ਪੰਜਾਬ

ਮਨੁੱਖੀ ਅਧਿਕਾਰ ਸੰਗਠਨ ਰਣਜੀਤ ਸਿੰਘ ਦੇ ਪਰਿਵਾਰ ਨਾਲ ਡਟ ਕੇ ਖੜ੍ਹਾ- ਲੜਾਈ ਲੜਨ ਦਾ ਐਲਾਨ: ਜਸਟਿਸ ਰਣਜੀਤ ਸਿੰਘ

ਕੌਮੀ ਮਾਰਗ ਬਿਊਰੋ | July 21, 2026 08:59 PM


ਚੰਡੀਗੜ੍ਹ: ਗੁਰਦਾਸਪੁਰ ਦੇ ਨੌਜਵਾਨ ਰਣਜੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਇਨਸਾਫ ਦੀ ਮੰਗ ਨੂੰ ਲੈ ਕੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਪਲਾਟ ਨੰ. 1, ਸੈਕਟਰ 28-ਏ, ਚੰਡੀਗੜ੍ਹ ਵਿਖੇ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਚੇਅਰਮੈਨ ਸਾਬਕਾ ਜਸਟਿਸ ਰਣਜੀਤ ਸਿੰਘ, ਪ੍ਰਸਿੱਧ ਸਮਾਜਿਕ ਚਿੰਤਕ ਡਾ. ਪਿਆਰਾ ਲਾਲ ਗਰਗ, ਸੀਨੀਅਰ ਪੱਤਰਕਾਰ ਹਮੀਰ ਸਿੰਘ, ਸੰਗਠਨ ਦੇ ਦਫ਼ਤਰ ਸਕੱਤਰ ਡਾ. ਖੁਸ਼ਹਾਲ ਸਿੰਘ, ਸਮਾਜਿਕ ਕਾਰਕੁੰਨ ਲੱਖਾ ਸਿੰਘ ਸਿਧਾਣਾ ਅਤੇ ਕੈਪਟਨ ਗੁਰਦੀਪ ਸਿੰਘ ਘੁੰਮਣ ਸਮੇਤ ਹੋਰ ਸ਼ਖਸੀਅਤਾਂ ਹਾਜ਼ਰ ਸਨ।
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਣਜੀਤ ਸਿੰਘ ਦੇ ਪਿਤਾ ਬਿਕਰਮਜੀਤ ਸਿੰਘ, ਮਾਤਾ ਸੁਖਵਿੰਦਰ ਕੌਰ, ਚਾਚਾ ਚੰਦਨਜੀਤ ਸਿੰਘ ਅਤੇ ਮਾਸੀ ਸੁਰਜੀਤ ਕੌਰ ਨੇ ਦੋਸ਼ ਲਗਾਇਆ ਕਿ ਰਣਜੀਤ ਸਿੰਘ ਨੂੰ ਪੁਲਿਸ ਵੱਲੋਂ ਪਹਿਲਾਂ ਹਿਰਾਸਤ ਵਿੱਚ ਲਿਆ ਗਿਆ ਅਤੇ ਬਾਅਦ ਵਿੱਚ ਇੱਕ ਝੂਠੇ ਪੁਲਿਸ ਮੁਕਾਬਲੇ ਦਾ ਰੂਪ ਦੇ ਕੇ ਉਸ ਦੀ ਹੱਤਿਆ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰ ਸੰਗਠਨਾਂ ਅਤੇ ਇਨਸਾਫ ਪਸੰਦ ਜਥੇਬੰਦੀਆਂ ਵੱਲੋਂ ਇਹ ਮਾਮਲਾ ਉਠਾਏ ਜਾਣ ਤੋਂ ਬਾਅਦ ਪੁਲਿਸ ਦਬਾਅ ਹੇਠ ਆ ਗਈ ਹੈ। ਪਰਿਵਾਰ ਦਾ ਦੋਸ਼ ਹੈ ਕਿ ਇੱਕ ਪਾਸੇ ਪੁਲਿਸ ਵੱਲੋਂ ਉਨ੍ਹਾਂ ਨੂੰ 50 ਲੱਖ ਰੁਪਏ ਦੀ ਪੇਸ਼ਕਸ਼ ਕਰਕੇ ਮਾਮਲਾ ਰਫ਼ਾ-ਦਫ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦਕਿ ਦੂਜੇ ਪਾਸੇ ਰਣਜੀਤ ਸਿੰਘ ਦੇ ਚਾਚੇ ਨੂੰ ਝੂਠੇ ਕੇਸ ਵਿੱਚ ਫਸਾ ਕੇ ਪਰਿਵਾਰ ਨੂੰ ਡਰਾਇਆ-ਧਮਕਾਇਆ ਜਾ ਰਿਹਾ ਹੈ।
ਇਸ ਮੌਕੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਚੇਅਰਮੈਨ ਸਾਬਕਾ ਜਸਟਿਸ ਰਣਜੀਤ ਸਿੰਘ ਨੇ ਕਿਹਾ ਕਿ ਸੰਗਠਨ ਪੀੜਤ ਪਰਿਵਾਰ ਦੇ ਨਾਲ ਪੂਰੀ ਮਜ਼ਬੂਤੀ ਨਾਲ ਖੜ੍ਹਾ ਹੈ ਅਤੇ ਇਸ ਕੇਸ ਦੀ ਕਾਨੂੰਨੀ ਲੜਾਈ ਦਾ ਸਾਰਾ ਖਰਚਾ ਸੰਗਠਨ ਆਪਣੇ ਸਿਰ ਲਵੇਗਾ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਇਨਸਾਫ ਦੀ ਲੜਾਈ ਵਿੱਚ ਕਿਸੇ ਵੀ ਤਰ੍ਹਾਂ ਦਾ ਆਰਥਿਕ ਜਾਂ ਕਾਨੂੰਨੀ ਬੋਝ ਨਹੀਂ ਝੱਲਣ ਦਿੱਤਾ ਜਾਵੇਗਾ।
ਡਾ. ਪਿਆਰਾ ਲਾਲ ਗਰਗ ਨੇ ਕਿਹਾ ਕਿ ਰਣਜੀਤ ਸਿੰਘ ਦੀ ਪੋਸਟਮਾਰਟਮ ਰਿਪੋਰਟ ਦੇ ਤੱਥ ਗੰਭੀਰ ਸਵਾਲ ਖੜ੍ਹੇ ਕਰਦੇ ਹਨ ਅਤੇ ਇਹ ਸੰਕੇਤ ਦਿੰਦੇ ਹਨ ਕਿ ਪੁਲਿਸ ਵੱਲੋਂ ਦੱਸਿਆ ਗਿਆ ਮੁਕਾਬਲੇ ਦਾ ਵਰਣਨ ਸ਼ੱਕ ਦੇ ਘੇਰੇ ਵਿੱਚ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਇਹ ਮਾਮਲਾ ਹਾਈ ਕੋਰਟ ਤੱਕ ਲਿਜਾਇਆ ਜਾਵੇਗਾ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿਵਾਉਣ ਲਈ ਹਰ ਸੰਭਵ ਕਾਨੂੰਨੀ ਯਤਨ ਕੀਤਾ ਜਾਵੇਗਾ।
ਸਮਾਜਿਕ ਕਾਰਕੁੰਨ ਲੱਖਾ ਸਿੰਘ ਸਿਧਾਣਾ ਨੇ ਕਿਹਾ ਕਿ ਪੰਜਾਬ ਵਿੱਚ ਕਥਿਤ ਝੂਠੇ ਪੁਲਿਸ ਮੁਕਾਬਲਿਆਂ ਅਤੇ ਮਨੁੱਖੀ ਅਧਿਕਾਰਾਂ ਦੇ ਉਲੰਘਣ ਬਾਰੇ ਉੱਠ ਰਹੀਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਰਣਜੀਤ ਸਿੰਘ ਨੂੰ ਇਨਸਾਫ ਦਿਵਾਉਣ ਲਈ ਲੋਕਤੰਤਰੀ ਢੰਗ ਨਾਲ ਸੰਘਰਸ਼ ਜਾਂ ਧਰਨੇ ਦੀ ਲੋੜ ਪਈ ਤਾਂ ਨੌਜਵਾਨ ਪੂਰੀ ਤਰ੍ਹਾਂ ਨਾਲ ਅੱਗੇ ਆਉਣਗੇ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਬੇਇਨਸਾਫ਼ੀ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਖ਼ਿਲਾਫ਼ ਸੰਵਿਧਾਨਕ ਅਤੇ ਸ਼ਾਂਤਮਈ ਢੰਗ ਨਾਲ ਆਵਾਜ਼ ਬੁਲੰਦ ਕਰਨ।
ਕੈਪਟਨ ਗੁਰਦੀਪ ਸਿੰਘ ਘੁੰਮਣ ਨੇ ਕਿਹਾ ਕਿ ਕਾਨੂੰਨ ਦੇ ਰਾਜ ਨੂੰ ਕਾਇਮ ਰੱਖਣਾ ਹਰ ਸੰਸਥਾ ਦੀ ਜ਼ਿੰਮੇਵਾਰੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕਥਿਤ ਧੱਕੇਸ਼ਾਹੀ ਜਾਂ ਬੇਇਨਸਾਫ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ ਮਿਲਣ ਤੱਕ ਇਹ ਸੰਘਰਸ਼ ਜਾਰੀ ਰਹੇਗਾ।

Have something to say? Post your comment

 
 
 
 

ਪੰਜਾਬ

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਸਦਕਾ ਕਾਲਜ ਦੇ ਪਹਿਲੇ ਹੀ ਸਾਲ ਤੋਂ ਪੰਜਾਬ ਦੇ ਨੌਜਵਾਨ ਬਣ ਰਹੇ ਹਨ ਸੰਸਥਾਪਕ ਅਤੇ ਸੀਈਓ

ਤੁਸੀਂ ਸਭ ਸਾਡੇ ਬੱਚੇ ਹੋ, ਘਬਰਾਓ ਨਾ, ਅਸੀਂ ਤੁਹਾਡੇ ਨਾਲ ਖੜ੍ਹੇ ਹਾਂ, ਇਹ ਲੜਾਈ ਮਿਲ ਕੇ ਲੜਾਂਗੇ - ਕੇਜਰੀਵਾਲ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਮੀਰੀ ਪੀਰੀ ਖਾਲਸਾ ਮਾਰਚ ਵਿਚ ਸ਼ਮੂਲੀਅਤ ਹਰ ਸਿੱਖ ਦਾ ਕੌਮੀ ਫ਼ਰਜ਼- ਐਡਵੋਕੇਟ ਧਾਮੀ

ਇਕਬਾਲ ਸਿੰਘ ਝੂੰਦਾਂ ਜਥੇਬੰਦੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਛੇ ਸਾਲਾਂ ਲਈ ਖਾਰਿਜ- ਵਡਾਲਾ

ਆਪ ਹਰ ਵਿਦਿਆਰਥੀ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਕਾਨੂੰਨੀ ਤੇ ਮੈਡੀਕਲ ਸਹਾਇਤਾ ਪ੍ਰਦਾਨ ਕਰੇਗੀ: ਬਲਤੇਜ ਪੰਨੂ

100 ਫ਼ੀਸਦੀ ਡਿਜੀਟਾਈਜੇਸ਼ਨ ਕਰਨ ਦਾ ਮਾਣ ਹਾਸਲ ਕਰਨ ਵਾਲਾ ਬਾਘਾਪੁਰਾਣਾ ਬਣਿਆ ਸੂਬੇ ਦਾ ਪੰਜਵਾਂ ਹਲਕਾ

ਖਾਲਸਾ ਕਾਲਜ ਵਿਖੇ ਨਵੀਨਤਾ ਅਤੇ ਉਦਮਤਾ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਨਹਿਰੀ ਸਿੰਚਾਈ ਦਾ ਦਾਇਰਾ ਲਗਾਤਾਰ ਵਧ ਰਿਹਾ ਹੈ: ਜਲ ਸਰੋਤ ਮੰਤਰੀ

ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਕੀਤਾ ਮਾਰਚ , ਰੋਕਿਆ ਸ਼ੰਭੂ ਸਰਹੱਦ 'ਤੇ