ਪੰਜਾਬ

ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਤੋਂ ਬਾਅਦ ਸੀ.ਐਮ. ਭਗਵੰਤ ਮਾਨ ਨੇ ਬਰਨਾਲਾ ਦੇ ਡੀਐਸਪੀ ਨੂੰ ਤੁਰੰਤ ਮੁਅੱਤਲ ਕਰਨ ਦੇ ਦਿੱਤੇ ਹੁਕਮ: ਮੀਤ ਹੇਅਰ

ਕੌਮੀ ਮਾਰਗ ਬਿਊਰੋ | July 24, 2026 11:28 PM

ਚੰਡੀਗੜ੍ਹ-ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਹਰਮੀਤ ਸਿੰਘ ਮੀਤ ਹੇਅਰ ਨੇ ਸ਼ੁੱਕਰਵਾਰ ਨੂੰ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਨਾਲ ਵਾਪਰੀ ਮੰਦਭਾਗੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਜਵਾਬਦੇਹੀ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਹੈ।

ਇੱਕ ਬਿਆਨ ਵਿੱਚ 'ਆਪ' ਐਮਪੀ ਮੀਤ ਹੇਅਰ ਨੇ ਕਿਹਾ ਕਿ ਇਹ ਘਟਨਾ ਬੇਹੱਦ ਨਿੰਦਣਯੋਗ ਅਤੇ ਅਫ਼ਸੋਸਜਨਕ ਹੈ। ਉਨ੍ਹਾਂ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਇਸ ਮਾਮਲੇ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵਿਸਥਾਰਪੂਰਵਕ ਚਰਚਾ ਕੀਤੀ ਗਈ। ਉਨ੍ਹਾਂ ਅੱਗੇ ਦੱਸਿਆ, "ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਬਰਨਾਲਾ ਸਬ ਡਿਵੀਜ਼ਨ ਦੇ ਡੀ.ਐਸ.ਪੀ. ਸਤਵੀਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।"

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਕਿਸੇ ਵੀ ਕਿਸਮ ਦੇ ਅਨਿਆਂ ਜਾਂ ਦੁਰਵਿਵਹਾਰ ਪ੍ਰਤੀ 'ਜ਼ੀਰੋ ਟੋਲਰੈਂਸ' ਦੀ ਨੀਤੀ ਰੱਖਦੀ ਹੈ ਅਤੇ ਹਰ ਨਾਗਰਿਕ ਦੇ ਮਾਣ-ਸਨਮਾਨ ਤੇ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ, "ਸਰਕਾਰ ਅਜਿਹੇ ਮਾਮਲੇ ਸਾਹਮਣੇ ਆਉਣ 'ਤੇ ਤੁਰੰਤ ਅਤੇ ਠੋਸ ਕਾਰਵਾਈ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਇਨਸਾਫ਼ ਯਕੀਨੀ ਬਣਾਇਆ ਜਾਵੇਗਾ।"

Have something to say? Post your comment

 
 
 
 

ਪੰਜਾਬ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਸਰਕਾਰ ਨੇ 8,069 ਕੈਂਸਰ ਮਰੀਜ਼ਾਂ ਦੇ ਕੈਸ਼ਲੈੱਸ ਇਲਾਜ ’ਤੇ ₹20.22 ਕਰੋੜ ਖ਼ਰਚ ਕੀਤੇ

ਮਾਵਾਂ ਧੀਆਂ ਸਤਿਕਾਰ ਯੋਜਨਾ 'ਤੇ ਹਾਈ ਕੋਰਟ ਦੀ ਕੋਈ ਰੋਕ ਨਹੀਂ, ਭਲਾਈ ਸਕੀਮਾਂ ਯੋਜਨਾ ਅਨੁਸਾਰ ਜਾਰੀ ਰਹਿਣਗੀਆਂ: ਬਲਤੇਜ ਪੰਨੂ

ਮਾਨਸਾ ਵਿੱਚ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ

ਬਰਨਾਲਾ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ, ਡੀਐਸਪੀ ਸਤਵੀਰ ਸਿੰਘ ਮੁਅੱਤਲ

ਬਰਨਾਲਾ ਵਿੱਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਵਾਲਮੀਕੀ ਸਮਾਜ ਦੀ ਇੱਜ਼ਤ ਅਤੇ ਸਵਾਭਿਮਾਨ 'ਤੇ ਹਮਲਾ: ਗੇਜਾ ਰਾਮ ਵਾਲਮੀਕੀ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸਤਾ, ਕੌਮੀ ਏਕਤਾ ਤੇ ਪੰਥਕ ਚੇਤਨਾ ਦੇ ਸੰਦੇਸ਼ ਨਾਲ ਮੀਰੀ ਪੀਰੀ ਖਾਲਸਾ ਮਾਰਚ ਆਰੰਭ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 'ਮਿਸ਼ਨ ਹਰਿਆਲੀ 2026' ਦਾ ਆਗ਼ਾਜ਼

ਪੰਜਾਬ ਕਾਂਗਰਸ ਐੱਸ.ਸੀ. ਵਿਭਾਗ ਵੱਲੋਂ ਸਫਾਈ ਕਰਮਚਾਰੀਆਂ 'ਤੇ ਹੋਏ ਬੇਰਹਿਮ ਲਾਠੀਚਾਰਜ ਦੀ ਨਿੰਦਾ, ਸਰਕਾਰ ਨੂੰ ਦੋ ਦਿਨਾਂ ਦਾ ਅਲਟੀਮੇਟਮ

ਸ਼ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਯੂਥ ਵਿੰਗ ਦਾ ਕੀਤਾ ਗਿਆ ਗਠਨ- ਵਡਾਲਾ

ਸਮਾਂਬੱਧ ਜਾਂਚ ਦੇ ਹੁਕਮ ਜਾਰੀ; ਦੋਸ਼ ਸਾਬਤ ਹੋਣ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ: ਹਰਜੋਤ ਸਿੰਘ ਬੈਂਸ