ਪੰਜਾਬ

ਵਾਤਵਰਣ ਸੰਭਾਲ 'ਤੇ ਸ਼ੁੱਧਤਾ ਲਈ ਮਾਨਵਤਾ ਭਲਾਈ ਸੇਵਾ ਸੁਸਾਇਟੀ ਵੱਲੋ ਲਗਾਇਆ ਗਿਆ ਬੂਟਿਆਂ ਦਾ ਲੰਗਰ

ਕੌਮੀ ਮਾਰਗ ਬਿਊਰੋ | July 25, 2026 07:34 PM


ਲੁਧਿਆਣਾ-ਮਾਨਵਤਾ ਭਲਾਈ ਸੇਵਾ ਸੁਸਾਇਟੀ ਦੇ ਚੇਅਰਮੈਨ ਸ. ਚਰਨਜੀਤ ਸਿੰਘ ਤੇ ਪ੍ਰਧਾਨ ਸ. ਗੁਰਨੇਕ ਸਿੰਘ ਨੇ ਕਿਹਾ ਕਿ ਕੁਦਰਤੀ ਸਮਤੋਲ ਨੂੰ ਕਾਇਮ ਰੱਖਣ ਅਤੇ ਵਾਤਾਵਰਣ ਦੀ ਸ਼ੁੱਧਤਾ ਲਈ ਹਰ ਵਿਅਕਤੀ ਆਪੋ ਆਪਣੇ ਤੋਰ ਤੇ ਵੱਡੇ ਪੱਧਰ ਤੇ ਰੁੱਖ ਲਗਾਵੇ ਤਾਂ ਕਿ ਸਮੁੱਚੇ ਚੌਗਿਰਦੇ ਨੂੰ ਹਰਿਆ ਭਰਿਆ ਬਣਾਇਆ ਜਾ ਸਕੇ। ਅੱਜ ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਚੌਕ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਮਾਨਵਤਾ ਭਲਾਈ ਸੇਵਾ ਸੁਸਾਇਟੀ (ਰਜਿ.) ਵੱਲੋ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ
ਜੀ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਸੰਗਤਾਂ ਨੂੰ ਵਾਤਾਵਰਨ ਦੀ ਸੰਭਾਲ ਕਰਨ ਪ੍ਰਤੀ ਜਾਗਰੂਕ ਕਰਨ ਤੇ ਆਪਣੇ ਚੌਗੀਰਦੇ ਨੂੰ ਹਰਿਆ ਭਰਿਆ ਬਣਾਉਣ ਦੇ ਮਨੋਰਥ ਨੂੰ ਲੈ ਕੇ
ਲਗਾਏ ਗਏ ਬੂਟਿਆਂ ਦੇ ਲੰਗਰ ਦੌਰਾਨ ਆਪਣੇ ਵਿਚਾਰਾਂ ਦੀ ਸਾਂਝ ਪੱਤਰਕਾਰਾਂ ਦੇ ਨਾਲ ਕਰਦਿਆਂ ਹੋਇਆ ਸੁਸਾਇਟੀ ਦੇ ਜਰਨਲ ਸਕੱਤਰ ਮਨਜੀਤ ਸਿੰਘ ਨੇ ਕਿਹਾ ਕਿ ਮਨੁੱਖ ਦੀ ਲਾਹਪ੍ਰਵਾਈ ਸਦਕਾ ਪ੍ਰਦੂਸ਼ਿਤ ਹੋ ਰਿਹਾ ਵਾਤਾਵਰਨ ਸਮੁੱਚੇ ਸੰਸਾਰ ਲਈ ਖਤਰੇ ਦੀ ਘੰਟੀ ਹੈ। ਜਿਸ ਤੋ ਸੁਚੇਤ ਹੋਣ ਦੀ ਅਤਿਅੰਤ ਲੋੜ ਹੈ।
ਉਨਾਂ ਨੇ ਕਿਹਾ ਕਿ ਅੱਜ ਸੰਗਤਾਂ ਨੂੰ ਨਿਸ਼ਕਾਮ ਰੂਪ ਵਿੱਚ ਵੱਖ ਵੱਖ ਕਿਸਮਾਂ ਦੇ ਬੂਟੇ ਵੰਡਣ ਹਿੱਤ ਲਗਾਏ ਗਏ ਬੂਟਿਆਂ ਦੇ ਲੰਗਰ ਨੂੰ ਸੇਵਾ ਦਾ ਇੱਕ ਵੱਡਾ ਕਾਰਜ ਦੱਸਦਿਆਂ ਹੋਇਆ ਉਕਤ ਲੰਗਰ ਨੂੰ ਸਫਲ ਬਣਾਉਣ ਵਿੱਚ ਆਪਣਾ ਨਿੱਘਾ ਸਹਿਯੋਗ ਦੇਣ ਵਾਲੀਆਂ ਪ੍ਰਮੁੱਖ ਸ਼ਖਸੀਅਤਾਂ ਸੁਰਿੰਦਰ ਸਿੰਘ ਬਿੰਦਰਾ, ਸੁਖਵਿੰਦਰਪਾਲ ਸਿੰਘ ਲਾਲੀ, ਹਰਪ੍ਰੀਤ ਸਿੰਘ ਰਾਜਧਾਨੀ, ਅਮਰਜੀਤ ਸਿੰਘ ਟਿੱਕਾ, ਕ੍ਰਿਪਾਲ ਸਿੰਘ ਸਹਾਰਾ, ਦਰਸ਼ਨ ਸਿੰਘ ਪਲਾਈ ਕਿੰਗ, ਸਤਨਾਮ ਸਿੰਘ ਕੋਮਲ, ਸਰਬਜੀਤ ਸਿੰਘ ਛਾਪਾ ਆਦਿ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ, ਉੱਥੇ ਨਾਲ ਹੀ ਸੁਸਾਇਟੀ ਦੇ ਸਮੂਹ ਅਹੁਦੇਦਾਰਾਂ ਤੇ ਉਨ੍ਹਾਂ ਦੇ ਨਾਲ ਪੁੱਜੇ ਸਮੂਹ ਸਾਥੀਆਂ ਦਾ ਧੰਨਵਾਦ ਪ੍ਰਗਟ ਕਰਦਿਆਂ ਹੋਇਆ ਉਨ੍ਹਾਂ ਨੇ ਕਿਹਾ ਕਿ ਸਾਡੀ ਇਸ ਹਰਿਆਵਲ ਮੁਹਿੰਮ ਨੂੰ ਸਫਲ ਕਰਨ ਵਿਚ ਜੋ ਨਿੱਘਾ ਸਹਿਯੋਗ ਉਨ੍ਹਾਂ ਨੇ ਪਾਇਆ ਹੈ।ਉਹ ਆਪਣੇ ਆਪ ਵਿੱਚ ਇਕ ਮਿਸਾਲੀ ਕਾਰਜ ਹੈ।ਇਸ ਲਈ ਮੈ ਸੁਸਾਇਟੀ ਵੱਲੋ ਉਚੇਚੇ ਤੌਰ ਤੇ ਉਨ੍ਹਾਂ ਦਾ ਦਿਲ ਦੀਆਂ ਗਹਿਰਾਈਆਂ ਤੋ ਧੰਨਵਾਦ ਪ੍ਰਗਟ ਕਰਦਾ ਹਾਂ! ਇਸ ਮੌਕੇ
ਮਾਨਵਤਾ ਭਲਾਈ ਸੇਵਾ ਸੁਸਾਇਟੀ (ਰਜਿ.) ਦੇ ਅਹੁਦੇਦਾਰਾਂ ਵੱਲੋ ਵੱਡੀ ਗਿਣਤੀ ਵਿੱਚ ਸੰਗਤਾਂ ਨੂੰ ਨਿਸ਼ਕਾਮ ਰੂਪ ਵਿੱਚ ਵੱਖ ਵੱਖ ਕਿਸਮਾਂ ਦੇ ਬੂਟੇ ਵੰਡੇ ਗਏ! ਇਸ ਸਮੇ ਉਨ੍ਹਾਂ ਦੇ ਨਾਲ
ਸ੍ਰੀ ਰਕੇਸ਼ ਗੋਇਲ, ਪਰਵਿੰਦਰ ਸਿੰਘ ਸੋਹਲ, ਅਵਨੀਤ ਸਿੰਘ, ਕੈਪਟਨ ਕੁਲਵੰਤ ਸਿੰਘ, ਜੱਗਾ ਸਿੰਘ, ਪਲਬਿੰਦਰ ਸਿੰਘ, ਸੁਖਵਿੰਦਰ ਕੌਰ, ਮੈਡਮ ਲੋਟੇ ਵਿਸੇਸ਼ ਤੌਰ ਤੇ ਹਾਜ਼ਰ ਸਨ!

Have something to say? Post your comment

 
 
 
 

ਪੰਜਾਬ

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਨੌਜਵਾਨ ਸ਼ਕਤੀ ਦੀ ਇਤਿਹਾਸਕ ਜਿੱਤ ਹੈ; ਪੀਐਮ ਮੋਦੀ ਨੂੰ ਇਸ ਨੂੰ ਜਲਦ ਤੋਂ ਜਲਦ ਪ੍ਰਵਾਨ ਕਰਨਾ ਚਾਹੀਦਾ ਹੈ-ਚੀਮਾ

ਪੰਜਾਬ ਸਰਕਾਰ ਵੱਲੋਂ 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 'ਤੇ ਪੁੱਜੀ

ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਿਲ ਬਾਣੀਕਾਰਾਂ ਬਾਰੇ ਪੁਸਤਕਾਂ ਡਾ. ਸ ਪ ਸਿੰਘ ਤੇ ਪਰਵਾਸੀ ਲੇਖਕ ਗੁਰਬਚਨ ਸਿੰਘ ਨੂੰ ਕ ਕ ਬਾਵਾ ਤੇ ਗੁਰਭਜਨ ਗਿੱਲ ਵੱਲੋਂ ਭੇਂਟ

ਕਿਸੇ ਵੀ ਮੁਲਕ ਦੀ ਜਵਾਨੀ ਨੂੰ ਜਬਰ ਨਾਲ ਨਹੀਂ ਦਬਾਇਆ ਜੀ ਸਕਦਾ- ਪਰਗਟ ਸਿੰਘ ਗਰੇਵਾਲ

ਸਰਕਾਰਾਂ ਨੂੰ ਦੇਸ਼ ਦੇ ਭਵਿੱਖ ਨੌਜਵਾਨਾਂ ਦੀ ਗੱਲ ਹਮਦਰਦੀ ਨਾਲ ਸੁਣਨੀ ਚਾਹੀਦੀ ਹੈ- ਰਵੀਇੰਦਰ ਸਿੰਘ

ਮੀਰੀ ਪੀਰੀ ਖ਼ਾਲਸਾ ਮਾਰਚ ਦੂਜੇ ਦਿਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਖ਼ਾਲਸਈ ਜਾਹੋਜਲਾਲ ਨਾਲ ਅਗਲੇ ਪੜਾਅ ਲਈ ਹੋਇਆ ਰਵਾਨਾ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ

ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਤੋਂ ਬਾਅਦ ਸੀ.ਐਮ. ਭਗਵੰਤ ਮਾਨ ਨੇ ਬਰਨਾਲਾ ਦੇ ਡੀਐਸਪੀ ਨੂੰ ਤੁਰੰਤ ਮੁਅੱਤਲ ਕਰਨ ਦੇ ਦਿੱਤੇ ਹੁਕਮ: ਮੀਤ ਹੇਅਰ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਸਰਕਾਰ ਨੇ 8,069 ਕੈਂਸਰ ਮਰੀਜ਼ਾਂ ਦੇ ਕੈਸ਼ਲੈੱਸ ਇਲਾਜ ’ਤੇ ₹20.22 ਕਰੋੜ ਖ਼ਰਚ ਕੀਤੇ

ਮਾਵਾਂ ਧੀਆਂ ਸਤਿਕਾਰ ਯੋਜਨਾ 'ਤੇ ਹਾਈ ਕੋਰਟ ਦੀ ਕੋਈ ਰੋਕ ਨਹੀਂ, ਭਲਾਈ ਸਕੀਮਾਂ ਯੋਜਨਾ ਅਨੁਸਾਰ ਜਾਰੀ ਰਹਿਣਗੀਆਂ: ਬਲਤੇਜ ਪੰਨੂ