ਪੰਜਾਬ

ਸਰਕਾਰਾਂ ਨੂੰ ਦੇਸ਼ ਦੇ ਭਵਿੱਖ ਨੌਜਵਾਨਾਂ ਦੀ ਗੱਲ ਹਮਦਰਦੀ ਨਾਲ ਸੁਣਨੀ ਚਾਹੀਦੀ ਹੈ- ਰਵੀਇੰਦਰ ਸਿੰਘ

ਕੌਮੀ ਮਾਰਗ ਬਿਊਰੋ | July 25, 2026 07:30 PM

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਰਪ੍ਰਸਤ ਅਤੇ ਸਾਬਕਾ ਸਪੀਕਰ ਸ ਰਵੀਇੰਦਰ ਸਿੰਘ ਨੇ  ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ, ਜੇ ਉਹਨਾਂ ਦੇ ਕੋਈ ਗਿਲੇ-ਸ਼ਿਕਵੇ ਹਨ ਤਾਂ ਉਹਨਾਂ ਨੂੰ ਹਮਦਰਦੀ ਨਾਲ ਸੁਣਿਆ ਅਤੇ ਵਿਚਾਰਿਆ ਜਾਣਾ ਚਾਹੀਦਾ ਹੈ, ਨਾ ਕਿ ਪੁਲਸ ਦੀ ਵਰਤੋਂ ਨਾਲ ਉਹਨਾਂ ਨੂੰ ਦਬਾਉਣਾ ਚਾਹੀਦਾ ਹੈ। ਸ ਰਵੀਇੰਦਰ ਸਿੰਘ ਨੇ ਕਿਹਾ ਕਿ ਦੇਸ਼ ਭਰ ਦੇ ਨੌਜਵਾਨਾਂ ਦਾ ਜੰਤਰ-ਮੰਤਰ 'ਤੇ ਇਕੱਠੇ ਹੋ ਕੇ ਆਪਣੇ ਹੱਕ ਲਈ ਸ਼ਾਂਤਮਈ ਤਰੀਕੇ ਨਾਲ ਆਵਾਜ ਉਠਾਉਣਾ, ਲੋਕਤੰਤਰ ਲਈ ਸ਼ੁਭ ਸੰਕੇਤ ਹੈ। ਸਰਕਾਰਾਂ ਨੂੰ ਇਸ ਨੂੰ ਇਕ ਚੈਲੰਜ ਵਾਂਗ ਲੈਣ ਦੀ ਬਜਾਏ ਇਹ ਭਰੋਸਾ ਕਰਨਾ ਚਾਹੀਦਾ ਹੈ ਕਿ ਸਾਡੇ ਬੱਚੇ ਜਾਗਰੂਕ ਹੋ ਰਹੇ ਹਨ। ਜਿਸ ਤਰਾਂ ਬਾਰ ਬਾਰ ਪੇਪਰ ਲੀਕ ਵਰਗੀਆਂ ਘਟਨਾਵਾਂ ਹੋਈਆਂ ਹਨ, ਉਸ ਨਾਲ ਮਿਹਨਤੀ ਵਿਦਿਆਰਥੀਆਂ ਦਾ ਸਿਸਟਮ ਤੋਂ ਭਰੋਸਾ ਟੁੱਟਿਆ ਹੈ। ਇਸ ਦੀ ਬਹਾਲੀ ਲਈ ਸਰਕਾਰ ਨੂੰ ਪੁਲਿਸ ਦੀ ਵਰਤੋਂ ਕਰਨ ਦੀ ਬਜਾਇ ਗੱਲਬਾਤ ਦਾ ਰਾਹ ਅਪਣਾਉਣਾ ਚਾਹੀਦਾ ਸੀ। ਸੋਨਮ ਵਾਂਗਚੁਕ ਵਰਗੇ ਸਮਾਜਿਕ ਕਾਰਕੁੰਨ ਦੀ ਜਿੰਦਗੀ ਨੂੰ ਦਾਅ 'ਤੇ ਲਗਾ ਕੇ ਵੀ ਸਰਕਾਰ ਇਹਨਾਂ ਵਿਦਿਆਰਥੀਆਂ ਤੋਂ ਜਿੱਤ ਨਹੀਂ ਸਕੀ ਅਤੇ ਆਖਿਰ ਉਹਨਾਂ ਦੀਆਂ ਮੰਗਾਂ ਅੱਗੇ ਝੁਕਣਾ ਪਿਆ। ਜੇ ਸਿਖਿਆ ਮੰਤਰੀ ਨੂੰ ਪਹਿਲਾਂ ਹੀ ਬਰਖਾਸਤ ਕਰਕੇ ਜਵਾਬਦੇਹੀ ਦਾ ਸਬੂਤ ਦਿੱਤਾ ਜਾਂਦਾ ਤਾਂ ਸਰਕਾਰ ਇਸ ਬਦਨਾਮੀ ਅਤੇ ਅਰਾਜਕਤਾ ਵਾਲੇ ਮਾਹੌਲ ਤੋਂ ਬਚ ਸਕਦੀ ਸੀ। ਸ ਰਵੀਇੰਦਰ ਸਿੰਘ ਨੇ ਕਿਹਾ ਕਿ ਹੁਣ ਵੀ ਸਰਕਾਰ ਨੂੰ ਕੁਦਕੁਸ਼ੀ ਕਰਨ ਵਾਲੇ ਅਤੇ ਪੁਲਸ ਤਸ਼ੱਦਦ ਨਾਲ ਜਖਮੀ ਵਿਦਿਆਰਥੀਆਂ ਤੋਂ ਮਾਫੀ ਮੰਗਣੀ ਚਾਹੀਦੀ ਹੈ ਅਤੇ ਪੂਰਾ ਮੁਆਵਜਾ ਦੇ ਕੇ ਪੀੜਤ ਲੋਕਾਂ ਦੇ ਜਖਮਾਂ ਤੇ ਮੱਲ੍ਹਮ ਲਾਉਣੀ ਚਾਹੀਦੀ ਹੈ। ਸ ਰਵੀਇੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਉਹਨਾਂ ਵੱਲੋਂ ਪੂਰੇ ਜਾਬਤੇ ਨਾਲ ਏਨਾ ਵੱਡਾ ਅੰਦੋਲਨ ਚਲਾਉਣ ਅਤੇ ਜਿੱਤ ਪ੍ਰਾਪਤ ਕਰਨ 'ਤੇ ਵਧਾਈ ਵੀ ਦਿੱਤੀ।

Have something to say? Post your comment

 
 
 
 

ਪੰਜਾਬ

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਨੌਜਵਾਨ ਸ਼ਕਤੀ ਦੀ ਇਤਿਹਾਸਕ ਜਿੱਤ ਹੈ; ਪੀਐਮ ਮੋਦੀ ਨੂੰ ਇਸ ਨੂੰ ਜਲਦ ਤੋਂ ਜਲਦ ਪ੍ਰਵਾਨ ਕਰਨਾ ਚਾਹੀਦਾ ਹੈ-ਚੀਮਾ

ਪੰਜਾਬ ਸਰਕਾਰ ਵੱਲੋਂ 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 'ਤੇ ਪੁੱਜੀ

ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਿਲ ਬਾਣੀਕਾਰਾਂ ਬਾਰੇ ਪੁਸਤਕਾਂ ਡਾ. ਸ ਪ ਸਿੰਘ ਤੇ ਪਰਵਾਸੀ ਲੇਖਕ ਗੁਰਬਚਨ ਸਿੰਘ ਨੂੰ ਕ ਕ ਬਾਵਾ ਤੇ ਗੁਰਭਜਨ ਗਿੱਲ ਵੱਲੋਂ ਭੇਂਟ

ਕਿਸੇ ਵੀ ਮੁਲਕ ਦੀ ਜਵਾਨੀ ਨੂੰ ਜਬਰ ਨਾਲ ਨਹੀਂ ਦਬਾਇਆ ਜੀ ਸਕਦਾ- ਪਰਗਟ ਸਿੰਘ ਗਰੇਵਾਲ

ਵਾਤਵਰਣ ਸੰਭਾਲ 'ਤੇ ਸ਼ੁੱਧਤਾ ਲਈ ਮਾਨਵਤਾ ਭਲਾਈ ਸੇਵਾ ਸੁਸਾਇਟੀ ਵੱਲੋ ਲਗਾਇਆ ਗਿਆ ਬੂਟਿਆਂ ਦਾ ਲੰਗਰ

ਮੀਰੀ ਪੀਰੀ ਖ਼ਾਲਸਾ ਮਾਰਚ ਦੂਜੇ ਦਿਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਖ਼ਾਲਸਈ ਜਾਹੋਜਲਾਲ ਨਾਲ ਅਗਲੇ ਪੜਾਅ ਲਈ ਹੋਇਆ ਰਵਾਨਾ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ

ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਤੋਂ ਬਾਅਦ ਸੀ.ਐਮ. ਭਗਵੰਤ ਮਾਨ ਨੇ ਬਰਨਾਲਾ ਦੇ ਡੀਐਸਪੀ ਨੂੰ ਤੁਰੰਤ ਮੁਅੱਤਲ ਕਰਨ ਦੇ ਦਿੱਤੇ ਹੁਕਮ: ਮੀਤ ਹੇਅਰ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਸਰਕਾਰ ਨੇ 8,069 ਕੈਂਸਰ ਮਰੀਜ਼ਾਂ ਦੇ ਕੈਸ਼ਲੈੱਸ ਇਲਾਜ ’ਤੇ ₹20.22 ਕਰੋੜ ਖ਼ਰਚ ਕੀਤੇ

ਮਾਵਾਂ ਧੀਆਂ ਸਤਿਕਾਰ ਯੋਜਨਾ 'ਤੇ ਹਾਈ ਕੋਰਟ ਦੀ ਕੋਈ ਰੋਕ ਨਹੀਂ, ਭਲਾਈ ਸਕੀਮਾਂ ਯੋਜਨਾ ਅਨੁਸਾਰ ਜਾਰੀ ਰਹਿਣਗੀਆਂ: ਬਲਤੇਜ ਪੰਨੂ