ਪੰਜਾਬ

ਬੈਂਸ ਦੇ ਅਸਤੀਫ਼ੇ ਲਈ ਸਮਾਂ-ਸੀਮਾ ਤੈਅ ਕਰਨ ਮਾਨ: ਵੜਿੰਗ

ਕੌਮੀ ਮਾਰਗ ਬਿਊਰੋ | July 26, 2026 07:19 PM

ਚੰਡੀਗੜ੍ਹ-ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਇੱਕ ਵਾਰ ਫਿਰ ਤੋਂ ਆਪਣੀ ਮੰਗ ਦੁਹਰਾਉਂਦੇ ਹੋਏ, ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਅਸਤੀਫੇ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਅੰਤਿਮ ਜਿੰਮੇਵਾਰੀ ਮੰਤਰੀ ਦੀ ਹੁੰਦੀ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਪੰਜਾਬ ਵਿੱਚ ਵਾਰ-ਵਾਰ ਹੋ ਰਹੇ ਪੇਪਰ ਲੀਕ ਮਾਮਲਿਆਂ ਦਾ ਹਵਾਲਾ ਦਿੱਤਾ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਚੁਣੌਤੀ ਦਿੰਦਿਆਂ, ਕਿਹਾ ਕਿ ਦਿੱਲੀ ਵਿੱਚ ਜੋ ਤੁਸੀਂ ਕਿਹਾ ਹੈ, ਉਸਨੂੰ ਪੰਜਾਬ ਵਿੱਚ ਵੀ ਅਮਲ ਕਰਕੇ ਦਿਖਾਓ।

ਸੂਬਾ ਕਾਂਗਰਸ ਪ੍ਰਧਾਨ ਨੇ ਪੰਜਾਬ ਮਾਮਲਿਆਂ ਲਈ ਆਮ ਆਦਮੀ ਪਾਰਟੀ ਦੇ ਇੰਚਾਰਜ ਮਨੀਸ਼ ਸਿਸੋਦੀਆ ਵੱਲੋਂ ਇਹ ਦਾਅਵਾ ਕਰਨ 'ਤੇ ਵੀ ਤੰਜ ਕੱਸਿਆ ਕਿ ਉਨ੍ਹਾਂ ਦੀ ਪਾਰਟੀ ਦੇ ਕਾਰਜਕਾਲ ਦੌਰਾਨ ਸੂਬੇ ਅੰਦਰ ਕੋਈ ਵੀ ਪੇਪਰ ਲੀਕ ਨਹੀਂ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਹਰ ਗੱਲ ਰਿਕਾਰਡ 'ਤੇ ਹੈ ਅਤੇ ਮੀਡੀਆ ਵਿੱਚ ਪੇਪਰ ਲੀਕ ਦੀਆਂ ਘਟਨਾਵਾਂ ਵਿਆਪਕ ਤੌਰ 'ਤੇ ਸਾਹਮਣੇ ਆ ਚੁੱਕੀਆਂ ਹਨ, ਤਾਂ ਇਸ ਤਰ੍ਹਾਂ ਦਾ ਸਪੱਸ਼ਟ ਝੂਠ ਬੋਲਣ ਦੀ ਹਿੰਮਤ ਕਰਨਾ ਹੈਰਾਨੀਜਨਕ ਹੈ।

ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧੇ ਤੌਰ ਤੇ ਸਵਾਲ ਕੀਤਾ ਹੈ ਕਿ ਉਹ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਅਸਤੀਫ਼ੇ ਲਈ ਸਮਾਂ-ਸੀਮਾ ਤੈਅ ਕਰਨ। ਉਨ੍ਹਾਂ ਨੇ ਜ਼ੋਰ ਦਿੰਦਿਆਂ, ਕਿਹਾ ਕਿ ਤੁਹਾਡੇ ਆਗੂ ਅਰਵਿੰਦ ਕੇਜਰੀਵਾਲ ਨੇ ਪੇਪਰ ਲੀਕ ਮਾਮਲੇ ਵਿੱਚ ਧਰਮਿੰਦਰ ਪ੍ਰਧਾਨ ਦਾ ਅਸਤੀਫ਼ਾ ਕਰਵਾਉਣ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਸੀ। ਹੁਣ ਤੁਹਾਡੀ ਵਾਰੀ ਹੈ ਕਿ ਬਿਲਕੁਲ ਉਸੇ ਕਾਰਨ ਆਪਣੇ ਮੰਤਰੀ ਤੋਂ ਅਸਤੀਫ਼ਾ ਲਵੋ। ਉਨ੍ਹਾਂ ਨੇ ਕਿਹਾ ਕਿ ਜੇਕਰ ਤੁਸੀਂ ਬੈਂਸ ਨੂੰ ਤੁਰੰਤ ਬਰਖ਼ਾਸਤ ਨਹੀਂ ਕਰਦੇ, ਤਾਂ ਤੁਹਾਡਾ ਦੋਹਰਾ ਮਾਪਦੰਡ ਹੋਰ ਵੀ ਬੇਨਕਾਬ ਹੋ ਜਾਵੇਗਾ।

ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਪੇਪਰ ਲੀਕ ਮਾਮਲਿਆਂ ਵਿੱਚ ਜਵਾਬਦੇਹੀ ਯਕੀਨੀ ਬਣਾਉਣ ਅਤੇ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਸੂਬਾ ਪੱਧਰ 'ਤੇ ਸੰਘਰਸ਼ ਦਾ ਐਲਾਨ ਕਰੇਗੀ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਕਿਹਾ ਕਿ ਦਿੱਲੀ ਵਿੱਚ ਇੱਕ ਗੱਲ ਅਤੇ ਪੰਜਾਬ ਵਿੱਚ ਉਸਦੇ ਬਿਲਕੁਲ ਉਲਟ ਨਹੀਂ ਚੱਲ ਸਕਦਾ। ਜਿੱਥੇ ਦਿੱਲੀ ਵਿੱਚ ਉਹ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਸਨ, ਉੱਥੇ ਹੀ ਪੰਜਾਬ ਵਿੱਚ ਆਪਣੇ ਮੰਤਰੀ ਦਾ ਬਚਾਅ ਕਰ ਰਹੇ ਹਨ।

Have something to say? Post your comment

 
 
 
 

ਪੰਜਾਬ

ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ 27 ਜੁਲਾਈ ਨੂੰ

ਰਾਜਨੀਤਿਕ ਤਾਕਤਾਂ ਸਮੇਂ ਨਾਲ ਬਦਲਦੀਆਂ ਹਨ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਸਦੀਵੀ ਅਤੇ ਅਟੱਲ ਹੈ - ਐਡਵੋਕੇਟ ਧਾਮੀ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਬਿਆ ਕੌਮੀ ਏਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ - ਗਿਆਨੀ ਕੁਲਦੀਪ ਸਿੰਘ ਗੜਗੱਜ

ਪੇਪਰ ਲੀਕ ਅਤੇ ਨਕਲ ਕਾਂਡ 'ਤੇ ਮੰਤਰੀਆਂ ਨੂੰ ਬਚਾ ਰਹੀ ਆਪ ਸਰਕਾਰ -ਢਿੱਲੋਂ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ 13 ਜ਼ਿਲ੍ਹਿਆਂ ਦੇ ਯੂਥ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ

ਪੰਜਾਬ ਦਾ ਇਤਿਹਾਸ ਯੋਧਿਆਂ ਦੀ ਬਹਾਦਰੀ ਅਤੇ ਕੁਰਬਾਨੀਆਂ ਨਾਲ ਲਿਖਿਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੂਬੇ ਦੇ 19 ਜ਼ਿਲ੍ਹਿਆਂ ਦੇ 5,492 ਅਨੁਸੂਚਿਤ ਜਾਤੀ ਪਰਿਵਾਰਾਂ ਨੂੰ ਮਿਲੇਗਾ ਸਿੱਧਾ ਆਰਥਿਕ ਲਾਭ: ਡਾ. ਬਲਜੀਤ ਕੌਰ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਲਵਾ 'ਚ ਅਤਿ-ਆਧੁਨਿਕ ਹਸਪਤਾਲ ਦਾ ਮੁੱਖ ਮੰਤਰੀ ਨੇ ਕੀਤਾ ਉਦਘਾਟਨ; ਗੰਭੀਰ ਬਿਮਾਰੀਆਂ ਦੇ ਇਲਾਜ ਦਾ ਕੇਂਦਰ ਬਣਨ ਲਈ ਤਿਆਰ

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਨੌਜਵਾਨ ਸ਼ਕਤੀ ਦੀ ਇਤਿਹਾਸਕ ਜਿੱਤ ਹੈ; ਪੀਐਮ ਮੋਦੀ ਨੂੰ ਇਸ ਨੂੰ ਜਲਦ ਤੋਂ ਜਲਦ ਪ੍ਰਵਾਨ ਕਰਨਾ ਚਾਹੀਦਾ ਹੈ-ਚੀਮਾ