ਅੰਮ੍ਰਿਤਸਰ -ਅਕਾਲੀ ਦਲ ਬਾਦਲ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਿਆ ਜਦੋਂ ਸੀਨੀਅਰ ਆਗੂ ਸ੍ਰੀ ਇਕਬਾਲ ਸਿੰਘ ਸੰਧੂ ਨੇ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਹ ਸ਼ਮੂਲੀਅਤ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ ਜੀ ਦੀ ਅਗਵਾਈ ਹੇਠ ਹੋਈ। ਇਸ ਮੌਕੇ ਉਚੇਚੇ ਤੌਰ 'ਤੇ ਹਲਕਾ ਦਾਖਾ ਤੋਂ ਵਿਧਾਇਕ ਸ੍ਰ ਮਨਪ੍ਰੀਤ ਸਿੰਘ ਇਆਲੀ ਵੀ ਪਹੁੰਚੇ ਅਤੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੀ ਸਿਆਸਤ ਇੱਕ ਨਵੇਂ ਦੌਰ ਵਿੱਚ ਦਾਖ਼ਲ ਹੋ ਰਹੀ ਹੈ, ਜਿੱਥੇ ਲੋਕ ਰਵਾਇਤੀ ਸਿਆਸਤ ਤੋਂ ਉੱਪਰ ਉੱਠ ਕੇ ਪੰਜਾਬ, ਪੰਥ ਅਤੇ ਨੌਜਵਾਨੀ ਦੇ ਹੱਕਾਂ ਦੀ ਗੱਲ ਕਰਨ ਵਾਲੀ ਧਿਰ ਨਾਲ ਜੁੜ ਰਹੇ ਹਨ। ਬਾਪੂ ਤਰਸੇਮ ਸਿੰਘ ਜੀ ਨੇ ਇਕਬਾਲ ਸਿੰਘ ਸੰਧੂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਪੰਜਾਬ ਦੇ ਹਰ ਵਰਗ ਦਾ ਭਰੋਸਾ ਇਸ ਧਿਰ ਉੱਤੇ ਵਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪੰਜਾਬ ਦੇ ਹੱਕਾਂ, ਕਿਸਾਨਾਂ, ਨੌਜਵਾਨਾਂ, ਧਾਰਮਿਕ ਆਜ਼ਾਦੀ ਅਤੇ ਪੰਜਾਬ ਦੀ ਅਸਲੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣ ਲਈ ਵਚਨਬੱਧ ਹੈ। ਇਕਬਾਲ ਸਿੰਘ ਸੰਧੂ ਨੇ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਉਹ ਪੰਜਾਬ ਅਤੇ ਪੰਥ ਦੀ ਬਿਹਤਰੀ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਸਿਧਾਂਤਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਈ ਹਰਭਜਨ ਸਿੰਘ ਤੁੜ, ਭਾਈ ਅਮਰਜੀਤ ਸਿੰਘ ਵੰਨਚਿੜੀ, ਭਾਈ ਸੁਖਦੇਵ ਸਿੰਘ ਕਾਦੀਆਂ, ਭਾਈ ਗੁਰਦੇਵ ਸਿੰਘ ਸੰਧੂ, ਭਾਈ ਚਮਕੌਰ ਸਿੰਘ ਧੁੰਨ, ਭਾਈ ਦਲਜੀਤ ਸਿੰਘ ਜਵੰਦਾ, ਭਾਈ ਦਯਾ ਸਿੰਘ, ਚਾਚਾ ਪ੍ਰਗਟ ਸਿੰਘ ਜੀ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਨਰਿੰਦਰ ਸਿੰਘ ਕਲਸੀਆਂ, ਚਾਚਾ ਪਲਵਿੰਦਰ ਸਿੰਘ, ਰਣਜੀਤ ਸਿੰਘ ਰਾਣਾ, ਬਲਵੰਤ ਸਿੰਘ ਕੰਗ, ਪਰਮਜੀਤ ਸਿੰਘ ਜੱਲੂਪੁਰ, ਬੂਟਾ ਸਿੰਘ, ਪ੍ਰਭਜੋਤ ਸਿੰਘ ਗੁਰਦਾਸਪੁਰ, ਅਜਮੇਰ ਸਿੰਘ ਮੀਰਪੁਰ, ਪ੍ਰਦੇਵ ਸਿੰਘ, ਡਾਕਟਰ ਬਲਵਿੰਦਰ ਸਿੰਘ ਪੰਡੋਰੀ, ਸੁਖਦੇਵ ਸਿੰਘ ਪੰਡੋਰੀ, ਸੰਤੋਖ ਸਿੰਘ ਘਸੀਟਪੁਰ, ਭਾਈ ਸੁਖਰਾਜ ਸਿੰਘ ਸੁਲਤਾਨਵਿੰਡ, ਭਾਈ ਸੁਖਬੀਰ ਸਿੰਘ ਚੀਮਾਂ, ਹਰਿੰਦਰਬੀਰ ਸਿੰਘ ਵਰਾਣਾ, ਗੁਰਮੀਤ ਸਿੰਘ ਸਾਬਕਾ ਸਰਪੰਚ, ਅਨੋਖ ਸਿੰਘ ਸਰਪੰਚ, ਲਖਵਿੰਦਰ ਸਿੰਘ ਰਟੋਲ, ਰਵੀਸ਼ੇਰ ਸਿੰਘ ਮੱਲੀਆਂ, ਲਖਬੀਰ ਸਿੰਘ ਸਾਦਰਾਂ, ਗੁਰਦੇਵ ਸਿੰਘ ਕੜਿਆਲਾ, ਹੀਰਾ ਸਿੰਘ ਠੱਠਗੜ, ਗੁਰਮੀਤ ਸਿੰਘ ਜਗਤਪੁਰਾ, ਦਰਸ਼ਨ ਸਿੰਘ ਜਗਤਪੁਰਾ, ਨੀਰਜ ਸਿੰਘ ਤਰਨਤਾਰਨ, ਬਲਰਾਜ ਸਿੰਘ ਹਰਪ੍ਰੀਤ ਸਿੰਘ ਭੁੱਲਰ, ਰਣਜੀਤ ਸਿੰਘ ਰਾਣਾ, ਕੁਲਵਿੰਦਰ ਸਿੰਘ, ਗੁਰਪ੍ਰਤਾਪ ਸਿੰਘ, ਕਸ਼ਮੀਰ ਸਿੰਘ, ਕੁਲਦੀਪ ਸਿੰਘ, ਬਲਜਿੰਦਰ ਸਿੰਘ, ਸੁਖਚੇਨ ਸਿੰਘ, ਸੁਖਚੈਨ ਸਿੰਘ, ਦਵਿੰਦਰ ਸਿੰਘ, ਜਸਪ੍ਰੀਤ ਸਿੰਘ, ਨੱਥਾ ਸਿੰਘ ਸਾਬਕਾ ਸਰਪੰਚ, ਅਮਰਜੀਤ ਸਿੰਘ ਬਾਠ, ਅਮਰੀਕ ਸਿੰਘ ਬਾਠ, ਗੁਰਮੀਤ ਸਿੰਘ ਕਲੇਰ, ਅਮਰੀਕ ਸਿੰਘ ਕੰਗ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਵਰਕਰ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।