BREAKING NEWS

ਪੰਜਾਬ

ਫ਼ਰੀਦਕੋਟ, ਲੁਧਿਆਣਾ, ਪਟਿਆਲਾ, ਗੁਰਦਾਸਪੁਰ, ਮੋਹਾਲੀ ਅਤੇ ਜਲੰਧਰ ਵਿੱਚ ਸਮਰਪਿਤ ਮੈਥਾਡੋਨ ਕਲੀਨਿਕ ਚਾਲੂ

ਕੌਮੀ ਮਾਰਗ ਬਿਊਰੋ | July 20, 2026 09:30 PM

ਚੰਡੀਗੜ੍ਹ-ਪੰਜਾਬ ਨੇ ਗੰਭੀਰ ਓਪੀਓਇਡ ਨਿਰਭਰਤਾ ਨਾਲ ਜੂਝ ਰਹੇ ਲੋਕਾਂ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਨਸ਼ਾ ਮੁਕਤੀ ਇਲਾਜ ਮੈਥਾਡੋਨ ਮੇਨਟੇਨੈਂਸ ਥੈਰੇਪੀ (ਐਮਐਮਟੀ) ਦੀ ਸ਼ੁਰੂਆਤ ਕੀਤੀ ਹੈ। ਮੈਥਾਡੋਨ ਦੀ ਸ਼ੁਰੂਆਤ ਰਾਜ ਦੀ ਨਸ਼ਿਆਂ ਖ਼ਿਲਾਫ਼ ਇਲਾਜ-ਕੇਂਦਰਿਤ ਰਣਨੀਤੀ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।

ਹੁਣ ਤੱਕ ਰਾਜ ਵਿੱਚ ਇਲਾਜ ਮੁੱਖ ਤੌਰ ’ਤੇ 500 ਤੋਂ ਵੱਧ ਆਊਟਪੇਸ਼ੈਂਟ ਓਪੀਓਇਡ ਅਸਿਸਟਡ ਟ੍ਰੀਟਮੈਂਟ ਕੇਂਦਰਾਂ ਰਾਹੀਂ ਬਿਊਪ੍ਰੇਨੋਰਫਿਨ ਆਧਾਰਿਤ ਓਪੀਓਇਡ ਸਬਸਟੀਚਿਊਸ਼ਨ ਥੈਰੇਪੀ ਅਤੇ ਨਸ਼ਾ ਮੁਕਤੀ (ਐਬਸਟਿਨੈਂਸ-ਆਧਾਰਿਤ) ਰਿਹੈਬਲੀਟੇਸ਼ਨ ’ਤੇ ਆਧਾਰਿਤ ਸੀ। ਓਪੀਓਇਡ ਸਬਸਟੀਚਿਊਸ਼ਨ ਥੈਰੇਪੀ ਵਿੱਚ ਹਾਨੀਕਾਰਕ ਓਪੀਓਇਡ ਦੀ ਥਾਂ ਡਾਕਟਰੀ ਨਿਗਰਾਨੀ ਹੇਠ ਨਿਯੰਤਰਿਤ ਦਵਾਈਆਂ ਦੀ ਵਰਤੋਂ ਕਰਕੇ ਨਸ਼ੇ ਦੀ ਲਤ ਦਾ ਇਲਾਜ ਕੀਤਾ ਜਾਂਦਾ ਹੈ। ਹੁਣ ਮੈਥਾਡੋਨ ਮੇਨਟੇਨੈਂਸ ਥੈਰੇਪੀ ਉਨ੍ਹਾਂ ਮਰੀਜ਼ਾਂ ਲਈ ਇੱਕ ਇਲਾਜ ਦਾ ਵਾਧੂ ਵਿਕਲਪ ਮੁਹੱਈਆ ਕਰਵਾਏਗੀ, ਜੋ ਲੰਬੇ ਸਮੇਂ ਤੋਂ ਓਪੀਓਇਡ ’ਤੇ ਨਿਰਭਰ ਹਨ ਅਤੇ ਜਿਨ੍ਹਾਂ ’ਤੇ ਮੌਜੂਦਾ ਇਲਾਜ ਪ੍ਰਭਾਵਸ਼ਾਲੀ ਸਾਬਤ ਨਹੀਂ ਹੋਏ ਹਨ।

ਇਸ ਵੇਲੇ ਪੰਜਾਬ ਵਿੱਚ ਛੇ ਸਮਰਪਿਤ ਮੈਥਾਡੋਨ ਕਲੀਨਿਕ ਚਾਲੂ ਹਨ। ਇਹ ਸਰਕਾਰੀ ਮੈਡੀਕਲ ਕਾਲਜ, ਫ਼ਰੀਦਕੋਟ; ਸਿਵਲ ਹਸਪਤਾਲ, ਲੁਧਿਆਣਾ; ਸਰਕਾਰੀ ਮੈਡੀਕਲ ਕਾਲਜ, ਪਟਿਆਲਾ; ਅਤੇ ਗੁਰਦਾਸਪੁਰ, ਮੋਹਾਲੀ ਤੇ ਜਲੰਧਰ ਦੇ ਜ਼ਿਲ੍ਹਾ ਹਸਪਤਾਲਾਂ ਵਿੱਚ ਸਥਾਪਤ ਕੀਤੇ ਗਏ ਹਨ। ਪੰਜਾਬ ਸਰਕਾਰ ਆਉਣ ਵਾਲੇ ਮਹੀਨਿਆਂ ਵਿੱਚ ਛੇ ਹੋਰ ਐਮਐਮਟੀ ਕੇਂਦਰ ਸਥਾਪਤ ਕਰਨ ਦੀ ਯੋਜਨਾ ਬਣਾ ਰਹੀ ਹੈ, ਜਿਸ ਨਾਲ ਅਜਿਹੇ ਸਮਰਪਿਤ ਕੇਂਦਰਾਂ ਦੀ ਕੁੱਲ ਗਿਣਤੀ ਵੱਧ ਕੇ 12 ਹੋ ਜਾਵੇਗੀ।

ਇਸ ਸਬੰਧੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੈਥਾਡੋਨ ਸਹੂਲਤਾਂ ਦਾ ਵਿਸਤਾਰ ਰਾਜ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦਾ ਹਿੱਸਾ ਹੈ, ਜਿਸ ਵਿੱਚ ਖ਼ਾਸ ਤੌਰ ’ਤੇ ਉਨ੍ਹਾਂ ਲੋਕਾਂ ਦੇ ਰਿਹੈਬਲੀਟੇਸ਼ਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ ਜੋ ਓਪੀਓਇਡ ’ਤੇ ਨਿਰਭਰ ਹਨ ਅਤੇ ਜਿਨ੍ਹਾਂ ਵਿੱਚ ਮੁੜ ਨਸ਼ੇ ਵੱਲ ਪਰਤਣ ਦਾ ਖ਼ਤਰਾ ਵੱਧ ਹੁੰਦਾ ਹੈ। ਉਨ੍ਹਾਂ ਕਿਹਾ, “ਵਿਸ਼ਵ ਸਿਹਤ ਸੰਗਠਨ (WHO) ਅਤੇ ਨੈਸ਼ਨਲ ਏਡਜ਼ ਕੰਟਰੋਲ ਆਰਗੇਨਾਈਜ਼ੇਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਾਗੂ ਕੀਤੀ ਜਾ ਰਹੀ ਮੈਥਾਡੋਨ ਮੇਨਟੇਨੈਂਸ ਥੈਰੇਪੀ ਲੰਬੇ ਸਮੇਂ ਤੋਂ ਓਪੀਓਇਡ ’ਤੇ ਨਿਰਭਰ ਲੋਕਾਂ ਲਈ ਇੱਕ ਪ੍ਰਭਾਵਸ਼ਾਲੀ ਇਲਾਜ ਦਾ ਵਿਕਲਪ ਹੈ। ਇਹ ਸਮੁੱਚੀ ਇਲਾਜ ਪ੍ਰਣਾਲੀ ਮਰੀਜ਼ਾਂ ਦੇ ਇਲਾਜ ਦੇ ਨਤੀਜਿਆਂ ਵਿੱਚ ਸੁਧਾਰ ਲਿਆਵੇਗੀ ਅਤੇ ਉਨ੍ਹਾਂ ਨੂੰ ਆਪਣੇ ਪਰਿਵਾਰ ਅਤੇ ਸਮਾਜ ਵਿੱਚ ਸਫ਼ਲਤਾਪੂਰਵਕ ਮੁੜ ਸਥਾਪਿਤ ਹੋਣ ਵਿੱਚ ਮਦਦ ਕਰੇਗੀ।”

ਨਵੇਂ ਕਲੀਨਿਕ ਵਿਸ਼ੇਸ਼ ਆਊਟਪੇਸ਼ੈਂਟ ਸਹੂਲਤਾਂ ਵਜੋਂ ਕੰਮ ਕਰਨਗੇ, ਜਿੱਥੇ ਮਰੀਜ਼ਾਂ ਨੂੰ ਡਾਕਟਰੀ ਨਿਗਰਾਨੀ ਹੇਠ ਮੈਥਾਡੋਨ ਥੈਰੇਪੀ ਦੇ ਨਾਲ-ਨਾਲ ਮਨੋਵਿਗਿਆਨਕ ਕਾਊਂਸਲਿੰਗ, ਮਨੋਚਿਕਿਤਸਾ ਸਲਾਹ, ਮੁੜ ਨਸ਼ੇ ਦੀ ਲਤ ਤੋਂ ਬਚਾਅ ਸੇਵਾਵਾਂ, ਪਰਿਵਾਰਕ ਕਾਊਂਸਲਿੰਗ ਅਤੇ ਨਿਯਮਿਤ ਫਾਲੋ-ਅੱਪ ਦੀ ਸਹੂਲਤ ਵੀ ਦਿੱਤੀ ਜਾਵੇਗੀ।

ਮਰੀਜ਼ਾਂ ਨੂੰ ਆਪਣੀ ਨਿਰਧਾਰਤ ਖ਼ੁਰਾਕ ਲੈਣ ਲਈ ਹਰ ਰੋਜ਼ ਕਲੀਨਿਕ ਆਉਣਾ ਹੋਵੇਗਾ, ਜਿੱਥੇ ਉਨ੍ਹਾਂ ਨੂੰ ਡਾਕਟਰੀ ਨਿਗਰਾਨੀ ਹੇਠ ਦਵਾਈ ਦਿੱਤੀ ਜਾਵੇਗੀ। ਦਵਾਈ ਦੀ ਹਰ ਖ਼ੁਰਾਕ ਡਾਕਟਰੀ ਨਿਗਰਾਨੀ ਹੇਠ ਦਿੱਤੀ ਜਾਵੇਗੀ ਤਾਂ ਜੋ ਇਸ ਦੀ ਦੁਰਵਰਤੋਂ ਨੂੰ ਰੋਕਿਆ ਜਾ ਸਕੇ ਅਤੇ ਇਲਾਜ ਦੀ ਸਹੀ ਪਾਲਣਾ ਯਕੀਨੀ ਬਣਾਈ ਜਾ ਸਕੇ।

ਮੈਥਾਡੋਨ, ਓਪੀਓਇਡ ਯੂਜ਼ ਡਿਸਆਰਡਰ ਨਾਲ ਪੀੜਤ ਲੋਕਾਂ ਜਿਵੇਂ ਕਿ ਹੈਰੋਇਨ ਦੀ ਲਤ ਨਾਲ ਜੂਝ ਰਹੇ ਮਰੀਜ਼ਾਂ ਲਈ ਵਿਗਿਆਨਕ ਸਬੂਤਾਂ ’ਤੇ ਆਧਾਰਿਤ ਇੱਕ ਪ੍ਰਭਾਵਸ਼ਾਲੀ ਇਲਾਜ ਹੈ। ਓਪੀਓਇਡ ਯੂਜ਼ ਡਿਸਆਰਡਰ ਦੇ ਇਲਾਜ ਲਈ ਮੈਥਾਡੋਨ ਨੂੰ ਵਿਸ਼ਵ ਸਿਹਤ ਸੰਗਠਨ ਦੀ ਜ਼ਰੂਰੀ ਦਵਾਈਆਂ ਦੀ ਮਾਡਲ ਸੂਚੀ ਵਿੱਚ ਵੀ ਸ਼ਾਮਲ ਕੀਤਾ ਗਿਆ ਹੈ। ਇਹ ਦਵਾਈ ਸਿਖਲਾਈ ਪ੍ਰਾਪਤ ਡਾਕਟਰਾਂ ਦੀ ਨਿਗਰਾਨੀ ਹੇਠ ਇੱਕ ਸਮੁੱਚੇ ਇਲਾਜ ਪ੍ਰੋਗਰਾਮ ਦੇ ਤਹਿਤ ਦਿੱਤੀ ਜਾਂਦੀ ਹੈ।

ਮੈਥਾਡੋਨ ਦਿਮਾਗ ਦੇ ਉਨ੍ਹਾਂ ਹੀ ਓਪੀਓਇਡ ਰਿਸੈਪਟਰਾਂ ਨਾਲ ਜੁੜ ਕੇ ਕੰਮ ਕਰਦੀ ਹੈ, ਜਿਨ੍ਹਾਂ ’ਤੇ ਹੈਰੋਇਨ ਅਤੇ ਹੋਰ ਓਪੀਓਇਡ ਅਸਰ ਕਰਦੇ ਹਨ। ਨਿਰਧਾਰਤ ਖ਼ੁਰਾਕ ਅਨੁਸਾਰ ਇਹ ਨਸ਼ੇ ਦੀ ਤੀਬਰ ਇੱਛਾ (ਕ੍ਰੇਵਿੰਗ) ਨੂੰ ਕੰਟਰੋਲ ਕਰਦੀ ਹੈ, ਨਸ਼ਾ ਛੱਡਣ ’ਤੇ ਹੋਣ ਵਾਲੇ ਲੱਛਣਾਂ (ਵਿਡਰਾਲ ਸਿੰਪਟਮਜ਼) ਤੋਂ ਰਾਹਤ ਦਿੰਦੀ ਹੈ ਅਤੇ ਓਪੀਓਇਡ ਪ੍ਰਤੀ ਸਹਿਣਸ਼ੀਲਤਾ ਪੈਦਾ ਕਰਦੀ ਹੈ, ਜਿਸ ਕਾਰਨ ਮੁੜ ਓਪੀਓਇਡ ਲੈਣ ’ਤੇ ‘ਹਾਈ’ ਮਹਿਸੂਸ ਨਹੀਂ ਹੁੰਦਾ। ਇਸ ਨਾਲ ਮਰੀਜ਼ ਦੀ ਸਿਹਤ ਸਥਿਰ ਰਹਿੰਦੀ ਹੈ ਅਤੇ ਉਹ ਇਲਾਜ, ਰੁਜ਼ਗਾਰ ਅਤੇ ਪਰਿਵਾਰਕ ਜੀਵਨ ਵਿੱਚ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਹਿੱਸਾ ਲੈ ਸਕਦਾ ਹੈ।

ਸਮੇਂ ਦੇ ਨਾਲ ਮਰੀਜ਼ ਦੀ ਸਿਹਤ ਦੀ ਸਥਿਤੀ ਅਤੇ ਇਲਾਜ ਵਿੱਚ ਹੋਈ ਪ੍ਰਗਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਮੈਥਾਡੋਨ ਦੀ ਖ਼ੁਰਾਕ ਹੌਲੀ-ਹੌਲੀ ਘਟਾਈ ਜਾ ਸਕਦੀ ਹੈ। ਕਿਉਂਕਿ ਮਰੀਜ਼ ਹਰ ਰੋਜ਼ ਕਲੀਨਿਕ ਵਿੱਚ ਡਾਕਟਰੀ ਨਿਗਰਾਨੀ ਹੇਠ ਦਵਾਈ ਲੈਂਦੇ ਹਨ, ਇਸ ਲਈ ਇਸ ਦੀ ਦੁਰਵਰਤੋਂ ਜਾਂ ਗ਼ੈਰ-ਕਾਨੂੰਨੀ ਤੌਰ ’ਤੇ ਹੋਰਾਂ ਤੱਕ ਪਹੁੰਚਣ ਦੀ ਸੰਭਾਵਨਾ ਬਹੁਤ ਘੱਟ ਰਹਿੰਦੀ ਹੈ।

ਮੈਥਾਡੋਨ ਲੰਬੇ ਸਮੇਂ ਤੱਕ ਅਸਰ ਕਰਨ ਵਾਲੀ ਦਵਾਈ ਹੈ। ਇਸ ਦੀ ਇੱਕ ਰੋਜ਼ਾਨਾ ਖ਼ੁਰਾਕ ਆਮ ਤੌਰ ’ਤੇ ਲਗਭਗ 24 ਘੰਟਿਆਂ ਤੱਕ ਨਸ਼ਾ ਛੱਡਣ ਦੇ ਲੱਛਣਾਂ ਅਤੇ ਨਸ਼ੇ ਦੀ ਇੱਛਾ ਨੂੰ ਕੰਟਰੋਲ ਵਿੱਚ ਰੱਖਦੀ ਹੈ, ਜਿਸ ਨਾਲ ਮਰੀਜ਼ ਸਾਰਾ ਦਿਨ ਆਮ ਅਤੇ ਸਥਿਰ ਜੀਵਨ ਬਤੀਤ ਕਰ ਸਕਦੇ ਹਨ।

Have something to say? Post your comment

 
 
 
 

ਪੰਜਾਬ

ਦੋ ਘੰਟਿਆਂ ਤੱਕ ਹੋਈ ਪੁੱਛ-ਗਿੱਛ ਦੌਰਾਨ ਐਸ ਆਈ ਟੀ ਵੱਲੋਂ ਪੁੱਛੇ ਸਾਰੇ ਸਵਾਲਾਂ ਦੇ ਜਵਾਬ ਦਿੱਤੇ-ਸੁਖਬੀਰ ਸਿੰਘ ਬਾਦਲ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਕਮੇਟੀ ਨੇ ਕੀਤੀ ਇਕੱਤਰਤਾ

ਡੱਬਵਾਲੀ ਅਤੇ ਪਿੰਡ ਸੱਕਾ ਵਾਲੀ ’ਚ ਪਾਵਨ ਗੁਰਬਾਣੀ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ- ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

ਜੰਤਰ ਮੰਤਰ ਤੇ ਇਕੱਠੇ ਹੋਏ ਨੌਜਵਾਨ ਮੰਗ ਰਹੇ ਹਨ ਇਨਸਾਫ ਸਰਕਾਰ ਕਰ ਰਹੀ ਹੈ ਲਾਠੀਚਾਰਜ ਪ੍ਰਧਾਨ ਮੰਤਰੀ ਜੀ ਆਪਣਾ ਹੰਕਾਰ ਛੱਡੋ- ਕੇਜਰੀਵਾਲ

ਭਾਈ ਖਾਲੜਾ ਨੂੰ ਕਤਲ ਕਰਨ ਵਾਲੇ ਪੁਲਸੀਆਂ ਦੇ ਕੇਸ ਲੜਨ ਵਾਲੇ ਵਕੀਲ ਪੰਥਕ ਸੰਸਥਾਵਾਂ ਉੱਤੇ ਕਾਬਜ ਹਨ ਜਥੇਦਾਰ ਸਾਹਿਬ ਉਹਨਾਂ ਨੂੰ ਨੰਗਾ ਕਰੋ-ਛੋਟੇਪੁਰ

ਪ੍ਰਧਾਨ ਮੰਤਰੀ ਮੋਦੀ ਦੇ ₹5,470 ਕਰੋੜ ਦੇ ਇੰਫਰਾਸਟਰੱਕਚਰ ਪੈਕੇਜ ਨਾਲ ਪੰਜਾਬ ਦੇ 12 ਜ਼ਿਲ੍ਹਿਆਂ ਨੂੰ ਸਿੱਧਾ ਲਾਭ : ਢਿੱਲੋਂ

ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਕੌਮ ਨੂੰ ਮੀਰੀ-ਪੀਰੀ ਦੇ ਸਿਧਾਂਤ ਹੇਠ ਇਕੱਤਰ ਹੋਣ ਦੇ ਵਿਚਾਰ ਸਮੇ ਦੀ ਮੁੱਖ ਲੋੜ : ਟਿਵਾਣਾ

ਬਾਬਾ ਬੰਦਾ ਸਿੰਘ ਬਹਾਦਰ ਭਵਨ ਵਿਖੇ ਸਾਉਣ ਮਹੀਨੇ ਦੇ ਪ੍ਰਸੰਗ ਵਿੱਚ “ਬਲਿਹਾਰੀ ਕੁਦਰਤ ਵਸਿਆ” ਵਿਸ਼ੇ ਤੇ ਰਾਜ ਪੱਧਰੀ ਵਿਚਾਰ ਗੋਸ਼ਟੀ

ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਸੀਨੀਅਰ ਆਗੂ ਇਕਬਾਲ ਸਿੰਘ ਸੰਧੂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸ਼ਾਮਲ