ਪੰਜਾਬ

ਆਪ ਹਰ ਵਿਦਿਆਰਥੀ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਕਾਨੂੰਨੀ ਤੇ ਮੈਡੀਕਲ ਸਹਾਇਤਾ ਪ੍ਰਦਾਨ ਕਰੇਗੀ: ਬਲਤੇਜ ਪੰਨੂ

ਕੌਮੀ ਮਾਰਗ ਬਿਊਰੋ | July 21, 2026 09:16 PM

 ਚੰਡੀਗੜ੍ਹ-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਇਸ ਨੇ ਦੇਸ਼ ਦੇ ਨੌਜਵਾਨਾਂ ਅਤੇ ਕਿਸਾਨਾਂ ਨੂੰ ਪੂਰੀ ਤਰ੍ਹਾਂ ਤਿਆਗ ਦਿੱਤਾ ਹੈ ਅਤੇ ਗੱਲਬਾਤ ਦੀ ਬਜਾਏ ਜ਼ੁਲਮ ਦਾ ਸਹਾਰਾ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾੜੀ ਗੱਲ ਹੈ ਕਿ ਅੱਜ ਦੇਸ਼ ਦਾ ਜਵਾਨ ਅਤੇ ਕਿਸਾਨ ਦੋਵੇਂ ਸੜਕਾਂ 'ਤੇ ਹਨ, ਪਰ ਮੋਦੀ ਸਰਕਾਰ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅਣਡੋਲ ਕਰ ਦਿੱਤਾ ਹੈ।

ਮੰਗਲਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਪਿਛਲੇ ਕਈ ਹਫ਼ਤਿਆਂ ਤੋਂ ਵਿਦਿਆਰਥੀ ਜੰਤਰ-ਮੰਤਰ 'ਤੇ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਧਰਨਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੇ ਕੋਈ ਹਿੰਸਾ ਨਹੀਂ ਕੀਤੀ, ਸੜਕਾਂ ਨਹੀਂ ਰੋਕੀਆਂ ਅਤੇ ਨਾ ਹੀ ਜਨਤਾ ਨੂੰ ਕੋਈ ਮੁਸ਼ਕਲ ਪੈਦਾ ਕੀਤੀ ਹੈ। ਉਨ੍ਹਾਂ ਦੀ ਸਿਰਫ਼ ਇਹੀ ਮੰਗ ਹੈ ਕਿ ਉਨ੍ਹਾਂ ਦੀ ਆਵਾਜ਼ ਸੁਣੀ ਜਾਵੇ। ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ, ਭਾਜਪਾ ਸਰਕਾਰ ਨੇ ਮਾਸੂਮ ਵਿਦਿਆਰਥੀਆਂ 'ਤੇ ਦਿੱਲੀ ਪੁਲਿਸ ਨੂੰ ਛੱਡ ਦਿੱਤਾ।

ਪੁਲਿਸ ਦੀ ਕਾਰਵਾਈ ਦੀ ਨਿੰਦਾ ਕਰਦਿਆਂ ਆਪ ਪੰਜਾਬ ਦੇ ਮੀਡੀਆ ਇੰਚਾਰਜ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ 13 ਅਤੇ 14 ਸਾਲ ਦੀਆਂ ਛੋਟੀਆਂ ਬੱਚੀਆਂ ਨੂੰ ਵੀ ਨਹੀਂ ਬਖਸ਼ਿਆ ਗਿਆ। ਉਨ੍ਹਾਂ ਕਿਹਾ ਕਿ ਕਈ ਵਿਦਿਆਰਥੀ ਜ਼ਖਮੀ ਹੋਏ ਹਨ ਅਤੇ ਕਈ ਅਜੇ ਵੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਇਹ ਬੇਰਹਿਮ ਪ੍ਰਤੀਕਿਰਿਆ ਭਾਜਪਾ ਸਰਕਾਰ ਦੀ ਵਿਦਿਆਰਥੀ ਵਿਰੋਧੀ ਸੋਚ ਨੂੰ ਉਜਾਗਰ ਕਰਦੀ ਹੈ।

ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਵਰੀਵਾਲ ਪਹਿਲਾਂ ਹੀ ਪ੍ਰਭਾਵਿਤ ਵਿਦਿਆਰਥੀਆਂ ਲਈ ਇੱਕ ਹੈਲਪਲਾਈਨ ਨੰਬਰ ਜਾਰੀ ਕਰ ਚੁੱਕੇ ਹਨ ਅਤੇ ਹਸਪਤਾਲਾਂ ਵਿੱਚ ਜਾ ਕੇ ਜ਼ਖਮੀਆਂ ਨੂੰ ਨਿੱਜੀ ਤੌਰ 'ਤੇ ਮਿਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਪ ਹਰ ਵਿਦਿਆਰਥੀ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਲੋੜ ਪੈਣ 'ਤੇ ਹਰ ਸੰਭਵ ਕਾਨੂੰਨੀ ਅਤੇ ਮੈਡੀਕਲ ਸਹਾਇਤਾ ਪ੍ਰਦਾਨ ਕਰੇਗੀ।

ਕਿਸਾਨ ਅੰਦੋਲਨ ਵੱਲ ਪਰਤਦਿਆਂ, ਬਲਤੇਜ ਪੰਨੂ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਆਪਣੀਆਂ ਵਪਾਰਕ ਨੀਤੀਆਂ ਰਾਹੀਂ ਭਾਰਤੀ ਕਿਸਾਨਾਂ ਦੇ ਹਿਤਾਂ ਦੀ ਕੁਰਬਾਨੀ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਨਾਲ ਪ੍ਰਸਤਾਵਿਤ ਵਪਾਰਕ ਸਮਝੌਤਾ ਭਾਰਤੀ ਖੇਤੀਬਾੜੀ ਨੂੰ, ਖਾਸ ਕਰਕੇ ਪੰਜਾਬ ਦੇ ਨਰਮਾ ਉਤਪਾਦਕਾਂ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਾਏਗਾ।

ਬਲਤੇਜ ਪੰਨੂ ਨੇ ਕਿਹਾ ਕਿ ਅਮਰੀਕਾ ਤੋਂ ਦਰਾਮਦ ਕੀਤਾ ਜਾਣ ਵਾਲਾ ਨਰਮਾ ਭਾਰਤੀ ਕਿਸਾਨਾਂ ਨੂੰ ਮਿਲਣ ਵਾਲੇ ਘੱਟੋ-ਘੱਟ ਸਮਰਥਨ ਮੁੱਲ ਨਾਲੋਂ ਸਸਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸਸਤਾ ਵਿਦੇਸ਼ੀ ਖੇਤੀ ਉਤਪਾਦ ਭਾਰਤੀ ਬਾਜ਼ਾਰ ਵਿੱਚ ਆਵੇਗਾ, ਤਾਂ ਸਾਡੇ ਕਿਸਾਨ ਆਰਥਿਕ ਤਬਾਹੀ ਵੱਲ ਧੱਕੇ ਜਾਣਗੇ। ਭਾਜਪਾ ਸਰਕਾਰ ਪੰਜਾਬ ਦੇ ਕਿਸਾਨਾਂ ਅਤੇ ਦੇਸ਼ ਦੀ ਖੇਤੀਬਾੜੀ ਨੂੰ ਬਰਬਾਦੀ ਵੱਲ ਲੈ ਕੇ ਜਾ ਰਹੀ ਹੈ।

ਉਨ੍ਹਾਂ ਕੇਂਦਰ ਅਤੇ ਹਰਿਆਣਾ ਦੀਆਂ ਭਾਜਪਾ ਸਰਕਾਰਾਂ ਦੀ ਇਸ ਗੱਲੋਂ ਵੀ ਸਖ਼ਤ ਆਲੋਚਨਾ ਕੀਤੀ ਕਿ ਉਹ ਕਿਸਾਨਾਂ ਨੂੰ ਆਪਣੀਆਂ ਮੰਗਾਂ ਸ਼ਾਂਤਮਈ ਢੰਗ ਨਾਲ ਪੇਸ਼ ਕਰਨ ਲਈ ਦਿੱਲੀ ਜਾਣ ਤੋਂ ਰੋਕ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸ਼ੰਭੂ ਬਾਰਡਰ 'ਤੇ ਰੋਕਿਆ ਗਿਆ ਹੈ। ਇਹ ਹੈਰਾਨੀ ਦੀ ਗੱਲ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਲਗਾਤਾਰ ਪੰਜਾਬ ਆਉਂਦੇ ਹਨ ਅਤੇ ਕਿਸਾਨਾਂ ਨਾਲ ਖੜ੍ਹਨ ਦਾ ਦਾਵਾ ਕਰਦੇ ਹਨ, ਪਰ ਉਹੀ ਡਬਲ ਇੰਜਣ ਸਰਕਾਰ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੇ ਜਮਹੂਰੀ ਹੱਕ ਨੂੰ ਰੋਕ ਰਹੀ ਹੈ।

ਬਲਤੇਜ ਪੰਨੂ ਨੇ ਮੰਗ ਕੀਤੀ ਕਿ ਹਰਿਆਣਾ ਸਰਕਾਰ ਤੁਰੰਤ ਸ਼ੰਭੂ ਬਾਰਡਰ ਖੋਲ੍ਹੇ ਅਤੇ ਕਿਸਾਨਾਂ ਨੂੰ ਸ਼ਾਂਤੀਪੂਰਵਕ ਦਿੱਲੀ ਵੱਲ ਜਾਣ ਦੇਵੇ। ਉਨ੍ਹਾਂ ਕਿਹਾ ਕਿ ਇਹ ਕਿਸਾਨ ਕੋਈ ਹਥਿਆਰ ਨਹੀਂ ਚੁੱਕੀ ਫਿਰਦੇ ਅਤੇ ਨਾ ਹੀ ਦੇਸ਼ ਦੀ ਰਾਜਧਾਨੀ ਲਈ ਕੋਈ ਖਤਰਾ ਪੈਦਾ ਕਰ ਰਹੇ ਹਨ। ਉਹ ਸਿਰਫ਼ ਆਪਣੀਆਂ ਮੰਗਾਂ ਸਰਕਾਰ ਅੱਗੇ ਰੱਖਣਾ ਚਾਹੁੰਦੇ ਹਨ। ਹਰ ਨਾਗਰਿਕ ਨੂੰ ਸ਼ਾਂਤਮਈ ਧਰਨਾ ਦੇਣ ਦਾ ਸੰਵਿਧਾਨਕ ਅਧਿਕਾਰ ਹੈ।

ਪਿਛਲੇ ਕਿਸਾਨ ਅੰਦੋਲਨ ਨੂੰ ਯਾਦ ਕਰਦਿਆਂ, ਬਲਤੇਜ ਪੰਨੂ ਨੇ ਕਿਹਾ ਕਿ ਦੇਸ਼ ਪਹਿਲਾਂ ਹੀ 750 ਤੋਂ ਵੱਧ ਕਿਸਾਨਾਂ ਦੀ ਕੁਰਬਾਨੀ ਦੇਖ ਚੁੱਕਾ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਸਰਕਾਰ ਨੂੰ ਉਹੀ ਗਲਤੀਆਂ ਦੁਹਰਾਉਣ ਦੀ ਬਜਾਏ ਇਤਿਹਾਸ ਤੋਂ ਸਬਕ ਸਿੱਖਣਾ ਚਾਹੀਦਾ ਹੈ। ਜਮਹੂਰੀ ਆਵਾਜ਼ਾਂ ਨੂੰ ਦਬਾਉਣ ਨਾਲ ਕਦੇ ਵੀ ਸੰਕਟ ਹੱਲ ਨਹੀਂ ਹੋਵੇਗਾ। ਸਰਕਾਰ ਨੂੰ ਆਪਣੇ ਹੀ ਨਾਗਰਿਕਾਂ ਦੇ ਰਾਹ ਵਿੱਚ ਬੈਰੀਕੇਡ ਲਗਾਉਣ ਦੀ ਬਜਾਏ ਸੜਕਾਂ ਖੋਲ੍ਹਣੀਆਂ ਚਾਹੀਦੀਆਂ ਹਨ, ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ।

 

Have something to say? Post your comment

 
 
 
 

ਪੰਜਾਬ

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਸਦਕਾ ਕਾਲਜ ਦੇ ਪਹਿਲੇ ਹੀ ਸਾਲ ਤੋਂ ਪੰਜਾਬ ਦੇ ਨੌਜਵਾਨ ਬਣ ਰਹੇ ਹਨ ਸੰਸਥਾਪਕ ਅਤੇ ਸੀਈਓ

ਤੁਸੀਂ ਸਭ ਸਾਡੇ ਬੱਚੇ ਹੋ, ਘਬਰਾਓ ਨਾ, ਅਸੀਂ ਤੁਹਾਡੇ ਨਾਲ ਖੜ੍ਹੇ ਹਾਂ, ਇਹ ਲੜਾਈ ਮਿਲ ਕੇ ਲੜਾਂਗੇ - ਕੇਜਰੀਵਾਲ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਮੀਰੀ ਪੀਰੀ ਖਾਲਸਾ ਮਾਰਚ ਵਿਚ ਸ਼ਮੂਲੀਅਤ ਹਰ ਸਿੱਖ ਦਾ ਕੌਮੀ ਫ਼ਰਜ਼- ਐਡਵੋਕੇਟ ਧਾਮੀ

ਇਕਬਾਲ ਸਿੰਘ ਝੂੰਦਾਂ ਜਥੇਬੰਦੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਛੇ ਸਾਲਾਂ ਲਈ ਖਾਰਿਜ- ਵਡਾਲਾ

100 ਫ਼ੀਸਦੀ ਡਿਜੀਟਾਈਜੇਸ਼ਨ ਕਰਨ ਦਾ ਮਾਣ ਹਾਸਲ ਕਰਨ ਵਾਲਾ ਬਾਘਾਪੁਰਾਣਾ ਬਣਿਆ ਸੂਬੇ ਦਾ ਪੰਜਵਾਂ ਹਲਕਾ

ਮਨੁੱਖੀ ਅਧਿਕਾਰ ਸੰਗਠਨ ਰਣਜੀਤ ਸਿੰਘ ਦੇ ਪਰਿਵਾਰ ਨਾਲ ਡਟ ਕੇ ਖੜ੍ਹਾ- ਲੜਾਈ ਲੜਨ ਦਾ ਐਲਾਨ: ਜਸਟਿਸ ਰਣਜੀਤ ਸਿੰਘ

ਖਾਲਸਾ ਕਾਲਜ ਵਿਖੇ ਨਵੀਨਤਾ ਅਤੇ ਉਦਮਤਾ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਨਹਿਰੀ ਸਿੰਚਾਈ ਦਾ ਦਾਇਰਾ ਲਗਾਤਾਰ ਵਧ ਰਿਹਾ ਹੈ: ਜਲ ਸਰੋਤ ਮੰਤਰੀ

ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਕੀਤਾ ਮਾਰਚ , ਰੋਕਿਆ ਸ਼ੰਭੂ ਸਰਹੱਦ 'ਤੇ