ ਮੰਗ-ਪੱਤਰ ਸੌਂਪੇ ਜਾ ਚੁੱਕੇ ਹਨ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਵਫ਼ਦ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਕਿਹਾ ਕਿ ਰਾਜ ਸਰਕਾਰ ਇਸ ਮਾਮਲੇ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ ਅਤੇ ਸਾਰੇ ਪੱਖਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਸ਼ਾਂਤੀਪੂਰਨ ਅਤੇ ਸਨਮਾਨਜਨਕ ਹੱਲ ਲਈ ਯਤਨ ਕਰ ਰਹੀ ਹੈ। ਉਨ੍ਹਾਂ ਸਿੱਖ ਸਮਾਜ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸਕਾਰਾਤਮਕ ਪਹਿਲ ਕਰਨ ਦਾ ਭਰੋਸਾ ਦਿੱਤਾ, ਜਦਕਿ ਵਫ਼ਦ ਨੇ ਉਮੀਦ ਜਤਾਈ ਕਿ ਧਾਮੀ ਦੇ ਨੇਤ੍ਰਿਤਵ ਹੇਠ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਨਾਲ ਜੁੜੀ ਲੰਬੇ ਸਮੇਂ ਤੋਂ ਲਟਕਦੀ ਮੰਗ ਦੇ ਹੱਲ ਵੱਲ ਠੋਸ ਪ੍ਰਗਤੀ ਹੋਵੇਗੀ।

Have something to say? Post your comment

 
 
 
 

ਨੈਸ਼ਨਲ

ਵੈਨਕੂਵਰ 'ਚ 26 ਘੰਟੇ ਤੱਕ ਗੂੰਜੀ  ਨਿੱਝਰ ਮਾਮਲੇ 'ਚ ਇਨਸਾਫ਼ ਦੀ ਮੰਗ

ਸੱਚੇ ਭਗਤਾਂ ਦਾ ਅਸਲ ਫਰਜ਼ ਰਾਮ ਦੀ ਰੱਖਿਆ ਕਰਨਾ ਹੈ: ਊਧਵ ਠਾਕਰੇ

ਚੰਡੀਗੜ੍ਹ: ਸੀਜੇਆਈ ਨੇ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਮਲਟੀ-ਲੈਵਲ ਪਾਰਕਿੰਗ ਦਾ ਉਦਘਾਟਨ ਕੀਤਾ, ਕਿਹਾ ਵੱਡੀ ਲੋੜ 

ਪੰਜਾਬੀ ਹੈਲਪ ਲਾਈਨ ਦਿੱਲੀ ਵੱਲੋਂ ਮਾਂ ਬੋਲੀ ਪੰਜਾਬੀ ਦੇ ਵਿਕਾਸ ਲਈ ਹਰਮੀਤ ਸਿੰਘ ਕਾਲਕਾ ਤੇ ਜਗਦੀਪ ਸਿੰਘ ਕਾਹਲੋਂ ਸਨਮਾਨਿਤ

ਰਾਜੌਰੀ ਗਾਰਡਨ ਦੇ ਗੁਰੂ ਨਾਨਕ ਪਬਲਿਕ ਸਕੂਲ 'ਚ ਮਨੁੱਖੀ ਅਧਿਕਾਰ ਸੈਮੀਨਾਰ, ਵਿਦਿਆਰਥੀਆਂ ਨੂੰ ਕਾਨੂੰਨੀ ਹੱਕਾਂ ਪ੍ਰਤੀ ਕੀਤਾ ਜਾਗਰੂਕ

ਤੀਸ ਹਜ਼ਾਰੀ ਦੇ ਸਿੱਖ ਇਤਿਹਾਸ ਨੂੰ ਸਥਾਈ ਪਛਾਣ ਦੇਣ ਦੀ ਮੰਗ ਕਰਦਿਆਂ ਦਿੱਲੀ ਬਾਰ ਐਸੋਸੀਏਸ਼ਨ ਨੂੰ ਸੌਂਪਿਆ ਮੰਗ-ਪੱਤਰ

ਸਰਦਾਰ ਸਮੁੰਦਰੀ ਦੇ ਸ਼ਹੀਦੀ ਦਿਹਾੜੇ 'ਤੇ ਚੀਫ ਜਸਟਿਸ ਆਫ , ਸਾਬਕਾ ਰਾਸ਼ਟਰਪਤੀ ਤੇ ਦਿੱਲੀ ਮੁੱਖ ਮੰਤਰੀ ਸਮੇਤ ਹਜ਼ਾਰਾਂ ਵੱਲੋਂ ਭੇਂਟ ਕੀਤੀ ਗਈ ਸ਼ਰਧਾਂਜਲੀ

ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਹੋਇਆ ਸਰਗਰਮ- ਹੋਈ ਅਹਿਮ ਮੀਟਿੰਗ

ਚੰਡੀਗੜ੍ਹ ਸਿਰਫ਼ ਇੱਕ ਸ਼ਹਿਰ ਨਹੀਂ ਹੈ, ਇਹ ਭਾਰਤ ਦੇ ਵਿਕਾਸ ਲਈ ਇੱਕ ਮਾਡਲ ਹੈ': ਪ੍ਰਧਾਨ ਮੰਤਰੀ ਮੋਦੀ

ਦਿੱਲੀ ਵਿੱਚ ਐਸਆਈਆਰ ਦੇ ਨਾਮ 'ਤੇ ਗਰੀਬ, ਦਲਿਤ ਅਤੇ ਪ੍ਰਵਾਸੀ ਵੋਟਰਾਂ ਦੀਆਂ ਵੋਟਾਂ ਕੱਟੀਆਂ ਜਾ ਰਹੀਆਂ ਹਨ- ਆਮ ਆਦਮੀ ਪਾਰਟੀ