BREAKING NEWS

ਪੰਜਾਬ

ਡੱਬਵਾਲੀ ਅਤੇ ਪਿੰਡ ਸੱਕਾ ਵਾਲੀ ’ਚ ਪਾਵਨ ਗੁਰਬਾਣੀ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | July 20, 2026 09:39 PM


ਅੰਮ੍ਰਿਤਸਰ-ਡੱਬਵਾਲੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸੱਕਾ ਵਾਲੀ ਵਿੱਚ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਦੇ ਮਾਮਲੇ ਸਾਹਮਣੇ ਆਉਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਬੀਤੇ ਕੁਝ ਸਮੇਂ ਤੋਂ ਪਾਵਨ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋਇਆ ਹੈ। ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਅਜਿਹੇ ਮਾਮਲਿਆਂ ਵਿਚ ਗੰਭੀਰਤਾ ਅਤੇ ਸਖ਼ਤੀ ਨਾਲ ਕਾਰਵਾਈ ਨਾ ਹੋਣ ਕਾਰਨ ਦੋਸ਼ੀਆਂ ਦੇ ਹੌਸਲੇ ਲਗਾਤਾਰ ਵੱਧ ਰਹੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਨਾਮ ਤੇ ਵੱਖ ਵੱਖ ਧਿਰਾਂ ਵੱਲੋਂ ਸਿਆਸਤ ਤਾਂ ਕੀਤੀ ਜਾ ਰਹੀ ਹੈ, ਪ੍ਰੰਤੂ ਬੇਅਦਬੀ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਅਤੇ ਇਸ ਪਿੱਛੇ ਸਾਜ਼ਿਸ਼ ਕਰਨ ਵਾਲਿਆਂ ਨੂੰ ਸਾਹਮਣੇ ਲਿਆਉਣ ਲਈ ਸਰਕਾਰ ਵੱਲੋਂ ਕੋਈ ਗੰਭੀਰ ਯਤਨ ਨਹੀਂ ਕੀਤਾ ਜਾ ਰਿਹਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਬਾਣੀ ਮਨੁੱਖਤਾ ਨੂੰ ਜੀਵਨ ਜਿਊਣ ਲਈ ਸੇਧ ਪ੍ਰਦਾਨ ਕਰਦਿਆਂ ਸਰਬਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ। ਕੁਝ ਲੋਕ ਬੇਅਦਬੀਆਂ ਦੀਆਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨਾਲ ਜਿਥੇ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਦੇ ਹਨ, ਉਥੇ ਹੀ ਸੂਬੇ ਦੀ ਭਾਈਚਾਰਕ ਸਾਂਝ ਲਈ ਵੀ ਵੱਡਾ ਖ਼ਤਰਾ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਫਰਜ ਹੈ ਕਿ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ ਅਜਿਹੀਆਂ ਘਟਨਾਵਾਂ ਦੇ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਵੀ ਸਾਹਮਣੇ ਲਿਆਏ। ਉਨ੍ਹਾਂ ਜਿਥੇ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਨੂੰ ਹਰ ਸਮੇਂ ਪਹਿਰੇਦਾਰੀ ਯਕੀਨੀ ਬਣਾਉਣ ਲਈ ਆਖਿਆ ਉਥੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅੰਦਰ ਰੱਖੇ ਗੁਟਕਾ ਸਾਹਿਬ ਤੇ ਪਾਵਨ ਪੋਥੀਆਂ ਦੀ ਮਰਯਾਦਾ ਅਨੁਸਾਰ ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਣ।

Have something to say? Post your comment

 
 
 
 

ਪੰਜਾਬ

ਦੋ ਘੰਟਿਆਂ ਤੱਕ ਹੋਈ ਪੁੱਛ-ਗਿੱਛ ਦੌਰਾਨ ਐਸ ਆਈ ਟੀ ਵੱਲੋਂ ਪੁੱਛੇ ਸਾਰੇ ਸਵਾਲਾਂ ਦੇ ਜਵਾਬ ਦਿੱਤੇ-ਸੁਖਬੀਰ ਸਿੰਘ ਬਾਦਲ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਕਮੇਟੀ ਨੇ ਕੀਤੀ ਇਕੱਤਰਤਾ

ਫ਼ਰੀਦਕੋਟ, ਲੁਧਿਆਣਾ, ਪਟਿਆਲਾ, ਗੁਰਦਾਸਪੁਰ, ਮੋਹਾਲੀ ਅਤੇ ਜਲੰਧਰ ਵਿੱਚ ਸਮਰਪਿਤ ਮੈਥਾਡੋਨ ਕਲੀਨਿਕ ਚਾਲੂ

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ- ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

ਜੰਤਰ ਮੰਤਰ ਤੇ ਇਕੱਠੇ ਹੋਏ ਨੌਜਵਾਨ ਮੰਗ ਰਹੇ ਹਨ ਇਨਸਾਫ ਸਰਕਾਰ ਕਰ ਰਹੀ ਹੈ ਲਾਠੀਚਾਰਜ ਪ੍ਰਧਾਨ ਮੰਤਰੀ ਜੀ ਆਪਣਾ ਹੰਕਾਰ ਛੱਡੋ- ਕੇਜਰੀਵਾਲ

ਭਾਈ ਖਾਲੜਾ ਨੂੰ ਕਤਲ ਕਰਨ ਵਾਲੇ ਪੁਲਸੀਆਂ ਦੇ ਕੇਸ ਲੜਨ ਵਾਲੇ ਵਕੀਲ ਪੰਥਕ ਸੰਸਥਾਵਾਂ ਉੱਤੇ ਕਾਬਜ ਹਨ ਜਥੇਦਾਰ ਸਾਹਿਬ ਉਹਨਾਂ ਨੂੰ ਨੰਗਾ ਕਰੋ-ਛੋਟੇਪੁਰ

ਪ੍ਰਧਾਨ ਮੰਤਰੀ ਮੋਦੀ ਦੇ ₹5,470 ਕਰੋੜ ਦੇ ਇੰਫਰਾਸਟਰੱਕਚਰ ਪੈਕੇਜ ਨਾਲ ਪੰਜਾਬ ਦੇ 12 ਜ਼ਿਲ੍ਹਿਆਂ ਨੂੰ ਸਿੱਧਾ ਲਾਭ : ਢਿੱਲੋਂ

ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਕੌਮ ਨੂੰ ਮੀਰੀ-ਪੀਰੀ ਦੇ ਸਿਧਾਂਤ ਹੇਠ ਇਕੱਤਰ ਹੋਣ ਦੇ ਵਿਚਾਰ ਸਮੇ ਦੀ ਮੁੱਖ ਲੋੜ : ਟਿਵਾਣਾ

ਬਾਬਾ ਬੰਦਾ ਸਿੰਘ ਬਹਾਦਰ ਭਵਨ ਵਿਖੇ ਸਾਉਣ ਮਹੀਨੇ ਦੇ ਪ੍ਰਸੰਗ ਵਿੱਚ “ਬਲਿਹਾਰੀ ਕੁਦਰਤ ਵਸਿਆ” ਵਿਸ਼ੇ ਤੇ ਰਾਜ ਪੱਧਰੀ ਵਿਚਾਰ ਗੋਸ਼ਟੀ

ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਸੀਨੀਅਰ ਆਗੂ ਇਕਬਾਲ ਸਿੰਘ ਸੰਧੂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸ਼ਾਮਲ