ਨੈਸ਼ਨਲ

ਸੁਭਾਸ਼ ਨਗਰ ਵਿੱਚ 'ਕਿਰਦਾਰ-ਏ-ਦਸਤਾਰ' ਦਮਾਲਾ ਮੁਕਾਬਲਾ ਕਰਵਾਇਆ ਗਿਆ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 22, 2026 08:00 PM

ਨਵੀਂ ਦਿੱਲੀ - ਨਵੀਂ ਦਿੱਲੀ ਦੇ ਸੁਭਾਸ਼ ਨਗਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਟੀਮ ਦਸਤਾਰ ਕੋਚ ਦਿੱਲੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਂਝੇ ਉਪਰਾਲੇ ਨਾਲ 'ਕਿਰਦਾਰ-ਏ-ਦਸਤਾਰ' ਦਮਾਲਾ ਮੁਕਾਬਲਾ ਕਰਵਾਇਆ ਗਿਆ। ਮੁਕਾਬਲੇ ਵਿੱਚ ਵੱਡੀ ਗਿਣਤੀ ਬੱਚਿਆਂ ਅਤੇ ਨੌਜਵਾਨਾਂ ਨੇ ਹਿੱਸਾ ਲੈ ਕੇ ਦਸਤਾਰ ਅਤੇ ਦਮਾਲਾ ਸਜਾਉਣ ਦੀ ਕਲਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਮੁੱਖ ਮਹਿਮਾਨ ਵਜੋਂ ਨੈਸ਼ਨਲ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ ਦਸਤਾਰ ਸਿੱਖ ਦੀ ਪਹਿਚਾਣ, ਸਵੈਮਾਨ ਅਤੇ ਗੁਰੂ ਸਾਹਿਬਾਨ ਦੀ ਅਨਮੋਲ ਬਖ਼ਸ਼ਿਸ਼ ਹੈ। ਉਨ੍ਹਾਂ ਨੌਜਵਾਨਾਂ ਨੂੰ ਦਸਤਾਰ ਨਾਲ ਜੁੜੇ ਰਹਿਣ ਅਤੇ ਮਾਪਿਆਂ ਨੂੰ ਬਚਪਨ ਤੋਂ ਹੀ ਬੱਚਿਆਂ ਵਿੱਚ ਇਸ ਦੀ ਮਹੱਤਤਾ ਪੈਦਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ, ਧਾਰਮਿਕ ਕਦਰਾਂ-ਕੀਮਤਾਂ ਅਤੇ ਵਿਰਾਸਤ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਮਾਗਮ ਦੌਰਾਨ ਦਸਤਾਰ ਕੋਚਾਂ ਨੇ ਮੁਕਾਬਲੇ ਦਾ ਸੁਚੱਜਾ ਸੰਚਾਲਨ ਕੀਤਾ, ਜਦਕਿ ਜੇਤੂਆਂ ਅਤੇ ਭਾਗ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਪ੍ਰਬੰਧਕਾਂ ਨੇ ਕਿਹਾ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਸਮਾਗਮ ਕਰਵਾ ਕੇ ਨਵੀਂ ਪੀੜ੍ਹੀ ਨੂੰ ਸਿੱਖੀ ਸਰੂਪ, ਇਤਿਹਾਸ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਿਆ ਜਾਂਦਾ ਰਹੇਗਾ।

Have something to say? Post your comment

 
 
 
 

ਨੈਸ਼ਨਲ

ਦਿੱਲੀ ਵਿੱਚ ਵਿਦਿਆਰਥੀਆਂ 'ਤੇ ਲਾਠੀਚਾਰਜ ਦੀ ਬਹੁਜਨ ਦ੍ਰਾਵਿੜ ਪਾਰਟੀ ਵੱਲੋਂ ਸਖ਼ਤ ਨਿੰਦਾ

ਘੱਟ ਗਿਣਤੀ ਵਿਦਿਆਰਥੀਆਂ ਲਈ ਟਿਊਸ਼ਨ ਫੀਸ ਰੀਇੰਬਰਸਮੈਂਟ ਸਕੀਮ ’ਚ ਬਿਨੈ ਕਰਨ ਦੀ ਤਾਰੀਕ ਦੋ ਮਹੀਨੇ ਵਧਾਣ ਦੀ ਮੰਗ: ਜਸਵਿੰਦਰ ਸਿੰਘ ਜੌਲੀ

ਸਿੱਖ ਨੌਜਵਾਨੀ ਅੰਦਰ ਵੱਧ ਰਹੇ ਨਸ਼ਿਆਂ ਅਤੇ ਪਤਿਤਪੁਣੇ ਦੇ ਰੁਝਾਨ ਪੰਥ ਲਈ ਘਾਤਕ: ਭਾਈ ਗੁਰਦੇਵ ਸਿੰਘ ਕੋਹਾੜਕਾ

ਵਿਦਿਆਰਥੀਆਂ ਦੇ ਸੰਘਰਸ਼ ਨੂੰ ਸਿਆਸੀ ਰੰਗ ਦੇਣ ਦੀ ਬਜਾਏ ਸਰਕਾਰ ਆਪਣੀ ਜ਼ਿੰਮੇਵਾਰੀ ਨਿਭਾਏ: ਬੀਬੀ ਰਣਜੀਤ ਕੌਰ

ਪੁਲਿਸ ਨੇ ਪ੍ਰਧਾਨ ਮੰਤਰੀ ਨਿਵਾਸ ਤੇ ਪ੍ਰਦਰਸ਼ਨ ਕਰ ਰਹੇ ਵਿਰੋਧੀ ਆਗੂਆਂ ਨੂੰ ਹਟਾ ਦਿੱਤਾ-ਆਪਣੀ ਤਾਕਤ ਅਜ਼ਮਾਓ, ਲੜਾਈ ਨਹੀਂ ਰੁਕੇਗੀ-ਰਾਹੁਲ ਗਾਂਧੀ

ਅਖੰਡ ਕੀਰਤਨੀ ਜਥੇ ਦੀਆਂ 31 ਮੈਂਬਰੀ ਤੇ 5 ਮੈਂਬਰੀ ਕਮੇਟੀਆਂ ਭੰਗ, ਸਮੂਹ ਕਮੇਟੀਆਂ ਅਤੇ ਅਹੁਦੇ ਵੀ ਖਤਮ ਕਰਨ ਦੀ ਅਪੀਲ

"ਪੁਲਿਸ ਦਾ ਕੰਮ ਹੱਕਾਂ ਦੀ ਰਾਖੀ ਨਹੀਂ, ਡੰਡੇ ਨਾਲ ਆਵਾਜ਼ ਦਬਾਉਣਾ ਬਣ ਗਿਆ" — ਜਸਪਾਲ ਸਿੰਘ ਮੰਝਪੁਰ

ਵਿਦਿਆਰਥੀਆਂ ਦੀ ਆਵਾਜ਼ ਦਬਾਉਣ ਦੀ ਬਜਾਏ ਸੁਣੇ ਕੇਂਦਰ ਸਰਕਾਰ, ਸਿੱਖਿਆ ਪ੍ਰਣਾਲੀ ਵਿੱਚ ਹੋਵੇ ਵੱਡਾ ਸੁਧਾਰ: ਸਰਨਾ

ਰਾਹੁਲ ਗਾਂਧੀ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਿਵਾਸ ਅੱਗੇ ਕਾਂਗਰਸ ਦਾ ਧਰਨਾ, ਮੋਦੀ ਦੇ ਅਸਤੀਫ਼ੇ ਦੀ ਕੀਤੀ ਮੰਗ

ਕਾਕਰੋਚ ਅੰਦੋਲਨ ਹਿੰਸਾ ਦੌਰਾਨ ਮਨੁੱਖਤਾ ਦਾ ਪ੍ਰਤੀਕ ਬਣਿਆ ਗੁਰਦੁਆਰਾ ਬੰਗਲਾ ਸਾਹਿਬ– ਮੰਦਰ ਦੇ ਦਰਵਾਜ਼ੇ ਹੋਏ ਬੰਦ, ਗੁਰੂ ਘਰ ਨੇ ਖੋਲ੍ਹੇ