ਪੰਜਾਬ

100 ਫ਼ੀਸਦੀ ਡਿਜੀਟਾਈਜੇਸ਼ਨ ਕਰਨ ਦਾ ਮਾਣ ਹਾਸਲ ਕਰਨ ਵਾਲਾ ਬਾਘਾਪੁਰਾਣਾ ਬਣਿਆ ਸੂਬੇ ਦਾ ਪੰਜਵਾਂ ਹਲਕਾ

ਕੌਮੀ ਮਾਰਗ ਬਿਊਰੋ | July 21, 2026 09:03 PM

ਚੰਡੀਗੜ੍ਹ-ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) 2026 ਦੇ ਚੱਲ ਰਹੇ ਘਰ-ਘਰ ਗਣਨਾ ਪੜਾਅ ਦੌਰਾਨ ਨਿਰਧਾਰਤ ਸਮੇਂ ਤੋਂ ਪਹਿਲਾਂ ਗਣਨਾ ਫਾਰਮਾਂ ਦੀ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਬਾਘਾਪੁਰਾਣਾ (ਜ਼ਿਲ੍ਹਾ ਮੋਗਾ) ਵਿਧਾਨ ਸਭਾ ਹਲਕੇ ਦੇ ਚੋਣ ਅਮਲੇ ਨੂੰ ਵਧਾਈ ਦਿੱਤੀ। ਵਿਸ਼ੇਸ਼ ਤੀਬਰ ਸੋਧ 2026 ਅਧੀਨ 100 ਫ਼ੀਸਦੀ ਡਿਜੀਟਾਈਜੇਸ਼ਨ ਕਰਨ ਦਾ ਮਾਣ ਹਾਸਲ ਕਰਨ ਵਾਲਾ ਬਾਘਾਪੁਰਾਣਾ ਸੂਬੇ ਦਾ ਪੰਜਵਾਂ ਹਲਕਾ ਬਣ ਗਿਆ ਹੈ।

ਜ਼ਿਲ੍ਹਾ ਚੋਣ ਅਧਿਕਾਰੀ, ਈਆਰਓਜ਼, ਏਈਆਰਓਜ਼ ਅਤੇ ਬੀਐਲਓਜ਼ ਦੇ ਸਮੂਹਿਕ ਯਤਨਾਂ ਦੀ ਸ਼ਲਾਘਾ ਕਰਦਿਆਂ ਸ੍ਰੀਮਤੀ ਮਿਤਰਾ ਨੇ ਕਿਹਾ ਕਿ ਇਹ ਅਹਿਮ ਉਪਲਬਧੀ ਉਨ੍ਹਾਂ ਦੀ ਲਗਨ ਅਤੇ ਮਿਸ਼ਨ ਮੋਡ ਵਿੱਚ ਉਨ੍ਹਾਂ ਦੀ ਕਾਰਜ ਕੁਸ਼ਲਤਾ ਨੂੰ ਦਰਸਾਉਂਦੀ ਹੈ।
ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਸਾਰੇ ਜ਼ਿਲ੍ਹੇ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਕਰ ਲੈਣਗੇ।
ਮੁੱਖ ਚੋਣ ਅਫ਼ਸਰ ਨੇ ਪੰਜਾਬ ਦੇ ਉਨ੍ਹਾਂ ਵੋਟਰਾਂ ਨੂੰ ਵੀ ਅਪੀਲ ਕੀਤੀ, ਜਿਨ੍ਹਾਂ ਨੇ ਅਜੇ ਤੱਕ ਆਪਣੇ ਗਣਨਾ ਫਾਰਮ ਆਪਣੇ ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਕੋਲ ਜਮ੍ਹਾਂ ਨਹੀਂ ਕਰਵਾਏ ਹਨ, ਉਹ ਜਲਦ ਤੋਂ ਜਲਦ ਇਹ ਫਾਰਮ ਜਮ੍ਹਾਂ ਕਰਵਾਉਣ ਤਾਂ ਜੋ ਡਰਾਫਟ ਵੋਟਰ ਸੂਚੀਆਂ ਵਿੱਚ ਉਨ੍ਹਾਂ ਦਾ ਨਾਮ ਸ਼ਾਮਲ ਕੀਤਾ ਜਾਣਾ ਯਕੀਨੀ ਬਣਾਇਆ ਜਾ ਸਕੇ।

Have something to say? Post your comment

 
 
 
 

ਪੰਜਾਬ

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਸਦਕਾ ਕਾਲਜ ਦੇ ਪਹਿਲੇ ਹੀ ਸਾਲ ਤੋਂ ਪੰਜਾਬ ਦੇ ਨੌਜਵਾਨ ਬਣ ਰਹੇ ਹਨ ਸੰਸਥਾਪਕ ਅਤੇ ਸੀਈਓ

ਤੁਸੀਂ ਸਭ ਸਾਡੇ ਬੱਚੇ ਹੋ, ਘਬਰਾਓ ਨਾ, ਅਸੀਂ ਤੁਹਾਡੇ ਨਾਲ ਖੜ੍ਹੇ ਹਾਂ, ਇਹ ਲੜਾਈ ਮਿਲ ਕੇ ਲੜਾਂਗੇ - ਕੇਜਰੀਵਾਲ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਮੀਰੀ ਪੀਰੀ ਖਾਲਸਾ ਮਾਰਚ ਵਿਚ ਸ਼ਮੂਲੀਅਤ ਹਰ ਸਿੱਖ ਦਾ ਕੌਮੀ ਫ਼ਰਜ਼- ਐਡਵੋਕੇਟ ਧਾਮੀ

ਇਕਬਾਲ ਸਿੰਘ ਝੂੰਦਾਂ ਜਥੇਬੰਦੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਛੇ ਸਾਲਾਂ ਲਈ ਖਾਰਿਜ- ਵਡਾਲਾ

ਆਪ ਹਰ ਵਿਦਿਆਰਥੀ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਕਾਨੂੰਨੀ ਤੇ ਮੈਡੀਕਲ ਸਹਾਇਤਾ ਪ੍ਰਦਾਨ ਕਰੇਗੀ: ਬਲਤੇਜ ਪੰਨੂ

ਮਨੁੱਖੀ ਅਧਿਕਾਰ ਸੰਗਠਨ ਰਣਜੀਤ ਸਿੰਘ ਦੇ ਪਰਿਵਾਰ ਨਾਲ ਡਟ ਕੇ ਖੜ੍ਹਾ- ਲੜਾਈ ਲੜਨ ਦਾ ਐਲਾਨ: ਜਸਟਿਸ ਰਣਜੀਤ ਸਿੰਘ

ਖਾਲਸਾ ਕਾਲਜ ਵਿਖੇ ਨਵੀਨਤਾ ਅਤੇ ਉਦਮਤਾ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਨਹਿਰੀ ਸਿੰਚਾਈ ਦਾ ਦਾਇਰਾ ਲਗਾਤਾਰ ਵਧ ਰਿਹਾ ਹੈ: ਜਲ ਸਰੋਤ ਮੰਤਰੀ

ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਕੀਤਾ ਮਾਰਚ , ਰੋਕਿਆ ਸ਼ੰਭੂ ਸਰਹੱਦ 'ਤੇ