ਪੰਜਾਬ

ਇਕਬਾਲ ਸਿੰਘ ਝੂੰਦਾਂ ਜਥੇਬੰਦੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਛੇ ਸਾਲਾਂ ਲਈ ਖਾਰਿਜ- ਵਡਾਲਾ

ਕੌਮੀ ਮਾਰਗ ਬਿਊਰੋ | July 21, 2026 09:06 PM

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਕੱਤਰ ਜਨਰਲ ਸ ਗੁਰਪ੍ਰਤਾਪ ਸਿੰਘ ਵਡਾਲਾ ਨੇ  ਦੱਸਿਆ ਕਿ ਅਨੁਸ਼ਾਸਨੀ ਕਮੇਟੀ ਦੀ ਸਿਫਾਰਸ਼ 'ਤੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਸ ਇਕਬਾਲ ਸਿੰਘ ਝੂੰਦਾਂ ਨੂੰ ਜਥੇਬੰਦੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਛੇ ਸਾਲਾਂ ਲਈ ਖਾਰਿਜ ਕਰ ਦਿੱਤਾ ਗਿਆ ਹੈ। ਸ ਵਡਾਲਾ ਨੇ ਦੱਸਿਆ ਕਿ ਪਾਰਟੀ ਅਨੁਸ਼ਾਸਨ ਦੇ ਵਿਰੁੱਧ ਜਾਂਦਿਆਂ ਪਹਿਲਾਂ ਵੀ ਸ ਝੂੰਦਾਂ ਨੇ ਆਪਣੇ ਤੌਰ 'ਤੇ ਦੋ ਮੀਟਿੰਗਾਂ ਕੀਤੀਆਂ ਸਨ ਜਿੰਨਾਂ ਵਿੱਚ ਹੋਰਨਾਂ ਆਗੂਆਂ ਅਤੇ ਵਰਕਰਾਂ ਨੂੰ ਗੁੰਮਰਾਹ ਕਰਕੇ ਫੁੱਟ ਪਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਹੁਣ ਵੀ ਉਹਨਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਦੂਜੀਆਂ ਪਾਰਟੀਆਂ ਨਾਲ ਮਿਲ ਕੇ ਚੱਲਣ ਦਾ ਐਲਾਨ ਕੀਤਾ ਹੈ, ਜਦਕਿ ਜਥੇਬੰਦੀ ਵੱਲੋਂ ਪਹਿਲਾਂ ਹੀ ਦੂਜੀਆਂ ਪੰਥਕ ਧਿਰਾਂ ਨਾਲ ਏਕਤਾ ਕਰਨ ਲਈ ਇਕ ਤਾਲਮੇਲ ਕਮੇਟੀ ਬਣਾਈ ਹੋਈ ਹੈ ਜੋ ਆਪਣਾ ਕੰਮ ਬਹੁਤ ਸੁਚੱਜੇ ਢੰਗ ਨਾਲ ਕਰ ਰਹੀ ਹੈ। ਸ ਝੂੰਦਾਂ ਨੇ ਏਕਤਾ ਦਾ ਇਹ ਐਲਾਨ ਉਸ ਤਾਲਮੇਲ ਕਮੇਟੀ ਤੋਂ ਬਾਹਰੇ ਹੋ ਕੇ ਕੀਤਾ ਹੈ, ਜਿਸ ਨਾਲ ਜਥੇਬੰਦੀ ਦੇ ਅਨੁਸ਼ਾਸਨ ਅਤੇ ਪੰਥਕ ਏਕਤਾ ਦੇ ਯਤਨਾਂ ਨੂੰ ਵੱਡੀ ਢਾਹ ਲੱਗੀ ਹੈ। ਉਹਨਾਂ ਦੇ ਇਸ ਆਪਹੁਦਰੇਪਣ ਦਾ ਨੋਟਿਸ ਲੈਂਦਿਆਂ ਅਨੁਸ਼ਾਸਨੀ ਕਮੇਟੀ ਨੇ ਪ੍ਰਧਾਨ ਸ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਇਕ ਵਰਚੁਅਲ ਮੀਟਿੰਗ ਕਰਕੇ ਸਿਫਾਰਸ਼ ਕੀਤੀ ਸੀ ਕਿ ਸ ਝੂੰਦਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਸ ਵਡਾਲਾ ਨੇ ਕਿਹਾ ਕਿ ਅਨੁਸ਼ਾਸਨੀ ਕਮੇਟੀ ਦੀ ਸਿਫਾਰਸ਼ 'ਤੇ ਸ ਇਕਬਾਲ ਸਿੰਘ ਝੂੰਦਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਿਜ ਕਰ ਦਿੱਤਾ ਗਿਆ ਹੈ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਸਮਝੇ ਜਾਣ।

Have something to say? Post your comment

 
 
 
 

ਪੰਜਾਬ

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਸਦਕਾ ਕਾਲਜ ਦੇ ਪਹਿਲੇ ਹੀ ਸਾਲ ਤੋਂ ਪੰਜਾਬ ਦੇ ਨੌਜਵਾਨ ਬਣ ਰਹੇ ਹਨ ਸੰਸਥਾਪਕ ਅਤੇ ਸੀਈਓ

ਤੁਸੀਂ ਸਭ ਸਾਡੇ ਬੱਚੇ ਹੋ, ਘਬਰਾਓ ਨਾ, ਅਸੀਂ ਤੁਹਾਡੇ ਨਾਲ ਖੜ੍ਹੇ ਹਾਂ, ਇਹ ਲੜਾਈ ਮਿਲ ਕੇ ਲੜਾਂਗੇ - ਕੇਜਰੀਵਾਲ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਮੀਰੀ ਪੀਰੀ ਖਾਲਸਾ ਮਾਰਚ ਵਿਚ ਸ਼ਮੂਲੀਅਤ ਹਰ ਸਿੱਖ ਦਾ ਕੌਮੀ ਫ਼ਰਜ਼- ਐਡਵੋਕੇਟ ਧਾਮੀ

ਆਪ ਹਰ ਵਿਦਿਆਰਥੀ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਕਾਨੂੰਨੀ ਤੇ ਮੈਡੀਕਲ ਸਹਾਇਤਾ ਪ੍ਰਦਾਨ ਕਰੇਗੀ: ਬਲਤੇਜ ਪੰਨੂ

100 ਫ਼ੀਸਦੀ ਡਿਜੀਟਾਈਜੇਸ਼ਨ ਕਰਨ ਦਾ ਮਾਣ ਹਾਸਲ ਕਰਨ ਵਾਲਾ ਬਾਘਾਪੁਰਾਣਾ ਬਣਿਆ ਸੂਬੇ ਦਾ ਪੰਜਵਾਂ ਹਲਕਾ

ਮਨੁੱਖੀ ਅਧਿਕਾਰ ਸੰਗਠਨ ਰਣਜੀਤ ਸਿੰਘ ਦੇ ਪਰਿਵਾਰ ਨਾਲ ਡਟ ਕੇ ਖੜ੍ਹਾ- ਲੜਾਈ ਲੜਨ ਦਾ ਐਲਾਨ: ਜਸਟਿਸ ਰਣਜੀਤ ਸਿੰਘ

ਖਾਲਸਾ ਕਾਲਜ ਵਿਖੇ ਨਵੀਨਤਾ ਅਤੇ ਉਦਮਤਾ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਨਹਿਰੀ ਸਿੰਚਾਈ ਦਾ ਦਾਇਰਾ ਲਗਾਤਾਰ ਵਧ ਰਿਹਾ ਹੈ: ਜਲ ਸਰੋਤ ਮੰਤਰੀ

ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਕੀਤਾ ਮਾਰਚ , ਰੋਕਿਆ ਸ਼ੰਭੂ ਸਰਹੱਦ 'ਤੇ