ਨੈਸ਼ਨਲ

ਅਕਾਲ ਅਕੈਡਮੀ ਝੰਡਿਆਣਾ ਦੀ ਵਿਦਿਆਰਥਣ ਨੇ ਧਾਰਮਿਕ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕਰਕੇ ਵਧਾਇਆ ਅਕੈਡਮੀ ਦਾ ਮਾਣ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 28, 2026 07:20 PM

ਨਵੀਂ ਦਿੱਲੀ - ਕਲਗੀਧਰ ਟਰੱਸਟ, ਬੜੂ ਸਾਹਿਬ ਵੱਲੋਂ ਸੰਚਾਲਿਤ ਅਕਾਲ ਅਕੈਡਮੀ ਝੰਡਿਆਣਾ ਦੀ ਗਿਆਰਵੀਂ ਜਮਾਤ ਦੀ ਵਿਦਿਆਰਥਣ ਗੁਰਮਨਦੀਪ ਕੌਰ ਨੇ ਸਰਦਾਰ-ਏ-ਖ਼ਾਲਸਾ ਫੌਜੀ ਗਰੁੱਪ, ਕੋਟ ਕਰੋਡ ਕਲਾਂ ਵੱਲੋਂ ਕਰਵਾਏ ਗਏ ਧਾਰਮਿਕ ਮੁਕਾਬਲੇ "ਕੌਣ ਬਣੇਗਾ ਪਿਆਰੇ ਦਾ ਪਿਆਰਾ" ਅਧੀਨ ਆਯੋਜਿਤ ਧਾਰਮਿਕ ਗਿਆਨ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਪ੍ਰਾਪਤ ਕੀਤਾ। ਗੁਰਮਨਦੀਪ ਕੌਰ ਦੀ ਇਸ ਪ੍ਰਾਪਤੀ ਨੇ ਨਾ ਸਿਰਫ਼ ਅਕਾਲ ਅਕੈਡਮੀ ਝੰਡਿਆਣਾ, ਸਗੋਂ ਉਸ ਦੇ ਮਾਤਾ-ਪਿਤਾ ਅਤੇ ਸਮੂਹ ਸਕੂਲ ਪਰਿਵਾਰ ਦਾ ਵੀ ਮਾਣ ਵਧਾਇਆ ਹੈ। ਇਹ ਸਫ਼ਲਤਾ ਵਿਦਿਆਰਥੀਆਂ ਵਿੱਚ ਧਾਰਮਿਕ ਗਿਆਨ, ਗੁਰਮਤਿ ਕਦਰਾਂ-ਕੀਮਤਾਂ ਅਤੇ ਸਿੱਖ ਵਿਰਾਸਤ ਪ੍ਰਤੀ ਰੁਚੀ ਨੂੰ ਹੋਰ ਪ੍ਰੇਰਿਤ ਕਰਦੀ ਹੈ। ਇਸ ਮੌਕੇ ਅਕੈਡਮੀ ਦੀ ਪ੍ਰਿੰਸੀਪਲ ਸਰੀਤਾ ਗੋਇਲ ਨੇ ਗੁਰਮਨਦੀਪ ਕੌਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਦਿਲੋਂ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥਣ ਦੇ ਮਾਤਾ-ਪਿਤਾ ਅਤੇ ਅਧਿਆਪਕਾਂ ਨੂੰ ਵੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਜਿਹੀਆਂ ਉਪਲਬਧੀਆਂ ਵਿਦਿਆਰਥੀਆਂ ਨੂੰ ਆਪਣੀ ਧਾਰਮਿਕ ਅਤੇ ਨੈਤਿਕ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿੱਚ ਆਤਮ-ਵਿਸ਼ਵਾਸ ਅਤੇ ਉੱਚੇ ਜੀਵਨ ਮੁੱਲਾਂ ਨੂੰ ਵੀ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਅਜਿਹੇ ਧਾਰਮਿਕ ਅਤੇ ਵਿਦਿਅਕ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।

Have something to say? Post your comment

 
 
 
 

ਨੈਸ਼ਨਲ

ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਭਗਵੰਤ ਸਿੰਘ ਮਾਨ

ਪੇਪਰ ਲੀਕ ਲਈ ਫਾਸਟ ਟ੍ਰੈਕ ਅਦਾਲਤਾਂ ਦੇ ਐਲਾਨ ਤੋਂ ਚਾਰ ਦਿਨ ਬਾਅਦ ਹੀ ਪਹਿਲੀ ਸੁਣਵਾਈ 'ਚ ਸੀ.ਬੀ.ਆਈ. ਰਹੀ ਗੈਰਹਾਜ਼ਰ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 20 ਉਮੀਦਵਾਰਾਂ ਦੀ ਸੂਚੀ ਜਾਰੀ

ਬੰਗਲਾ ਸਾਹਿਬ ਦੀ ਸੇਵਾ 'ਤੇ ਉੱਠੇ ਸਵਾਲਾਂ ਦਾ ਕਾਲਕਾ, ਕਾਹਲੋਂ ਵੱਲੋਂ ਸਰਨਾ ਤੇ ਜੀ.ਕੇ. ਨੂੰ ਕਰਾਰਾ ਜਵਾਬ

ਬਿਹਾਰ ਬੰਦ ਹਿੰਸਾ: ਸੀਵਾਨ ਏਕੇ-47 ਫਾਇਰਿੰਗ ਮਾਮਲੇ ਵਿੱਚ ਕਾਂਸਟੇਬਲ ਮੁਅੱਤਲ 694 ਹਿਰਾਸਤ ਵਿੱਚ

ਜਰਮਨੀ ਵਿਖੇ ਸ਼ਹੀਦੀ ਸਮਾਗਮ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ; ਨੌਜਵਾਨਾਂ ਨੂੰ ਉਨ੍ਹਾਂ ਦੀ ਸੋਚ 'ਤੇ ਚੱਲਣ ਦੀ ਅਪੀਲ

ਕਾਲੇ ਦੌਰ ਦੌਰਾਨ ਲਾਪਤਾ ਹੋਇਆ ਸੀ ਸਰਬਜੀਤ ਕੌਰ ਮਾਣੂੰਕੇ ਦਾ ਭਰਾ, ਕੀ ਹੁਣ ਮਿਲੇਗਾ ਪਰਿਵਾਰ ਨੂੰ ਮਿਲੇਗਾ ਇਨਸਾਫ਼? ਰਤਿੰਦਰ ਸਿੰਘ ਇੰਦੌਰ

ਸਿੱਖਿਆ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੇ ਪਹਿਲਾਂ ਆਪਣੀ ਨਾਕਾਮੀ ਦਾ ਦੇਣ ਹਿਸਾਬ : ਪਰਮਜੀਤ ਸਿੰਘ ਵੀਰਜੀ

ਆਸਟ੍ਰੇਲੀਆ ਦੇ ਐਡਿਲੇਡ ਨੇੜੇ ਗੁਰਦੁਆਰਾ ਦਸ਼ਮੇਸ਼ ਦਰਬਾਰ ਵਿੱਚ ਭਿਆਨਕ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਹੋਏ ਅਗਨਭੇਟ

ਸੀਜੇਪੀ ਅੰਦੋਲਨ ਦੇ ਪ੍ਰਬੰਧਕਾਂ ਅਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ: ਜੇਪੀ ਨੱਡਾ