ਪੰਜਾਬ

ਆਸਟ੍ਰੇਲੀਆ ਸਥਿਤ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਅੱਗ ਲੱਗਣ ਦੀ ਘਟਨਾ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | July 27, 2026 07:52 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਸਟ੍ਰੇਲੀਆ ਦੇ ਵਰਜੀਨੀਆ ਵਿਖੇ ਸਥਿਤ ਗੁਰਦੁਆਰਾ ਦਸ਼ਮੇਸ਼ ਦਰਬਾਰ ਦੀ ਇਮਾਰਤ ਨੂੰ ਅੱਗ ਲੱਗਣ ਦੀ ਘਟਨਾ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਗੁਰਦੁਆਰਾ ਕਮੇਟੀਆਂ ਨੂੰ ਪ੍ਰਬੰਧਾਂ ਪ੍ਰਤੀ ਹੋਰ ਸੁਚੇਤ ਹੋਣ ਦੀ ਅਪੀਲ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਧਰਮ ਵਿੱਚ ਗੁਰਦੁਆਰਾ ਸਾਹਿਬ ਕੇਵਲ ਨਤਮਸਤਕ ਹੋਣ ਲਈ ਹੀ ਨਹੀਂ, ਸਗੋਂ ਸੇਵਾ, ਸਿਮਰਨ, ਸੰਗਤ ਅਤੇ ਸਰਬੱਤ ਦੇ ਭਲੇ ਦੀ ਭਾਵਨਾ ਦਾ ਕੇਂਦਰ ਹੈ। ਉਨ੍ਹਾਂ ਕਿਹਾ ਕਿ ਸਿੱਖ ਜਿਸ ਵੀ ਖਿੱਤੇ ਵਿੱਚ ਵੱਸੇ ਹਨ, ਉਥੇ ਗੁਰਦੁਆਰਾ ਸਾਹਿਬ ਦੀ ਵੀ ਸਥਾਪਨਾ ਕੀਤੀ ਹੈ, ਇਹ ਸਿੱਖ ਭਾਈਚਾਰੇ ਲਈ ਆਪਣੀ ਧਾਰਮਿਕ, ਸੱਭਿਆਚਾਰਕ ਅਤੇ ਸਮਾਜਿਕ ਪਛਾਣ ਦੇ ਅਹਿਮ ਕੇਂਦਰ ਹਨ। ਉਨ੍ਹਾਂ ਕਿਹਾ ਕਿ ਆਸਟ੍ਰੇਲੀਆ ਵਿਚ ਵਾਪਰੀ ਇਸ ਦੁਖਦਾਈ ਘਟਨਾ ਨਾਲ ਵਿਸ਼ਵ ਭਰ ਵਿਚ ਵੱਸਦੇ ਸਿੱਖ ਭਾਈਚਾਰੇ ਦੇ ਮਨਾਂ ਨੂੰ ਗਹਿਰੀ ਠੇਸ ਪਹੁੰਚੀ ਹੈ। ਉਨ੍ਹਾਂ ਪ੍ਰਬੰਧਕਾਂ ਨੂੰ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕਰਕੇ ਸੱਚਾਈ ਸਾਹਮਣੇ ਲਿਆਉਣ ਲਈ ਕਿਹਾ, ਤਾਂ ਜੋ ਸੰਗਤ ਦੀਆਂ ਚਿੰਤਾਵਾਂ ਦੂਰ ਹੋ ਸਕਣ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੀ ਰੋਕਥਾਮ ਲਈ ਲੋੜੀਂਦੇ ਕਦਮ ਚੁੱਕੇ ਜਾ ਸਕਣ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੇਸ਼ ਵਿਦੇਸ਼ ਦੀਆਂ ਗੁਰਦੁਆਰਾ ਕਮੇਟੀਆਂ ਨੂੰ ਅਪੀਲ ਕੀਤੀ ਕਿ ਜਿਥੇ ਗੁਰਦੁਆਰਾ ਸਾਹਿਬਾਨ ਅੰਦਰ ਹਰ ਸਮੇਂ ਪਹਿਰੇਦਾਰੀ ਯਕੀਨੀ ਬਣਾਈ ਜਾਵੇ ਉਥੇ ਸਮੇਂ ਸਮੇਂ ਬਿਜਲੀ ਉਪਕਰਣਾਂ ਦੀ ਵੀ ਜਾਂਚ ਕੀਤੀ ਜਾਵੇ ਤਾਂ ਜੋਂ ਅਜਿਹੀਆਂ ਘਟਨਾਵਾਂ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ।

Have something to say? Post your comment

 
 
 
 

ਪੰਜਾਬ

ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ

ਮਾਨ ਸਰਕਾਰ ਨੇ ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਬੈਂਸ

ਸਿੱਖ ਕੌਮ ਨੂੰ ਧਰਮ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ ਦੀ ਲੋੜ- ਜਥੇਦਾਰ ਗੜਗੱਜ

ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਪੇਪਰ ਲੀਕ ਖਿਲਾਫ਼ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ

ਅਗਲੀ ਵਰਧਮਾਨ-ਆਈਚੀ ਸਟੀਲ ਯੂਨਿਟ 2,000 ਲੋਕਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜ਼ੂਨ 1984 ਦੇ ਫੌਜੀ ਹਮਲੇ ਵਿਚ ਸ਼ਹੀਦ ਹੋਏ ਆਪਣੇ ਪਤੀ ਦੀ ਸ਼ਹਾਦਤ ਨੂੰ ਪਹਿਚਾਣ ਦਿਵਾਉਣ ਲਈ ਜਦੋ ਜਹਿਦ ਕਰ ਰਹੀ ਹੈ ਮਾਤਾ ਕਸ਼ਮੀਰ ਕੌਰ

ਸਿੱਖ ਵਿਰਾਸਤ ਦਾ ਅਹਿਮ ਅੰਗ ਚਿੱਤਰਕਲਾ ਨੂੰ ਮੁੜ ਸੁਰਜੀਤ ਕਰਨ ਵਾਲੀ ਬੀਬੀ ਮਨਜੀਤ ਕੌਰ

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੂਬੇ ਦੀਆਂ 8 ਜੇਲ੍ਹਾਂ ’ਚ ਬੰਦੀਆਂ ਨੂੰ ਮਿਲੇਗੀ ਆਮ ਆਦਮੀ ਕਲੀਨਿਕਾਂ ਦੀ ਸਹੂਲਤ

ਸਾਹ ਚੜ੍ਹਨ ਦੀ ਸਮੱਸਿਆ ਨੂੰ ਕਦੇ ਵੀ ਨਜ਼ਰਅੰਦਾਜ਼ ਨਾ ਕਰੋ; ਸਮੇਂ ਸਿਰ ਇਲਾਜ ਨਾਲ ਫ਼ੇਫ਼ੜਿਆਂ, ਜ਼ਿੰਦਗੀ ਅਤੇ ਰੋਜ਼ੀ-ਰੋਟੀ—ਤਿੰਨਾਂ ਨੂੰ ਬਚਾਇਆ ਜਾ ਸਕਦਾ ਹੈ: ਡਾ. ਬਲਬੀਰ ਸਿੰਘ