ਪੰਜਾਬ

ਸੂਬੇ ਦੇ 19 ਜ਼ਿਲ੍ਹਿਆਂ ਦੇ 5,492 ਅਨੁਸੂਚਿਤ ਜਾਤੀ ਪਰਿਵਾਰਾਂ ਨੂੰ ਮਿਲੇਗਾ ਸਿੱਧਾ ਆਰਥਿਕ ਲਾਭ: ਡਾ. ਬਲਜੀਤ ਕੌਰ

ਕੌਮੀ ਮਾਰਗ ਬਿਊਰੋ | July 26, 2026 07:04 PM

ਚੰਡੀਗੜ੍ਹ-ਲੋੜਵੰਦ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਦੇ ਸਤਿਕਾਰ ਅਤੇ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਸਾਲ 2026-27 ਦੌਰਾਨ 'ਅਸ਼ੀਰਵਾਦ ਸਕੀਮ' ਅਧੀਨ ਅਨੁਸੂਚਿਤ ਜਾਤੀਆਂ ਦੇ 5, 492 ਲਾਭਪਾਤਰੀਆਂ ਲਈ ₹28.01 ਕਰੋੜ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ 19 ਜ਼ਿਲ੍ਹਿਆਂ ਦੇ ਯੋਗ ਲਾਭਪਾਤਰੀਆਂ ਲਈ ਇਹ ਵਿੱਤੀ ਸਹਾਇਤਾ ਪ੍ਰਵਾਨ ਕੀਤੀ ਗਈ ਹੈ, ਤਾਂ ਜੋ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰ ਆਪਣੀਆਂ ਧੀਆਂ ਦੇ ਵਿਆਹ ਦੇ ਖਰਚੇ ਪੂਰੇ ਸਤਿਕਾਰ ਅਤੇ ਆਤਮ-ਵਿਸ਼ਵਾਸ ਨਾਲ ਕਰ ਸਕਣ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਪੋਰਟਲ 'ਤੇ ਪ੍ਰਾਪਤ ਹੋਈਆਂ ਦਰਖਾਸਤਾਂ ਦੇ ਆਧਾਰ 'ਤੇ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਫਤਹਿਗੜ੍ਹ ਸਾਹਿਬ, ਫਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਨਗਰ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਦੇ ਲਾਭਪਾਤਰੀਆਂ ਨੂੰ ਇਸ ਤਾਜ਼ਾ ਜਾਰੀ ਹੋਈ ਗ੍ਰਾਂਟ/ਸਹਾਇਤਾ ਹੇਠ ਕਵਰ ਕੀਤਾ ਗਿਆ ਹੈ।

ਸਮਾਜਿਕ ਨਿਆਂ ਮੰਤਰੀ ਨੇ ਜ਼ਿਲ੍ਹਾ-ਵਾਰ ਆਂਕੜੇ ਸਾਂਝੇ ਕਰਦਿਆਂ ਦੱਸਿਆ ਕਿ ਇਸ ਜਾਰੀ ਕੀਤੀ ਗਈ ਰਾਸ਼ੀ ਨਾਲ ਜ਼ਿਲ੍ਹਾ ਫਾਜ਼ਿਲਕਾ ਦੇ 882, ਪਟਿਆਲਾ ਦੇ 611, ਫਿਰੋਜ਼ਪੁਰ ਦੇ 604, ਲੁਧਿਆਣਾ ਦੇ 403, ਮੋਗਾ ਦੇ 400, ਸ੍ਰੀ ਮੁਕਤਸਰ ਸਾਹਿਬ ਦੇ 384, ਹੁਸ਼ਿਆਰਪੁਰ ਦੇ 333, ਗੁਰਦਾਸਪੁਰ ਦੇ 297, ਬਰਨਾਲਾ ਦੇ 288 ਅਤੇ ਐਸ.ਬੀ.ਐਸ. ਨਗਰ ਦੇ 219 ਲਾਭਪਾਤਰੀਆਂ ਨੂੰ ਵਿੱਤੀ ਰਾਹਤ ਪ੍ਰਦਾਨ ਕੀਤੀ ਗਈ ਹੈ।

ਇਸੇ ਤਰ੍ਹਾਂ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਦੇ 163, ਫਤਹਿਗੜ੍ਹ ਸਾਹਿਬ ਦੇ 160, ਸੰਗਰੂਰ ਦੇ 160, ਐਸ.ਏ.ਐਸ. ਨਗਰ ਦੇ 114, ਜਲੰਧਰ ਦੇ 114, ਰੂਪਨਗਰ ਦੇ 104, ਫਰੀਦਕੋਟ ਦੇ 103, ਮਾਲੇਰਕੋਟਲਾ ਦੇ 95 ਅਤੇ ਪਠਾਨਕੋਟ ਜ਼ਿਲ੍ਹੇ ਦੇ 58 ਅਨੁਸੂਚਿਤ ਜਾਤੀ ਲਾਭਪਾਤਰੀਆਂ ਨੂੰ ਵੀ ਇਸ ਸਕੀਮ ਦਾ ਲਾਭ ਦਿੱਤਾ ਗਿਆ ਹੈ।

ਸਕੀਮ ਦੀਆਂ ਵਿਸ਼ੇਸ਼ਤਾਵਾਂ ਬਾਰੇ ਚਾਨਣਾ ਪਾਉਂਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਯੋਗ ਪਰਿਵਾਰਾਂ ਨੂੰ ਧੀਆਂ ਦੇ ਵਿਆਹ ਲਈ ₹51, 000 ਦੀ ਆਰਥਿਕ ਮਦਦ ਦਿੱਤੀ ਜਾਂਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਬਿਨੈਕਾਰ ਪੰਜਾਬ ਦਾ ਸਥਾਈ ਨਿਵਾਸੀ ਹੋਵੇ, ਗਰੀਬੀ ਰੇਖਾ ਤੋਂ ਹੇਠਾਂ (BPL) ਰਹਿ ਰਿਹਾ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾਂ ਤੋਂ ਕੁੱਲ ਸਾਲਾਨਾ ਆਮਦਨ ₹32, 790 ਤੋਂ ਘੱਟ ਹੋਵੇ। ਇੱਕ ਪਰਿਵਾਰ ਦੀਆਂ ਵੱਧ ਤੋਂ ਵੱਧ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਲਈ ਯੋਗ ਹਨ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੂਰੀ ਪਾਰਦਰਸ਼ਤਾ ਅਤੇ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਲਈ ਇਹ ਸਹਾਇਤਾ ਰਾਸ਼ੀ ਡੀ.ਬੀ.ਟੀ. (Direct Benefit Transfer) ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ। ਉਨ੍ਹਾਂ ਦੋਹਰਾਇਆ ਕਿ ਭਗਵੰਤ ਸਿੰਘ ਮਾਨ ਸਰਕਾਰ ਪਾਰਦਰਸ਼ੀ ਅਤੇ ਲੋਕ-ਹਿਤੈਸ਼ੀ ਪਹਿਲਕਦਮੀਆਂ ਰਾਹੀਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ, ਤਾਂ ਜੋ ਸੂਬੇ ਵਿੱਚ ਸਮਾਜਿਕ ਨਿਆਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

 

Have something to say? Post your comment

 
 
 
 

ਪੰਜਾਬ

ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ 27 ਜੁਲਾਈ ਨੂੰ

ਰਾਜਨੀਤਿਕ ਤਾਕਤਾਂ ਸਮੇਂ ਨਾਲ ਬਦਲਦੀਆਂ ਹਨ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਸਦੀਵੀ ਅਤੇ ਅਟੱਲ ਹੈ - ਐਡਵੋਕੇਟ ਧਾਮੀ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਬਿਆ ਕੌਮੀ ਏਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ - ਗਿਆਨੀ ਕੁਲਦੀਪ ਸਿੰਘ ਗੜਗੱਜ

ਬੈਂਸ ਦੇ ਅਸਤੀਫ਼ੇ ਲਈ ਸਮਾਂ-ਸੀਮਾ ਤੈਅ ਕਰਨ ਮਾਨ: ਵੜਿੰਗ

ਪੇਪਰ ਲੀਕ ਅਤੇ ਨਕਲ ਕਾਂਡ 'ਤੇ ਮੰਤਰੀਆਂ ਨੂੰ ਬਚਾ ਰਹੀ ਆਪ ਸਰਕਾਰ -ਢਿੱਲੋਂ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ 13 ਜ਼ਿਲ੍ਹਿਆਂ ਦੇ ਯੂਥ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ

ਪੰਜਾਬ ਦਾ ਇਤਿਹਾਸ ਯੋਧਿਆਂ ਦੀ ਬਹਾਦਰੀ ਅਤੇ ਕੁਰਬਾਨੀਆਂ ਨਾਲ ਲਿਖਿਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਲਵਾ 'ਚ ਅਤਿ-ਆਧੁਨਿਕ ਹਸਪਤਾਲ ਦਾ ਮੁੱਖ ਮੰਤਰੀ ਨੇ ਕੀਤਾ ਉਦਘਾਟਨ; ਗੰਭੀਰ ਬਿਮਾਰੀਆਂ ਦੇ ਇਲਾਜ ਦਾ ਕੇਂਦਰ ਬਣਨ ਲਈ ਤਿਆਰ

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਨੌਜਵਾਨ ਸ਼ਕਤੀ ਦੀ ਇਤਿਹਾਸਕ ਜਿੱਤ ਹੈ; ਪੀਐਮ ਮੋਦੀ ਨੂੰ ਇਸ ਨੂੰ ਜਲਦ ਤੋਂ ਜਲਦ ਪ੍ਰਵਾਨ ਕਰਨਾ ਚਾਹੀਦਾ ਹੈ-ਚੀਮਾ