ਪੰਜਾਬ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ 13 ਜ਼ਿਲ੍ਹਿਆਂ ਦੇ ਯੂਥ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | July 26, 2026 07:12 PM


ਅੰਮ੍ਰਿਤਸਰ -ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਅੱਜ ਇਕ ਵੱਡਾ ਫੈਸਲਾ ਲੈਂਦਿਆ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਅਤੇ ਪੰਜਾਬ ਦੇ 13 ਜਿਲਿਆਂ ਦੇ ਜਿਲਾ ਯੂਥ ਪ੍ਰਧਾਨ ਨਿਯੁਕਤ ਕੀਤੇ ਗਏ। ਪਾਰਟੀ ਦੇ ਮੀਡੀਆ ਇੰਚਾਰਜ ਭਾਈ ਸ਼ਮਸ਼ੇਰ ਸਿੰਘ ਪੱਧਰੀ ਵੱਲੋਂ ਜਾਰੀ ਕੀਤੇ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੱਤੀ ਗਈ ਕਿ ਪਾਰਟੀ ਦੇ ਮੁੱਖ ਦਫ਼ਤਰ ਸਕੱਤਰ ਭਾਈ ਪ੍ਰਗਟ ਸਿੰਘ ਮੀਆਂਵਿੰਡ ਦੇ ਦਸਤਖ਼ਤਾਂ ਹੇਠ ਜਾਰੀ ਅਧਿਕਾਰਕ ਲੈਟਰਹੈੱਡ ਰਾਹੀਂ ਪੰਜਾਬ ਦੇ 13 ਜ਼ਿਲ੍ਹਿਆਂ ਲਈ ਇਹਨਾਂ ਯੂਥ ਵਿੰਗ ਦੇ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ ਭਾਈ ਸੁਖਬੀਰ ਸਿੰਘ ਚੀਮਾਂ (ਅੰਮ੍ਰਿਤਸਰ ਸ਼ਹਿਰੀ), ਭਾਈ ਸਰਤਾਜ ਸਿੰਘ (ਤਰਨ ਤਾਰਨ), ਭਾਈ ਸੁਖਵਿੰਦਰ ਸਿੰਘ (ਹੁਸ਼ਿਆਰਪੁਰ), ਭਾਈ ਮਨਦੀਪ ਸਿੰਘ ਮੰਡਲੀ (ਮਾਨਸਾ), ਭਾਈ ਮਨਪ੍ਰੀਤ ਸਿੰਘ ਸਿੱਧੂ (ਬਠਿੰਡਾ), ਐਡਵੋਕੇਟ ਭਾਈ ਗੁਰਕੀਰਤ ਸਿੰਘ (ਸੰਗਰੂਰ), ਭਾਈ ਪਰਮਿੰਦਰ ਸਿੰਘ ਕਾਹਨਾਂ (ਕਪੂਰਥਲਾ), ਭਾਈ ਜਗਦੀਪ ਸਿੰਘ ਡੰਘੇੜੀਆਂ (ਫਤਿਹਗੜ੍ਹ ਸਾਹਿਬ), ਭਾਈ ਰਣਬੀਰ ਸਿੰਘ ਬਾਦੀਆਂ (ਸ੍ਰੀ ਮੁਕਤਸਰ ਸਾਹਿਬ), ਭਾਈ ਹੈਦਰ ਖਾਨ ਢੱਡੇਵਾੜਾ (ਮਾਲੇਰਕੋਟਲਾ), ਭਾਈ ਅਵਿਨਿੰਦਰ ਸਿੰਘ ਗੋਲਡੀ (ਲੁਧਿਆਣਾ ਦਿਹਾਤੀ–ਜਗਰਾਓਂ), ਭਾਈ ਵਰਿੰਦਰ ਸਿੰਘ (ਲੁਧਿਆਣਾ ਦਿਹਾਤੀ–ਖੰਨਾ) ਅਤੇ ਭਾਈ ਗੁਰਦੀਪ ਸਿੰਘ (ਫਿਰੋਜ਼ਪੁਰ) ਨੂੰ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀਆਂ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਪੰਜਾਬ ਯੂਥ ਵਿੰਗ ਵੱਲੋਂ ਸੂਬੇ ਭਰ ਵਿੱਚ ਲਗਾਤਾਰ ਕੀਤੀਆਂ ਗਈਆਂ ਸੰਗਠਨਾਤਮਕ ਮੀਟਿੰਗਾਂ, ਵਿਚਾਰ-ਵਟਾਂਦਰੇ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕੀਤੀਆਂ ਗਈਆਂ ਹਨ। ਪਾਰਟੀ ਨੂੰ ਵਿਸ਼ਵਾਸ ਹੈ ਕਿ ਨਵੇਂ ਨਿਯੁਕਤ ਯੂਥ ਪ੍ਰਧਾਨ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ, ਸੰਗਠਨ ਦਾ ਵਿਸਥਾਰ ਕਰਨ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਪੰਜਾਬ ਯੂਥ ਵਿੰਗ ਦੇ ਪ੍ਰਧਾਨ ਭਾਈ ਸੁਖਦੇਵ ਸਿੰਘ ਕਾਦੀਆਂ ਨੇ ਕਿਹਾ ਕਿ ਪਾਰਟੀ ਹਮੇਸ਼ਾ ਸਮਰਪਿਤ, ਮਿਹਨਤੀ ਅਤੇ ਪੰਥ-ਪੰਜਾਬ ਪ੍ਰਤੀ ਵਚਨਬੱਧ ਨੌਜਵਾਨਾਂ ਨੂੰ ਜ਼ਿੰਮੇਵਾਰੀਆਂ ਸੌਂਪਣ ਲਈ ਵਚਨਬੱਧ ਰਹੀ ਹੈ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਯੂਥ ਪ੍ਰਧਾਨ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ, ਨੌਜਵਾਨ ਸ਼ਕਤੀ ਨੂੰ ਇੱਕਜੁੱਟ ਕਰਨ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਸਮੂਹ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਪਾਰਟੀ ਲਈ ਚੜਦੀ ਕਲਾ ਨਾਲ ਕੰਮ ਕਰਨ ਦੀ ਪ੍ਰੇਰਨਾ ਦਿੱਤੀ।

Have something to say? Post your comment

 
 
 
 

ਪੰਜਾਬ

ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ 27 ਜੁਲਾਈ ਨੂੰ

ਰਾਜਨੀਤਿਕ ਤਾਕਤਾਂ ਸਮੇਂ ਨਾਲ ਬਦਲਦੀਆਂ ਹਨ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਸਦੀਵੀ ਅਤੇ ਅਟੱਲ ਹੈ - ਐਡਵੋਕੇਟ ਧਾਮੀ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਬਿਆ ਕੌਮੀ ਏਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ - ਗਿਆਨੀ ਕੁਲਦੀਪ ਸਿੰਘ ਗੜਗੱਜ

ਬੈਂਸ ਦੇ ਅਸਤੀਫ਼ੇ ਲਈ ਸਮਾਂ-ਸੀਮਾ ਤੈਅ ਕਰਨ ਮਾਨ: ਵੜਿੰਗ

ਪੇਪਰ ਲੀਕ ਅਤੇ ਨਕਲ ਕਾਂਡ 'ਤੇ ਮੰਤਰੀਆਂ ਨੂੰ ਬਚਾ ਰਹੀ ਆਪ ਸਰਕਾਰ -ਢਿੱਲੋਂ

ਪੰਜਾਬ ਦਾ ਇਤਿਹਾਸ ਯੋਧਿਆਂ ਦੀ ਬਹਾਦਰੀ ਅਤੇ ਕੁਰਬਾਨੀਆਂ ਨਾਲ ਲਿਖਿਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੂਬੇ ਦੇ 19 ਜ਼ਿਲ੍ਹਿਆਂ ਦੇ 5,492 ਅਨੁਸੂਚਿਤ ਜਾਤੀ ਪਰਿਵਾਰਾਂ ਨੂੰ ਮਿਲੇਗਾ ਸਿੱਧਾ ਆਰਥਿਕ ਲਾਭ: ਡਾ. ਬਲਜੀਤ ਕੌਰ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਲਵਾ 'ਚ ਅਤਿ-ਆਧੁਨਿਕ ਹਸਪਤਾਲ ਦਾ ਮੁੱਖ ਮੰਤਰੀ ਨੇ ਕੀਤਾ ਉਦਘਾਟਨ; ਗੰਭੀਰ ਬਿਮਾਰੀਆਂ ਦੇ ਇਲਾਜ ਦਾ ਕੇਂਦਰ ਬਣਨ ਲਈ ਤਿਆਰ

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਨੌਜਵਾਨ ਸ਼ਕਤੀ ਦੀ ਇਤਿਹਾਸਕ ਜਿੱਤ ਹੈ; ਪੀਐਮ ਮੋਦੀ ਨੂੰ ਇਸ ਨੂੰ ਜਲਦ ਤੋਂ ਜਲਦ ਪ੍ਰਵਾਨ ਕਰਨਾ ਚਾਹੀਦਾ ਹੈ-ਚੀਮਾ