ਪੰਜਾਬ

ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ

ਕੌਮੀ ਮਾਰਗ ਬਿਊਰੋ | July 22, 2026 07:20 PM

ਚੰਡੀਗੜ੍ਹ-ਚੋਣ ਪ੍ਰਬੰਧਨ ਵਿੱਚ ਉੱਤਮਤਾ ਨੂੰ ਮਾਨਤਾ ਦੇਣ ਅਤੇ ਉਤਸ਼ਾਹਿਤ ਕਰਨ ਲਈ ਮੁੱਖ ਚੋਣ ਅਫ਼ਸਰ, ਪੰਜਾਬ ਸ਼੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ (ਈਆਰਓਜ਼) ਨੂੰ ਵਿਸ਼ੇਸ਼ ਗਹਿਰੀ ਸੋਧ (ਐਸ.ਆਈ.ਆਰ.) 2026 ਦੇ ਘਰੋ-ਘਰੀ ਗਣਨਾ ਪੜਾਅ ਨੂੰ ਨਿਰਧਾਰਤ ਸਮਾਂ-ਸੀਮਾਵਾਂ ਤੋਂ ਪਹਿਲਾਂ ਮੁਕੰਮਲ ਕਰਨ ਵਿੱਚ ਉਨ੍ਹਾਂ ਦੇ ਅਸਾਧਾਰਨ ਸਮਰਪਣ ਅਤੇ ਵਚਨਬੱਧਤਾ ਲਈ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ।

ਇਹ ਅਹਿਮ ਪ੍ਰਾਪਤੀ, ਚੋਣ ਪ੍ਰਕਿਰਿਆ ਵਿੱਚ ਸ਼ੁੱਧਤਾ, ਪਾਰਦਰਸ਼ਤਾ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹਿਕ ਯਤਨਾਂ ਦੀ ਪ੍ਰਤੱਖ ਪ੍ਰਮਾਣ ਹੈ। ਸ਼੍ਰੀ ਗੁਰਵਿੰਦਰ ਸਿੰਘ ਜੌਹਲ, ਦੀ ਅਗਵਾਈ ਹੇਠ ਧਰਮਕੋਟ ਵਿਧਾਨ ਸਭਾ ਹਲਕਾ (ਜ਼ਿਲ੍ਹਾ ਮੋਗਾ), ਘਰੋ-ਘਰੀ ਗਣਨਾ ਅਭਿਆਸ ਨੂੰ ਪੂਰਾ ਕਰਨ ਵਾਲਾ ਰਾਜ ਦਾ ਪਹਿਲਾ ਹਲਕਾ ਬਣ ਕੇ ਉਭਰਿਆ। ਇਸ ਤੋਂ ਬਾਅਦ ਸ਼੍ਰੀ ਸੁਨੀਲ ਫੋਗਾਟ, ਆਈ.ਏ.ਐਸ. ਬਲਾਚੌਰ (ਜ਼ਿਲ੍ਹਾ ਐਸ.ਬੀ.ਐਸ. ਨਗਰ); ਸ਼੍ਰੀ ਤਰਸੇਮ ਚੰਦ, ਪੀਸੀਐਸ, ਦਿੜ੍ਹਬਾ (ਜ਼ਿਲ੍ਹਾ ਸੰਗਰੂਰ); ਸ਼੍ਰੀ ਗਗਨਦੀਪ, ਪੀਸੀਐਸ, ਨਿਹਾਲ ਸਿੰਘ ਵਾਲਾ (ਜ਼ਿਲ੍ਹਾ ਮੋਗਾ); ਸ਼੍ਰੀ ਅਮਰੀਕ ਸਿੰਘ ਸਿੱਧੂ, ਪੀ.ਸੀ.ਐਸ., ਬਾਘਾ ਪੁਰਾਣਾ (ਜ਼ਿਲ੍ਹਾ ਮੋਗਾ); ਸ਼੍ਰੀ ਸਤਵਿੰਦਰ ਪਾਲ ਰਣੀਕੇ, ਪੀਸੀਐਸ, ਮੋਗਾ (ਜ਼ਿਲ੍ਹਾ ਮੋਗਾ); ਸ਼੍ਰੀਮਤੀ ਇਸਮਤ ਵਿਜੇ ਸਿੰਘ, ਪੀ.ਸੀ.ਐਸ., ਧੂਰੀ (ਜ਼ਿਲ੍ਹਾ ਸੰਗਰੂਰ) ਅਤੇ ਸ਼੍ਰੀ ਵਿਪਨ ਭੰਡਾਰੀ, ਪੀ.ਸੀ.ਐਸ., ਬੰਗਾ (ਜ਼ਿਲ੍ਹਾ ਐਸਬੀਐਸ ਨਗਰ) ਸ਼ਾਮਲ ਹਨ।

ਜ਼ਿਲ੍ਹਾ ਚੋਣ ਅਧਿਕਾਰੀਆਂ, ਈਆਰਓਜ਼, ਏ.ਈ.ਆਰ.ਓਜ਼., ਸੁਪਰਵਾਈਜ਼ਰਾਂ ਅਤੇ ਬੀਐਲਓਜ਼ ਦੇ ਸਮੂਹਿਕ ਯਤਨਾਂ ਦੀ ਸ਼ਲਾਘਾ ਕਰਦਿਆਂ ਸ਼੍ਰੀਮਤੀ ਮਿਤਰਾ ਨੇ ਕਿਹਾ ਕਿ ਇਹ ਮੀਲ ਪੱਥਰ ਉਨ੍ਹਾਂ ਦੇ ਸਮੂਹਿਕ ਸਮਰਪਣ ਅਤੇ ਮਿਸ਼ਨ-ਅਧਾਰਤ ਕੰਮ ਨੂੰ ਦਰਸਾਉਂਦਾ ਹੈ।

ਇਸ ਮੌਕੇ ਬੋਲਦਿਆਂ ਸੀ.ਈ.ਓ. ਨੇ ਅਧਿਕਾਰੀਆਂ ਦੀ ਉਨ੍ਹਾਂ ਦੇ ਅਣਥੱਕ ਯਤਨਾਂ ਅਤੇ ਜਮਹੂਰੀ ਪ੍ਰਕਿਰਿਆਵਾਂ ਨੂੰ ਮਜ਼ਬੂਤ ਕਰਨ ਪ੍ਰਤੀ ਅਟੁੱਟ ਵਚਨਬੱਧਤਾ ਲਈ ਪ੍ਰਸ਼ੰਸਾ ਕੀਤੀ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਇਸ ਪੜਾਅ ਦਾ ਸਫਲਤਾਪੂਰਵਕ ਪੂਰਾ ਹੋਣਾ ਮਜ਼ਬੂਤ ਅਤੇ ਪੂਰੀ ਤਰ੍ਹਾਂ ਡਿਜੀਟਾਈਜ਼ਡ ਵੋਟਰ ਸੂਚੀ ਬਣਾਉਣ ਵੱਲ ਅਹਿਮ ਕਦਮ ਹੈ, ਜਿਸ ਨਾਲ ਨਾ ਸਿਰਫ਼ ਨਾਗਰਿਕਾਂ ਨੂੰ ਸਸ਼ਕਤ ਬਣਾਇਆ ਜਾ ਰਿਹਾ ਹੈ ਸਗੋਂ ਉਨ੍ਹਾਂ ਦਾ ਵੋਟਾਂ ਦੇ ਅਮਲ ਵਿੱਚ ਵਿਸ਼ਵਾਸ ਵੀ ਵਧਿਆ ਹੈ।

ਸੀ.ਈ.ਓ. ਨੇ ਸਾਰੇ ਜ਼ਿਲਿ੍ਹਆਂ ਨੂੰ ਐਸ.ਆਈ.ਆਰ.- 2026 ਦੇ ਆਉਣ ਵਾਲੇ ਪੜਾਵਾਂ ਵਿੱਚ ਇਸੇ ਤਰ੍ਹਾਂ ਸਮਰਪਣ ਨਾਲ ਕੰਮ ਕਰਦੇ ਰਹਿਣ ਦੀ ਅਪੀਲ ਕੀਤੀ।

ਉਨ੍ਹਾਂ ਪੰਜਾਬ ਦੇ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਜਿਨ੍ਹਾਂ ਨੇ ਅਜੇ ਤੱਕ ਸਬੰਧਤ ਬੂਥ ਲੈਵਲ ਅਫਸਰਾਂ ਨੂੰ ਆਪਣੇ ਗਣਨਾ ਫਾਰਮ ਜਮ੍ਹਾਂ ਨਹੀਂ ਕਰਵਾਏ ਹਨ, ਉਹ 3 ਅਗਸਤ (ਆਖਰੀ ਮਿਤੀ ) ਤੋਂ ਪਹਿਲਾਂ ਅਜਿਹਾ ਕਰਨਾ ਯਕੀਨੀ ਬਣਾਉਣ ਤਾਂ ਜੋ ਉਨ੍ਹਾਂ ਦੇ ਨਾਮ 13 ਅਗਸਤ, 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਡਰਾਫਟ ਵੋਟਰ ਸੂਚੀਆਂ ਵਿੱਚ ਸ਼ਾਮਲ ਕੀਤੇ ਜਾ ਸਕਣ।

 

Have something to say? Post your comment

 
 
 
 

ਪੰਜਾਬ

ਜਾਅਲੀ ਸੀਐਲਯੂ ਘੁਟਾਲੇ ਵਿੱਚ ਅਜੈ ਸਹਿਗਲ 'ਤੇ ਮਨੀ ਲਾਂਡਰਿੰਗ ਦਾ ਦੋਸ਼ -ਕੀਤੀ ਕਾਰਵਾਈ ਈਡੀ ਨੇ 

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ

ਸਥਾਨਕ ਸਰਕਾਰਾਂ ਦੀਆਂ ਚੋਣਾਂ ,ਮੇਅਰਾਂ ਅਤੇ ਨਗਰ ਕੌਂਸਲ ਪ੍ਰਧਾਨਾਂ ਦੀਆਂ ਚੋਣਾਂ ਦੌਰਾਨ ਸਰਕਾਰ ਨੇ ਲੋਕਤੰਤਰ ਨੂੰ ਕਮਜ਼ੋਰ ਕੀਤਾ- ਜਾਖੜ

75 ਸਾਲਾਂ ਵਿੱਚ ਕਿਸੇ ਵੀ ਪਾਰਟੀ ਜਾਂ ਸਰਕਾਰ ਨੇ ਸਿੱਖਿਆ ਨੂੰ ਇੰਨੀ ਤਰਜੀਹ ਨਹੀਂ ਦਿੱਤੀ, ਜਿੰਨੀ ਆਮ ਆਦਮੀ ਪਾਰਟੀ ਦੇ ਰਹੀ ਹੈ- ਕੇਜਰੀਵਾਲ

ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ

ਐਸਐਮਐਲ ਮਹਿੰਦਰਾ ਕੰਪਨੀ ਦਾ ਵਫ਼ਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ

ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ

ਪੰਜਾਬ ਦੇ ਵਿਦਿਆਰਥੀ ਏ.ਆਈ. ਦੀ ਸਹਾਇਤਾ ਨਾਲ ਨਵੀ ਖੋਜਾਂ ਕਰਨ ਅਤੇ ਭਵਿੱਖ ’ਚ ਅਗਵਾਈ ਕਰਨਾ ਸਿੱਖਣਗੇ: ਮਨੀਸ਼ ਸਿਸੋਦੀਆ

ਵਿੱਦਿਆ ਸੁਧਾਰਾਂ ਦੀ ਮੰਗ ਕਰਦੇ ਨੌਜਵਾਨਾਂ ਉੱਤੇ ਵਹਿਸ਼ੀ ਲਾਠੀਚਾਰਜ ਭਾਰਤੀ ਲੋਕਤੰਤਰ ਦਾ ਨਿਘਾਰ: ਕੇਂਦਰੀ ਸਿੰਘ ਸਭਾ

ਅੱਜ ਤੱਕ ਕਿਸੇ ਵੀ ਸਰਕਾਰ ਨੇ ਅਜਿਹਾ ਕੰਮ ਨਹੀਂ ਕੀਤਾ: ਭਰਪੂਰ ਕੌਰ,109 ਸਾਲਾ ਲਾਭਪਾਤਰੀ