ਪੰਜਾਬ

ਸਰਕਾਰ ਵੱਲੋਂ ਦੂਜਾ ਬੱਚਾ ਧੀ ਦੇ ਜਨਮ 'ਤੇ ਦਿੱਤੀ ਜਾਂਦੀ ਹੈ 6000 ਰੁਪਏ ਦੀ ਮਾਲੀ ਮਦਦ

ਕੌਮੀ ਮਾਰਗ ਬਿਊਰੋ | July 22, 2026 07:10 PM

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਅਤੇ ਮਾਤਾ-ਬੱਚਾ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਲੋਕ-ਹਿਤੈਸ਼ੀ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਚਾਲੂ ਵਿੱਤੀ ਸਾਲ ਦੌਰਾਨ ਹੁਣ ਤੱਕ 1.70 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਪਹਿਲੇ ਬੱਚੇ ਦੇ ਜਨਮ ’ਤੇ ਲਾਭਪਾਤਰੀ ਔਰਤਾਂ ਨੂੰ 5000 ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ। ਇਹ ਰਕਮ ਦੋ ਕਿਸ਼ਤਾਂ ਵਿੱਚ ਅਦਾ ਕੀਤੀ ਜਾਂਦੀ ਹੈ, ਜਿਸ ਵਿੱਚ ਪਹਿਲੀ ਕਿਸ਼ਤ 3000 ਰੁਪਏ ਅਤੇ ਦੂਜੀ ਕਿਸ਼ਤ 2000 ਰੁਪਏ ਦੀ ਹੁੰਦੀ ਹੈ।

ਉਨ੍ਹਾਂ ਦੱਸਿਆ ਕਿ ਦੂਜੇ ਬੱਚੇ ਦੇ ਜਨਮ ’ਤੇ, ਜੇਕਰ ਦੂਜਾ ਬੱਚਾ ਲੜਕੀ ਹੋਵੇ, ਤਾਂ ਸਰਕਾਰ ਵੱਲੋਂ 6000 ਰੁਪਏ ਦੀ ਮਾਲੀ ਸਹਾਇਤਾ ਇੱਕ ਹੀ ਕਿਸ਼ਤ ਵਿੱਚ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਸਾਰੀ ਰਕਮ ਲਾਭਪਾਤਰੀ ਔਰਤਾਂ ਦੇ ਖਾਤਿਆਂ ਵਿੱਚ ਡਾਇਰੈਕਟ ਬੈਨਿਫਿਟ ਟ੍ਰਾਂਸਫਰ (ਡੀ.ਬੀ.ਟੀ.) ਰਾਹੀਂ ਭੇਜੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ਤਾ ਅਤੇ ਸਮੇਂ-ਸਿਰ ਮਦਦ ਯਕੀਨੀ ਬਣਾਈ ਜਾ ਰਹੀ ਹੈ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੌਜੂਦਾ ਵਿੱਤੀ ਸਾਲ ਦੌਰਾਨ ਹੁਣ ਤੱਕ 4056 ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 36, 154 ਲਾਭਪਾਤਰੀ ਔਰਤਾਂ ਨੂੰ ਇਸ ਸਕੀਮ ਅਧੀਨ ਰਜਿਸਟਰਡ ਕੀਤਾ ਜਾ ਚੁੱਕਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਯੋਜਨਾ ਸਿਰਫ ਵਿੱਤੀ ਸਹਾਇਤਾ ਤੱਕ ਸੀਮਿਤ ਨਹੀਂ, ਸਗੋਂ ਮਾਵਾਂ ਦੀ ਸਿਹਤ, ਪੋਸ਼ਣ ਅਤੇ ਨਵਜੰਮੇ ਬੱਚਿਆਂ ਦੀ ਸੰਭਾਲ ਨੂੰ ਮਜ਼ਬੂਤ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਕੋਈ ਵੀ ਮਾਂ ਆਰਥਿਕ ਤੰਗੀ ਕਾਰਨ ਜ਼ਰੂਰੀ ਸਿਹਤ ਸੇਵਾਵਾਂ ਤੋਂ ਵੰਚਿਤ ਨਾ ਰਹੇ ਅਤੇ ਹਰ ਬੱਚੇ ਨੂੰ ਜਨਮ ਤੋਂ ਹੀ ਸੁਰੱਖਿਅਤ ਅਤੇ ਸਿਹਤਮੰਦ ਸ਼ੁਰੂਆਤ ਮਿਲੇ।

ਉਨ੍ਹਾਂ ਨੇ ਅੰਤ ਵਿੱਚ ਦੁਹਰਾਇਆ ਕਿ ਮਾਨ ਸਰਕਾਰ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ।

 

Have something to say? Post your comment

 
 
 
 

ਪੰਜਾਬ

ਪੰਜਾਬ ਦੇ ਵਿਦਿਆਰਥੀ ਏ.ਆਈ. ਦੀ ਸਹਾਇਤਾ ਨਾਲ ਨਵੀ ਖੋਜਾਂ ਕਰਨ ਅਤੇ ਭਵਿੱਖ ’ਚ ਅਗਵਾਈ ਕਰਨਾ ਸਿੱਖਣਗੇ: ਮਨੀਸ਼ ਸਿਸੋਦੀਆ

ਵਿੱਦਿਆ ਸੁਧਾਰਾਂ ਦੀ ਮੰਗ ਕਰਦੇ ਨੌਜਵਾਨਾਂ ਉੱਤੇ ਵਹਿਸ਼ੀ ਲਾਠੀਚਾਰਜ ਭਾਰਤੀ ਲੋਕਤੰਤਰ ਦਾ ਨਿਘਾਰ: ਕੇਂਦਰੀ ਸਿੰਘ ਸਭਾ

ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ

ਅੱਜ ਤੱਕ ਕਿਸੇ ਵੀ ਸਰਕਾਰ ਨੇ ਅਜਿਹਾ ਕੰਮ ਨਹੀਂ ਕੀਤਾ: ਭਰਪੂਰ ਕੌਰ,109 ਸਾਲਾ ਲਾਭਪਾਤਰੀ

ਨਾਬਾਲਗਾਂ ਵੱਲੋਂ ਗੱਡੀ ਚਲਾਉਣ ਅਤੇ ਖਤਰਨਾਕ ਡਰਾਈਵਿੰਗ ਵਿਰੁੱਧ ਜ਼ੀਰੋ ਟਾਲਰੈਂਸ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਸਦਕਾ ਕਾਲਜ ਦੇ ਪਹਿਲੇ ਹੀ ਸਾਲ ਤੋਂ ਪੰਜਾਬ ਦੇ ਨੌਜਵਾਨ ਬਣ ਰਹੇ ਹਨ ਸੰਸਥਾਪਕ ਅਤੇ ਸੀਈਓ

ਤੁਸੀਂ ਸਭ ਸਾਡੇ ਬੱਚੇ ਹੋ, ਘਬਰਾਓ ਨਾ, ਅਸੀਂ ਤੁਹਾਡੇ ਨਾਲ ਖੜ੍ਹੇ ਹਾਂ, ਇਹ ਲੜਾਈ ਮਿਲ ਕੇ ਲੜਾਂਗੇ - ਕੇਜਰੀਵਾਲ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਮੀਰੀ ਪੀਰੀ ਖਾਲਸਾ ਮਾਰਚ ਵਿਚ ਸ਼ਮੂਲੀਅਤ ਹਰ ਸਿੱਖ ਦਾ ਕੌਮੀ ਫ਼ਰਜ਼- ਐਡਵੋਕੇਟ ਧਾਮੀ

ਇਕਬਾਲ ਸਿੰਘ ਝੂੰਦਾਂ ਜਥੇਬੰਦੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਛੇ ਸਾਲਾਂ ਲਈ ਖਾਰਿਜ- ਵਡਾਲਾ

ਆਪ ਹਰ ਵਿਦਿਆਰਥੀ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਕਾਨੂੰਨੀ ਤੇ ਮੈਡੀਕਲ ਸਹਾਇਤਾ ਪ੍ਰਦਾਨ ਕਰੇਗੀ: ਬਲਤੇਜ ਪੰਨੂ