BREAKING NEWS
ਸਿਆਸੀ ਦਫ਼ਤਰ ਕਾਨੂੰਨ ਤੋਂ ਉੱਪਰ ਨਹੀਂ, ਦੋਸ਼ੀਆਂ ਖ਼ਿਲਾਫ਼ ਹੋਵੇ ਕਾਨੂੰਨੀ ਕਾਰਵਾਈ: ਡਾ. ਅਮਨਦੀਪ ਕੌਰ ਅਰੋੜਾਖੇਡਾਂ ਵਤਨ ਪੰਜਾਬ ਦੀਆਂ' ਦਾ ਚੌਥਾ ਸੀਜ਼ਨ ਕੱਲ੍ਹ ਤੋਂ ਬਠਿੰਡਾ ਤੋਂ ਹੋਵੇਗਾ ਸ਼ੁਰੂ, ਰਿਕਾਰਡ ਸ਼ਮੂਲੀਅਤ ਦੀ ਉਮੀਦ: ਬਲਤੇਜ ਪੰਨੂਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਲਈ ਹੋਇਆ ਰਵਾਨਾਖੁਦ ਨੂੰ ‘ਪੰਜਾਬ ਦੇ ਪਾਣੀਆਂ ਦੇ ਰਾਖੇ’ ਕਹਾਉਣ ਵਾਲੇ ਦੱਸਣ ਕਿ ਪੰਜਾਬ ਦਾ ਪਾਣੀ ਕਿੱਥੇ ਜਾ ਰਿਹਾ ਸੀ: ਬਲਤੇਜ ਪੰਨੂਪ੍ਰਧਾਨ ਮੰਤਰੀ ਮੋਦੀ ਕੇਂਦਰੀ ਏਜੰਸੀਆਂ ਬਾਰੇ ਸਹੀ ਸਨ, ਅੱਜ ਈਡੀ ਅਤੇ ਸੀਬੀਆਈ ਭਾਜਪਾ ਦੇ ਤੋਤੇ ਹਨ: ਅਮਨ ਅਰੋੜਾਪੰਜਾਬ ਵਿੱਚ ਭਾਜਪਾ ਦਾ ਕੋਈ ਜਨ ਆਧਾਰ ਨਹੀਂ, ਈਡੀ ਦੀ ਵਰਤੋਂ ਸਿਆਸੀ ਹਥਿਆਰ ਵਜੋਂ ਕੀਤੀ ਜਾ ਰਹੀ ਹੈ: ਕੁਲਦੀਪ ਧਾਲੀਵਾਲ

ਸੰਸਾਰ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਖ਼ਾਲਸਾ ਏਡ ਦੇ ਰਵੀ ਸਿੰਘ ਖ਼ਾਲਸਾ ਨੂੰ ਪੰਜਾਬ ਅੰਦਰ ਹਸਪਤਾਲ ਤੇ ਸਕੂਲ ਖੋਲ੍ਹਣ ਦੀ ਦਿੱਤੀ ਸਲਾਹ

ਕੌਮੀ ਮਾਰਗ ਬਿਊਰੋ | July 22, 2026 08:53 PM

ਲੰਡਨ-ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਸ. ਰਵੀ ਸਿੰਘ ਖ਼ਾਲਸਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਲੰਡਨ ਯੂਕੇ ਫੇਰੀ ਦੌਰਾਨ ਉਨ੍ਹਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਸ. ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਖ਼ਾਲਸਾ ਏਡ ਵੱਲੋਂ ਵੱਖ-ਵੱਖ ਦੇਸ਼ਾਂ ਅੰਦਰ ਕੀਤੇ ਜਾ ਮਨੁੱਖਤਾ ਦੀ ਭਲਾਈ ਦੇ ਕਾਰਜਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ।
ਦੋਵਾਂ ਵਿਚਕਾਰ ਸਰਬੱਤ ਦੇ ਭਲੇ ਦੇ ਸਿਧਾਂਤ ਤਹਿਤ ਸੇਵਾ ਕਾਰਜ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਜਾਰੀ ਰੱਖਣ ਅਤੇ ਇਨ੍ਹਾਂ ਨੂੰ ਦੁਨੀਆ ਦੇ ਸਾਹਮਣੇ ਮੀਡੀਆ ਰਾਹੀਂ ਪੇਸ਼ ਕਰਨ ਸਬੰਧੀ ਵਿਚਾਰ ਵੀ ਹੋਈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ. ਰਵੀ ਸਿੰਘ ਨੂੰ ਖ਼ਾਲਸਾ ਏਡ ਵੱਲੋਂ ਚੱਲ ਰਹੇ ਸੇਵਾ ਕਾਰਜਾਂ ਦੇ ਨਾਲ-ਨਾਲ ਪੰਜਾਬ ਅੰਦਰ ਮਾਝਾ ਜਾਂ ਮਾਲਵਾ ਖੇਤਰ ਵਿੱਚ ਅਜਿਹੀ ਥਾਂ ਉੱਤੇ ਇੱਕ ਉੱਚ ਪੱਧਰੀ ਸਿਹਤ ਸਹੂਲਤਾਂ ਵਾਲਾ ਹਸਪਤਾਲ ਖੋਲ੍ਹਣ ਲਈ ਸਲਾਹ ਦਿੱਤੀ ਜਿੱਥੋਂ ਵੱਧ ਤੋਂ ਵੱਧ ਲੋਕਾਂ ਨੂੰ ਫਾਇਦਾ ਹੋ ਸਕੇ। ਇਸੇ ਤਰ੍ਹਾਂ ਸਿੰਘ ਸਾਹਿਬ ਨੇ ਸ. ਰਵੀ ਸਿੰਘ ਨੂੰ ਪੰਜਾਬ ਦੇ ਬਾਰਡਰ ਇਲਾਕੇ ਵਿੱਚ ਸਕੂਲ ਸਥਾਪਤ ਕਰਨ ਲਈ ਵੀ ਆਖਿਆ।
ਸਿੰਘ ਸਾਹਿਬ ਵੱਲੋਂ ਦਿੱਤੀ ਸਲਾਹ ਉੱਤੇ ਸ. ਰਵੀ ਸਿੰਘ ਨੇ ਹਾਂ ਪੱਖੀ ਹੁੰਗਾਰਾ ਭਰਿਆ ਅਤੇ ਕਿਹਾ ਕਿ ਉਸ ਇਸ ਲਈ ਕਾਰਜ ਕਰਨਗੇ। ਦੇਵਾਂ ਨੇ ਇੱਕ ਦੂਜੇ ਨੂੰ ਦਸਤਾਰ ਦੇ ਕੇ ਸਨਮਾਨ ਕੀਤਾ। ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਮੀਡੀਆ ਸਲਾਹਕਾਰ ਸ. ਜਸਕਰਨ ਸਿੰਘ, ਸਥਾਨਕ ਸਿੱਖ ਨੌਜਵਾਨ ਆਦਿ ਵੀ ਹਾਜ਼ਰ ਸਨ।

Have something to say? Post your comment

 
 
 
 

ਸੰਸਾਰ

ਅਰਪਨ ਲਿਖਾਰੀ ਸਭਾ ਦੀ ਮਾਸਿਕ ਮਿਲਣੀ ਬਾਬੂ ਰਜਬ ਅਲੀ ਨੂੰ ਸਮਰਪਿਤ ਰਹੀ

ਜਿੰਨਾ ਚਿਰ ਜੰਗ ਜਾਰੀ ਰਹੇਗੀ, ਓਨਾ ਹੀ ਅਮਰੀਕਾ ਨੂੰ ਨੁਕਸਾਨ ਹੋਵੇਗਾ-ਡੈਮੋਕ੍ਰੇਟਿਕ ਸੈਨੇਟਰ

ਹਰ ਸਿੱਖ ਪਰਿਵਾਰ ਨੇ ਆਪਣੇ ਬੱਚਿਆਂ ਦੇ ਨਾਵਾਂ ਦੇ ਨਾਲ ਸਿੰਘ ਅਤੇ ਕੌਰ ਜ਼ਰੂਰ ਲਗਾਉਣਾ ਹੈ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਸਿੱਖਾਂ ਨੂੰ ਆਪਸੀ ਧੜੇਬੰਦੀ ਤੋਂ ਉੱਪਰ ਉੱਠ ਕੇ ਕੌਮ ਦੀ ਭਲਾਈ ਲਈ ਇਕਜੁੱਟ ਹੋਣਾ ਚਾਹੀਦਾ ਹੈ- ਜਥੇਦਾਰ ਕੁਲਦੀਪ ਸਿੰਘ ਗੜਗੱਜ

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

ਟਰੰਪ ਦਾ ਵੱਡਾ ਐਲਾਨ: ਅਮਰੀਕਾ "ਹੌਰਮੁਜ਼ ਦਾ ਰਖਵਾਲਾ" - ਜਹਾਜ਼ਾਂ ਦੀ ਆਵਾਜਾਈ 'ਤੇ ਲੱਗੇਗੀ 20 ਪ੍ਰਤੀਸ਼ਤ ਫੀਸ

ਪਾਕਿਸਤਾਨ ਅੰਦਰ 125 ਸਾਲ ਪੁਰਾਣਾ ਇਤਿਹਾਸਕ ਗੁਰਦੁਆਰਾ ਸਿੰਘ ਸਭਾ ਲਹਿਰ ਢਾਹਿਆ ਗਿਆ

ਸਰੀ ਵਿਖੇ ਸ਼ਾਇਰ ਪਰਮਜੀਤ ਸੋਹਲ ਦਾ ਨਵਾਂ ਕਾਵਿ-ਸੰਗ੍ਰਹਿ ‘ਪੂਰਬ ਦੇ ਬੱਦਲ’ ਲੋਕ-ਅਰਪਿਤ

ਗੁਰਦੁਆਰਾ ਗੁਰੂ ਨਾਨਕ ਦਰਬਾਰ ਪਾਰਕ ਐਕਸ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮੌਕੇ ਸੇਵਾਦਾਰਾਂ ਦਾ ਵਿਸ਼ੇਸ਼ ਸਨਮਾਨ

ਗ਼ਜ਼ਲ ਮੰਚ ਸਰੀ ਵੱਲੋਂ ਰੰਗਮੰਚ ਦੀਆਂ ਨਵੀਆਂ ਦਿਸ਼ਾਵਾਂ ਦੇ ਸਿਰਜਣਹਾਰ ‘ਅਜ਼ਲ ਦੁਸਾਂਝ’ ਨਾਲ ਰੂਬਰੂ ਸਮਾਗਮ