BREAKING NEWS

ਪੰਜਾਬ

ਮੁੱਖ ਚੋਣ ਅਫ਼ਸਰ ਵੱਲੋਂ ਘਰ-ਘਰ ਗਣਨਾ ਪੜਾਅ ਅਧੀਨ ਦਿੜ੍ਹਬਾ ਅਤੇ ਨਿਹਾਲ ਸਿੰਘ ਵਾਲਾ ਦੀਆਂ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਹਾਸਲ ਕਰਨ ਲਈ ਵਧਾਈ

ਕੌਮੀ ਮਾਰਗ ਬਿਊਰੋ | July 20, 2026 07:28 PM

ਚੰਡੀਗੜ੍ਹ-ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) 2026 ਦੇ ਚੱਲ ਰਹੇ ਘਰ-ਘਰ ਗਣਨਾ ਪੜਾਅ ਦੌਰਾਨ ਨਿਰਧਾਰਤ ਸਮੇਂ ਤੋਂ ਪਹਿਲਾਂ ਗਣਨਾ ਫਾਰਮਾਂ ਦੀ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਦਿੜ੍ਹਬਾ (ਜ਼ਿਲ੍ਹਾ ਸੰਗਰੂਰ) ਅਤੇ ਨਿਹਾਲ ਸਿੰਘ ਵਾਲਾ (ਜ਼ਿਲ੍ਹਾ ਮੋਗਾ) ਵਿਧਾਨ ਸਭਾ ਹਲਕਿਆਂ ਦੀ ਚੋਣ ਅਮਲੇ ਨੂੰ ਵਧਾਈ ਦਿੱਤੀ।

ਜ਼ਿਲ੍ਹਾ ਚੋਣ ਅਧਿਕਾਰੀ, ਈਆਰਓਜ਼, ਏਈਆਰਓਜ਼ ਅਤੇ ਬੀਐਲਓਜ਼ ਦੇ ਸਮੂਹਿਕ ਯਤਨਾਂ ਦੀ ਸ਼ਲਾਘਾ ਕਰਦਿਆਂ ਸ੍ਰੀਮਤੀ ਮਿਤਰਾ ਨੇ ਕਿਹਾ ਕਿ ਇਹ ਅਹਿਮ ਉਪਲਬਧੀ ਉਨ੍ਹਾਂ ਦੀ ਲਗਨ ਅਤੇ ਮਿਸ਼ਨ ਮੋਡ ਵਿੱਚ ਉਨ੍ਹਾਂ ਦੀ ਕਾਰਜ ਕੁਸ਼ਲਤਾ ਨੂੰ ਦਰਸਾਉਂਦੀ ਹੈ।
ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਸਾਰੇ ਜ਼ਿਲ੍ਹੇ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਕਰ ਲੈਣਗੇ।
ਮੁੱਖ ਚੋਣ ਅਫ਼ਸਰ ਨੇ ਪੰਜਾਬ ਦੇ ਉਨ੍ਹਾਂ ਵੋਟਰਾਂ ਨੂੰ ਵੀ ਅਪੀਲ ਕੀਤੀ, ਜਿਨ੍ਹਾਂ ਨੇ ਅਜੇ ਤੱਕ ਆਪਣੇ ਗਣਨਾ ਫਾਰਮ ਆਪਣੇ ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਕੋਲ ਜਮ੍ਹਾਂ ਨਹੀਂ ਕਰਵਾਏ ਹਨ, ਉਹ ਜਲਦ ਤੋਂ ਜਲਦ ਇਹ ਫਾਰਮ ਜਮ੍ਹਾਂ ਕਰਵਾਉਣ ਤਾਂ ਜੋ ਡਰਾਫਟ ਵੋਟਰ ਸੂਚੀਆਂ ਵਿੱਚ ਉਨ੍ਹਾਂ ਦਾ ਨਾਮ ਸ਼ਾਮਲ ਕੀਤਾ ਜਾਣਾ ਯਕੀਨੀ ਬਣਾਇਆ ਜਾ ਸਕੇ।

Have something to say? Post your comment

 
 
 
 

ਪੰਜਾਬ

ਦੋ ਘੰਟਿਆਂ ਤੱਕ ਹੋਈ ਪੁੱਛ-ਗਿੱਛ ਦੌਰਾਨ ਐਸ ਆਈ ਟੀ ਵੱਲੋਂ ਪੁੱਛੇ ਸਾਰੇ ਸਵਾਲਾਂ ਦੇ ਜਵਾਬ ਦਿੱਤੇ-ਸੁਖਬੀਰ ਸਿੰਘ ਬਾਦਲ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਕਮੇਟੀ ਨੇ ਕੀਤੀ ਇਕੱਤਰਤਾ

ਡੱਬਵਾਲੀ ਅਤੇ ਪਿੰਡ ਸੱਕਾ ਵਾਲੀ ’ਚ ਪਾਵਨ ਗੁਰਬਾਣੀ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

ਫ਼ਰੀਦਕੋਟ, ਲੁਧਿਆਣਾ, ਪਟਿਆਲਾ, ਗੁਰਦਾਸਪੁਰ, ਮੋਹਾਲੀ ਅਤੇ ਜਲੰਧਰ ਵਿੱਚ ਸਮਰਪਿਤ ਮੈਥਾਡੋਨ ਕਲੀਨਿਕ ਚਾਲੂ

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ- ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

ਜੰਤਰ ਮੰਤਰ ਤੇ ਇਕੱਠੇ ਹੋਏ ਨੌਜਵਾਨ ਮੰਗ ਰਹੇ ਹਨ ਇਨਸਾਫ ਸਰਕਾਰ ਕਰ ਰਹੀ ਹੈ ਲਾਠੀਚਾਰਜ ਪ੍ਰਧਾਨ ਮੰਤਰੀ ਜੀ ਆਪਣਾ ਹੰਕਾਰ ਛੱਡੋ- ਕੇਜਰੀਵਾਲ

ਭਾਈ ਖਾਲੜਾ ਨੂੰ ਕਤਲ ਕਰਨ ਵਾਲੇ ਪੁਲਸੀਆਂ ਦੇ ਕੇਸ ਲੜਨ ਵਾਲੇ ਵਕੀਲ ਪੰਥਕ ਸੰਸਥਾਵਾਂ ਉੱਤੇ ਕਾਬਜ ਹਨ ਜਥੇਦਾਰ ਸਾਹਿਬ ਉਹਨਾਂ ਨੂੰ ਨੰਗਾ ਕਰੋ-ਛੋਟੇਪੁਰ

ਪ੍ਰਧਾਨ ਮੰਤਰੀ ਮੋਦੀ ਦੇ ₹5,470 ਕਰੋੜ ਦੇ ਇੰਫਰਾਸਟਰੱਕਚਰ ਪੈਕੇਜ ਨਾਲ ਪੰਜਾਬ ਦੇ 12 ਜ਼ਿਲ੍ਹਿਆਂ ਨੂੰ ਸਿੱਧਾ ਲਾਭ : ਢਿੱਲੋਂ

ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਕੌਮ ਨੂੰ ਮੀਰੀ-ਪੀਰੀ ਦੇ ਸਿਧਾਂਤ ਹੇਠ ਇਕੱਤਰ ਹੋਣ ਦੇ ਵਿਚਾਰ ਸਮੇ ਦੀ ਮੁੱਖ ਲੋੜ : ਟਿਵਾਣਾ

ਬਾਬਾ ਬੰਦਾ ਸਿੰਘ ਬਹਾਦਰ ਭਵਨ ਵਿਖੇ ਸਾਉਣ ਮਹੀਨੇ ਦੇ ਪ੍ਰਸੰਗ ਵਿੱਚ “ਬਲਿਹਾਰੀ ਕੁਦਰਤ ਵਸਿਆ” ਵਿਸ਼ੇ ਤੇ ਰਾਜ ਪੱਧਰੀ ਵਿਚਾਰ ਗੋਸ਼ਟੀ