ਪੰਜਾਬ

ਪੇਪਰ ਲੀਕ ਅਤੇ ਨਕਲ ਕਾਂਡ 'ਤੇ ਮੰਤਰੀਆਂ ਨੂੰ ਬਚਾ ਰਹੀ ਆਪ ਸਰਕਾਰ -ਢਿੱਲੋਂ

ਕੌਮੀ ਮਾਰਗ ਬਿਊਰੋ | July 26, 2026 07:14 PM

ਲੁਧਿਆਣਾ-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ  ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੇਪਰ ਲੀਕ ਅਤੇ ਨਕਲ ਕਾਂਡਾਂ ਵਿੱਚ ਆਪਣੇ ਮੰਤਰੀਆਂ ਦਾ ਬਚਾਅ ਕਰਨਾ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਸਰਕਾਰ ਭ੍ਰਿਸ਼ਟਾਚਾਰ ਅਤੇ ਬੇਈਮਾਨੀ ਨੂੰ ਸਰਪ੍ਰਸਤੀ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਧਰਨੇ ਦੌਰਾਨ ਨੌਜਵਾਨਾਂ ਨੂੰ ਭੜਕਾਉਣ ਵਾਲੇ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੇ ਪੇਪਰ ਲੀਕ ਅਤੇ ਨਕਲ ਸਕੈਂਡਲਾਂ 'ਤੇ ਪੂਰੀ ਤਰ੍ਹਾਂ ਚੁੱਪ ਧਾਰੀ ਬੈਠੇ ਹਨ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕੇਂਦਰੀ ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਦੇ ਭਵਿੱਖ ਅਤੇ ਨੈਤਿਕ ਜ਼ਿੰਮੇਵਾਰੀ ਨੂੰ ਪਹਿਲ ਦਿੰਦਿਆਂ ਆਪਣਾ ਅਸਤੀਫ਼ਾ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਦੇਸ਼ ਦੀ ਸਿੱਖਿਆ ਪ੍ਰਣਾਲੀ ਵਿੱਚ ਕਈ ਇਤਿਹਾਸਕ ਅਤੇ ਕ੍ਰਾਂਤੀਕਾਰੀ ਸੁਧਾਰ ਕੀਤੇ ਗਏ, ਜਿਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਦੇ ਉਲਟ ਪੰਜਾਬ ਸਰਕਾਰ ਦੇ ਮੰਤਰੀ ਨੈਤਿਕ ਜ਼ਿੰਮੇਵਾਰੀ ਤੋਂ ਭੱਜ ਰਹੇ ਹਨ।

ਢਿੱਲੋਂ ਨੇ ਕਿਹਾ ਕਿ ਫ਼ਰੀਦਕੋਟ ਦੇ ਫਾਰਮੇਸੀ ਨਕਲ ਕਾਂਡ ਵਿੱਚ ਸੈਂਕੜੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਗਿਆ ਹੈ। ਸਿਰਫ਼ ਨਕਲ ਕਰਵਾਉਣ ਵਾਲਿਆਂ 'ਤੇ ਕਾਰਵਾਈ ਕਰਕੇ ਪੰਜਾਬ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਨਹੀਂ ਬਚ ਸਕਦੀ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਸਿਹਤ ਮੰਤਰੀ ਅਤੇ ਸਿੱਖਿਆ ਮੰਤਰੀ ਤੁਰੰਤ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇਣ।

ਉਨ੍ਹਾਂ ਬਠਿੰਡਾ ਵਿੱਚ ਹੋਏ ਗਰੁੱਪ-ਬੀ ਪੇਪਰ ਲੀਕ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਛੇ ਮਹੀਨੇ ਬੀਤ ਜਾਣ ਦੇ ਬਾਵਜੂਦ ਜਾਂਚ ਅਜੇ ਤੱਕ ਕਿਸੇ ਠੋਸ ਨਤੀਜੇ 'ਤੇ ਨਹੀਂ ਪਹੁੰਚੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਅਤੇ ਭਰਤੀ ਪ੍ਰਕਿਰਿਆਵਾਂ ਨੂੰ ਵਿਵਾਦਾਂ ਵਿੱਚ ਧੱਕਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਮਾਨਦਾਰੀ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਅਸਲ ਵਿੱਚ "ਕੱਟੜ ਬੇਈਮਾਨੀ" ਦੀ ਰਾਜਨੀਤੀ ਕਰ ਰਹੀ ਹੈ ਅਤੇ ਇਸ ਦੇ ਸ਼ਾਸਨ ਦੌਰਾਨ ਪੰਜਾਬ ਵਿੱਚ ਭ੍ਰਿਸ਼ਟਾਚਾਰ, ਪੇਪਰ ਲੀਕ ਅਤੇ ਭਰਤੀ ਘੁਟਾਲਿਆਂ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਹੁਣ ਇਸ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕਰ ਰਹੇ ਹਨ।

Have something to say? Post your comment

 
 
 
 

ਪੰਜਾਬ

ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ 27 ਜੁਲਾਈ ਨੂੰ

ਰਾਜਨੀਤਿਕ ਤਾਕਤਾਂ ਸਮੇਂ ਨਾਲ ਬਦਲਦੀਆਂ ਹਨ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਸਦੀਵੀ ਅਤੇ ਅਟੱਲ ਹੈ - ਐਡਵੋਕੇਟ ਧਾਮੀ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਬਿਆ ਕੌਮੀ ਏਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ - ਗਿਆਨੀ ਕੁਲਦੀਪ ਸਿੰਘ ਗੜਗੱਜ

ਬੈਂਸ ਦੇ ਅਸਤੀਫ਼ੇ ਲਈ ਸਮਾਂ-ਸੀਮਾ ਤੈਅ ਕਰਨ ਮਾਨ: ਵੜਿੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ 13 ਜ਼ਿਲ੍ਹਿਆਂ ਦੇ ਯੂਥ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ

ਪੰਜਾਬ ਦਾ ਇਤਿਹਾਸ ਯੋਧਿਆਂ ਦੀ ਬਹਾਦਰੀ ਅਤੇ ਕੁਰਬਾਨੀਆਂ ਨਾਲ ਲਿਖਿਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੂਬੇ ਦੇ 19 ਜ਼ਿਲ੍ਹਿਆਂ ਦੇ 5,492 ਅਨੁਸੂਚਿਤ ਜਾਤੀ ਪਰਿਵਾਰਾਂ ਨੂੰ ਮਿਲੇਗਾ ਸਿੱਧਾ ਆਰਥਿਕ ਲਾਭ: ਡਾ. ਬਲਜੀਤ ਕੌਰ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਲਵਾ 'ਚ ਅਤਿ-ਆਧੁਨਿਕ ਹਸਪਤਾਲ ਦਾ ਮੁੱਖ ਮੰਤਰੀ ਨੇ ਕੀਤਾ ਉਦਘਾਟਨ; ਗੰਭੀਰ ਬਿਮਾਰੀਆਂ ਦੇ ਇਲਾਜ ਦਾ ਕੇਂਦਰ ਬਣਨ ਲਈ ਤਿਆਰ

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਨੌਜਵਾਨ ਸ਼ਕਤੀ ਦੀ ਇਤਿਹਾਸਕ ਜਿੱਤ ਹੈ; ਪੀਐਮ ਮੋਦੀ ਨੂੰ ਇਸ ਨੂੰ ਜਲਦ ਤੋਂ ਜਲਦ ਪ੍ਰਵਾਨ ਕਰਨਾ ਚਾਹੀਦਾ ਹੈ-ਚੀਮਾ