ਨੈਸ਼ਨਲ

ਵਿਦਿਆਰਥੀਆਂ ਦੇ ਸੰਘਰਸ਼ ਨੂੰ ਸਿਆਸੀ ਰੰਗ ਦੇਣ ਦੀ ਬਜਾਏ ਸਰਕਾਰ ਆਪਣੀ ਜ਼ਿੰਮੇਵਾਰੀ ਨਿਭਾਏ: ਬੀਬੀ ਰਣਜੀਤ ਕੌਰ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 22, 2026 07:34 PM

ਨਵੀਂ ਦਿੱਲੀ - ਦਿੱਲੀ ਗੁਰਦੁਆਰਾ ਕਮੇਟੀ ਦੇ ਸੀਨੀਅਰ ਮੈਂਬਰ ਬੀਬੀ ਰਣਜੀਤ ਕੌਰ ਨੇ ਵਿਦਿਆਰਥੀਆਂ ਦੇ ਚੱਲ ਰਹੇ ਸੰਘਰਸ਼ ਨੂੰ ਸਿਆਸੀ ਰੰਗ ਨਾ ਦੇਣ ਸਬੰਧੀ ਦਿੱਤੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੇ ਜਾਇਜ਼ ਹੱਕਾਂ ਦੀ ਗੱਲ ਕਰਨਾ ਕਿਸੇ ਵੀ ਤਰ੍ਹਾਂ ਸਿਆਸਤ ਨਹੀਂ, ਸਗੋਂ ਲੋਕਤੰਤਰੀ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰਾਂ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਅਣਸੁਣਿਆ ਕਰਦੀਆਂ ਹਨ, ਉਸ ਵੇਲੇ ਚੁੱਪ ਰਹਿਣਾ ਵੀ ਗਲਤ ਹੈ। ਉਨ੍ਹਾਂ ਕਿਹਾ ਕਿ ਜੇ ਵਿਦਿਆਰਥੀਆਂ ਦਾ ਸੰਘਰਸ਼ ਉਨ੍ਹਾਂ ਦੀ ਆਪਣੀ ਲੜਾਈ ਹੈ ਤਾਂ ਸਰਕਾਰ ਨੂੰ ਵੀ ਉਨ੍ਹਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ। ਲੋਕਾਂ ਅਤੇ ਜਥੇਬੰਦੀਆਂ ਨੂੰ ਵਿਦਿਆਰਥੀਆਂ ਦੇ ਹੱਕ ਵਿੱਚ ਆਵਾਜ਼ ਉਠਾਉਣ ਤੋਂ ਰੋਕਣਾ ਠੀਕ ਨਹੀਂ। ਕਿਸੇ ਵੀ ਜਾਇਜ਼ ਸੰਘਰਸ਼ ਦਾ ਸਮਰਥਨ ਕਰਨਾ ਸਿਆਸੀ ਲਾਭ ਲੈਣਾ ਨਹੀਂ, ਸਗੋਂ ਇਨਸਾਫ਼ ਦਾ ਸਾਥ ਦੇਣਾ ਹੈ। ਬੀਬੀ ਰਣਜੀਤ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਦੇ ਸੰਘਰਸ਼ ਨੂੰ ਕਮਜ਼ੋਰ ਕਰਨ ਦੀ ਬਜਾਏ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੱਢਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰ ਇਨਸਾਫ਼ਪਸੰਦ ਧਿਰ ਨੂੰ ਵਿਦਿਆਰਥੀਆਂ ਦੇ ਹੱਕ ਵਿੱਚ ਖੜ੍ਹਨ ਦਾ ਪੂਰਾ ਹੱਕ ਹੈ ਅਤੇ ਇਸ ਨੂੰ ਸਿਆਸੀ ਰੰਗ ਦੇਣਾ ਗਲਤ ਹੈ।

 

Have something to say? Post your comment

 
 
 
 

ਨੈਸ਼ਨਲ

ਦਿੱਲੀ ਵਿੱਚ ਵਿਦਿਆਰਥੀਆਂ 'ਤੇ ਲਾਠੀਚਾਰਜ ਦੀ ਬਹੁਜਨ ਦ੍ਰਾਵਿੜ ਪਾਰਟੀ ਵੱਲੋਂ ਸਖ਼ਤ ਨਿੰਦਾ

ਘੱਟ ਗਿਣਤੀ ਵਿਦਿਆਰਥੀਆਂ ਲਈ ਟਿਊਸ਼ਨ ਫੀਸ ਰੀਇੰਬਰਸਮੈਂਟ ਸਕੀਮ ’ਚ ਬਿਨੈ ਕਰਨ ਦੀ ਤਾਰੀਕ ਦੋ ਮਹੀਨੇ ਵਧਾਣ ਦੀ ਮੰਗ: ਜਸਵਿੰਦਰ ਸਿੰਘ ਜੌਲੀ

ਸੁਭਾਸ਼ ਨਗਰ ਵਿੱਚ 'ਕਿਰਦਾਰ-ਏ-ਦਸਤਾਰ' ਦਮਾਲਾ ਮੁਕਾਬਲਾ ਕਰਵਾਇਆ ਗਿਆ

ਸਿੱਖ ਨੌਜਵਾਨੀ ਅੰਦਰ ਵੱਧ ਰਹੇ ਨਸ਼ਿਆਂ ਅਤੇ ਪਤਿਤਪੁਣੇ ਦੇ ਰੁਝਾਨ ਪੰਥ ਲਈ ਘਾਤਕ: ਭਾਈ ਗੁਰਦੇਵ ਸਿੰਘ ਕੋਹਾੜਕਾ

ਪੁਲਿਸ ਨੇ ਪ੍ਰਧਾਨ ਮੰਤਰੀ ਨਿਵਾਸ ਤੇ ਪ੍ਰਦਰਸ਼ਨ ਕਰ ਰਹੇ ਵਿਰੋਧੀ ਆਗੂਆਂ ਨੂੰ ਹਟਾ ਦਿੱਤਾ-ਆਪਣੀ ਤਾਕਤ ਅਜ਼ਮਾਓ, ਲੜਾਈ ਨਹੀਂ ਰੁਕੇਗੀ-ਰਾਹੁਲ ਗਾਂਧੀ

ਅਖੰਡ ਕੀਰਤਨੀ ਜਥੇ ਦੀਆਂ 31 ਮੈਂਬਰੀ ਤੇ 5 ਮੈਂਬਰੀ ਕਮੇਟੀਆਂ ਭੰਗ, ਸਮੂਹ ਕਮੇਟੀਆਂ ਅਤੇ ਅਹੁਦੇ ਵੀ ਖਤਮ ਕਰਨ ਦੀ ਅਪੀਲ

"ਪੁਲਿਸ ਦਾ ਕੰਮ ਹੱਕਾਂ ਦੀ ਰਾਖੀ ਨਹੀਂ, ਡੰਡੇ ਨਾਲ ਆਵਾਜ਼ ਦਬਾਉਣਾ ਬਣ ਗਿਆ" — ਜਸਪਾਲ ਸਿੰਘ ਮੰਝਪੁਰ

ਵਿਦਿਆਰਥੀਆਂ ਦੀ ਆਵਾਜ਼ ਦਬਾਉਣ ਦੀ ਬਜਾਏ ਸੁਣੇ ਕੇਂਦਰ ਸਰਕਾਰ, ਸਿੱਖਿਆ ਪ੍ਰਣਾਲੀ ਵਿੱਚ ਹੋਵੇ ਵੱਡਾ ਸੁਧਾਰ: ਸਰਨਾ

ਰਾਹੁਲ ਗਾਂਧੀ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਿਵਾਸ ਅੱਗੇ ਕਾਂਗਰਸ ਦਾ ਧਰਨਾ, ਮੋਦੀ ਦੇ ਅਸਤੀਫ਼ੇ ਦੀ ਕੀਤੀ ਮੰਗ

ਕਾਕਰੋਚ ਅੰਦੋਲਨ ਹਿੰਸਾ ਦੌਰਾਨ ਮਨੁੱਖਤਾ ਦਾ ਪ੍ਰਤੀਕ ਬਣਿਆ ਗੁਰਦੁਆਰਾ ਬੰਗਲਾ ਸਾਹਿਬ– ਮੰਦਰ ਦੇ ਦਰਵਾਜ਼ੇ ਹੋਏ ਬੰਦ, ਗੁਰੂ ਘਰ ਨੇ ਖੋਲ੍ਹੇ